fasting?? is there any concept of Haram in sikhism?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Gurbani teaches a person to live a normal life, without putting the body in hardships. Therefore, it considers fasting as one of the Karamkands to please God, which doesn’t help.
About Haram, Gurbani teaches that whatever a person, who doesn’t remember God and doesn’t try to remain one with Him, eats, is nothing but Haram.
Gurbani teachings for Karamkands including fasting
ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ {ਪੰਨਾ 265}
ਅਰਥ: (ਜੇ ਕੋਈ) (ਵੇਦ-ਮੰਤ੍ਰਾਂ ਦੇ) ਜਾਪ ਕਰੇ, (ਸਰੀਰ ਨੂੰ ਧੂਣੀਆਂ ਨਾਲ) ਤਪਾਏ, (ਹੋਰ) ਕਈ ਗਿਆਨ (ਦੀਆਂ ਗੱਲਾਂ ਕਰੇ) ਤੇ (ਦੇਵਤਿਆਂ ਦੇ) ਧਿਆਨ ਧਰੇ, ਛੇ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਉਪਦੇਸ਼ ਕਰੇ;
ਜੋਗ ਦੇ ਸਾਧਨ ਕਰੇ, ਕਰਮ ਕਾਂਡੀ ਧਰਮ ਦੀ ਕ੍ਰਿਆ ਕਰੇ, (ਜਾਂ) ਸਾਰੇ (ਕੰਮ) ਛੱਡ ਕੇ ਜੰਗਲਾਂ ਵਿਚ ਭਉਂਦਾ ਫਿਰੇ;
ਅਨੇਕਾਂ ਕਿਸਮਾਂ ਦੇ ਬੜੇ ਜਤਨ ਕਰੇ, ਪੁੰਨਦਾਨ ਕਰੇ ਤੇ ਬਹੁਤ ਸਾਰਾ ਘਿਉ ਹਵਨ ਕਰੇ, ਆਪਣੇ ਸਰੀਰ ਨੂੰ ਰਤੀ ਰਤੀ ਕਰ ਕੇ ਕਟਾਵੇ ਤੇ ਅੱਗ ਵਿਚ ਸਾੜ ਦੇਵੇ, ਕਈ ਕਿਸਮਾਂ ਦੇ ਵਰਤਾਂ ਦੇ ਬੰਧੇਜ ਕਰੇ;
(ਪਰ ਇਹ ਸਾਰੇ ਹੀ) ਪ੍ਰਭੂ ਦੇ ਨਾਮ ਦੀ ਵਿਚਾਰ ਦੇ ਬਰਾਬਰ ਨਹੀਂ ਹਨ, (ਭਾਵੇਂ) ਹੇ ਨਾਨਕ! ਇਹ ਨਾਮ ਇਕ ਵਾਰੀ (ਭੀ) ਗੁਰੂ ਦੇ ਸਨਮੁਖ ਹੋ ਕੇ ਜਪਿਆ ਜਾਏ।1।
Gurbani teaching about Haram
ਮਃ ੧ ਸਲੋਕੁ ॥ ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥ {ਪੰਨਾ 142}
ਅਰਥ: (ਅਸਲ ਵਿਚ) ਉਹ ਮਨੁੱਖ ਜੀਊਂਦਾ ਹੈ, ਜਿਸ ਦੇ ਮਨ ਵਿਚ ਪਰਮਾਤਮਾ ਵੱਸ ਰਿਹਾ ਹੈ। ਹੇ ਨਾਨਕ! (ਬੰਦਗੀ ਵਾਲੇ ਤੋਂ ਬਿਨਾ) ਕੋਈ ਹੋਰ ਜੀਊਂਦਾ ਨਹੀਂ ਹੈ। ਜੇ ਨਾਮ-ਵਿਹੂਣਾ (ਵੇਖਣ ਨੂੰ) ਜੀਊਂਦਾ (ਭੀ) ਹੈ ਤਾਂ ਉਹ ਇੱਜ਼ਤ ਗਵਾ ਕੇ (ਏਥੋਂ) ਜਾਂਦਾ ਹੈ, ਜੋ ਕੁਝ (ਏਥੇ) ਖਾਂਦਾ ਪੀਂਦਾ ਹੈ, ਹਰਾਮ ਹੀ ਖਾਂਦਾ ਹੈ। ਜਿਸ ਮਨੁੱਖ ਦਾ ਰਾਜ ਵਿਚ ਪਿਆਰ ਹੈ, ਮਾਲ ਵਿਚ ਮੋਹ ਹੈ, ਉਹ ਇਸ ਮੋਹ ਵਿਚ ਮਸਤਿਆ ਹੋਇਆ ਬੇ-ਸ਼ਰਮ ਹੋ ਕੇ ਨੱਚਦਾ ਹੈ (ਭਾਵ, ਮੱਚਦਾ ਹੈ, ਆਕੜਦਾ ਹੈ) । ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਸੱਖਣਾ ਮਨੁੱਖ ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ, ਇੱਜ਼ਤ ਗਵਾ ਕੇ (ਇਥੋਂ) ਜਾਂਦਾ ਹੈ।1।