Many religions believe that we are born with fixed number of breaths. This is what Bhai sahib teach. When that number is completed physical death happens.
Does Sikh philosophy differ from that concept?
Are we born with fixed number of breaths
Share
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਉਦਾਹਰਣ ਵਜੋਂ ਗੁਰਬਾਣੀ ਵਿਚੋਂ ਇੱਕ ਤੁੱਕ ਹੇਠਾਂ ਦੇ ਰਿਹਾ ਹੈ (ਹੋਰ ਵੀ ਬਹੁਤ ਸਾਰੀਆਂ ਹਨ) ਜਿਸ ਵਿਚ ਗੁਰੂ ਸਾਹਿਬ ਸਮਝਾ ਰਹੇ ਹਨ ਕਿ ਤੇਰੇ ਹੁਕਮ ਵਿਚ ਜੀਵਾਂ ਦਾ ਜਨਮ ਹੁੰਦਾ ਹੈ ਅਤੇ ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ:-
ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥ {ਪੰਨਾ 563-564} ਅਰਥਾਤ ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) । ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨।
ਅੱਗੇ ਬਾਣੀ ਸੋਹਿਲਾ ਦੀ ਹੇਠਾਂ ਦਿੱਤੀ ਪੰਕਤੀ ਵਿਚ ਸਮਝਾ ਰਹੇ ਹਨ ਕਿ ਦਿਨ ਰਾਤ ਬੀਤਣ ਕਰ ਕੇ ਤੇਰੀ ਉਮਰ ਘਟਦੀ ਜਾ ਰਹੀ ਹੈ ਤੇ ਤੂੰ ਆਪਣਾ ਕੰਮ ਸਿਰੇ ਚਾੜ੍ਹ:-
ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ (ਪੰਨਾ 13) ਅਰਥਾਤ ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ। ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ।1। ਰਹਾਉ।
ਇਸ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਮਨੁੱਖ ਨੂੰ ਇੱਕ ਤਹਿ ਕੀਤੀ ਉਮਰ ਮਿਲੀ ਹੈ, ਇੱਕ ਤਹਿ ਕੀਤਾ ਕੰਮ ਸੰਵਾਰਨ ਲਈ। ਉਹ ਕੰਮ ਕੀ ਹੈ, ਉਹ ਹੇਠਾਂ ਸਮਝਾ ਰਹੇ ਹਨ:-
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ (ਪੰਨਾ 12) ਅਰਥਾਤ (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1। (ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
ਉਪਰੋਕਤ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਮਨੁੱਖ ਨੂੰ ਇੱਕ ਤਹਿ ਕੀਤੀ ਉਮਰ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਨ ਲਈ ਅਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚ ਕੇ ਟਿੱਕੇ ਰਹਿਣ ਲਈ ਮਿਲੀ ਹੈ। ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਰਹਿ ਗਈ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Ghumanji no body can predict how long one will live. Gurmat philosophy is that it is the law of nature, Hukam that one who is born will die one day. Life lesson here is that no one lives here forever, we are mortal beings. Guru says realize the purpose of life here and now..