Do you ever feel like you understand fundamental Sikh concepts but struggle to apply them in real life? How can the gap between theory and practice be bridged?
Do you ever feel like you understand fundamental Sikh concepts but struggle to apply them in real life? How can the gap between theory and practice be bridged?
Share
ਸਤਿਕਾਰ ਯੋਗ ਪਰਮਜੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਸਾਹਿਬ ਦੀ ਹੇਠ ਲਿੱਖੀ ਸਿੱਖਿਆ ਨੂੰ ਅਸੀਂ ਆਪਣੇ ਮਨ ਵਿਚ ਹਮੇਸ਼ਾਂ ਰੱਖੀਏ ਤੇ ਨਿਮਰਤਾ ਵਿਚ ਰਹਿ ਕੇ ਮਨ ਵਿਚ ਬਿਠਾ ਲਈਏ ਕਿ ਅਸੀਂ ਮੂਰਖ ਹਾਂ, ਸਿਆਣੇ ਨਹੀਂ ਹਾਂ, ਔਗੁਣਾਂ ਨਾਲ ਭਰੇ ਹੋਏ ਹਾਂ:-
ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ (ਪੰਨਾ 666)
ਅਰਥ: ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨।
ਔਗੁਣ ਛੱਡ ਕੇ ਗੁਰੂ ਸਾਹਿਬ ਕੋਲੋਂ ਗੁਣ ਲੈਣ ਲਈ ਆਪਣੀਆਂ ਸਾਰੀਆਂ ਸਿਆਣਪਾਂ ਤੇ ਚਤੁਰਾਈਆਂ ਇੱਕ ਪਾਸੇ ਰੱਖ ਦੇਈਏ ਤੇ ਅਰਦਾਸ ਕਰੀਏ ਕਿਉਂਕਿ ਗੁਰੂ ਸਾਹਿਬ ਸਮਝਾਉਂਦੇ ਹਨ:-
ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥ {ਪੰਨਾ 519}
ਅਰਥ: (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ, ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹੈ, ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ।
(ਹੇ ਭਾਈ!) ਗੁਰੂ ਦੇ ਦੱਸੇ ਰਾਹ ਤੇ ਤੁਰੋ, ਪਰਲੋਕ ਵਿਚ ਡਰ ਡਰ ਨਹੀਂ ਮਰੋਗੇ, ਗੁਰੂ (ਗੁਣਾਂ ਤੋਂ) ਸੱਖਣੇ ਬੰਦਿਆਂ ਨੂੰ (ਗੁਣਾਂ ਨਾਲ) ਨਕਾ-ਨਕ ਭਰ ਕੇ ਇਕ ਪਲਕ ਵਿਚ ਨਿਹਾਲ ਕਰ ਦੇਂਦਾ ਹੈ, (ਗੁਰੂ ਦੀ ਰਾਹੀਂ ਜੇ) ਸਦਾ ਪ੍ਰਭੂ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ, ਪਰ, ਗੁਰੂ ਦੀ ਦੱਸੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਉਤੇ ਧੁਰੋਂ ਬਖ਼ਸ਼ਸ਼ ਹੋਵੇ।੬।
ਬਖਸ਼ਸ ਦੇ ਪਾਤਰ ਬਣਨ ਲਈ ਆਪਣੇ ਮਨ ਵਿਚੋਂ ਜੋ ਮੰਦੇ/ਭੈੜੇ ਸੰਸਕਾਰ ਜਨਮ ਤੋਂ ਬਾਅਦ ਇੱਕਠੇ ਕੀਤੇ ਹੋਏ ਹਨ, ਉਹ ਛੱਡਣ ਦੀ ਕੋਸ਼ਿਸ਼ ਜਾਰੀ ਰੱਖੀਏ ਅਰਥਾਤ ਮਨ ਦੇ ਪਿੱਛੇ ਚੱਲਣ ਦੀ ਆਦਤ ਨੂੰ ਬਦਲੀਏ ਤੇ ਗੁਰੂ ਸਾਹਿਬ ਦੀ ਸਿੱਖਿਆ ਤੇ ਚੱਲਣ ਲਈ ਉੱਦਮ ਕਰੀਏ ਅਰਥਾਤ ਮਨਮੁਖ ਤੋਂ ਗੁਰਮੁਖ ਬਣੀਏ, ਕੂੜਿਆਰ ਮਨੁੱਖ ਨਾਂਹ ਰਹਿ ਕੇ ਸਚਿਆਰ ਮਨੁੱਖ ਬਣੀਏ ਤੇ ਵਿਕਾਰਾਂ ਤੋਂ ਛੁਟਕਾਰਾ ਪਾ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਣ ਲਈ ਉਪਰਾਲੇ ਕਰੀਏ ਅਤੇ ਜੀਵਨ ਮੁਕਤ ਹੋਣ ਦੀ ਮੰਜ਼ਿਲ ਤੇ ਪਹੁੰਚੀਏ। ਇਹ ਕੋਈ ਇੱਕ ਦਿਨ ਵਿਚ ਨਹੀਂ ਹੋ ਜਾਣਾ ਹੈ। ਸਾਰਾ ਜੀਵਨ ਲਗਾਤਾਰ ਉੱਦਮ ਕਰਦੇ ਰਹਿਣਾ ਪਵੇਗਾ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਧ ਦਾ ਵੀਰ
ਤੁਹਾਡਾ ਬਹੁਤ ਬਹੁਤ ਧੰਨਵਾਦ, ਤੁਸੀਂ ਬਹੁਤ ਵਧੀਆ ਤਰੀਕੇ ਨਾਲ ਸਮਝਾਇਆ ਹੈ।
ਭੈਣ ਜੀ,
ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥੩॥ (ਪੰਨਾ 206)
ਅਰਥ: (ਪਰ, ਹੇ ਭਾਈ!) ਇਹ ਜੀਵ ਵਿਚਾਰਾ ਕਾਠ ਦੀ ਪੁਤਲੀ ਹੈ, ਇਸ ਨੂੰ ਖਿਡਾਣ ਵਾਲਾ ਪ੍ਰਭੂ ਹੀ ਜਾਣਦਾ ਹੈ ਕਿ ਇਸ ਨੂੰ ਕਿਵੇਂ ਨਚਾ ਰਿਹਾ ਹੈ। (ਬਾਜੀ ਖਿਡਾਣ ਵਾਲਾ ਪ੍ਰਭੂ) ਬਾਜੀਗਰ ਜਿਹੋ ਜਿਹਾ ਸਾਂਗ ਰਚਾਂਦਾ ਹੈ, ਉਹ ਜੀਵ ਉਹੋ ਜਿਹਾ ਸਾਂਗ ਰਚਦਾ ਹੈ।3।