ਗ੍ਰਹਿਸਤੀ ਜੀਵਨ (ਵਿਵਾਹਿਤ ਜੀਵਨ) ਦਾ ਅਸਲ ਮਹੱਤਵ ਕੀ ਹੈ?
What is the true significance of Grihasti Jeevan (Married Life)?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਗ੍ਰਹਿਸਤੀ ਜੀਵਨ (ਵਿਵਾਹਿਤ ਜੀਵਨ) ਦਾ ਅਸਲ ਮਹੱਤਵ ਕੀ ਹੈ?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਗ੍ਰਹਿਸਤੀ ਜੀਵਨ (ਵਿਵਾਹਿਤ ਜੀਵਨ) ਦਾ ਅਸਲ ਮਹੱਤਵ ਕੀ ਹੈ?
ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦਾ, ਜੋਗੀਆਂ ਨਾਲ ਵਿਚਾਰ ਵਟਾਂਦਰਾ, ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਧ ਗੋਸ਼ਟ ਵਿਚ ਦਰਜ ਹੈ, ਜਿਸ ਵਿਚ ਬਿਲਕੁਲ ਸਪੱਸ਼ਟ ਕੀਤਾ ਗਿਆ ਹੈ ਕਿ ਗੁਰੂ ਸਾਹਿਬ ਨੇ ਜੋਗੀਆਂ ਦੇ ਮਤ ਨੂੰ ਪ੍ਰਵਾਨ ਨਹੀਂ ਕੀਤਾ। ਸਿੱਖਾਂ ਦੇ ਸਾਰੇ ਗੁਰੂ ਸਰੀਰ ਗ੍ਰਹਿਸਤੀ ਸਨ।
ਸਿੱਖੀ ਦੇ ਤਿੰਨ ਸੁਨਹਿਰੀ ਅਸੂਲ ਹਨ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’, ਜਿਨ੍ਹਾਂ ਤੇ ਗ੍ਰਹਿਸਤੀ ਨੇ ਹੀ ਚੱਲਣਾ ਹੈ ਕਿਸੇ ਆਪਣੇ ਆਪ ਨੂੰ ਜੋਗੀ ਜਾਂ ਜਤੀ ਕਹਾਉਣ ਵਾਲੇ ਮਨੁੱਖ ਨੇ ਤਾਂ ਚੱਲਣਾ ਨਹੀਂ ਹੈ।
ਗੁਰਬਾਣੀ ਅਨੁਸਾਰ, ਸੁੱਚਜਾ ਗ੍ਰਿਹਸਤੀ ਕੌਣ ਹੈ? ਹੇਠਾਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਮਾਝ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 131 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਜੀ ਜਿਸ ਦੇ ਚਾਰ ਪਦਾਂ ਵਿਚ ਗੁਰੂ ਸਾਹਿਬ ਨੇ ਬਹੁਤ ਸਾਰੇ ਸਵਾਲ ਪੁੱਛੇ ਹਨ ਤੇ ਫ਼ਿਰ ਜਵਾਬ ਵੀ ਦਿੱਤੇ ਹਨ। ਦੇਖੋਗੇ ਕਿ ਗੁਰੁ ਸਾਹਿਬ ਅਨੁਸਾਰ ਸੁੱਚਜਾ ਗ੍ਰਿਹਸਤੀ ਗੁਰਮੁਖ ਹੈ। ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ ਅਰਥਾਤ ਮਾਇਆ ਦੇ ਬੰਧਨਾਂ ਵਿਚ ਫੱਸਦਾ ਨਹੀਂ ਹੈ।
ਗੁਰਮੁਖ ਉਹ ਮਨੁੱਖ ਹੈ ਜਿਸ ਦਾ ਮੂੰਹ ਗੁਰੂ ਵਲ ਹੈ ਅਰਥਾਤ ਜੋ ਹਮੇਸ਼ਾਂ ਗੁਰੂ ਦੇ ਸਨਮੁਖ ਹੈ ਅਰਥਾਤ ਆਪਣੇ ਜੀਵਨ ਦੀ ਗੱਡੀ ਨੂੰ ਗੁਰੂ ਦੀ ਸਿੱਖਿਆ ਅਨੁਸਾਰ ਚਲਾਂਦਾ ਹੈ ਕਦੇ ਗੁਰੂ ਵੱਲ ਪਿੱਠ ਨਹੀਂ ਕਰਦਾ ਤੇ ਗੁਰੂ ਦੀ ਸਿੱਖਿਆ ਤੇ ਚੱਲ ਕੇ, ਵਿਕਾਰਾਂ/ਔਗੁਣਾਂ ਤੋਂ ਛੁਟਕਾਰਾ ਪਾ ਕੇ, ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਂਦਾ ਹੈ ਤੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਜਾਂਦਾ ਹੈ।
ਇਸ ਦੇ ਉੱਲਟ ਮਨਮੁਖ, ਉਹ ਮਨੁੱਖ ਹੈ ਜਿਸ ਦਾ ਮੂੰਹ ਆਪਣੇ ਮਨ ਵਲ ਹੈ, ਗੁਰੂ ਤੋਂ ਬੇਮੁੱਖ ਅਰਥਾਤ ਗੁਰੂ ਵੱਲ ਉਸ ਦੀ ਪਿੱਠ ਹੈ, ਗੁਰੂ ਦੀ ਸਿੱਖਿਆ ਤਾਂ ਲੈਣੀ ਦੂਰ ਰਹੀ, ਉਸ ਦੇ ਨੇੜੇ ਵੀ ਨਹੀਂ ਜਾਂਦਾ, ਹਉਮੈ/ਔਗੁਣਾਂ ਵਿਚ ਫ਼ਸਿਆ ਰਹਿੰਦਾ ਹੈ, ਮਾਇਆ ਦੇ ਬੰਧਨਾਂ/ਵਿਕਾਰਾਂ ਵਿਚ ਫ਼ਸਿਆ ਹੋਇਆ ਹੀ ਆਪਣਾ ਜੀਵਨ ਗੁਜ਼ਾਰ ਜਾਂਦਾ ਹੈ ਤੇ ਠੇਡੇ ਖਾਂਦਾ ਹੋਇਆ ਹੀ ਆਪਣੇ ਜੀਵਨ ਦੀ ਬਾਜ਼ੀ ਹਾਰ ਕੇ ਚਲਾ ਜਾਂਦਾ ਹੈ।
ਇਹ ਠੀਕ ਹੈ ਕਿ ਇਹ ਸਾਰੇ ਸੰਸਾਰ ਦੀ ਖੇਡ ਅਕਾਲਪੁਰਖ ਨੇ ਆਪ ਹੀ ਰਚੀ ਹੈ ਪਰ ਉਸ ਨੇ ਮਨੁੱਖ/ਸਿੱਖ ਨੂੰ ਕਰਮ ਕਰਨ ਦੀ ਪੂਰੀ ਅਜ਼ਾਦੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ ਅਰਥਾਤ ਗੁਰਮੁਖ ਬਣਨਾ ਹੈ ਜਾਂ ਮਨਮੁਖ।
ਉੱਪਰ ਦਿੱਤੀ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗ੍ਰਹਿਸਤੀ ਜੀਵਨ (ਵਿਵਾਹਿਤ ਜੀਵਨ) ਦਾ ਅਸਲ ਮਹੱਤਵ ਹੈ ਕਿ ਦੋਵੇਂ ਜੀਅ (ਪਤੀ ਤੇ ਪਤਨੀ) ਪਹਿਲਾਂ ਆਪ ਗੁਰਮੁਖ ਬਣਨ ਤੇ ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਤੇ ਚਲਦੇ ਹੋਏ ਆਪਣੀ ਜ਼ਿੰਦਗੀ ਦਾ ਨਿਰਬਾਹ ਕਰਨ ਤੇ ਨਾਲ ਹੀ ਆਪਣੇ ਬੱਚਿਆਂ ਨੂੰ ਗੁਰਮੁਖ ਬਣਾਉਣ ਲਈ ਉੱਦਮ ਕਰਨ ਤਾਂ ਜੋ ਆਪਣੇ ਜੀਵਨ ਨੂੰ ਸਫ਼ਲ ਕਰਨ ਦੇ ਨਾਲ ਨਾਲ ਆਪਣੇ ਬੱਚਿਆਂ ਨੂੰ ਵੀ ਠੀਕ ਰਾਹ ਤੇ ਪਾਉਣ ਦਾ ਉਪਰਾਲਾ ਕਰਨ ਤਾਂ ਜੋ ਉਨ੍ਹਾਂ ਦਾ ਜੀਵਨ ਵੀ ਸਫ਼ਲ ਹੋ ਸਕੇ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
—————————-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।
Research is must for the religion, so that one can know about the reality of Life.
ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥- 714
Family life is compatible only when both the partners follow Gurbani with research. Without research one is lost in the rituals, and that spoils the family life.
The number of children is not important. What important is that how many of them have achieved the standard of the Guru and Gurmukh.
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ – 310
However, for the maintenance of population 2 or 3 are apporiate.
The following qualities are required for both the males and females:
ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥੫॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ (੭੫੦)