As I am more understanding gurbani nowadays. So, what my understanding is that gurbani tell us a way of living. It is about our mental health.Is that right?
gurbani
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ,ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਕਿਹਾ ਹੈ ਕਿ ਤੁਸੀਂ ਸਮਝ ਲਿਆ ਹੈ ਕਿ ਗੁਰਬਾਣੀ ਜੀਵਨ ਜਾਚ ਹੈ। ਤੁਹਾਨੂੰ ਬਹੁਤ ਬਹੁਤ ਮੁਬਾਰਕ ਹੈ। ਨਾਲ ਹੀ ਤੁਸੀਂ ਸਵਾਲ ਪੁੱਛਿਆ ਹੈ ਕਿ ਕੀ ਇਹ ਮਾਨਸਿਕ ਸਿਹਤ ਬਾਰੇ ਹੈ?
ਸੁਖਮਨੀ ਸਾਹਿਬ ਵਿਚ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਉਪਦੇਸ਼ ਦਿੰਦੇ ਹਨ ‘ਸਰਬ ਰੋਗ ਕਾ ਅਉਖਦੁ ਨਾਮੁ॥ ਕਲਿਆਣ ਰੂਪ ਮੰਗਲ ਗੁਣ ਗਾਮ॥’ ਅਰਥਾਤ ‘ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ, ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ।’
ਅੱਗੇ ‘ਸਾਧਸੰਗਿ ਹਰਿ ਹਰਿ ਜਸੁ ਕਹਤ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ॥’ ਅਰਥਾਤ ਜੋ ਰੱਬ ਦਾ ਪਿਆਰਾ ਸਤਸੰਗ ਵਿਚ ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਬਚ ਜਾਂਦਾ ਹੈ।’
ਹੋਰ ਅੱਗੇ ‘ਏਕ ਆਸ ਰਾਖਹੁ ਮਨ ਮਾਹਿ॥ ਸਰਬ ਰੋਗ ਨਾਨਕ ਮਿਟਿ ਜਾਹਿ॥’ ਅਰਥਾਤ ‘ਆਪਣੇ ਮਨ ਵਿਚ ਇਕ (ਪ੍ਰਭੂ ਦੀ) ਆਸ ਰੱਖੋ, ਹੇ ਨਾਨਕ! ਇਸ ਤਰ੍ਹਾਂ ਸਾਰੇ ਰੋਗ ਮਿਟ ਜਾਣਗੇ।’
ਗੁਰੂ ਸਾਹਿਬ ਦੀਆਂ ਇਨ੍ਹਾਂ ਸਿੱਖਿਆਵਾਂ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਆਪਣੇ ਮਨ ਵਿਚ ਇੱਕ ਪ੍ਰਭੂ ਨਾਲ ਜੁੜ ਕੇ ਗੁਰੂ ਉਪਦੇਸ਼ ਤੇ ਚੱਲ ਕੇ, ਆਪਣੇ ਜੀਵਨ ਨੂੰ ਬਦਲ ਕੇ, ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ, ਮਨੁੱਖ/ਸਿੱਖ ਨਾਂਹ ਕੇਵਲ ਸਾਰੇ ਰੋਗਾਂ ਤੋਂ ਬੱਚ ਜਾਂਦਾ ਹੈ ਬਲਕਿ ਜੀਵਨ ਮੁਕਤ ਹੋ ਜਾਂਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ