Gurbani on masturbation. and brhamcharya. should we retain our semen ? if we don't have kaamvasna we have full control over it should we masturbabte then to release tension and stress , pls shed some light and pls give straight to point answer using Gurbani verses anad then one line direct answer in english anad punjabi mix
Gurbani on masturbation. and brhamcharya. should we retain our semen ? if we don't have kaamvasna we have full control over it should we masturbabte then to release tension and stress , pls shed some light and pls give straight to point answer using Gurbani verses anad then one line direct answer in english anad punjabi mix
Share
Gurbani doesn’t say anything about mastrubation but it teaches to keep control on lust.
Respected Brother,
Waheguru ji ka Khalsa, Waheguru ji ki Fateh!
In response to your question about controlling lust (Kaam), the undersigned wants to say that the Gurbani teaches us to keep control on lust.
At Pannas 1159-60 of Guru Granth Sahib, Bhagat Kabir ji in his Shabad is guiding us:
‘ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥ ਅਰਥਾਤ ਕਬੀਰ ਜੀ ਸਿੱਖਿਆ ਦਿੰਦੇ ਹਨ ਕਿ ਜੇ ਤੂੰ ਉਸ ਪ੍ਰਭੂ ਨਾਲ ਸਾਂਝ ਪਾਉਣਾ ਚਾਹੁੰਦਾ ਹੈ ਤਾਂ ਤੂੰ ਮਨ ਨੂੰ ਵੱਸ ਕਰਨ ਦਾ ਜਤਨ ਕਰ ਕੇ, ਕਾਮਾਦਿਕ ਤੇ ਹੋਰ ਵਿਕਾਰਾਂ ਨੂੰ ਕਾਬੂ ਵਿਚ ਰੱਖ।’
Further, at Panna 26 of Guru Granth Sahib, the third Guru Person Guru Amardas is teaching us:
‘ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥(ਪੰਨਾ 26) ਅਰਥਾਤ (ਹੇ ਭਾਈ!) ਜੇ ਤੂੰ (ਕਾਮ-ਵਾਸਨਾ ਪੂਰੀ ਕਰਨ ਲਈ) ਲੱਖ ਇਸਤ੍ਰੀਆਂ ਭੀ ਭੋਗ ਲਏਂ, ਜੇ ਤੂੰ ਸਾਰੀ ਧਰਤੀ ਦਾ ਰਾਜ ਭੀ ਕਰ ਲਏਂ, ਤਾਂ ਭੀ ਸਤਿਗੁਰ ਦੀ ਸਰਨ ਤੋਂ ਬਿਨਾ ਆਤਮਕ ਸੁਖ ਨਹੀਂ ਲੱਭ ਸਕੇਂਗਾ, (ਸਗੋਂ) ਮੁੜ ਮੁੜ ਜੂਨਾਂ ਵਿਚ ਪਿਆ ਰਹੇਂਗਾ।3।
Further, the undersigned wants to quote a Salok of Fifth Guru Person Guru Arjan Sahib, from Salok Sehaskriti Mehalla 5, in which Guru Sahib is addressing the problem of lust, results of indulging in it and also giving guidance to get rid of it, by building a strong character:
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
As taught in Gurbani, the goal of a person/Sikh’s life should be to get rid of vices, become a righteous/ virtuous person (Gurmukh), be one with Akalpurakh and Shabad Guru, who are spiritually embodiment of each other and achieve the stage of spiritual equipoise and spiritual bliss. The final goal is to achieve spiritual emancipation/salvation in this life itself because there is no concept of emancipation/ salvation, after death in Sikhism.
Therefore, in Sikhism, keeping control on lust is very much necessary.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
Respected Brother,
Waheguru ji ka Khalsa, Waheguru ji ki Fateh!
In response to your question about remaining Brahmachari, the undersigned wants to draw your attention to two examples from Gurbani:
ਮਃ ੧ ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮ ਤੰਤ ਮਹਿ ਰੇਖ ਨ ਰੂਪੁ ॥੫॥ {ਪੰਨਾ 952}
ਪਦ ਅਰਥ: ਪਾਖੰਡੀ = ਵਾਮ-ਮਾਰਗੀਆਂ ਦਾ ਇਕ ਫ਼ਿਰਕਾ। (heretic) । ਪਖਾਲੇ = ਧੋਵੇ, ਪਾਪਾਂ ਤੋਂ ਸਾਫ਼ ਰੱਖੇ। ਅਗਨਿ ਬ੍ਰਹਮੁ = ਬ੍ਰਹਮ-ਅਗਨਿ, ਰੱਬੀ ਜੋਤਿ। ਪਰਜਾਲੇ = ਚੰਗੀ ਤਰ੍ਹਾਂ ਚਮਕਾਏ, ਰੌਸ਼ਨ ਕਰੇ। ਬਿੰਦੁ = ਵੀਰਜ। ਜਰਾ = ਬੁਢੇਪਾ।
ਅਰਥ: (ਅਸਲੀ) ਪਾਖੰਡੀ ਉਹ ਹੈ ਜੋ ਸਰੀਰ ਨੂੰ ਧੋਵੇ (ਭਾਵ, ਸਰੀਰ ਵਿਚੋਂ ਪਾਪਾਂ ਦੀ ਹਸਤੀ ਮਿਟਾ ਦੇਵੇ) , ਜੋ ਆਪਣੇ ਸਰੀਰ ਵਿਚ ਰੱਬੀ ਜੋਤਿ ਜਗਾਂਦਾ ਹੈ, ਸੁਫ਼ਨੇ ਵਿਚ ਭੀ ਵੀਰਜ ਨੂੰ ਡਿੱਗਣ ਨਹੀਂ ਦੇਂਦਾ (ਭਾਵ, ਸੁਫ਼ਨੇ ਵਿਚ ਭੀ ਆਪਣੇ ਆਪ ਨੂੰ ਕਾਮ-ਵੱਸ ਨਹੀਂ ਹੋਣ ਦੇਂਦਾ) ; ਉਸ ਪਾਖੰਡੀ ਨੂੰ (ਭਾਵ, ਉਸ ਮਨੁੱਖ ਨੂੰ ਜਿਸ ਨੇ ਆਪਣੇ ਅੰਦਰੋਂ ਪਾਪਾਂ ਦਾ ਨਾਸ ਕਰ ਦਿੱਤਾ ਹੈ) ਬੁਢੇਪਾ ਤੇ ਮੌਤ ਪੋਹ ਨਹੀਂ ਸਕਦੇ (ਭਾਵ, ਇਹਨਾਂ ਦਾ ਡਰ ਉਸ ਨੂੰ ਪੋਂਹਦਾ ਨਹੀਂ) ।
ਜੇ ਚਰਪਟ (ਭੀ ਇਸ ਪਾਖੰਡੀ ਦੀ ਜੁਗਤਿ ਵਰਤ ਕੇ) ਸਤਿ ਸਰੂਪ ਪ੍ਰਭੂ ਨੂੰ ਜਪੇ ਤਾਂ (ਇਹ ਚਰਪਟ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ।5।
—————
ਗਉੜੀ ਕਬੀਰ ਜੀ ॥ ਨਗਨ ਫਿਰਤ ਜੌ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥ ਕਿਆ ਨਾਗੇ ਕਿਆ ਬਾਧੇ ਚਾਮ ॥ ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥ ਮੂਡ ਮੁੰਡਾਏ ਜੌ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥੨॥ ਬਿੰਦੁ ਰਾਖਿ ਜੌ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥ ਕਹੁ ਕਬੀਰ ਸੁਨਹੁ ਨਰ ਭਾਈ ॥ ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥ {ਪੰਨਾ 324}
ਪਦ ਅਰਥ : ਬਿੰਦੁ = ਵੀਰਜ। ਰਾਖਿ = ਰੱਖ ਕੇ, ਸਾਂਭ ਕੇ। ਬਿੰਦੁ ਰਾਖਿ = ਵੀਰਜ ਸਾਂਭਿਆਂ, ਬਾਲ-ਜਤੀ ਰਿਹਾਂ।
ਅਰਥ: ਜੇ ਨੰਗੇ ਫਿਰਦਿਆਂ ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ ਤਾਂ ਜੰਗਲ ਦਾ ਹਰੇਕ ਪਸ਼ੂ ਮੁਕਤ ਹੋ ਜਾਣਾ ਚਾਹੀਦਾ ਹੈ।1।
(ਹੇ ਭਾਈ!) ਜਦ ਤਕ ਤੂੰ ਪਰਮਾਤਮਾ ਨੂੰ ਨਹੀਂ ਪਛਾਣਦਾ, ਤਦ ਤਕ ਨੰਗੇ ਰਿਹਾਂ ਕੀਹ ਸੌਰ ਜਾਣਾ ਹੈ ਤੇ ਪਿੰਡੇ ਤੇ ਚੰਮ ਲਪੇਟਿਆਂ ਕੀਹ ਮਿਲ ਜਾਣਾ ਹੈ?।1। ਰਹਾਉ।
ਜੇ ਸਿਰ ਮੁਨਾਇਆਂ ਸਿੱਧੀ ਮਿਲ ਸਕਦੀ ਹੈ (ਤਾਂ ਇਹ ਕੀਹ ਕਾਰਨ ਹੈ ਕਿ) ਕੋਈ ਭੀ ਭੇਡ (ਹੁਣ ਤਕ ਮੁਕਤ ਨਹੀਂ ਹੋਈ?) ।2।
ਹੇ ਭਾਈ! ਜੇ ਬਾਲ-ਜਤੀ ਰਿਹਾਂ (ਸੰਸਾਰ-ਸਮੁੰਦਰ ਤੋਂ) ਤਰ ਸਕੀਦਾ ਹੈ ਤਾਂ ਖੁਸਰੇ ਨੂੰ ਕਿਉਂ ਮੁਕਤੀ ਨਹੀਂ ਮਿਲ ਜਾਂਦੀ?।3।
ਹੇ ਕਬੀਰ! (ਬੇ-ਸ਼ੱਕ) ਆਖ– ਹੇ ਭਰਾਵੋ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕਿਸੇ ਨੂੰ ਮੁਕਤੀ ਨਹੀਂ ਮਿਲੀ।4। 4।
ਸ਼ਬਦ ਦਾ ਭਾਵ: ਨੰਗੇ ਰਹਿ ਕੇ ਜੰਗਲਾਂ ਵਿਚ ਭੌਣਾ, ਸਿਰ ਮੁਨਾ ਕੇ ਫ਼ਕੀਰ ਬਣ ਜਾਣਾ, ਬਾਲ-ਜਤੀ ਬਣੇ ਰਹਿਣਾ = ਇਹੋ ਜਿਹਾ ਕੋਈ ਸਾਧਨ ਮਨੁੱਖ ਨੂੰ ਸੰਸਾਰ-ਸਾਗਰ ਤੋਂ ਪਾਰ ਨਹੀਂ ਕਰ ਸਕਦਾ। ਕੇਵਲ ਪਰਮਾਤਮਾ ਦਾ ਨਾਮ ਹੀ ਬੇੜਾ ਪਾਰ ਕਰ ਸਕਦਾ ਹੈ।4।
In the first Salok, Guru Nanak Sahib is guiding that even in dream one is not to become lusty and in the second Shabad Bhagat Kabir ji is guiding that if one can could save himself by celibacy (ਬ੍ਰਹਮਚਾਰੀ ਰਿਹਾਂ) then all the enunchs would have achieved highest spiritual state.
This makes it quite clear that one is to keep control on lust but is not to become celibate. Rather, one is to have a family life, which was had by all the Nanaks except Eighth Nanak, Guru Harkishan Singh, who died very young.
Hope it answers your question. If you have any further question, please do ask. If you find any deficiencies, please point out the same, for improvement in future.
Regards,
Your Brother