ਜੀ.ਐਸ.ਸੀ. ਦੇ ਪ੍ਰਧਾਨ ਸਤਿਕਾਰਯੋਗ ਅੰਮ੍ਰਿਤਪਾਲ ਸਿੰਘ ਨੇ ਇਸ ਸਾਈਟ ਦੇ “ਪਰਸਪਰੈਕਟਿਵ” ਭਾਗ ਵਿੱਚ ਇੱਕ ਲੇਖ ਪ੍ਰਕਾਸ਼ਿਤ ਕੀਤਾ ਹੈ, ਇਹ ਜਾਣਨ ਲਈ ਇਸਨੂੰ ਜਰੂਰ ਪੜ੍ਹੋ ਕਿ ਗੁਰਬਾਣੀ ਸਾਨੂੰ ਸਿਖਾਉਂਦੀ ਹੈ ਕਿ: * ਜਿਸ ਤਰ੍ਹਾਂ ਇੱਕ ਬੀਜ ਵਿੱਚ ਇੱਕ ਖਾਸ ਪੌਦੇ ਦੇ ਰੂਪ ਵਿੱਚ ਵਧਣ ਦੀ ਸਮਰੱਥਾ ਹੁੰਦੀ ਹੈ, ਉਸੇ ਤਰ੍ਹਾਂ ਸਾਡੇ ਕੋਲ ਆਪਣੇ ਕਰਮ ਕਰਨ ਦੀ ਚੋਣ ਦੁਆਰਾ ਆਪਣੀ ਭਵਿੱਖੀ ਜ਼ਿੰਦਗੀ ਨੂੰ ਆਕਾਰ ਦੇਣ ਦੀ ਸ਼ਕਤੀ ਹੁੰਦੀ ਹੈ। *ਸਾਡੇ ਕਰਮ ਉਨ੍ਹਾਂ ਬੀਜਾਂ ਵਾਂਗ ਹੁੰਦੇ ਹਨ ਜੋ ਸਾਡੇ ਭਵਿੱਖ ਨੂੰ ਸਹੀ ਜਾਂ ਗਲਤ ਨਿਰਧਾਰਿਤ ਕਰਦੇ ਹਨ। * ਹਰੇਕ ਵਿਅਕਤੀ ਆਪਣੇ ਕੰਮਾਂ ਅਤੇ ਉਹਨਾਂ ਦੇ ਨਤੀਜਿਆਂ ਲਈ ਜਵਾਬਦੇਹ ਹੈ, ਅਸੀਂ ਦੂਜਿਆਂ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ। ਮੇਰੇ ਸਵਾਲ: (1) ਸਾਡੇ ਸਰੀਰ ਦਾ ਨਿਰਦੇਸ਼ਕ ਕੌਣ ਹੈ ਜੋ ਸਾਨੂੰ ਸਹੀ ਜਾਂ ਗਲਤ ਕਾਰਵਾਈ ਕਰਨ ਲਈ ਮਾਰਗਦਰਸ਼ਨ ਕਰਦਾ ਹੈ? (2) ਕਾਰਵਾਈ ਕਰਨ ਤੋਂ ਪਹਿਲਾਂ ਸਹੀ ਜਾਂ ਗਲਤ ਫੈਸਲੇ ਦਾ ਨਿਰਣਾ ਕਰਨ ਲਈ ਕਸਵੱਟੀ ਕੀ ਹੋਣੀ ਚਾਹੀਦੀ ਹੈ?Respected Amritpal Singh, president of GSC, has published an article in “perspective” section of this site, must read it to know that Gurbani teaches us that: * Just as a seed contains the potential to grow into a specific plant, we possess the power to shape our lives through our choices.* Our actions are like seeds that determine our destiny i.e right or wrong. * Each individual is accountable for their own actions and their consequences, we are not to blame others. My questions :(1) Who is the director of our body that guide us to either do a right or wrong action? (2) What should be the touchstone for judging the right or wrong decision before taking action?

Share
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”