According to gurbani , everything is done under Hukum so if someone took does something or have to do something which is not right but he/she have to do it under circumstances than how it should be considered?? For example , theft or abortion under miserable circumstances?
Gurbani view
Share
This question has been answered before in detail.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਸਵਾਲ ਪੁੱਛਿਆ ਹੈ ਕਿ ਕੀ ਮਜ਼ਬੂਰੀ ਵਿਚ ਕੀਤਾ ਹੋਇਆ ਕਰਮ ਵੀ ਹੁਕਮ ਵਿਚ ਹੈ?
ਦਾਸ ਦੀ ਸਮਝ ਅਨੁਸਾਰ ਸਿੱਖੀ ਵਿਚ ਇਸੇ ਜਨਮ ਦੀ ‘ਕਰਣੀ ਅਰਥਾਤ ਕਰਮ’ ਪ੍ਰਧਾਨ ਹੈ ਕਿਉਂਕਿ ਗੁਰੂ ਸਾਹਿਬ ਜਪੁ ਬਾਣੀ ਵਿਚ ਉਪਦੇਸ਼ ਦਿੰਦੇ ਹਨ ‘ਆਪੇ ਬੀਜਿ ਆਪੇ ਹੀ ਖਾਹੁ’ ਅਰਥਾਤ ‘ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ’।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134।।
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।
ਹੋਰ ਅੱਗੇ ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਗੁਰੂ ਸਾਹਿਬ ਦੇ ਇਨ੍ਹਾਂ ਉਪਦੇਸ਼ਾਂ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਮਨੁੱਖ/ਸਿੱਖ ਨੇ ਆਪਣੇ ਕੀਤੇ ਕਰਮਾਂ ਦਾ ਫ਼ਲ਼ ਪਾਉਣਾ ਹੈ। ਅਕਾਲਪੁਰਖ ਨੇ ਆਪਣੀ ਮਿਹਰ ਸਦਕਾ ਮਨੁੱਖ/ਸਿੱਖ ਨੂੰ ਸੋਚਣ ਦੀ ਸ਼ਕਤੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਹ ਕੀ ਸੋਚਦਾ ਹੈ ਤੇ ਕੀ ਕਰਦਾ ਹੈ। ਜੇ ਕਿਸੇ ਮਜ਼ਬੂਰੀ ਵਿਚ ਵੀ ਉਹ ਕੋਈ ਕਰਮ ਕਰਦਾ ਹੈ ਤਾਂ ਉਸ ਤੋਂ ਆਉਣ ਵਾਲੇ ਨਤੀਜੇ ਵੀ ਉਸ ਦੇ ਆਪਣੇ ਹਨ। ਹੁਕਮ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ।
ਇਸ ਤੋਂ ਅੱਗੇ ਤੁਹਾਡਾ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ