What does Guru Granth Sahib Ji say about suicide and taking one's own life?
What does Guru Granth Sahib Ji say about suicide and taking one's own life?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
The bani of Shri Guru Granth Sahib ji shows us the path of positive energy and creativity. Gurbani teaches us to face the battles of our lives with courage and come out of the storms of life victoriously. There is no giving up in the Home of Guru Nanak. We need to always keep hope and face the challenges of life gracefully.
ਗਉੜੀ ਮਹਲਾ ੫ ॥
Gauri 5th Guru.
ਦੁਲਭ ਦੇਹ ਪਾਈ ਵਡਭਾਗੀ ॥
Difficulty acquirable human-body is procured through the greatest good fortune.
They who remember not God’s Name are the self-murderers.
ਆਤਮਘਾਤੀ ਓਹ ਨਹੀਂ ਜੌ suucide ਕਰ ਲਵੇ ਜੌ ਨਾਮ ਨਹੀਂ ਜਪਦੇ ਓਹ ਹਨ
HP SINGH
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਆਤਮ ਘਾਤ (Suicide) ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਇਸ ਦੀ ਇਜਾਜ਼ਤ ਨਹੀਂ ਦਿੰਦਾ ਕਿਉਂਕਿ ਗੁਰੂ ਸਾਹਿਬ ਇਸ ਦੁਲਭ ਦੇਹ (valuable body) ਨੂੰ ਸੰਵਾਰਨ (ਸਫਲ ਕਰਨ) ਦੀ ਸਿੱਖਿਆ ਦਿੰਦੇ ਹਨ। ‘ਦੁਲਭ ਦੇਹ’ ਸ਼ਬਦ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰ ਆਇਆ ਹੈ ਤੇ ਇਸ ਨੂੰ ਸਫ਼ਲ ਕਰਨ ਦਾ ਹੁਕਮ ਹੈ। ਇਸ ਲਈ ਆਤਮ ਘਾਤ ਦਾ ਸਿੱਖੀ ਵਿਚ ਕੋਈ ਥਾਂ/ਅਰਥ ਨਹੀਂ ਹੈ।
ਗੁਰੂ ਗ੍ਰੰਥ ਸਾਹਿਬ ਨੇ ਜਿਥੇ ਦੁਲਭ ਦੇਹ ਨੂੰ ਸੰਵਾਰਨ ਅਰਥਾਤ ਸਫ਼ਲ ਕਰਨ ਦਾ ਹੁਕਮ ਦਿੱਤਾ ਹੈ ਉੱਥੇ ਆਤਮ ਘਾਤ ਨੂੰ ਆਤਮਿਕ ਜੀਵਨ ਦਾ ਨਾਸ ਕਰਨਾ ਮੰਨ ਕੇ ਇਸ ਤੋਂ ਵੀ ਮਨੁੱਖ ਨੂੰ ਹੋੜਿਆ ਅਰਥਾਤ ਰੋਕਿਆ ਹੈ।
ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਮਨਮੁਖ ਨਾਂਹ ਬਣ ਕੇ ਆਪਣੇ ਆਤਮਿਕ ਜੀਵਨ ਨੂੰ ਨਾਸ ਨਾਂਹ ਕਰਨ ਦੀ ਹੈ ਬਲਕਿ ਗੁਰਮੁਖ ਬਣ ਕੇ ਇਸੇ ਜਨਮ ਵਿਚ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ।
ਗੁਰੂ ਗ੍ਰੰਥ ਸਾਹਿਬ ਵਿਚੋਂ ਕੁੱਝ ਉਦਾਹਰਣਾਂ ਹੇਠਾਂ ਦਿੱਤੀਆਂ ਹਨ ਜਿਨ੍ਹਾਂ ਤੋਂ ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਜਾਵੇਗਾ।
ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਦੱਸਣਾ ਜੀ । ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————–
ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ (ਪੰਨਾ 895)
ਪਦ ਅਰਥ: ਦੁਲਭ = ਦੁਰਲੱਭ, ਜੋ ਮੁਸ਼ਕਿਲ ਨਾਲ ਮਿਲੀ ਹੈ। ਦੇਹ = ਦੇਹੀ, ਸਰੀਰ। ਸਵਾਰਿ = ਸਵਾਰ ਲੈ, ਸਫਲ ਕਰ ਲੈ। ਹਾਰਿ = ਹਾਰ ਕੇ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਬੇਲਾ = ਵੇਲੇ।੧।
ਅਰਥ: (ਹੇ ਭਾਈ! ਪਰਮਾਤਮਾ ਦੇ ਗੁਣ ਗਾ ਕੇ) ਇਸ ਮਨੁੱਖਾ ਸਰੀਰ ਨੂੰ ਸਫਲ ਕਰ ਲੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੂੰ ਇਥੋਂ ਮਨੁੱਖਾ ਜਨਮ ਦੀ ਬਾਜੀ) ਹਾਰ ਕੇ ਦਰਗਾਹ ਵਿਚ ਨਹੀਂ ਜਾਏਂਗਾ; ਤੈਨੂੰ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੋਭਾ ਮਿਲੇਗੀ। (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਤੈਨੂੰ ਅਖ਼ੀਰ ਵੇਲੇ ਭੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਛਡਾ ਲਏਗੀ।੧।
———–
ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥ (ਪੰਨਾ 118)
ਪਦ ਅਰਥ: ਆਤਮਘਾਤੀ = ਆਪਣੇ ਆਤਮਕ ਜੀਵਨ ਦਾ ਨਾਸ ਕਰਨ ਵਾਲਾ। ਜਗਤ ਕਸਾਈ = ਜਗਤ ਦਾ ਵੈਰੀ।4।
ਅਰਥ: ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ। (ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ) । ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ।4।
———–
ਗਉੜੀ ਮਹਲਾ ੫ ॥ ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥ ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥ (ਪੰਨਾ 188)
ਪਦ ਅਰਥ: ਦੇਹ = (ਮਨੁੱਖਾ) ਸਰੀਰ। ਦੁਲਭ = ਮੁਸ਼ਕਿਲ ਨਾਲ ਮਿਲਣ ਵਾਲੀ। ਤੇ = ਉਹ ਬੰਦੇ। ਆਤਮ ਘਾਤੀ = ਆਪਣੇ ਆਤਮਾ ਦਾ ਨਾਸ ਕਰਨ ਵਾਲੇ।1।
ਮਰਿ ਨ ਜਾਹੀ = ਕੀ ਉਹ ਮਰ ਨਹੀਂ ਜਾਂਦੇ? ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ। ਬਿਹੂਨ = ਸੱਖਣੇ।1। ਰਹਾਉ।
ਅਰਥ: (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦਾ ਨਾਮ) ਭੁੱਲ ਜਾਂਦਾ ਹੈ, ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ, (ਕਿਉਂਕਿ) ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਨੁੱਖਾ ਜੀਵਨ ਕਿਸੇ ਭੀ ਕੰਮ ਨਹੀਂ।1। ਰਹਾਉ।
ਇਹ ਦੁਰਲੱਭ ਮਨੁੱਖਾ ਸਰੀਰ ਵੱਡੇ ਭਾਗਾਂ ਨਾਲ ਮਿਲਦਾ ਹੈ। (ਪਰ) ਜੇਹੜੇ ਮਨੁੱਖ (ਇਹ ਸਰੀਰ ਪ੍ਰਾਪਤ ਕਰ ਕੇ) ਪਰਮਾਤਮਾ ਦਾ ਨਾਮ ਨਹੀਂ ਜਪਦੇ, ਉਹ ਆਤਮਕ ਮੌਤ ਸਹੇੜ ਲੈਂਦੇ ਹਨ।1।
————
ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ (ਪੰਨਾ 239)
ਪਦ ਅਰਥ: ਆਤਮਘਾਤੀ = ਆਤਮਕ ਜੀਵਨ ਦਾ ਨਾਸ ਕਰਨ ਵਾਲਾ। ਜਾਤੀ = ਜਾਤਿ।7।
ਅਰਥ: (ਹੇ ਭਾਈ!) ਰੱਬ ਨਾਲੋਂ ਟੁੱਟਾ ਹੋਇਆ ਮਨੁੱਖ ਸਿਮਰਨ ਤੋਂ ਖੁੰਝਾ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ, ਉਹ ਸਦਾ ਨੀਵੇਂ ਕੰਮਾਂ ਵਲ ਰੁਚੀ ਰੱਖਦਾ ਹੈ, ਉਸ ਦੀ ਨਾਹ ਉੱਚੀ ਕੁਲ ਰਹਿ ਜਾਂਦੀ ਹੈ ਨਾਹ ਉੱਚੀ ਜਾਤਿ।7।
ਗੁਰਮੁਖ ਤੇ ਮਨਮੁਖ
ਗੁਰਬਾਣੀ ਅਨੁਸਾਰ, ਗੁਰਮੁਖ ਉਹ ਮਨੁੱਖ ਹੈ ਜਿਸ ਦਾ ਮੂੰਹ ਗੁਰੂ ਵਲ ਹੈ ਅਰਥਾਤ ਜੋ ਹਮੇਸ਼ਾਂ ਗੁਰੂ ਦੇ ਸਨਮੁਖ ਹੈ ਅਰਥਾਤ ਆਪਣੇ ਜੀਵਨ ਦੀ ਗੱਡੀ ਨੂੰ ਗੁਰੂ ਦੀ ਸਿੱਖਿਆ ਅਨੁਸਾਰ ਚਲਾਂਦਾ ਹੈ ਕਦੇ ਗੁਰੂ ਵੱਲ ਪਿੱਠ ਨਹੀਂ ਕਰਦਾ ਤੇ ਗੁਰੂ ਦੀ ਸਿੱਖਿਆ ਤੇ ਚੱਲ ਕੇ, ਵਿਕਾਰਾਂ/ਔਗੁਣਾਂ ਤੋਂ ਛੁਟਕਾਰਾ ਪਾ ਕੇ, ਸੰਸਾਰ ਸਮੁੰਦਰ ਵਿਚੋਂ ਪਾਰ ਹੋ ਜਾਂਦਾ ਹੈ ਤੇ ਜੀਵਨ ਮੁਕਤ ਹੋ ਜਾਂਦਾ ਹੈ।
ਇਸ ਦੇ ਉੱਲਟ ਮਨਮੁਖ, ਉਹ ਮਨੁੱਖ ਹੈ ਜਿਸ ਦਾ ਮੂੰਹ ਆਪਣੇ ਮਨ ਵਲ ਹੈ, ਗੁਰੂ ਤੋਂ ਬੇਮੁੱਖ ਅਰਥਾਤ ਗੁਰੂ ਵੱਲ ਉਸ ਦੀ ਪਿੱਠ ਹੈ, ਗੁਰੂ ਦੀ ਸਿੱਖਿਆ ਤਾਂ ਲੈਣੀ ਦੂਰ ਰਹੀ, ਉਸ ਦੇ ਨੇੜੇ ਵੀ ਨਹੀਂ ਜਾਂਦਾ, ਹਉਮੈ/ਔਗੁਣਾਂ ਵਿਚ ਫ਼ਸਿਆ ਰਹਿੰਦਾ ਹੈ, ਮਾਇਆ ਦੇ ਬੰਧਨਾਂ/ਵਿਕਾਰਾਂ ਵਿਚ ਫ਼ਸਿਆ ਹੋਇਆ ਹੀ ਆਪਣਾ ਜੀਵਨ ਗੁਜ਼ਾਰ ਜਾਂਦਾ ਹੈ ਤੇ ਠੇਡੇ ਖਾਂਦਾ ਹੋਇਆ ਹੀ ਆਪਣੇ ਜੀਵਨ ਦੀ ਬਾਜ਼ੀ ਹਾਰ ਕੇ ਚਲਾ ਜਾਂਦਾ ਹੈ।
ਹੇਠਾਂ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ ਉਚਾਰਿਆ ਮਾਝ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 131 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਦੇ ਰਿਹਾ ਹਾਂ ਜਿਸ ਵਿਚ ਗੁਰੂ ਸਾਹਿਬ ਨੇ ਬਹੁਤ ਸਾਰੇ ਸਵਾਲ ਪੁੱਛੇ ਹਨ ਤੇ ਫ਼ਿਰ ਜਵਾਬ ਵੀ ਦਿੱਤੇ ਹਨ। ਇਸ ਸ਼ਬਦ ਵਿਚ ਗੁਰੂ ਸਾਹਿਬ ਨੇ ਗੁਰਮੁਖ ਤੇ ਮਨਮੁਖ ਬਾਰੇ ਬਹੁਤ ਸੁੰਦਰ ਤਰੀਕੇ ਨਾਲ ਸਮਝਾਇਆ ਹੈ।
ਇਹ ਠੀਕ ਹੈ ਕਿ ਇਹ ਸਾਰੇ ਸੰਸਾਰ ਦੀ ਖੇਡ ਅਕਾਲਪੁਰਖ ਨੇ ਆਪ ਹੀ ਰਚੀ ਹੈ ਪਰ ਉਸ ਨੇ ਮਨੁੱਖ/ਸਿੱਖ ਨੂੰ ਕਰਮ ਕਰਨ ਦੀ ਪੂਰੀ ਅਜ਼ਾਦੀ ਦਿੱਤੀ ਹੈ। ਇਹ ਹੁਣ ਮਨੁੱਖ/ਸਿੱਖ ਦੇ ਉੱਪਰ ਹੈ ਕਿ ਉਸ ਨੇ ਕਿਹੜਾ ਰਾਹ ਚੁਣਨਾ ਹੈ ਅਰਥਾਤ ਗੁਰਮੁਖ ਬਣਨਾ ਹੈ ਜਾਂ ਮਨਮੁਖ।
—————————-
ਮਾਝ ਮਹਲਾ ੫ ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ ਗੁਰਮੁਖਿ ਛੂਟਾ ॥ ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੇ ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ {ਪੰਨਾ 131}
ਅਰਥ: ਉਹ ਕੇਹੜਾ ਮਨੁੱਖ ਹੈ ਜੋ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ? ਉਹ ਕੇਹੜਾ ਮਨੁੱਖ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ? (ਸੁਚੱਜਾ) ਗ੍ਰਿਹਸਤੀ ਕੌਣ ਹੋ ਸਕਦਾ ਹੈ? ਮਾਇਆ ਤੋਂ ਨਿਰਲੇਪ ਕੌਣ ਹੈ? ਉਹ ਕੇਹੜਾ ਮਨੁੱਖ ਹੈ ਜੋ (ਮਨੁੱਖਾ ਜਨਮ ਦੀ) ਕਦਰ ਸਮਝਦਾ ਹੈ?।1।
ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਵਿਚ) ਕਿਵੇਂ ਬੱਝ ਜਾਂਦਾ ਹੈ ਤੇ ਕਿਵੇਂ (ਉਹਨਾਂ ਬੰਧਨਾਂ ਤੋਂ) ਸੁਤੰਤਰ ਹੁੰਦਾ ਹੈ? ਕਿਸ ਤਰੀਕੇ ਨਾਲ ਜਨਮ ਮਰਨ ਦਾ ਗੇੜ ਮੁੱਕਦਾ ਹੈ? ਸੁਚੱਜੇ ਕੰਮ ਕੇਹੜੇ ਹਨ? ਉਹ ਕੇਹੜਾ ਮਨੁੱਖ ਹੈ ਜੋ ਦੁਨੀਆ ਵਿਚ ਵਿਚਰਦਾ ਹੋਇਆ ਭੀ ਵਾਸਨਾ-ਰਹਿਤ ਹੈ? ਉਹ ਕੇਹੜਾ ਮਨੁੱਖ ਹੈ ਜੋ ਆਪ ਸਿਫ਼ਤਿ-ਸਾਲਾਹ ਕਰਦਾ ਹੈ ਤੇ (ਹੋਰਨਾਂ ਪਾਸੋਂ) ਕਰਾਂਦਾ ਹੈ?।2।
ਸੁਖੀ ਜੀਵਨ ਵਾਲਾ ਕੌਣ ਹੈ? ਕੌਣ ਦੁੱਖਾਂ ਵਿਚ ਘਿਰਿਆ ਹੋਇਆ ਹੈ? ਸਨਮੁਖ ਕਿਸ ਨੂੰ ਕਿਹਾ ਜਾਂਦਾ ਹੈ? ਬੇਮੁਖ ਕਿਸ ਨੂੰ ਆਖੀਦਾ ਹੈ? ਪ੍ਰਭੂ-ਚਰਨਾਂ ਵਿਚ ਕਿਸ ਤਰ੍ਹਾਂ ਮਿਲ ਸਕੀਦਾ ਹੈ? ਮਨੁੱਖ ਪ੍ਰਭੂ ਤੋਂ ਕਿਵੇਂ ਵਿੱਛੁੜ ਜਾਂਦਾ ਹੈ? ਇਹ ਜਾਚ ਕੌਣ ਸਿਖਾਂਦਾ ਹੈ?।3।
ਉਹ ਕੇਹੜਾ ਸ਼ਬਦ ਹੈ ਜਿਸ ਦੀ ਰਾਹੀਂ ਵਿਕਾਰਾਂ ਵਲ ਦੌੜਦਾ ਮਨ ਟਿਕ ਜਾਂਦਾ ਹੈ? ਉਹ ਕੇਹੜਾ ਉਪਦੇਸ਼ ਹੈ ਜਿਸ ਉੱਤੇ ਤੁਰ ਕੇ ਮਨੁੱਖ ਦੁੱਖ ਸੁਖ ਇਕੋ ਜਿਹੇ ਸਹਾਰ ਸਕਦਾ ਹੈ? ਉਹ ਕੇਹੜਾ ਜੀਵਨ-ਢੰਗ ਹੈ ਜਿਸ ਨਾਲ ਮਨੁੱਖ ਪਰਮਾਤਮਾ ਨੂੰ ਸਿਮਰ ਸਕੇ? ਕਿਸ ਤਰ੍ਹਾਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੇ?।4।
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਰਹਿੰਦਾ ਹੈ ਤੇ ਪਰਮਾਤਮਾ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ। ਗੁਰੂ ਦੀ ਸਰਨ ਵਿਚ ਰਹਿਣ ਵਾਲਾ ਮਨੁੱਖ ਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ ਭਾਗਾਂ ਵਾਲਾ ਗ੍ਰਿਹਸਤ ਹੈ, ਉਹ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਨਿਰਲੇਪ ਰਹਿੰਦਾ ਹੈ। ਉਹੀ ਮਨੁੱਖਾ ਜਨਮ ਦੀ ਕਦਰ ਸਮਝਦਾ ਹੈ।5।
(ਆਪਣੇ ਮਨ ਦੇ ਪਿੱਛੇ ਤੁਰ ਕੇ ਮਨੁੱਖ ਆਪਣੀ ਹੀ) ਹਉਮੈ ਦੇ ਕਾਰਨ (ਮਾਇਆ ਦੇ ਬੰਧਨਾਂ ਵਿਚ) ਬੱਝ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ (ਇਹਨਾਂ ਬੰਧਨਾਂ ਤੋਂ) ਆਜ਼ਾਦ ਹੋ ਜਾਂਦਾ ਹੈ। ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿ ਕੇ ਹੀ ਸੁਚੱਜੇ ਕੰਮ ਹੋ ਸਕਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਵਾਸਨਾ ਰਹਿਤ ਰਹਿੰਦਾ ਹੈ। ਅਜੇਹਾ ਮਨੁੱਖ ਜੋ ਕੁਝ ਭੀ ਕਰਦਾ ਹੈ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਕਰਦਾ ਹੈ।6।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖੀ ਜੀਵਨ ਵਾਲਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿੱਤ ਦੁਖੀ ਰਹਿੰਦਾ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਵਲ ਮੂੰਹ ਰੱਖਣ ਵਾਲਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਰੱਬ ਵਲੋਂ ਮੂੰਹ ਮੋੜੀ ਰੱਖਦਾ ਹੈ। ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਨੂੰ ਮਿਲ ਸਕੀਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਵਿੱਛੁੜ ਜਾਂਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਹੀ (ਸਹੀ ਜੀਵਨ ਦੀ) ਜਾਚ ਸਿਖਾਂਦਾ ਹੈ।7।
ਗੁਰੂ ਦੇ ਮੂੰਹੋਂ ਨਿਕਲਿਆ ਸ਼ਬਦ ਹੀ ਉਹ ਬੋਲ ਹੈ ਜਿਸ ਦੀ ਬਰਕਤਿ ਨਾਲ ਵਿਕਾਰਾਂ ਵਲ ਦੌੜਦਾ ਮਨ ਖਲੋ ਜਾਂਦਾ ਹੈ, ਗੁਰੂ ਤੋਂ ਮਿਲਿਆ ਉਪਦੇਸ਼ ਹੀ (ਇਹ ਸਮਰੱਥਾ ਰੱਖਦਾ ਹੈ ਕਿ ਮਨੁੱਖ ਉਸ ਦੇ ਆਸਰੇ) ਦੁਖ ਸੁਖ ਨੂੰ ਇਕੋ ਜਿਹਾ ਕਰ ਕੇ ਸਹਾਰਦਾ ਹੈ। ਗੁਰੂ ਦੇ ਰਾਹ ਤੇ ਤੁਰਨਾ ਹੀ ਅਜੇਹੀ ਜੀਵਨ ਚਾਲ ਹੈ ਕਿ ਇਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਧਿਆਨ ਧਰ ਸਕਦਾ ਹੈ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ।8।
(ਪਰ ਗੁਰਮੁਖ ਤੇ ਮਨਮੁਖ = ਇਹ) ਸਾਰੀ ਬਣਤਰ ਪਰਮਾਤਮਾ ਨੇ ਆਪ ਹੀ ਬਣਾਈ ਹੈ, (ਸਭ ਜੀਵਾਂ ਵਿਚ ਵਿਆਪਕ ਹੋ ਕੇ) ਉਹ ਆਪ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ, ਉਹ ਆਪ ਹੀ ਜਗਤ ਦੀ ਸਾਰੀ ਖੇਡ ਚਲਾ ਰਿਹਾ ਹੈ।
ਹੇ ਨਾਨਕ! ਉਹ ਆਪ ਹੀ ਆਪਣੇ ਇੱਕ ਸਰੂਪ ਤੋਂ ਬੇਅੰਤ ਰੂਪਾਂ ਰੰਗਾਂ ਵਾਲਾ ਬਣਿਆ ਹੋਇਆ ਹੈ। (ਇਹ ਸਾਰਾ ਬਹੁ ਰੰਗੀ ਜਗਤ) ਉਸ ਇੱਕ ਵਿਚ ਹੀ ਲੀਨ ਹੋ ਜਾਂਦਾ ਹੈ।8।2। 36।
With all due respect and i do not wish to offend, it appears you choose not to take any feedback.
Few months ago, i respectfully asked if you could publish responses in English too. THe reason- most of your audience here seem to be from outside India. Meaning we may have been born outside India. And yes we are trying to learn and connect to sIkhi and are very greatful for this amazing platform. I did point this out more than once.
Today, i read this sad comment. Clearly the OP has asked a very deep question ans in English. So one can assume, they may not be able to read punjabi. You have written a thorough response – but what if OP cannot understand it.
I cant understand, why you are not taking constructive feed back. There are others that responsd both in PUnjabi and English. But for some reason SIr, you feelings differ. Apologies if i come across frustrated, but clearly the OP or someone they know are going through a difficuly phase. This platform is suppose ro be productive.
Dear Ms. Kaur,
Waheguru ji ka Khalsa, Waheguru ji ki Fateh!
While the undersigned will provide English translation of the reply, the undersigned have reasons to write in Punjabi:-
1. Because the undersigned loves his mother tongue, which, as per reports, is dying;
2. Because the emotions and feelings, expressed by Guru Sahib in Gurbani, cannot be expressed very well in English;
3. Because translation of meanings in English is a translation only. It cannot reach the level of meanings in Punjabi.
In view of the above, the undersigned humbly requests you also to learn Punjabi. Learning Punjabi is not difficult at all. If you are ready, the undersigned can put you in touch with a Veer in U.K., who will teach you Punjabi in no time. Please take time of your busy schedule and give confirmation.
Regards,
Your Brother
apologies to comment back, but i dont feel you are being fair to your readers.
1. clearly the OP or someone they know are going through a tough time. do u think you should be helpful or make it that little more difficult for them to seek help.
2. plesse also understand, you just need to look at the current situation in punjab. people are very far from sikhi. be appreciative, that people born outside punjab are trying to learn and comnect to sikhi. in punjab they may know how to read punjabi, but majority have no interest in learning sikhi. take note.
3. very patronising comment – suggesting we learn punjabi. so you have assumed. let me respectfully point out – some of us do go punjabi school. we learn…. we learn our mother tongue. we speak fluent. but we may not always be able to read fluent. u mention busy schedules?! i hope you are aware how busy it gets before making such comments.
4. i hope you recognise, this platform was created to address ALL people from different walks of life. correct me if im wrong, this is not just for fluent punjabi speaking/reading audience. if it is, then may i suggest this app gets re designed to punjabi.
5. i have participated and enjoyed this app for many years. i have learnt valuable information. however recently, i say this respectfully, since you have come aboard, i interact less due to your mindset of not including the wider audience.
6. im very disappointed to say, this issue has been raised before too. no one expects you to just reply in english, but help us out here a little.
like i said, i do not wish to engage in further debates. your lack of understanding is becoming exhausting. if you cannot understand your audience, then not much more to be said.
I have nothing further to say but I am of the opinion that full justice is not possible, if the answer is given in English. In any case, I will try to write in English also.
Dear Anon, firstly, sorry you are having to ask this question. If u are facing a crisis, please get professional help. Secondly, well done for reaching out here. I can see that you have asked in English, I am frustrated to see the yet ONCE again, the response has been given in punjabi. I do not understand why the respected gentleman, does not take feed back. I guess he wants us to use google translate.
Moving forward, gurbani does not allow suicide. Please start doing simran, even if you start with 5 minutes. Very powerful and connects you to waheguru.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਆਤਮ ਘਾਤ (Suicide) ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਇਸ ਦੀ ਇਜਾਜ਼ਤ ਨਹੀਂ ਦਿੰਦਾ ਕਿਉਂਕਿ ਗੁਰੂ ਸਾਹਿਬ ਇਸ ਦੁਲਭ ਦੇਹ (valuable body) ਨੂੰ ਸੰਵਾਰਨ (ਸਫਲ ਕਰਨ) ਦੀ ਸਿੱਖਿਆ ਦਿੰਦੇ ਹਨ। ‘ਦੁਲਭ ਦੇਹ’ ਸ਼ਬਦ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰ ਆਇਆ ਹੈ ਤੇ ਇਸ ਨੂੰ ਸਫ਼ਲ ਕਰਨ ਦਾ ਹੁਕਮ ਹੈ। ਇਸ ਲਈ ਆਤਮ ਘਾਤ ਦਾ ਸਿੱਖੀ ਵਿਚ ਕੋਈ ਥਾਂ/ਅਰਥ ਨਹੀਂ ਹੈ।
In response to your question about suicide, the undersigned wants to say that Guru Granth Sahib doesn’t allow this because Guru Sahib teaches that one should spiritually groom the valuable body (life) and make it successful. The word ‘Valuable body’ (ਦੁਲਭ ਦੇਹ) appears in Guru Granth Sahib many times and the Hukam is to spiritually groom it and not waste it. Therefore, suicide has no meaning/place in Sikhi.
ਗੁਰੂ ਗ੍ਰੰਥ ਸਾਹਿਬ ਨੇ ਜਿਥੇ ਦੁਲਭ ਦੇਹ ਨੂੰ ਸੰਵਾਰਨ ਅਰਥਾਤ ਸਫ਼ਲ ਕਰਨ ਦਾ ਹੁਕਮ ਦਿੱਤਾ ਹੈ ਉੱਥੇ ਆਤਮ ਘਾਤ ਨੂੰ ਆਤਮਿਕ ਜੀਵਨ ਦਾ ਨਾਸ ਕਰਨਾ ਮੰਨ ਕੇ ਇਸ ਤੋਂ ਵੀ ਮਨੁੱਖ ਨੂੰ ਹੋੜਿਆ ਅਰਥਾਤ ਰੋਕਿਆ ਹੈ।
Whereas Guru Granth Sahib behoves a person to spiritually groom his body (his life), at the same time, while treating suicide, as wasting of spiritual life, have stopped the person from going for it.
ਗੁਰੂ ਗ੍ਰੰਥ ਸਾਹਿਬ ਦੀ ਸਿੱਖਿਆ ਮਨਮੁਖ ਨਾਂਹ ਬਣ ਕੇ ਆਪਣੇ ਆਤਮਿਕ ਜੀਵਨ ਨੂੰ ਨਾਸ ਨਾਂਹ ਕਰਨ ਦੀ ਹੈ ਬਲਕਿ ਗੁਰਮੁਖ ਬਣ ਕੇ ਇਸੇ ਜਨਮ ਵਿਚ ਆਤਮਿਕ ਤੌਰ ਤੇ ਮੁਕਤ ਹੋਣ ਦੀ ਹੈ।
As per teachings of Guru Granth Sahib, the person should not become a Manmukh (a person, who lives life by taking directions from mind) and wastes spiritual life. Rather, the person should become a Gurmukh (a person, who lives life, by taking directions from the Guru) and achieve spiritual emancipation/salvation in this life itself.
ਗੁਰੂ ਗ੍ਰੰਥ ਸਾਹਿਬ ਵਿਚੋਂ ਕੁੱਝ ਉਦਾਹਰਣਾਂ ਹੇਠਾਂ ਦਿੱਤੀਆਂ ਹਨ ਜਿਨ੍ਹਾਂ ਤੋਂ ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਜਾਵੇਗਾ।
Some examples from Guru Granth Sahib have been given below from which you will get answer to your question.
ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਦੱਸਣਾ ਜੀ । ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
If you have any further questions, please do ask. If you find any deficiencies, please point out the same, for improvement in future.
ਆਦਰ ਸਹਿਤ,
Regards,
ਆਪ ਦਾ ਵੀਰ
Your Brother
————–
ਰਾਮਕਲੀ ਮਹਲਾ ੫ ॥ ਦੁਲਭ ਦੇਹ ਸਵਾਰਿ ॥ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥੧॥ (ਪੰਨਾ 895)
ਪਦ ਅਰਥ: ਦੁਲਭ = ਦੁਰਲੱਭ, ਜੋ ਮੁਸ਼ਕਿਲ ਨਾਲ ਮਿਲੀ ਹੈ। ਦੇਹ = ਦੇਹੀ, ਸਰੀਰ। ਸਵਾਰਿ = ਸਵਾਰ ਲੈ, ਸਫਲ ਕਰ ਲੈ। ਹਾਰਿ = ਹਾਰ ਕੇ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਬੇਲਾ = ਵੇਲੇ।੧।
ਅਰਥ: (ਹੇ ਭਾਈ! ਪਰਮਾਤਮਾ ਦੇ ਗੁਣ ਗਾ ਕੇ) ਇਸ ਮਨੁੱਖਾ ਸਰੀਰ ਨੂੰ ਸਫਲ ਕਰ ਲੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੂੰ ਇਥੋਂ ਮਨੁੱਖਾ ਜਨਮ ਦੀ ਬਾਜੀ) ਹਾਰ ਕੇ ਦਰਗਾਹ ਵਿਚ ਨਹੀਂ ਜਾਏਂਗਾ; ਤੈਨੂੰ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੋਭਾ ਮਿਲੇਗੀ। (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਤੈਨੂੰ ਅਖ਼ੀਰ ਵੇਲੇ ਭੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਛਡਾ ਲਏਗੀ।੧।
RAAMKALEE, FIFTH MEHL: Make this invaluable human life fruitful. You shall not be destroyed
when you go to the Lord’s Court. In this world and the next, you shall obtain honor and glory. At the very last moment, He will save you.||1||
———–
ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥ (ਪੰਨਾ 118)
ਪਦ ਅਰਥ: ਆਤਮਘਾਤੀ = ਆਪਣੇ ਆਤਮਕ ਜੀਵਨ ਦਾ ਨਾਸ ਕਰਨ ਵਾਲਾ। ਜਗਤ ਕਸਾਈ = ਜਗਤ ਦਾ ਵੈਰੀ।4।
ਅਰਥ: ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ। (ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ) । ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ।4।
The blind self-willed manmukhs have no understanding at all. They are the assassins of the self, and the butchers of the world. By continually slandering others, they carry a terrible load, and they carry the loads of others for nothing. || 4 ||
———–
ਗਉੜੀ ਮਹਲਾ ੫ ॥ ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥ ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥ (ਪੰਨਾ 188)
ਪਦ ਅਰਥ: ਦੇਹ = (ਮਨੁੱਖਾ) ਸਰੀਰ। ਦੁਲਭ = ਮੁਸ਼ਕਿਲ ਨਾਲ ਮਿਲਣ ਵਾਲੀ। ਤੇ = ਉਹ ਬੰਦੇ। ਆਤਮ ਘਾਤੀ = ਆਪਣੇ ਆਤਮਾ ਦਾ ਨਾਸ ਕਰਨ ਵਾਲੇ।1।
ਮਰਿ ਨ ਜਾਹੀ = ਕੀ ਉਹ ਮਰ ਨਹੀਂ ਜਾਂਦੇ? ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ। ਬਿਹੂਨ = ਸੱਖਣੇ।1। ਰਹਾਉ।
ਅਰਥ: (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦਾ ਨਾਮ) ਭੁੱਲ ਜਾਂਦਾ ਹੈ, ਉਹ ਜ਼ਰੂਰ ਆਤਮਕ ਮੌਤੇ ਮਰ ਜਾਂਦੇ ਹਨ, (ਕਿਉਂਕਿ) ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਨੁੱਖਾ ਜੀਵਨ ਕਿਸੇ ਭੀ ਕੰਮ ਨਹੀਂ।1। ਰਹਾਉ।
ਇਹ ਦੁਰਲੱਭ ਮਨੁੱਖਾ ਸਰੀਰ ਵੱਡੇ ਭਾਗਾਂ ਨਾਲ ਮਿਲਦਾ ਹੈ। (ਪਰ) ਜੇਹੜੇ ਮਨੁੱਖ (ਇਹ ਸਰੀਰ ਪ੍ਰਾਪਤ ਕਰ ਕੇ) ਪਰਮਾਤਮਾ ਦਾ ਨਾਮ ਨਹੀਂ ਜਪਦੇ, ਉਹ ਆਤਮਕ ਮੌਤ ਸਹੇੜ ਲੈਂਦੇ ਹਨ।1।
GAUREE, FIFTH MEHL: This human body is so difficult to obtain; it is only obtained by great good fortune. Those who do not meditate on the Naam, the Name of the Lord, are murderers of the soul. ||1|| Those who forget the Lord might just as well die. Without the Naam, of what use are their lives? || 1 || Pause ||
————
ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ (ਪੰਨਾ 239)
ਪਦ ਅਰਥ: ਆਤਮਘਾਤੀ = ਆਤਮਕ ਜੀਵਨ ਦਾ ਨਾਸ ਕਰਨ ਵਾਲਾ। ਜਾਤੀ = ਜਾਤਿ।7।
ਅਰਥ: (ਹੇ ਭਾਈ!) ਰੱਬ ਨਾਲੋਂ ਟੁੱਟਾ ਹੋਇਆ ਮਨੁੱਖ ਸਿਮਰਨ ਤੋਂ ਖੁੰਝਾ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ, ਉਹ ਸਦਾ ਨੀਵੇਂ ਕੰਮਾਂ ਵਲ ਰੁਚੀ ਰੱਖਦਾ ਹੈ, ਉਸ ਦੀ ਨਾਹ ਉੱਚੀ ਕੁਲ ਰਹਿ ਜਾਂਦੀ ਹੈ ਨਾਹ ਉੱਚੀ ਜਾਤਿ।7।
Without meditating in remembrance on the Lord, he murders his own soul. The faithless cynic is wretched, without family or social standing. || 7 ||