Why does the Guru Granth Sahib speak against Smritis but not Vedas?
Why does the Guru Granth Sahib speak against Smritis but not Vedas?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother/Sister,
Waheguru ji ka Khalsa, Waheguru ji ki Fateh!
In response to your question ‘Why does the Guru Granth Sahib speak against Smritis but not Vedas?’, the undersigned is quoting below a Salok and the first Pauri of third Ashatpadi of Sukhmani Sahib at Panna 265 of Guru Granth Sahib and its meanings.
It may be observed that Guru Sahib is guiding us that all kind of rituals, Paaths and Karamkands taught by Vedas, Shashtars and Smritis don’t help because the actual need is to become one with Akalpurakh/Guru, who are embodiment of each other.
Hope it helps. If you have any questions, please do ask. If you find any deficiencies, please point out the same, for improvement in future.
Regards,
Yours Brother
—————————–
ਸਲੋਕੁ ॥ ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥ (ਪੰਨਾ 265)
ਅਰਥ: ਬਹੁਤ ਸ਼ਾਸਤ੍ਰ ਤੇ ਬਹੁ ਸਿੰਮ੍ਰਿਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ; (ਇਹ ਪੁਸਤਕ ਕਈ ਤਰ੍ਹਾਂ ਦੀ ਗਿਆਨ-ਚਰਚਾ ਤੇ ਕਈ ਧਾਰਮਿਕ ਤੇ ਭਾਈਚਾਰਕ ਰਸਮਾਂ ਸਿਖਾਉਂਦੇ ਹਨ) (ਪਰ ਇਹ) ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ। ਹੇ ਨਾਨਕ! (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ।1।
ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ {ਪੰਨਾ 265}
ਅਰਥ: (ਜੇ ਕੋਈ) (ਵੇਦ-ਮੰਤ੍ਰਾਂ ਦੇ) ਜਾਪ ਕਰੇ, (ਸਰੀਰ ਨੂੰ ਧੂਣੀਆਂ ਨਾਲ) ਤਪਾਏ, (ਹੋਰ) ਕਈ ਗਿਆਨ (ਦੀਆਂ ਗੱਲਾਂ ਕਰੇ) ਤੇ (ਦੇਵਤਿਆਂ ਦੇ) ਧਿਆਨ ਧਰੇ, ਛੇ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਉਪਦੇਸ਼ ਕਰੇ;
ਜੋਗ ਦੇ ਸਾਧਨ ਕਰੇ, ਕਰਮ ਕਾਂਡੀ ਧਰਮ ਦੀ ਕ੍ਰਿਆ ਕਰੇ, (ਜਾਂ) ਸਾਰੇ (ਕੰਮ) ਛੱਡ ਕੇ ਜੰਗਲਾਂ ਵਿਚ ਭਉਂਦਾ ਫਿਰੇ;
ਅਨੇਕਾਂ ਕਿਸਮਾਂ ਦੇ ਬੜੇ ਜਤਨ ਕਰੇ, ਪੁੰਨਦਾਨ ਕਰੇ ਤੇ ਬਹੁਤ ਸਾਰਾ ਘਿਉ ਹਵਨ ਕਰੇ, ਆਪਣੇ ਸਰੀਰ ਨੂੰ ਰਤੀ ਰਤੀ ਕਰ ਕੇ ਕਟਾਵੇ ਤੇ ਅੱਗ ਵਿਚ ਸਾੜ ਦੇਵੇ, ਕਈ ਕਿਸਮਾਂ ਦੇ ਵਰਤਾਂ ਦੇ ਬੰਧੇਜ ਕਰੇ;
(ਪਰ ਇਹ ਸਾਰੇ ਹੀ) ਪ੍ਰਭੂ ਦੇ ਨਾਮ ਦੀ ਵਿਚਾਰ ਦੇ ਬਰਾਬਰ ਨਹੀਂ ਹਨ, (ਭਾਵੇਂ) ਹੇ ਨਾਨਕ! ਇਹ ਨਾਮ ਇਕ ਵਾਰੀ (ਭੀ) ਗੁਰੂ ਦੇ ਸਨਮੁਖ ਹੋ ਕੇ ਜਪਿਆ ਜਾਏ।1।
Please read the following two Pangtis, from the Shabad of Bhagat Kabir ji also, in which he is questioning the Brahmin, as to how you will make this life a success, when you have not understood the real meaning of spirituality. Just reading Vedas etc. will be of no use if you don’t become spiritual and you will just be burdening your mind like a donkey, who is loaded with sandalwood but doesn’t know the value of it:-
ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ॥(ਪੰਨਾ 1102)
ਅਰਥ: (ਹੇ ਪਾਂਡੇ!) ਤੂੰ (ਸੰਸਾਰ-ਸਮੁੰਦਰ ਤੋਂ) ਕਿਵੇਂ ਪਾਰ ਲੰਘੇਂਗਾ? ਇਹ ਤਾਂ ਤੈਨੂੰ ਸਮਝ ਹੀ ਨਹੀਂ ਪਈ ਕਿ ਪਰਮਾਤਮਾ ਦਾ ਨਾਮ ਸਿਮਰਿਆਂ ਕਿਹੋ ਜਿਹੀ ਆਤਮਕ ਅਵਸਥਾ ਬਣਦੀ ਹੈ। ਤੂੰ ਮਾਣ ਕਰਦਾ ਹੈਂ ਕਿ ਤੂੰ ਵੇਦ ਆਦਿਕ ਧਰਮ-ਪੁਸਤਕਾਂ ਪੜ੍ਹਿਆ ਹੋਇਆ ਹੈਂ, ਪਰ) ਵੇਦ ਪੁਰਾਨ ਪੜ੍ਹਨ ਦਾ ਕੋਈ ਭੀ ਲਾਭ ਨਹੀਂ (ਜੇ ਨਾਮ ਤੋਂ ਸੁੰਞਾ ਰਿਹਾ; ਇਹ ਤਾਂ ਦਿਮਾਗ਼ ਉੱਤੇ ਭਾਰ ਹੀ ਲੱਦ ਲਿਆ) , ਜਿਵੇਂ ਕਿਸੇ ਖੋਤੇ ਉੱਤੇ ਚੰਦਨ ਦਾ ਲੱਦਾ ਲੱਦ ਲਿਆ।1।