Guru nanak g says shabad is my guru i w ant to ask from where they have efounded shabad a s there was no sggs then he should have read it fromm somewhere or his spearsonal experience, how can guru nanak g go in Mecca , whata is a manmukh and why guru nanak dev g rejected duality
Guru nanak g says shabad is my guru i w ant to ask from where they have efounded shabad a s there was no sggs then he should have read it fromm somewhere or his spearsonal experience, how can guru nanak g go in Mecca , whata is a manmukh and why guru nanak dev g rejected duality
Share
Respected Brother/Sister ,
Waheguru ji ka Khalsa, Waheguru ji ki Fateh!
In response to your question, the undersigned wants to say that in his discussion with Yogis, during one of his Udasis, Guru Nanak Sahib was asked a question as to who was his Guru?
The same is recorded in Baani Sidh Gost, of Guru Nanak Sahib, in Ramkali Raag, at Pannas 938 to 946 of Guru Granth Sahib. The question at Panna 942 of Guru Granth Sahib, is as under:
ਕਵਣ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ ॥ (ਪੰਨਾ 942)
ਅਰਥ: (ਪ੍ਰਸ਼ਨ:) = (ਜੀਵਨ ਦਾ) ਕੀਹ ਮੂਲ ਹੈ? ਕੇਹੜੀ ਸਿੱਖਿਆ ਲੈਣ ਦਾ (ਇਹ ਮਨੁੱਖਾ ਜਨਮ ਦਾ) ਸਮਾ ਹੈ? ਤੂੰ ਕਿਸ ਗੁਰੂ ਦਾ ਚੇਲਾ ਹੈਂ?
His clear reply to this question was:
ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ (ਪੰਨਾ 943)
ਅਰਥ: (ਉੱਤਰ:) ਪ੍ਰਾਣ ਹੀ ਹਸਤੀ ਦਾ ਮੁੱਢ ਹਨ। (ਇਹ ਮਨੁੱਖਾ ਜਨਮ ਦਾ) ਸਮਾ ਸਤਿਗੁਰੂ ਦੀ ਸਿੱਖਿਆ ਲੈਣ ਦਾ ਹੈ। ਸ਼ਬਦ (ਮੇਰਾ) ਗੁਰੂ ਹੈ, ਮੇਰੀ ਸੁਰਤਿ ਦਾ ਟਿਕਾਉ (ਉਸ ਗੁਰੂ ਦਾ) ਸਿੱਖ ਹੈ।
It is true that at that time there was no Guru Granth Sahib but Guru Nanak Sahib was himself maintaining a Pothi, the proof of which is available in Pauri thirty three of Bhai Gurdas ji’s First Vaar, in which it is stated as under:
ਪੁਛਨ ਗਲ ਈਮਾਨ ਦੀ ਕਾਜ਼ੀ ਮੁਲਾਂ ਇਕਠੇ ਹੋਈ॥
ਵਡਾ ਸਾਂਗ ਵਰਤਾਇਆ ਲਖ ਨ ਸਕੇ ਕੁਦਰਤਿ ਕੋਈ॥
ਪੁਛਣ ਖੋਲ ਕਿਤਾਬ ਨੂੰ ਵਡਾ ਹਿੰਦੂ ਕੀ ਮੁਸਲਮਾਨੋਈ॥
ਬਾਬਾ ਆਖੇ ਹਾਜ਼ੀਆਂ ਸ਼ੁਭ ਅਮਲਾਂ ਬਾਝੋ ਦੋਵੇਂ ਰੋਈ॥
ਹਿੰਦੂ ਮੁਸਲਮਾਨ ਦੋਇ ਦਰਗਹਿ ਅੰਦਰ ਲੈਣ ਨ ਢੋਈ॥
ਕਚਾ ਰੰਗ ਕੁਸੁੰਭ ਕਾ ਪਾਣੀ ਧੋਤੈ ਥਿਰ ਨ ਰਹੋਈ॥
ਕਰਨ ਬਖੀਲੀ ਆਪ ਵਿਚ ਰਾਮ ਰਹੀਮ ਕੁਥਾਇ ਖਲੋਈ॥
ਰਾਹ ਸ਼ੈਤਾਨੀ ਦੁਨੀਆ ਗੋਈ॥੩੩॥
Qazi and maulvis got together and began discussing religion.
A great fantasy has been created and no one could understood its mystery.
They asked Baba Nanak to open and search in his book whether Hindu is great or the Muslim.
Baba replied to the pilgrim hajis, that, without good deeds both will have to weep and wail.
Only by being a Hindu or a Muslim one can not get accepted in the court of the Lord.
As the colour of safflower is impermanent and is washed away in water, likewise the colours of religiosity are also temporary.
Followers of both the religions fight among themselves but Ram are one.
The whole of the world is following the ways of Satan.
In this Pothi, Guru Nanak Sahib also collected compositions of Baba Farid, Bhagat Namdev, Bhagat Kabir, Bhagat Ravidas and others, during his Udasis.
He handed over this Pothi to Guru Angad Sahib, when he gave Gurgaddi to him, before he departed from this world. The process continued up to Fifth Nanak, Guru Arjun Sahib, who compiled Pothi Sahib in 1604, after including Baani of Four Nanaks, his own Baani and that of Bhagats, Sikhs and Bhatts. This Pothi was named as Aad Bir.
After including the Baani of Ninth Nanak Guru Teg Bahadur Sahib, the Damdami Bir came into existence, which was ordained as Guru, in October, 1708, by Tenth Nanak, Guru Gobind Singh Sahib, at Nanded and which we call Guru Granth Sahib now.
Hope it helps. If you have any further questions, please do ask. If you find any deficiencies, please point out the same, for improvement in future.
Regards,
Your brother
P.S. Manmukh: As understood by the undersigned, if we live life as per teachings of Shabad Guru, we are Gurmukh otherwise Manmukh. In other words, a Manmukh is one, who is devoid of spirituality taught by Shabad Guru.
Guru Nanak Sahib was enlightened by his own divine experiences, and I believe the way of communication with the Creator is through the thoughts, and that was the source of Guru Sahib’s Bani. His direct connection with the Divine. He rejected duality as he had comprehended oneness. He saw the Divine in everything and at every place. He experienced the Hukam ( the command) of the Creator. He saw all the phenomena in this universe as the two faces of the same coin. His bani starts with Ik that means every entity in this universe is related, connected, and is the form of the same Creator.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਦੁਬਿਧਾ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਭੈਣ ਰਮਨੀਤ ਕੌਰ ਜੀ ਨੇ ਬਹੁਤ ਸੁੰਦਰ ਉੱਤਰ ਦਿੱਤਾ ਹੈ।
ਦਾਸ ਦੀ ਸਮਝ ਅਨੁਸਾਰ ਦੁਬਿਧਾ ਦਾ ਅਰਥ ਹੈ ਦੋ ਰਾਹਾਂ ਤੇ ਚੱਲਣਾ ਅਤੇ ਇਹ ਲਫ਼ਜ਼ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਵਾਰ ਆਇਆ ਹੈ। ਉਦਾਹਰਣ ਲਈ ਹੇਠਾਂ ਦਿੱਤਾ ਸ਼ਬਦ ਤੇ ਉਸ ਦੇ ਅਰਥ ਦੇਖਣ ਦੀ ਕ੍ਰਿਪਾਲਤਾ ਕਰਨੀ ਜੀ। ਸ਼ਬਦ ਗੁਰੂ, ਜੋ ਰੂਹਾਨੀਅਤ ਸਿਖਾਉਂਦੇ ਹਨ, ਸਮਝਾ ਰਹੇ ਹਨ ਕਿ ਅਕਾਲਪੁਰਖ ਤੁਹਾਡੇ ਅੰਦਰ ਹੀ ਹਨ ਤੇ ਉਨ੍ਹਾਂ ਨੂੰ ਬਾਹਰ ਢੂੰਡਣ ਦੇ ਰਾਹ ਤੇ ਚੱਲਣ ਦੀ ਬਜਾਏ ਅਰਥਾਤ ਦੁਬਿਧਾ ਵਿਚ ਪੈਣ ਦੀ ਬਜਾਏ, ਵਿਕਾਰਾਂ ਨੂੰ ਛੱਡ ਅਰਥਾਤ ਮਨਮੁਖ ਨਾ ਬਣ, ਸਚਿਆਰ/ਗੁਣਵਾਨ ਮਨੁੱਖ (ਗੁਰਮੁਖ) ਬਣ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚ ਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋ ਜਾ।
ਆਸ ਹੈ ਕਿ ਤੁਹਾਨੂੰ ਇਸ ਵਿਚ ਮਨਮੁਖ ਤੇ ਦੁਬਿਧਾ ਦੋਨਾਂ ਬਾਰੇ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ, ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————–
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ {ਪੰਨਾ 598}
ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।
(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।
(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।
(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।
ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।