In Gurbani, what does “Har Charan” truly signify?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Charandip ji,
Waheguru ji ka Khalsa, Waheguru ji ki Fateh!
In response to your question, the undersigned wants to say that the literal meaning of ‘Har Charan’ is Akalpurakh’s feet. Two examples from Gurbani are given below:-
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ {ਪੰਨਾ 13}
ਹੇ ਹਰੀ! ਤੇਰੇ ਚਰਨ-ਰੂਪ ਕੌਲ-ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮਿਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।4।3।
———————–
ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾ ਨਾਥੁ ਸਰਬ ਸੁਖਦਾਤਾ ॥ ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥ {ਪੰਨਾ 154}
ਅਰਥ: ਜਿਸ ਮਨੁੱਖ ਨੇ ਮੁਕਤੀ ਦਾ ਆਨੰਦ ਹਾਸਲ ਕਰ ਲਿਆ, ਗੁਰੂ ਨੇ ਸਰਬ-ਸੁਖ-ਦਾਤਾ ਦੀਨਾਨਾਥ ਪ੍ਰਭੂ ਆਪ ਵੇਖ ਕੇ ਜਿਸ ਮਨੁੱਖ ਨੂੰ ਵਿਖਾ ਦਿੱਤਾ, ਉਸ ਨੂੰ ਦੁਨੀਆ ਦੀਆਂ ਆਸਾਂ ਦੇ ਅੰਦਰ ਰਹਿੰਦੀਆਂ ਹੀ ਆਸਾਂ ਤੋਂ ਉਪਰਾਮ ਰਹਿਣ ਦੀ ਜਾਚ ਗੁਰੂ ਸਿਖਾ ਦੇਂਦਾ ਹੈ। ਹੇ ਨਾਨਕ! ਉਸ ਮਨੁੱਖ ਦਾ ਮਨ ਪ੍ਰਭੂ-ਚਰਨਾਂ (ਦੇ ਪਿਆਰ) ਵਿਚ ਰੰਗਿਆ ਰਹਿੰਦਾ ਹੈ।4।12।
As understood by the undersigned, since Akalpurakh has no appearance, therefore, for love for Akalpurakh’s feet (ਪ੍ਰਭੂ-ਚਰਨਾਂ ਦਾ ਪਿਆਰ) signifies utmost humility.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
Dhanwaad ji
ਅਕਾਲ ਪੁਰਖੁ ਦੇ ਸੁੰਦਰ ਕੋਮਲ ਚਰਨ ਹਿਰਦੇ ਵਿਚ ਵਸਾਉਣੇ ਹਨ। ਭਾਵ, ਆਪਣੇ ਹਿਰਦੇ ਵਿਚ ਗੁਰਬਾਣੀ ਦੁਆਰਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਨੇ ਹਨ।
ਗਉੜੀ ਮਹਲਾ ੫ ॥ ਹਿਰਦੈ ਚਰਨ ਕਮਲ ਪ੍ਰਭ ਧਾਰੇ ॥ ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥ ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥ ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥ ਹਰਿ ਸਿਮਰਤ ਪੂਰਨ ਪਦੁ ਪਾਇਆ ॥ ਸਾਧਸੰਗਿ ਭੈ ਭਰਮ ਮਿਟਾਇਆ ॥੩॥ ਜਤ ਕਤ ਦੇਖਉ ਤਤ ਰਹਿਆ ਸਮਾਇ ॥ ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥ (੧੯੩)
ਜੇਹੜੇ ਮਨੁੱਖ ਅਕਾਲ ਪੁਰਖੁ ਦੇ ਸੁੰਦਰ ਚਰਨ ਆਪਣੇ ਹਿਰਦੇ ਵਿਚ ਟਿਕਾਂਦੇ ਹਨ, ਪੂਰੇ ਸਤਿਗੁਰੂ ਨੂੰ ਮਿਲ ਕੇ ਉਹ ਸੰਸਾਰ ਰੂਪੀ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਹੇ ਮੇਰੇ ਭਾਈ! ਗੋਬਿੰਦ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਂਦੇ ਰਹੋ। ਗੁਰੂ ਨੂੰ ਮਿਲ ਕੇ ਅਕਾਲ ਪੁਰਖੁ ਦਾ ਨਾਮ ਸਿਮਰੋ। ਹੇ ਮੇਰੇ ਭਾਈ! ਇਹ ਮਨੁੱਖਾ ਸਰੀਰ ਬੜੀ ਕਠਨਤਾ ਨਾਲ ਮਿਲਿਆ ਹੋਇਆ ਹੈ, ਜਿਨ੍ਹਾਂ ਮਨੁੱਖਾਂ ਨੇ ਇਸ ਜੀਵਨ ਸਫ਼ਰ ਵਿਚ, ਸਤਿਗੁਰੂ ਪਾਸੋਂ ਅਕਾਲ ਪੁਰਖੁ ਦੇ ਨਾਮ ਦੀ ਰਾਹਦਾਰੀ ਹਾਸਲ ਕਰ ਲਈ ਹੈ, ਉਹਨਾਂ ਦਾ ਮਨੁੱਖਾ ਸਰੀਰ ਅਕਾਲ ਪੁਰਖੁ ਦੀਆਂ ਨਜ਼ਰਾਂ ਵਿਚ ਕਬੂਲ ਹੋ ਜਾਂਦਾ ਹੈ। ਹੇ ਮੇਰੇ ਭਾਈ! ਅਕਾਲ ਪੁਰਖੁ ਦਾ ਨਾਮੁ ਸਿਮਰਦਿਆਂ, ਮਨੁੱਖ ਉਹ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਜਿਥੇ ਕਿਸੇ ਉਕਾਈ ਦੀ ਸੰਭਾਵਨਾ ਨਹੀਂ ਰਹਿ ਜਾਂਦੀ ਹੈ। ਸਾਧ ਸੰਗਤਿ ਵਿਚ ਰਹਿ ਕੇ ਮਨੁੱਖ ਆਪਣੇ ਸਾਰੇ ਡਰ, ਸਾਰੀਆਂ ਭਟਕਣਾ ਮਿਟਾ ਲੈਂਦਾ ਹੈ। ਗੁਰੂ ਸਾਹਿਬ ਸਮਝਾਂਦੇ ਹਨ, ਕਿ ਹੇ ਮੇਰੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ ਮੈਂ ਜਿਧਰ ਭੀ ਵੇਖਦਾ ਹਾਂ, ਉਧਰ ਹੀ ਅਕਾਲ ਪੁਰਖੁ ਵਿਆਪਕ ਦਿੱਸਦਾ ਹੈ। ਪ੍ਰਭੂ ਦੇ ਸੇਵਕ ਪ੍ਰਭੂ ਦੀ ਸਰਨ ਵਿਚ ਹੀ ਟਿਕੇ ਰਹਿੰਦੇ ਹਨ।