can someone confirm me the line you the shabad and meaning of it as well
har dhiaal dhiaa prabh keenee
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
can someone confirm me the line you the shabad and meaning of it as well
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਅੱਧੀ ਪੰਗਤੀ ‘ਹਰਿ ਦਇਆਲਿ ਦਇਆ ਪ੍ਰਭਿ ਕੀਨੀ’ ਲਿੱਖ ਕੇ ਉਸ ਦੀ ਵਿਚਾਰ ਮੰਗੀ ਹੈ। ਕਿਉਂਕਿ ਪੂਰੇ ਸ਼ਬਦ ਦਾ ਵਿਚਾਰ ਹੀ ਹੋ ਸਕਦਾ ਹੈ, ਇਸ ਲਈ ਪੂਰੇ ਸ਼ਬਦ ਦਾ ਮੂਲ ਪਾਠ ਤੇ ਉਸ ਦੇ ਅਰਥ ਹੇਠਾਂ ਦਿੱਤੇ ਹਨ। ਇਹ ਸ਼ਬਦ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦਾ ਗਉੜੀ ਰਾਗ ਵਿਚ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 168-169 ਤੇ ਸੁਸ਼ੋਭਿਤ ਹੈ।
ਇਸ ਸ਼ਬਦ ਵਿਚ ਗੁਰੂ ਸਾਹਿਬ ਨੇ ਪ੍ਰਭੂ ਦੀ ਸ਼ਰਨ ਵਿਚ ਪੈ ਕੇ ਸਾਰੀ ਸ੍ਰਿਸ਼ਟੀ ਵਿਚ ਪ੍ਰਭੂ ਨੂੰ ਦੇਖਣ ਦੀ ਸਿੱਖਿਆ ਦਿੱਤੀ ਹੈ ਤੇ ਨਾਲ ਹੀ ਪ੍ਰਭੂ ਦਾ ਰੰਗ ਹੋਰ ਗੂੜ੍ਹਾ ਕਰਨ ਲਈ ਗੁਰੂ ਦਾ ਉਪਦੇਸ਼ ਮੰਨ ਕੇ ਪਰਮਾਤਮਾ, ਜੋ ਕਿ ਗੁਣ ਸਮੂਹ ਹੈ, ਦੇ ਗੁਣ ਧਾਰਨ ਦੀ ਸਿੱਖਿਆ ਦਿੱਤੀ ਹੈ। ਦਾਸ ਦੀ ਸਮਝ ਅਨੁਸਾਰ ਸਾਰੀ ਬਾਣੀ ਹੀ ਗੁਣ ਧਾਰਨ ਕਰਕੇ ਤੇ ਔਗੁਣ ਛੱਡ ਕੇ ਜੀਵਨ ਮੁਕਤ ਹੋਣ ਦੀ ਸਿੱਖਿਆ ਦਿੰਦੀ ਹੈ ਕਿਉਂਕਿ ਸਿੱਖੀ ਵਿਚ ਮਰ ਕੇ ਮੁਕਤ ਹੋਣ ਦਾ ਕੋਈ ਸਵਾਲ ਹੀ ਨਹੀਂ ਹੈ। ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਮਹਲਾ ੪ ਗਉੜੀ ਪੂਰਬੀ ॥ ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥ ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥ {ਪੰਨਾ 168-169}
ਅਰਥ: ਮੈਂ ਆਪਣੇ ਹਰੀ ਦੀ ਪ੍ਰਭੂ ਦੀ ਦਾਸੀ (ਬਣ ਗਈ) ਹਾਂ। ਜਦੋਂ ਮੇਰਾ ਮਨ ਪਰਮਾਤਮਾ (ਦੀ ਯਾਦ ਦੇ) ਨਾਲ ਗਿੱਝ ਗਿਆ, ਪਰਮਾਤਮਾ ਨੇ ਸਾਰੇ ਜਗਤ ਨੂੰ ਮੇਰਾ ਬੇ-ਮੁੱਲਾ ਦਾਸ ਬਣਾ ਦਿੱਤਾ।1। ਰਹਾਉ।
ਦਇਆਲ ਹਰਿ-ਪ੍ਰਭੂ ਨੇ ਮੇਰੇ ਉਤੇ ਮਿਹਰ ਕੀਤੀ ਤੇ ਉਸ ਮੇਰੇ ਮਨ ਵਿਚ ਤਨ ਵਿਚ ਮੇਰੇ ਮੂੰਹ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਰੱਖ ਦਿੱਤੀ। ਮੇਰੇ ਹਿਰਦੇ ਦੀ ਚੋਲੀ (ਭਾਵ, ਮੇਰਾ ਹਿਰਦਾ) ਪ੍ਰਭੂ-ਨਾਮ ਦੇ ਰੰਗ ਵਿਚ ਭਿੱਜ ਗਈ, ਗੁਰੂ ਦੀ ਸਰਨ ਪੈ ਕੇ ਉਹ ਰੰਗ ਬਹੁਤ ਗੂੜ੍ਹਾ ਹੋ ਗਿਆ।1।
ਹੇ ਸੰਤ ਜਨ ਭਰਾਵੋ! ਤੁਸੀ ਆਪਣੇ ਹਿਰਦੇ ਵਿਚ ਖੋਜ-ਭਾਲ ਕਰ ਕੇ ਵੇਖ ਕੇ ਵਿਚਾਰ ਕਰੋ (ਤੁਹਾਨੂੰ ਇਹ ਗੱਲ ਪਰਤੱਖ ਦਿੱਸ ਪਏਗੀ ਕਿ ਇਹ ਸਾਰਾ ਜਗਤ) ਪਰਮਾਤਮਾ ਦਾ ਹੀ ਰੂਪ ਹੈ, ਸਾਰੀ ਸ੍ਰਿਸ਼ਟੀ ਵਿਚ ਪਰਮਾਤਮਾ ਦੀ ਹੀ ਜੋਤਿ ਵੱਸ ਰਹੀ ਹੈ। ਪਰਮਾਤਮਾ ਹਰੇਕ ਜੀਵ ਦੇ ਨੇੜੇ ਵੱਸਦਾ ਹੈ ਕੋਲ ਵੱਸਦਾ ਹੈ।2।
ਉਹ ਪਰਮਾਤਮਾ, ਜੋ ਪਰੇ ਤੋਂ ਪਰੇ ਹੈ ਜੋ ਸਰਬ-ਵਿਆਪਕ ਹੈ ਜਿਸ ਦੇ ਗੁਣ-ਸਮੂਹ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ, ਸਾਰੇ ਜਗਤ ਦੇ ਨੇੜੇ ਵੱਸ ਰਿਹਾ ਹੈ। ਉਸ ਪਰਮਾਤਮਾ ਨੂੰ ਪੂਰੇ ਗੁਰੂ ਨੇ ਮੇਰੇ ਅੰਦਰ ਪਰਗਟ ਕੀਤਾ ਹੈ, (ਇਸ ਵਾਸਤੇ) ਮੈਂ ਆਪਣਾ ਸਿਰ ਗੁਰੂ ਪਾਸ ਮੁੱਲ ਤੋਂ ਵੇਚ ਦਿੱਤਾ ਹੈ (ਭਾਵ, ਆਪਣਾ ਕੋਈ ਹੱਕ-ਦਾਅਵਾ ਨਹੀਂ ਰੱਖਿਆ ਜਿਵੇਂ ਮੁੱਲ ਲੈ ਕੇ ਵੇਚੀ ਕਿਸੇ ਚੀਜ਼ ਉੱਤੇ ਹੱਕ ਨਹੀਂ ਰਹਿ ਜਾਂਦਾ) ।3।
ਹੇ ਹਰੀ! (ਸਾਰੇ ਜਗਤ ਵਿਚ ਸਭ ਜੀਵਾਂ ਦੇ) ਅੰਦਰ ਬਾਹਰ ਤੂੰ ਵੱਸ ਰਿਹਾ ਹੈਂ। ਮੈਂ ਤੇਰੀ ਸਰਨ ਆਇਆ ਹਾਂ। ਮੇਰੇ ਵਾਸਤੇ ਤੂੰ ਹੀ ਸਭ ਤੋਂ ਵੱਡਾ ਮਾਲਕ ਹੈਂ। ਦਾਸ ਨਾਨਕ ਗੁਰੂ-ਵਿਚੋਲੇ ਨੂੰ ਮਿਲ ਕੇ ਹਰ ਰੋਜ਼ ਹਰੀ ਦੇ ਗੁਣ ਗਾਂਦਾ ਹੈ।4।1।15। 53।