history of hemkunt sahib ? Dusht daman story this proves guru gobind singh g rebirth as gobind rai ? hindu philosophy proved correct
history of hemkunt sahib ? Dusht daman story this proves guru gobind singh g rebirth as gobind rai ? hindu philosophy proved correct
Share
*ਹੇਮਕੁੰਟ ਦੀ ਕਹਾਣੀ ਦਾ ਸੱਚ*
੧. ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਤੇ ਗੁਰੂ ਅਮਰਦਾਸ ਸਾਹਿਬ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਪਾਰਸ ਗੁਰੂ ਨਾਨਕ ਸਾਹਿਬ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਸਾਹਿਬ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਨਾਲ ਹੋਇਆ।
੨. ਪ੍ਰੋਫੈਸਰ ਸਾਹਿਬ ਸਿੰਘ ਜੀ ਨੇ, ਦਸ ਪੋਥੀਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਟੀਕਾ ਕਰਨ ਤੋਂ ਬਾਅਦ ਦੱਸਵੀਂ ਪੋਥੀ ਵਿਚ ਗੁਰਮਤਿ ਸਿੱਧਾਂਤ *”ਕਿਵ ਕੂੜੈ ਤੁਟੈ ਪਾਲਿ”* ਦਿੱਤਾ ਹੈ। ਇਸ ਵਿਚ *’ਕਰਮ’ ਅਤੇ ਉਹਨਾਂ ਦਾ ਪ੍ਰਭਾਵ’* ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਉਹ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਰਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ *’ਮਨ ਨੂੰ ਮਾਰਨਾ, ਆਪਾ-ਭਾਵ ਮਿਟਾਣਾ, ਗੁਰੂ ਦੀ ਸਰਨ ਪੈਣਾ’* ।”
੩. ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਸਾਹਿਬ ਤੇ ਗੁਰੂ ਅਮਰਦਾਸ ਸਾਹਿਬ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ। ਦਾਸ ਦੀ ਸਮਝ ਅਨੁਸਾਰ ਇਹ ਹੀ ਸੀ ਦੋਵਾਂ ਗੁਰੂਆਂ ਦਾ ਪਿਛਲਾ ਜਨਮ, ਜੋ ਉਨ੍ਹਾਂ ਨੇ ਮਿਟਾ ਦਿੱਤਾ, ਤੇ ਗੁਰੂ ਦੇ ਘਰ ਵਿਚ ਨਵਾਂ ਜਨਮ ਲੈ ਲਿਆ।
੪. *ਹੇਮਕੁੰਟ ਦੀ ਕਹਾਣੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪਿਛਲੇ ਸਰੀਰਕ ਜਨਮ ਦੀ ਮਨਘੜਤ ਕਹਾਣੀ ਨਾਲ ਸਬੰਧਤ ਹੈ, ਜੋ ਕਿ ਗੁਰਬਾਣੀ ਦੀ ਕਸਵੱਟੀ ਤੇ ਪੂਰੀ ਨਹੀਂ ਉੱਤਰਦੀ।* ਇਹ ਇਸ ਲਈ, ਕਿਉਂਕਿ ਗੁਰਬਾਣੀ ਸਰੀਰਕ ਅੱਗਲੇ ਪਿੱਛਲੇ ਜਨਮ ਨੂੰ ਮੰਨਦੀ ਹੀ ਨਹੀਂ ਹੈ। ਸਾਰੀ ਬਾਣੀ ਮਨ ਨੂੰ ਸੰਬੋਧਿਤ ਹੈ ਤੇ ਮਾਇਆ ਵਿਚ ਫ਼ਸ ਕੇ ਮਨ ਨੇ ਪਲ਼-ਪਲ਼, ਛਿਨ-ਛਿਨ ਜੂਨਾਂ ਵਿਚ ਪੈਂਦੇ ਰਹਿਣਾ ਹੈ। ਇਸ ਲਈ ਸਾਡਾ ਹੇਮਕੁੰਟ ਨਾਲ ਵੀ ਕੁੱਝ ਲੈਣਾ ਦੇਣਾ ਨਹੀਂ ਹੈ। ਇਹ ਸਿਰਫ਼ ਤੇ ਸਿਰਫ਼ ਇੱਕ ਕਹਾਣੀ ਤੋਂ ਇਲਾਵਾ ਕੁੱਝ ਵੀ ਨਹੀਂ ਹੈ।
*੫. ਹਾਂ, ਹੇਮਕੁੰਟ ਉਤਰਾਖੰਡ ਸਰਕਾਰ ਲਈ ਇੱਕ ਕਮਾਈ ਦਾ ਸਾਧਨ ਹੈ ਤੇ ਬੀਜੇਪੀ ਸਰਕਾਰ ਤੇ ਆਰ.ਐਸ.ਐਸ ਲਈ ਦਸਮ ਗ੍ਰੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤੁੱਲ ਸਥਾਪਤ ਕਰਨ ਦਾ ਇੱਕ ਸਾਧਨ, ਜਿਸ ਦੀ ਕੋਸ਼ਿਸ਼ ਵਿਚ ਉਹ ਬਹੁਤ ਸਮੇਂ ਤੋਂ ਲੱਗੇ ਹੋਏ ਹਨ ਤੇ ਸਿੱਖਾਂ ਦੀ ਅਗਿਆਨਤਾ ਕਰਕੇ ਕਾਫ਼ੀ ਹੱਦ ਤਕ ਕਾਮਯਾਬ ਵੀ ਹੋ ਗਏ ਹਨ।*
*੬. ਸਿੱਖਾਂ ਨੂੰ ਜਾਗਣ ਦੀ ਲੋੜ ਹੈ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਅਕਤੂਬਰ,1708 ਵਿਚ, ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਗੁਰਿਆਈ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਿੱਤੀ ਸੀ ਨਾਂਹ ਕਿਸੇ ਹੋਰ ਗ੍ਰੰਥ ਨੂੰ। ਇਸ ਲਈ ਕੋਈ ਹੋਰ ਗ੍ਰੰਥ ਸਿੱਖਾਂ ਦਾ ਗੁਰੂ ਨਹੀਂ ਹੋ ਸਕਦਾ।*
*************
About Sikhi Concepts and Hindu Mythological Philosophy, please click on the link below and see:
https://www.youtube.com/@sikhi-vicharforum7207/playlists