How can I connect with the Guru’s wisdom in the Gurudwara from the heart, not out of pressure or habit?
How can I connect with the Guru’s wisdom in the Gurudwara from the heart, not out of pressure or habit?
Share
I want to suggest you to start understanding the meaning of Gurbani. When you understand the message of Gurbani, everything will make sense to you, and everything will fall at correct places.
ਸਤਿਕਾਰ ਯੋਗ ਲਵਪ੍ਰੀਤ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 304 ਤੇ ਗੁਰੂ ਸਾਹਿਬ ਦੀ ਸਿੱਖਿਆ ਹੈ ‘ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥’ ਅਰਥਾਤ ਸਤਿਗੁਰੂ ਦੀ ਬਾਣੀ ਸੱਚੇ ਪ੍ਰਭੂ ਦਾ ਸਰੂਪ ਹੈ (ਕਿਉਂਕਿ ਇਹ ਨਿਰੋਲ ਸੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਹੈ) ਤੇ ਸਤਿਗੁਰੂ ਦੀ ਬਾਣੀ ਰਾਹੀਂ (ਸਤਿ ਸਰੂਪ) ਬਣ ਜਾਈਦਾ ਹੈ (ਭਾਵ ਜੋ ਨਾਮ ਜਪਦਾ ਹੈ ਉਹ ਨਾਮ ਵਿਚ ਸਮਾ ਜਾਂਦਾ ਹੈ) ।
ਇਸ ਅਵਸਥਾ ਵਿਚ ਗੁਰਦੁਆਰਾ ਸਾਹਿਬ ਜਾਂ ਕਿਧਰੇ ਵੀ ਹਰ ਵੇਲੇ ਪਹੁੰਚਣ ਲਈ ਜ਼ਰੂਰੀ ਹੈ ਕਿ ਵਿਕਾਰਾਂ ਤੋਂ ਛੁਟਕਾਰਾ ਪਾਇਆ ਜਾਵੇ ਅਤੇ ਸਚਿਆਰ/ਗੁਣਵਾਨ (ਗੁਰਮੁਖ) ਬਣ ਕੇ ਅਕਾਲਪੁਰਖ ਤੇ ਸ਼ਬਦ ਗੁਰੂ ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ ਨਾਲ ਜੁੜ ਕੇ ਆਤਮਿਕ ਅਡੋਲਤਾ ਤੇ ਆਤਮਿਕ ਅਨੰਦ ਦੀ ਅਵਸਥਾ ਵਿਚ ਪਹੁੰਚਿਆ ਜਾਵੇ ਤਾਂ ਜੋ ਸੁੱਖ ਤੇ ਦੁੱਖ ਨੂੰ ਸਮ ਕਰ ਕੇ ਜਾਣਿਆ ਜਾ ਸਕੇ ਅਤੇ ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋਇਆ ਜਾ ਸਕੇ।
ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਤੁਹਾਡਾ ਵੀਰ
ਵੀਰ ਲਵਪ੍ਰੀਤ ਸਿੰਘ ਜੀ ਕਿਉਂਕਿ ਤੁਸੀਂ ਗੁਰਦੁਆਰਾ ਸਾਹਿਬ ਜਾਣ ਦੀ ਗੱਲ ਕੀਤੀ ਹੈ। ਗੁਰਦੁਆਰਾ ਸਾਹਿਬ ਜਾਣ ਦਾ ਅੱਖਰੀ ਅਰਥ ਹੈ ਗੁਰੂ ਦੇ ਦਰ ਤੇ ਅਪੜਨਾ। ਇਹ ਇੱਕ ਆਤਮਿਕ ਅਵਸਥਾ ਹੈ ਨਾ ਕਿ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਵਿਚ ਅਪੜਨਾ।
ਇਸ ਨੂੰ ਮੁੱਖ ਰੱਖ ਕੇ ਦਾਸ ਤੁਹਾਡੇ ਗਿਆਤ ਲਈ ਹੇਠਾਂ ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ ਦੀ ਬਾਣੀ, ਰਾਮਕਲੀ ਮਹਲਾ ੩ ਅਨੰਦੁ ਦੀ ੩੮ਵੀਂ ਪਉੜੀ ਤੇ ਉਸ ਦੇ ਅਰਥ, ਦੇ ਰਿਹਾ ਹੈ:
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ {ਪੰਨਾ 922}
ਅਰਥ: ਪਰਮਾਤਮਾ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਦਿੱਤੀ। ਸਰੀਰ ਨੂੰ ਬੋਲਣ ਦੀ ਸ਼ਕਤੀ ਦਿੱਤੀ, ਨੱਕ ਕੰਨ ਆਦਿਕ ਨੌ ਕਰਮ-ਇੰਦ੍ਰੀਆਂ ਪਰਤੱਖ ਤੌਰ ਤੇ ਬਣਾਈਆਂ, ਦਸਵੇਂ ਦਰ (ਦਿਮਾਗ਼) ਨੂੰ ਲੁਕਵਾਂ ਰੱਖਿਆ।
ਪ੍ਰਭੂ ਨੇ ਜਿਨ੍ਹਾਂ ਨੂੰ ਗੁਰੂ ਦੇ ਦਰ ਤੇ ਅਪੜਾ ਕੇ ਆਪਣੇ ਨਾਮ ਦੀ ਸਰਧਾ ਬਖ਼ਸ਼ੀ, ਉਹਨਾਂ ਨੂੰ ਦਸਵਾਂ ਦਰ ਭੀ ਵਿਖਾ ਦਿੱਤਾ (ਉਹਨਾਂ ਨੂੰ ਸਿਮਰਨ ਦੀ ਵਿਚਾਰ-ਸੱਤਿਆ ਭੀ ਦੇ ਦਿੱਤੀ ਜੋ ਆਤਮਕ ਆਨੰਦ ਦਾ ਮੂਲ ਹੈ) । ਉਸ ਅਵਸਥਾ ਵਿਚ ਮਨੁੱਖ ਨੂੰ ਅਨੇਕਾਂ ਰੰਗਾਂ ਰੂਪਾਂ ਵਿਚ ਵਿਆਪਕ ਪ੍ਰਭੂ ਦਾ ਉਹ ਨਾਮ-ਰੂਪਾਂ ਨੌ ਖ਼ਜ਼ਾਨਿਆਂ ਦਾ ਭੰਡਾਰ ਭੀ ਪ੍ਰਾਪਤ ਹੋ ਜਾਂਦਾ ਹੈ ਜਿਸ ਦਾ ਅੰਤ ਨਹੀਂ ਪੈ ਸਕਦਾ (ਜੋ ਕਦੇ ਮੁੱਕਦਾ ਨਹੀਂ) ।
ਨਾਨਕ ਆਖਦਾ ਹੈ– ਪਿਆਰੇ ਪ੍ਰਭੂ ਨੇ ਜਿੰਦ ਨੂੰ ਸਰੀਰ-ਗੁਫ਼ਾ ਵਿਚ ਟਿਕਾ ਕੇ ਜੀਵ ਨੂੰ ਬੋਲਣ ਦੀ ਸ਼ਕਤੀ ਭੀ ਦਿੱਤੀ। 38।
ਭਾਵ: ਮਾਇਆ ਦੇ ਪ੍ਰਭਾਵ ਦੇ ਕਾਰਨ ਗਿਆਨ-ਇੰਦ੍ਰੇ ਮਨੁੱਖ ਨੂੰ ਮਾਇਕ ਪਦਾਰਥਾਂ ਵਲ ਹੀ ਭਜਾਈ ਫਿਰਦੇ ਹਨ। ਇਹ ਰਸਤਾ ਚੰਗਾ ਹੈ ਜਾਂ ਮੰਦਾ = ਇਹ ਵਿਚਾਰ ਕਰਨ ਵਾਲੀ ਸੱਤਿਆ ਦੱਬੀ ਹੀ ਰਹਿੰਦੀ ਹੈ। ਜਿਸ ਮਨੁੱਖ ਨੂੰ ਪਰਮਾਤਮਾ ਗੁਰੂ ਦੇ ਦਰ ਤੇ ਅਪੜਾਂਦਾ ਹੈ, ਉਸ ਦੀ ਵਿਚਾਰ-ਸੱਤਿਆ ਜਾਗ ਪੈਂਦੀ ਹੈ। ਉਹ ਮਨੁੱਖ ਪ੍ਰਭੂ ਦੇ ਨਾਮ ਵਿਚ ਜੁੜਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ।