How can I provide examples from the Sri Guru Granth Sahib (SGGS) to explain to my wife, who believes in Vastu Shastra, that Sikhs do not adhere to it? I would appreciate your assistance in providing concrete evidence to support my explanation. Thank you for your help.
How can I provide examples from the Sri Guru Granth Sahib (SGGS) to explain to my wife, who believes in Vastu Shastra, that Sikhs do not adhere to it? I would appreciate your assistance in providing concrete evidence to support my explanation. Thank you for your help.
Share

Respected Brother,
Waheguru ji ka Khalsa, Waheguru ji ki Fateh!
As understood by the undersigned, Vastu Shastra is part of astrology, which has no place in Sikhism. In support of this statement, the undersigned is just quoting three stanzas of a Shabad of First Guru Person, Guru Nanak Sahib, in Raag Ramkali, which is located at Pannas 904-05 of Guru Granth Sahib. The Shabad is a long one with nine stanzas. There are more Shabads in Guru Granth Sahib on the subject in question.
You can very well see that Guru Sahib is addressing the Brahmin/Pandit and asking him not to tell lies, for earning a living, that he is able to find auspicious time of good omens (ਸ਼ੁਭ ਮਹੂਰਤ ਦਾ ਸਮਾਂ) for marriage etc. Guru Sahib is telling the Brahmin/Pandit to speak truth because only Akalpurakh and Shabad Guru, who are embodiment of each other, can create the auspicious or inauspicious time. Learning Gurbani and comprehending the divine law is only the beginning of understanding what is auspicious time for good omens. Further, Guru Sahib is telling Brahmin/Pandit to recognise the truth that astrology etc. has no meaning vis-a-vis Shabad Guru and, therefore, I don’t care about it.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————–
ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ (ਪੰਨਾ 904-05)
ਅਰਥ: ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਝੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ।
ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਂਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1।
(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2।
Please be kind to read the following Pauri of a Shabad of Fifth Guru Person, Guru Arjun Sahib in Siri Rag, which is located at Panna 43 of Guru Granth Sahib in which Guru Sahib is guiding us that Guru is Shastra (ਸ਼ਾਸਤ੍ਰ) as also Jyotish Shastra (ਜੋਤਿਸ਼ ਸ਼ਾਸਤ੍ਰ). In other words, the Sikh is not to seek guidance from Brahmin/Pandit but from Shabad Guru only;-
ਸਿਰੀਰਾਗੁ ਮਹਲਾ ੫ ॥ ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥੧॥
(ਪਰ ਹੇ ਮਨ! ਗੁਰੂ ਦੀ ਸਰਨ ਪਿਆਂ ਹੀ ਨਾਮ ਸਿਮਰ ਸਕੀਦਾ ਹੈ) ਉਹ ਗੁਰੂ ਹੀ ਸ਼ਾਸਤ੍ਰ ਹੈ, ਉਹ ਗੁਰੂ ਹੀ ਜੋਤਿਸ਼-ਸ਼ਾਸਤ੍ਰ ਹੈ, ਕਿਉਂਕਿ ਉਸ (ਗੁਰੂ) ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਜਿਸ ਨਿਆਸਰੇ ਬੰਦੇ ਨੂੰ ਭੀ ਗੁਰੂ ਨੇ ਪਰਮਾਤਮਾ ਦੇ ਸੋਹਣੇ ਚਰਨਾਂ ਦੀ ਪ੍ਰੀਤਿ ਦਾ ਧਨ ਦਿੱਤਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਆਦਰ ਮਿਲ ਜਾਂਦਾ ਹੈ। (ਹੇ ਮੇਰੇ ਮਨ!) ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹੁ, ਇਹ ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ, ਇਹੀ ਇੰਦ੍ਰੀਆਂ ਨੂੰ ਕਾਬੂ ਕਰਨ ਦਾ ਅਟੱਲ ਸਾਧਨ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਦਾ ਹੈ ਉਸ ਨੂੰ) ਪ੍ਰਭੂ ਮਿਹਰ ਕਰ ਕੇ ਮਿਲ ਪੈਂਦਾ ਹੈ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ।1।
Please read more about astrologers (ਜੋਤਸ਼ੀਆਂ) from Guru Granth Sahib. Hope the same help you in your endeavour:-
ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥ (ਪੰਨਾ 27)
ਅਰਥ: ਪੰਡਿਤ ਤੇ ਜੋਤਸ਼ੀ ਲੋਕ (ਸ਼ਾਸਤਰ) ਪੜ੍ਹ ਪੜ੍ਹ ਕੇ (ਨਿਰੀਆਂ) ਬਹਸਾਂ ਦਾ ਹੀ ਵਿਚਾਰ ਕਰਦੇ ਹਨ, (ਇਸ ਤਰ੍ਹਾਂ) ਉਹਨਾਂ ਦੀ ਮਤਿ ਉਹਨਾਂ ਦੀ ਅਕਲ ਕੁਰਾਹੇ ਪੈ ਜਾਂਦੀ ਹੈ, ਉਹ (ਜੀਵਨ ਦੇ ਸਹੀ ਰਸਤੇ ਨੂੰ) ਨਹੀਂ ਸਮਝਦੇ ਉਹਨਾਂ ਦੇ ਅੰਦਰ ਲੋਭ ਦਾ ਵਿਕਾਰ (ਪ੍ਰਬਲ ਹੁੰਦਾ) ਹੈ; ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿਚ) ਖ਼ੁਆਰ ਹੋ ਹੋ ਕੇ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਰਹਿੰਦੇ ਹਨ। ਪਰ ਉਹਨਾਂ ਦੇ ਭੀ ਕੀਹ ਵੱਸ? ਪੂਰਬਲੇ ਜੀਵਨ ਵਿਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।3।
——————
ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥ (ਪੰਨਾ 56)
ਅਰਥ: ਅਨੇਕਾਂ ਹੀ ਪੰਡਿਤ ਜੋਤਸ਼ੀ (ਆਦਿਕ) ਵੇਦਾਂ (ਦੇ ਮੰਤ੍ਰਾਂ) ਨੂੰ ਵਿਚਾਰਦੇ ਹਨ, ਆਪੋ ਵਿਚ ਮਤ-ਭੇਦ ਹੋਣ ਦੇ ਕਾਰਨ (ਚਰਚਾ ਕਰਦੇ ਹਨ ਤੇ ਵਿਦਵਤਾ ਦੇ ਕਾਰਨ) ਵਾਹ ਵਾਹ ਅਖਵਾਂਦੇ ਹਨ, ਪਰ ਨਿਰੇ ਇਸ ਮਤ-ਭੇਦ ਵਿਚ ਰਹਿ ਕੇ ਹੀ ਉਹਨਾਂ ਦਾ ਜਨਮ ਮਰਨ ਬਣਿਆ ਰਹਿੰਦਾ ਹੈ।
ਕੋਈ ਭੀ ਮਨੁੱਖ (ਨਿਰਾ ਚੰਗਾ) ਵਖਿਆਨ ਕਰ ਕੇ ਜਾਂ ਸੁਣ ਕੇ (ਆਤਮਕ ਆਨੰਦ ਨਹੀਂ ਲੈ ਸਕਦਾ, ਤੇ ਜਨਮ ਮਰਨ ਦੇ ਗੇੜ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹਉਮੈ ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪੈਣ ਦੀ ਲੋੜ ਹੈ) ਗੁਰੂ ਦੀ ਬਖ਼ਸ਼ਸ਼ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ।7।
—————–
ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥
ਅਰਥ: ਸਾਰੀ ਸ੍ਰਿਸ਼ਟੀ ਮਨ ਦੀ ਸ਼ਾਂਤੀ ਲਈ ਤਰਸਦੀ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਇਹ ਸਹਜ ਅਵਸਥਾ ਨਹੀਂ ਮਿਲਦੀ। ਪੰਡਿਤ ਤੇ ਜੋਤਸ਼ੀ (ਸ਼ਾਸਤ੍ਰ ਆਦਿਕ ਧਰਮ-ਪੁਸਤਕਾਂ) ਪੜ੍ਹ-ਪੜ੍ਹ ਕੇ ਥੱਕ ਗਏ (ਪਰ ਸਹਜ-ਅਵਸਥਾ ਪ੍ਰਾਪਤ ਨਾਹ ਕਰ ਸਕੇ) , ਛੇ ਭੇਖਾਂ ਦੇ ਸਾਧੂ ਭੀ ਭਟਕ ਭਟਕ ਕੇ ਕੁਰਾਹੇ ਹੀ ਪਏ ਰਹੇ (ਉਹ ਭੀ ਸਹਜ-ਅਵਸਥਾ ਨਾ ਲੱਭ ਸਕੇ) । ਜਿਨ੍ਹਾਂ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਕਿਰਪਾ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ ਸਹਜ-ਅਵਸਥਾ ਪ੍ਰਾਪਤ ਕਰਦੇ ਹਨ।1।
—————-
ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥ {ਪੰਨਾ 571}
ਅਰਥ: ਅਰਥ: ਪੰਡਿਤ ਅਤੇ ਜੋਤਸ਼ੀ ਇਹ ਸਾਰੇ (ਜੋਤਸ਼ ਆਦਿਕ ਦੀਆਂ ਪੁਸਤਕਾਂ) ਪੜ੍ਹ ਪੜ੍ਹ ਕੇ ਉੱਚੀ ਉੱਚੀ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਪਰ ਇਹ ਕਿਸ ਨੂੰ ਉੱਚੀ ਉੱਚੀ ਸੁਣਾਂਦੇ ਹਨ? ਇਹਨਾਂ ਦੇ ਆਪਣੇ ਅੰਦਰ ਤਾਂ ਮਾਇਆ ਦਾ ਮੋਹ (ਪ੍ਰਬਲ) ਹੈ, (ਇਹਨਾਂ ਦੇ ਆਪਣੇ ਮਨ ਨੂੰ ਤਾਂ ਮਾਇਆ ਦੀ) ਮੈਲ ਲੱਗੀ ਰਹਿੰਦੀ ਹੈ, (ਇਹਨਾਂ ਦੇ ਇਹ ਸਾਰੇ ਉਪਦੇਸ਼) ਮਾਇਆ ਦੇ ਹੀ ਵਪਾਰ ਹਨ। (ਅਜੇਹੇ ਮਨੁੱਖ ਨੂੰ) ਜਗਤ ਵਿਚ (ਇਹ ਧਰਮ-ਉਪਦੇਸ਼) ਮਾਇਆ ਦੇ ਵਪਾਰ (ਵਾਂਗ ਹੀ) ਪਿਆਰੇ ਹਨ, (ਹੋਰਨਾਂ ਨੂੰ ਉਪਦੇਸ਼ ਕਰਦਾ ਹੈ, ਪਰ ਆਪ) ਜਨਮ ਮਰਨ ਦੇ ਗੇੜ ਵਿਚ ਦੁੱਖ ਪਾਂਦਾ ਰਹਿੰਦਾ ਹੈ। (ਅਜੇਹਾ ਮਨੁੱਖ ਸਾਰੀ ਉਮਰ ਆਤਮਕ ਮੌਤ ਲਿਆਉਣ ਵਾਲੇ ਮੋਹ-) ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ। (ਪਰਮਾਤਮਾ ਨੇ ਅਜੇਹੇ ਮਨੁੱਖ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰ ਤੋਂ (ਉਸ ਦੇ ਮੱਥੇ ਉਤੇ) ਲਿਖ ਦਿੱਤਾ ਹੈ (ਜਗਤ ਵਿਚ ਆ ਕੇ) ਇਹ ਉਹੀ ਕੁਝ ਕਮਾਂਦਾ ਰਹਿੰਦਾ ਹੈ। ਕੋਈ ਮਨੁੱਖ (ਉਸ ਦੇ ਮੱਥੇ ਦੇ ਉਹਨਾਂ ਲੇਖਾਂ ਨੂੰ) ਮਿਟਾ ਨਹੀਂ ਸਕਦਾ।
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਦੇ ਉਹ ਮੂਰਖ ਹਨ ਗੰਵਾਰ ਹਨ ਜੋ ਹੋਰਨਾਂ ਨੂੰ ਹੀ ਉਪਦੇਸ਼ ਕਰ ਕਰ ਕੇ ਆਪ ਆਤਮਕ ਮੌਤ ਸਹੇੜ ਲੈਂਦੇ ਹਨ।੩।
——————
ਪਉੜੀ ॥ ਦੂਜਾ ਭਾਉ ਰਚਾਇਓਨੁ ਤ੍ਰੈ ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ ॥੪॥ {ਪੰਨਾ 948}
ਅਰਥ: (ਜੀਵਾਂ ਦਾ) ਮਾਇਆ ਨਾਲ ਪਿਆਰ ਤੇ ਮਾਇਆ ਦੇ ਤਿੰਨਾਂ ਗੁਣਾਂ ਦਾ ਵਰਤਾਰਾ (ਭਾਵ, ਪ੍ਰਭਾਵ) ਭੀ ਉਸ ਸਿਰਜਣਹਾਰ ਨੇ (ਆਪ ਹੀ) ਪੈਦਾ ਕੀਤਾ ਹੈ; (ਤਿੰਨਾਂ ਗੁਣਾਂ ਤੋਂ ਤਿੰਨੇ ਦੇਵਤੇ) ਬ੍ਰਹਮਾ ਵਿਸ਼ਨੂ ਤੇ ਸ਼ਿਵ ਉਸ ਨੇ (ਆਪ ਹੀ) ਉਪਾਏ ਹਨ, (ਇਹ ਤ੍ਰੈਵੇ) ਉਸ ਦੇ ਹੁਕਮ ਵਿਚ ਹੀ ਕਾਰ ਕਰ ਰਹੇ ਹਨ। ਜੋਤਸ਼ੀ (ਆਦਿਕ) ਵਿਦਵਾਨ ਲੋਕ (ਵਿਚਾਰ ਵਾਲੀਆਂ ਪੁਸਤਕਾਂ) ਪੜ੍ਹਦੇ ਹਨ ਪਰ (ਪ੍ਰਭੂ ਦੇ ਇਸ ਕੌਤਕ ਦੀ) ਵੀਚਾਰ ਨੂੰ ਸਮਝਦੇ ਨਹੀਂ ਹਨ।
(ਹੇ ਪ੍ਰਭੂ!) (ਇਹ ਜਗਤ-ਰਚਨਾ) ਸਾਰਾ ਹੀ ਤੇਰਾ (ਇਕ) ਖੇਲ ਹੈ, ਤੂੰ (ਇਸ ਖੇਲ ਨੂੰ) ਬਣਾਣ ਵਾਲਾ ਹੈਂ ਤੇ ਸਦਾ ਕਾਇਮ ਰਹਿਣ ਵਾਲਾ ਹੈਂ। ਜੋ ਤੈਨੂੰ ਭਾਉਂਦਾ ਹੈ ਉਸ ਉਤੇ ਬਖ਼ਸ਼ਸ਼ ਕਰਦਾ ਹੈਂ ਤੇ ਉਹ ਗੁਰੂ ਦੇ ਸ਼ਬਦ ਦੀ ਰਾਹੀਂ ਤੇਰੇ ਸੱਚੇ ਸਰੂਪ ਵਿਚ ਟਿਕਿਆ ਰਹਿੰਦਾ ਹੈ।4।
——————-
ਸਲੋਕੁ ਮਃ ੩ ॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥੧॥ {ਪੰਨਾ 1090}
ਅਰਥ: ਹੇ ਭਾਈ! ਜੇ ਮੈਂ (ਧਰਮ-ਪੁਸਤਕਾਂ ਦਾ) ਵਿਦਵਾਨ ਬਣ ਜਾਵਾਂ, ਜੋਤਸ਼ੀ ਬਣ ਜਾਵਾਂ, ਚਾਰੇ ਵੇਦ ਮੂੰਹ-ਜ਼ਬਾਨੀ ਪੜ੍ਹ ਸਕਾਂ; ਜੇ ਆਪਣੇ ਆਚਰਨ ਦੇ ਕਾਰਨ ਆਪਣੀ ਚੰਗੀ ਅਕਲ ਦੇ ਕਾਰਨ ਸਾਰੀ ਹੀ ਧਰਤੀ ਵਿਚ ਮੇਰੀ ਇੱਜ਼ਤ ਹੋਵੇ; (ਜੇ ਮੈਂ ਬੜੀ ਸੁੱਚ ਰੱਖਾਂ ਤੇ ਖ਼ਿਆਲ ਰੱਖਾਂ ਕਿ) ਕਿਤੇ ਕੋਈ (ਨੀਵੀਂ ਜਾਤਿ ਵਾਲਾ ਮਨੁੱਖ ਮੇਰੇ) ਚੌਂਕੇ ਨੂੰ ਭਿੱਟ ਨ ਜਾਏ (ਤਾਂ ਇਹ ਸਭ ਕੁਝ ਵਿਅਰਥ ਹੀ ਹੈ) । ਹੇ ਨਾਨਕ! ਸਾਰੇ ਚੌਂਕੇ ਨਾਸਵੰਤ ਹਨ, ਸਦਾ ਕਾਇਮ ਰਹਿਣ ਵਾਲਾ ਸਿਰਫ਼ ਪਰਮਾਤਮਾ ਦਾ ਨਾਮ ਹੀ ਹੈ (ਧਿਆਨ ਇਸ ਗੱਲ ਦਾ ਰਹਿਣਾ ਚਾਹੀਦਾ ਹੈ ਕਿ) ਕਿਤੇ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਮਨ ਤੋਂ) ਭੁੱਲ ਨਾਹ ਜਾਏ।1।
—————–
ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ {ਪੰਨਾ 1413}
ਅਰਥ: ਹੇ ਭਾਈ! ਜੇ ਮੈਂ (ਮਿਹਨਤ ਨਾਲ ਵਿੱਦਿਆ ਪ੍ਰਾਪਤ ਕਰ ਕੇ) ਜੋਤਸ਼ੀ (ਭੀ) ਬਣ ਜਾਵਾਂ, ਪੰਡਿਤ (ਭੀ) ਬਣ ਜਾਵਾਂ, (ਅਤੇ) ਚਾਰੇ ਵੇਦ (ਆਪਣੇ) ਮੂੰਹੋਂ ਪੜ੍ਹਦਾ ਰਹਾਂ, ਤਾਂ ਭੀ ਜਗਤ ਵਿਚ ਮੈਂ ਉਹੋ ਜਿਹਾ ਹੀ ਸਮਝਿਆ ਜਾਵਾਂਗਾ, ਜਿਹੋ ਜਿਹੇ ਮੇਰੇ ਕਰਤੱਬ ਹਨ ਤੇ ਮੇਰੇ ਖ਼ਿਆਲ ਹਨ।3।