Download Our Mobile App

Sign Up

or use


Have an account? Sign In Now

Sign In

or use


Forgot Password?

Don't have account, Sign Up Here

You must login to ask a question.

or use


Forgot Password?

Need An Account, Sign Up Here

Please briefly explain why you feel this question should be reported.

Please briefly explain why you feel this answer should be reported.

Please briefly explain why you feel this user should be reported.

Sikh Wisdom Logo Sikh Wisdom Logo
Sign InSign Up

Sikh Wisdom

Sikh Wisdom Navigation

  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Search
Ask A Question

Mobile menu

Close
Ask A Question
  • Categories
  • Questions
    • New Questions
    • Trending Questions
    • Most Read Questions
  • Polls
  • Tags
  • Help
  • Home
  • Questions
  • Kids Zone
  • Perspective
  • Scholars
  • Our Story
  • More
    • SGGS Ji Di Bantar
    • Principles of Sikhism
    • Poems
    • Download Our App
Home/ Questions/Q 256060
Next
In Process

Sikh Wisdom Latest Questions

Asked: July 4, 20242024-07-04T12:12:14+00:00 2024-07-04T12:12:14+00:00In: Gurbani

How can one achieve Sehaj Avastha? ਸਹਿਜ ਅਵਸਥਾ ਕਿਵੇਂ ਪ੍ਰਾਪਤ ਕੀਤੀ ਜਾ ਸਕਦੀ ਹੈ?

Sunny Sandhu
Sunny Sandhu
How can one achieve Sehaj Avastha? ਸਹਿਜ ਅਵਸਥਾ ਕਿਵੇਂ ਪ੍ਰਾਪਤ ਕੀਤੀ ਜਾ ਸਕਦੀ ਹੈ?
sehajavastha
3
  • 1
  • 1
  • 3 3 Answers
  • 0 Followers
  • 0
Share
  • Facebook

    Leave an answer
    Cancel reply

    You must login to add an answer.

    or use


    Forgot Password?

    Need An Account, Sign Up Here

    3 Answers

    • Voted
    • Oldest
    • Recent
    1. Ramneet
      Ramneet Scholar
      2024-07-04T15:01:15+00:00Added an answer on July 4, 2024 at 3:01 pm

      By reading and understanding Gurbani. One needs to walk on the spiritual path shown by Gurbani. It is a slow and steady process but in my perspective, this is the way.

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
    2. ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ
      2024-07-05T00:16:19+00:00Added an answer on July 5, 2024 at 12:16 am
      This answer was edited.

      ਸਤਿਕਾਰ ਯੋਗ ਸਨੀ ਜੀ,

      ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।

      ਤੁਹਾਡੇ ਪ੍ਰਸ਼ਨ ‘ਸਹਜ ਕਿਵੇਂ ਪਾਇਆ ਜਾ ਸਕਦਾ ਹੈ’ ਦੇ ਉੱਤਰ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਸਹਜ ਦਾ ਅਰਥ ਹੈ, ਆਤਮਕ ਅਡੋਲਤਾ, ਮਨ ਦੀ ਸ਼ਾਂਤੀ। ਇਸ ਨੂੰ ਕਿਵੇਂ ਪਾਇਆ ਜਾ ਸਕਦਾ ਹੈ, ਇਸ ਦੀ ਸਿੱਖਿਆ, ਤੀਜੇ ਗੁਰੂ ਸਰੀਰ, ਗੁਰੂ ਅਮਰਦਾਸ ਸਾਹਿਬ, ਨੇ ਸਿਰੀ ਰਾਗ ਵਿਚ ਉਚਾਰਨ ਕੀਤੇ ਆਪਣੇ ਸਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 68 ਤੇ ਸੁਸ਼ੋਭਿਤ ਹੈ, ਵਿਚ ਦਿੱਤੀ ਹੈ।‌ ਸਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।

      ਰਹਾਉ ਦੀ ਤੁਕ ਜਿਸ ਵਿਚ ਸਬਦ ਦਾ ਕੇਂਦਰੀ ਭਾਵ ਹੁੰਦਾ ਹੈ ਵਿਚ ਗੁਰੂ ਸਾਹਿਬ ਸਮਝਾ ਰਹੇ ਹਨ ਕਿ ਗੁਰੂ ਦੀ ਸਰਨ ਪਏ ਬਿਨਾ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ ਅਰਥਾਤ ਗੁਰੂ ਦੇ ਸ਼ਬਦ ਵਿਚ ਜੁੜਨ ਨਾਲ ਹੀ ਆਤਮਕ ਅਡੋਲਤਾ/ ਮਨ ਦੀ ਸ਼ਾਂਤੀ ਪੈਦਾ ਹੁੰਦੀ ਹੈ ਅਤੇ ਉਹ ਸਦਾ-ਥਿਰ ਰਹਿਣ ਵਾਲਾ ਹਰੀ ਮਿਲਦਾ ਹੈ। ਗੁਰੂ ਸਾਹਿਬ ਇਹ ਵੀ ਸਮਝਾ ਰਹੇ ਹਨ ਕਿ ਮਾਇਆ (ਵਿਕਾਰਾਂ) ਵਿਚ ਫੱਸੇ ਰਹਿਆਂ ਸਹਜ ਅਰਥਾਤ ਆਤਮਕ ਅਡੋਲਤਾ/ਮਨ ਦੀ ਸ਼ਾਂਤੀ ਨਹੀਂ ਮਿਲਦੀ।

      ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ (ਅਰਥ) ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ਗੁਰੂ ਦੀ ਸਰਨ ਪੈਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-

      “ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।

      ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ‌ ਲੈਂਦੇ ਹਨ।

      ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”

      ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਸਿੱਖ ਨੇ ਆਪਣੇ ਕਰਮ ਸੁਧਾਰ ਕੇ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਸਚਿਆਰ/ਗੁਣਵਾਨ (ਗੁਰਮੁਖ) ਬਣਨਾ ਹੈ ਅਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਕਿ ਇੱਕ ਦੂਜੇ ਦਾ ਆਤਮਕ ਰੂਪ ਹਨ, ਨਾਲ ਜੁੜ ਕੇ ਆਤਮਕ ਅਡੋਲਤਾ (ਸਹਜ) ਦੀ ਅਵਸਥਾ ਵਿਚ ਟਿੱਕੇ ਰਹਿਣ ਦਾ ਉਪਰਾਲਾ ਕਰਨਾ ਹੈ। ਇਸ ਅਵਸਥਾ ਵਿਚ ਫ਼ਿਰ ਆਤਮਕ ਆਨੰਦ ਹੀ ਆਨੰਦ ਹੈ। ਅੰਤਿਮ ਮੰਜ਼ਿਲ ਆਤਮਕ ਤੌਰ ਤੇ ਇਸੇ ਜੀਵਨ ਵਿਚ ਜੀਵਨ ਮੁਕਤ ਹੋਣ ਦੀ ਹੈ ਕਿਉਂਕਿ ਸਿੱਖੀ ਵਿਚ ਮਰ ਕੇ ਮੁਕਤ ਹੋਣ ਦਾ ਕੋਈ ਸਿਧਾਂਤ ਨਹੀਂ ਹੈ।

      ਆਸ ਹੈ ਕਿ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ।‌ ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।

      ਆਦਰ ਸਹਿਤ,

      ਆਪ ਦਾ ਵੀਰ

      ——————

      ਸਿਰੀਰਾਗੁ ਮਹਲਾ ੩ ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥ ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥ ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥ ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥ ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥ ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥

      ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥ ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥ {ਪੰਨਾ 68}

      ਅਰਥ: ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ। ਗੁਰੂ ਦੇ ਸ਼ਬਦ ਵਿਚ ਜੁੜਨ ਤੋਂ ਹੀ ਆਤਮਕ ਅਡੋਲਤਾ (ਮਨ ਦੀ ਸ਼ਾਂਤੀ) ਪੈਦਾ ਹੁੰਦੀ ਹੈ, ਤੇ ਉਹ ਸਦਾ-ਥਿਰ ਰਹਿਣ ਵਾਲਾ ਹਰੀ ਮਿਲਦਾ ਹੈ।1। ਰਹਾਉ।

      ਸਾਰੀ ਸ੍ਰਿਸ਼ਟੀ ਮਨ ਦੀ ਸ਼ਾਂਤੀ ਲਈ ਤਰਸਦੀ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਇਹ ਸਹਜ ਅਵਸਥਾ ਨਹੀਂ ਮਿਲਦੀ। ਪੰਡਿਤ ਤੇ ਜੋਤਸ਼ੀ (ਸ਼ਾਸਤ੍ਰ ਆਦਿਕ ਧਰਮ-ਪੁਸਤਕਾਂ) ਪੜ੍ਹ-ਪੜ੍ਹ ਕੇ ਥੱਕ ਗਏ (ਪਰ ਸਹਜ-ਅਵਸਥਾ ਪ੍ਰਾਪਤ ਨਾਹ ਕਰ ਸਕੇ) , ਛੇ ਭੇਖਾਂ ਦੇ ਸਾਧੂ ਭੀ ਭਟਕ ਭਟਕ ਕੇ ਕੁਰਾਹੇ ਹੀ ਪਏ ਰਹੇ (ਉਹ ਭੀ ਸਹਜ-ਅਵਸਥਾ ਨਾ ਲੱਭ ਸਕੇ) । ਜਿਨ੍ਹਾਂ ਉੱਤੇ ਪਰਮਾਤਮਾ ਆਪਣੀ ਰਜ਼ਾ ਅਨੁਸਾਰ ਕਿਰਪਾ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ ਸਹਜ-ਅਵਸਥਾ ਪ੍ਰਾਪਤ ਕਰਦੇ ਹਨ।1।

      ਪਰਮਾਤਮਾ ਦੇ ਗੁਣਾਂ ਦਾ ਕੀਰਤਨ ਕਰਨਾ ਭੀ ਤਦੋਂ ਹੀ ਪਰਵਾਨ ਹੁੰਦਾ ਹੈ, ਜੇ ਆਤਮਕ ਅਡੋਲਤਾ ਵਿਚ ਟਿਕ ਕੇ ਕੀਤਾ ਜਾਏ। ਆਤਮਕ ਅਡੋਲਤਾ ਤੋਂ ਬਿਨਾ ਧਾਰਮਿਕ ਗੱਲਾਂ ਦਾ ਕਹਿਣਾ ਵਿਅਰਥ ਜਾਂਦਾ ਹੈ। ਆਤਮਕ ਅਡੋਲਤਾ ਵਿਚ ਟਿਕਿਆਂ ਹੀ (ਮਨੁੱਖ ਦੇ ਅੰਦਰ ਪਰਮਾਤਮਾ ਦੀ) ਭਗਤੀ (ਦਾ ਜਜ਼ਬਾ) ਪੈਦਾ ਹੁੰਦਾ ਹੈ, ਆਤਮਕ ਅਡੋਲਤਾ ਦੀ ਰਾਹੀਂ ਹੀ ਮਨੁੱਖ ਪ੍ਰਭੂ ਦੇ ਪਿਆਰ ਵਿਚ ਟਿਕਦਾ ਹੈ, (ਦੁਨੀਆ ਵਲੋਂ) ਵੈਰਾਗ ਵਿਚ ਰਹਿੰਦਾ ਹੈ। ਆਤਮਕ ਅਡੋਲਤਾ ਤੋਂ ਆਤਮਕ ਆਨੰਦ ਤੇ ਸ਼ਾਂਤੀ ਪੈਦਾ ਹੁੰਦੀ ਹੈ, ਆਤਮਕ ਅਡੋਲਤਾ ਤੋਂ ਬਿਨਾ (ਮਨੁੱਖ ਦੀ ਸਾਰੀ) ਜ਼ਿੰਦਗੀ ਵਿਅਰਥ ਜਾਂਦੀ ਹੈ।2।

      (ਹੇ ਭਾਈ!) ਤੂੰ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਅਡੋਲਤਾ ਵਿਚ ਸਮਾਧੀ ਲਾ ਕੇ ਹੀ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੀਂ।

      ਜੇਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, ਪ੍ਰਭੂ-ਚਰਨਾਂ ਵਿਚ ਸੁਰਤਿ ਜੋੜ ਕੇ ਭਗਤੀ ਕਰਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਉਸ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਸ ਦੀ ਜੀਭ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦੀ ਰਹਿੰਦੀ ਹੈ।3।

      ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਰਨ ਪੈ ਕੇ ਆਤਮਕ ਅਡੋਲਤਾ ਵਿਚ ਟਿਕ ਕੇ ਜਿਨ੍ਹਾਂ ਨੇ ਆਤਮਕ ਮੌਤ ਨੂੰ ਮਾਰ ਲਿਆ, ਇਹ ਸਦਾ ਨਾਲ ਨਿਭਣ ਵਾਲੀ ਕਾਰ ਕਰਨ ਦੇ ਕਾਰਨ ਉਹਨਾਂ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹ ਬੰਦੇ ਵੱਡੇ ਭਾਗਾਂ ਵਾਲੇ ਹੋ ਗਏ, ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4।

      ਮਾਇਆ (ਦੇ ਮੋਹ) ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਤਾਂ (ਪ੍ਰਭੂ ਤੋਂ ਬਿਨਾ ਕਿਸੇ) ਹੋਰ ਪਿਆਰ ਵਿਚ (ਫਸਾਂਦੀ ਹੈ) । ਅਜੇਹੇ ਮਨਮੁਖਤਾ ਵਾਲੇ ਕਰਮ ਕੀਤਿਆਂ ਮਨੁੱਖ ਹਉਮੈ ਵਿਚ ਹੀ ਸੜਦਾ ਹੈ, (ਆਪਣੇ ਆਪ ਨੂੰ ਸਾੜਦਾ ਹੈ। ਉਸ ਦਾ ਜਨਮ ਮਰਨ ਦਾ ਗੇੜ ਕਦੇ ਮੁੱਕਦਾ ਨਹੀਂ, ਉਹ ਮੁੜ ਮੁੜ ਜੰਮਦਾ ਰਹਿੰਦਾ ਹੈ।5।

      ਮਾਇਆ (ਦੇ ਮੋਹ) ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਪੈਦਾ ਨਹੀਂ ਹੁੰਦੀ, ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਜੀਵ ਭਟਕਣਾ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ। (ਇਸ ਹਾਲਤ ਵਿਚ) ਧਾਰਮਿਕ ਪੁਸਤਕਾਂ ਪੜ੍ਹਨ ਦਾ ਵਿਚਾਰਨ ਦਾ ਤੇ ਹੋਰਨਾਂ ਨੂੰ ਸੁਣਾਣ ਦਾ ਕੋਈ ਲਾਭ ਨਹੀਂ ਹੁੰਦਾ, ਕਿਉਂਕਿ ਜੀਵ ਆਪਣੇ ਮੂਲ-ਪ੍ਰਭੂ ਤੋਂ ਖੁੰਝ ਕੇ (ਗ਼ਲਤ ਜੀਵਨ-ਰਾਹ ਤੇ) ਤੁਰਦਾ ਹੈ। (ਮਾਇਆ ਦੇ ਤਿੰਨ ਗੁਣਾਂ ਤੋਂ ਲੰਘ ਕੇ) ਚੌਥੀ ਆਤਮਕ ਅਵਸਥਾ ਵਿਚ ਅੱਪੜਿਆਂ ਮਨ ਦੀ ਸ਼ਾਂਤੀ ਪੈਦਾ ਹੁੰਦੀ ਹੈ, ਤੇ ਇਹ ਆਤਮਕ ਅਵਸਥਾ ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀ ਹੈ।6।

      ਤਿੰਨ ਗੁਣਾਂ ਤੋਂ ਨਿਰਲੇਪ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਦਾ) ਖ਼ਜ਼ਾਨਾ ਹੈ, ਆਤਮਕ ਅਡੋਲਤਾ ਵਿਚ ਪਹੁੰਚਿਆਂ ਇਹ ਸਮਝ ਪੈਂਦੀ ਹੈ। ਗੁਣਾਂ ਵਾਲੇ ਜੀਵ ਹੀ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ। (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ ਉਹ) ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਉਸ ਦੀ ਸੋਭਾ ਭੀ ਅਟੱਲ ਹੋ ਜਾਂਦੀ ਹੈ। (ਉਹ ਪਰਮਾਤਮਾ ਇਤਨਾ ਦਇਆਲ ਹੈ ਕਿ ਉਹ ਸਰਨ ਆਏ) ਕੁਰਾਹੇ ਪਏ ਬੰਦਿਆਂ ਨੂੰ ਆਤਮਕ ਅਡੋਲਤਾ ਵਿਚ ਜੋੜ ਦੇਂਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ (ਵਡਭਾਗੀ ਪਰਮਾਤਮਾ ਨਾਲ) ਮਿਲਾਪ ਹੋ ਜਾਂਦਾ ਹੈ।7।

      ਮਨ ਦੀ ਸ਼ਾਂਤੀ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ, (ਜਗਤ ਉੱਤੇ) ਮਾਇਆ ਦੇ ਮੋਹ ਦਾ ਘੁੱਪ ਹਨੇਰਾ ਛਾਇਆ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਵਿਚ ਜੁੜ ਕੇ (ਪਰਮਾਤਮਾ ਦੇ ਗੁਣਾਂ ਦੀ) ਸੂਝ ਪੈਂਦੀ ਹੈ, ਉਹ ਉਸ ਅਪਾਰ ਪ੍ਰਭੂ ਵਿਚ (ਸੁਰਤਿ ਜੋੜੀ ਰੱਖਦਾ ਹੈ) । (ਅਜੇਹੇ ਭਾਗਾਂ ਵਾਲੇ ਬੰਦਿਆਂ ਨੂੰ) ਪੂਰੇ ਗੁਰੂ ਨੇ ਕਰਤਾਰ ਨੇ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।8।

      ਆਤਮਕ ਅਡੋਲਤਾ ਵਿਚ ਪਹੁੰਚ ਕੇ ਉਸ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ, ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ ਜਿਸ ਨੂੰ ਕਿਸੇ ਦਾ ਡਰ ਨਹੀਂ ਜੋ ਨਿਰਾ ਚਾਨਣ ਹੀ ਚਾਨਣ ਹੈ ਤੇ ਜਿਸ ਦਾ ਕੋਈ ਖ਼ਾਸ ਸਰੂਪ (ਦੱਸਿਆ) ਨਹੀਂ (ਜਾ ਸਕਦਾ) । ਉਹੀ ਪਰਮਾਤਮਾ ਸਾਰੇ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈ, ਤੇ ਸਭ ਦੀ ਜੋਤਿ (ਸੁਰਤਿ) ਨੂੰ ਆਪਣੀ ਜੋਤਿ ਵਿਚ ਮਿਲਾਣ ਦੇ ਸਮਰੱਥ ਹੈ। (ਹੇ ਭਾਈ!) ਪੂਰੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੇ ਵਡੱਪਣ ਦਾ ਉਰਲਾ ਤੇ ਪਰਲਾ ਬੰਨਾ ਨਹੀਂ ਲੱਭ ਸਕਦਾ।9।

      ਜੇਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ, ਪਰਮਾਤਮਾ ਦਾ ਨਾਮ ਹੀ ਉਹਨਾਂ ਦਾ (ਅਸਲ) ਧਨ ਬਣ ਜਾਂਦਾ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਇਸ ਨਾਮ-ਧਨ ਦਾ ਹੀ ਵਪਾਰ ਕਰਦੇ ਹਨ। ਉਹ ਹਰ ਵੇਲੇ (ਪਰਮਾਤਮਾ ਦਾ ਨਾਮ ਸਿਮਰ ਕੇ) ਪਰਮਾਤਮਾ ਦਾ ਨਾਮ-ਲਾਭ ਹੀ ਖੱਟਦੇ ਹਨ, ਨਾਮ-ਧਨ ਨਾਲ ਭਰੇ ਹੋਏ ਉਹਨਾਂ ਦੇ ਖ਼ਜ਼ਾਨੇ ਕਦੇ ਮੁੱਕਦੇ ਨਹੀਂ ਹਨ। ਹੇ ਨਾਨਕ! ਇਹ ਖ਼ਜ਼ਾਨੇ ਦੇਵਣਹਾਰ ਦਾਤਾਰ ਨੇ ਆਪ ਉਹਨਾਂ ਨੂੰ ਦਿੱਤੇ ਹੋਏ ਹਨ, ਇਹਨਾਂ ਖ਼ਜ਼ਾਨਿਆਂ ਵਿਚ ਕਦੇ ਭੀ ਤੋਟ ਨਹੀਂ ਅਉਂਦੀ।10।6। 23।

        • 0
      • Reply
      • Share
        Share
        • Share on Facebook
        • Share on Twitter
        • Share on LinkedIn
        • Share on WhatsApp
      • ਕੁਲਵਿੰਦਰ ਸਿੰਘ
        ਕੁਲਵਿੰਦਰ ਸਿੰਘ
        2024-07-06T02:03:23+00:00Replied to answer on July 6, 2024 at 2:03 am

        ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥ ਸਹਜ ਕੀ ਅਕਥ ਕਥਾ ਹੈ ਨਿਰਾਰੀ ॥ ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥ ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥ ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥ {ਪੰਨਾ 333}

        ਅਰਥ: ਮਨੁੱਖ ਦੇ ਮਨ ਦੀ ਅਡੋਲਤਾ ਇਕ ਐਸੀ ਹਾਲਤ ਹੈ ਜੋ (ਨਿਰਾਲੀ) ਆਪਣੇ ਵਰਗੀ ਆਪ ਹੀ ਹੈ, (ਇਸ ਵਾਸਤੇ) ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਇਹ ਅਵਸਥਾ ਕਿਸੇ ਚੰਗੇ ਤੋਂ ਚੰਗੇ ਸੁਖ ਨਾਲ ਭੀ ਸਾਵੀਂ ਤੋਲੀ-ਮਿਣੀ ਨਹੀਂ ਜਾ ਸਕਦੀ। (ਦੁਨੀਆ ਵਿਚ ਕੋਈ ਐਸਾ ਸੁਖ-ਐਸ਼੍ਵਰਜ ਨਹੀਂ ਹੈ ਜਿਸ ਦੇ ਟਾਕਰੇ ਤੇ ਇਹ ਆਖਿਆ ਜਾ ਸਕੇ ਕਿ ‘ਸਹਿਜ’ ਅਵਸਥਾ ਇਸ ਤੋਂ ਘਟੀਆ ਹੈ ਜਾਂ ਵਧੀਆ ਹੈ) । ਇਹ ਨਹੀਂ ਕਿਹਾ ਜਾ ਸਕਦਾ ਕਿ (ਦੁਨੀਆ ਦੇ ਵਧੀਆ ਤੋਂ ਵਧੀਆ ਕਿਸੇ ਸੁਖ ਨਾਲੋਂ) ਇਹ ਹੌਲੇ ਮੇਲ ਦੀ ਹੈ ਜਾਂ ਚੰਗੀ ਹੈ (ਭਾਵ, ਦੁਨੀਆ ਦਾ ਕੋਈ ਭੀ ਸੁਖ ਇਸ ਅਵਸਥਾ ਨਾਲ ਬਰਾਬਰੀ ਨਹੀਂ ਕਰ ਸਕਦਾ) ।1। ਰਹਾਉ।
        (ਉਹ ਅਡੋਲ ਅਵਸਥਾ ਐਸੀ ਹੈ ਕਿ) ਉਸ ਵਿਚ (ਅੱਪੜ ਕੇ ਮਨੁੱਖ ਨੂੰ) ਇੰਦ੍ਰਪੁਰੀ, ਵਿਸ਼ਨੂੰ-ਪੁਰੀ, ਸੂਰਜ-ਲੋਕ, ਚੰਦ੍ਰ-ਲੋਕ, ਬ੍ਰਹਮ-ਪੁਰੀ, ਸ਼ਿਵ-ਪੁਰੀ = (ਕਿਸੇ ਦੀ ਭੀ ਤਾਂਘ) ਨਹੀਂ ਰਹਿੰਦੀ। ਨਾਹ (ਹੋਰ ਹੋਰ) ਜੀਊਣ (ਦੀ ਲਾਲਸਾ) , ਨਾਹ ਮੌਤ (ਦਾ ਡਰ) , ਨਾਹ ਕੋਈ ਦੁਖ, ਨਾਹ ਸੁਖ (ਭਾਵ, ਦੁੱਖ ਤੋਂ ਘਬਰਾਹਟ ਜਾਂ ਸੁਖ ਦੀ ਤਾਂਘ) , ਸਹਿਜ ਅਵਸਥਾ ਵਿਚ ਅੱਪੜਿਆਂ ਕੋਈ ਭੀ ਨਹੀਂ ਪੁਂਹਦਾ। ਉਹ ਮਨ ਦੀ ਇਕ ਅਜਿਹੀ ਟਿਕਵੀਂ ਹਾਲਤ ਹੁੰਦੀ ਹੈ ਕਿ ਉਸ ਵਿਚ ਵਿਕਾਰਾਂ ਦਾ ਕੋਈ ਫੁਰਨਾ ਉਠਦਾ ਹੀ ਨਹੀਂ, ਨਾਹ ਹੀ ਕੋਈ ਮੇਰ-ਤੇਰ ਰਹਿ ਜਾਂਦੀ ਹੈ।1।
        ਸਹਿਜ’ ਵਿਚ ਅੱਪੜਿਆਂ ਨੀਵੇਂ ਉੱਚੇ ਵਾਲਾ ਕੋਈ ਵਿਤਕਰਾ ਨਹੀਂ ਰਹਿੰਦਾ; (ਇੱਥੇ ਅੱਪੜਿਆ ਮਨੁੱਖ) ਨਾਹ ਗ਼ਫ਼ਲਤ ਦੀ ਨੀਂਦ (ਸੌਂਦਾ ਹੈ) , ਨਾਹ ਮਾਇਆ ਦੀ ਭਟਕਣਾ (ਵਿਚ ਭਟਕਦਾ ਹੈ) (ਕਿਉਂਕਿ) ਉਸ ਅਵਸਥਾ ਵਿਚ ਵਿਸ਼ੇ-ਵਿਕਾਰ, ਚੰਚਲਤਾ ਅਤੇ ਤ੍ਰਿਸ਼ਨਾ = ਇਹਨਾਂ ਦਾ ਨਾਮ-ਨਿਸ਼ਾਨ ਨਹੀਂ ਰਹਿੰਦਾ। (ਬੱਸ!) ਸਤਿਗੁਰੂ ਹੀ ਸਤਿਗੁਰੂ ਉਸ ਅਵਸਥਾ ਸਮੇ (ਮਨੁੱਖ ਦੇ ਹਿਰਦੇ ਵਿਚ) ਟਿਕੇ ਹੁੰਦੇ ਹਨ।2।
        ਤਦੋਂ ਅਪਹੁੰਚ ਤੇ ਅਗੋਚਰ ਪਰਮਾਤਮਾ (ਭੀ ਮਨੁੱਖ ਦੇ ਹਿਰਦੇ ਵਿਚ) ਇੱਕ-ਰਸ ਸਦਾ (ਪਰਗਟ ਹੋਇਆ) ਰਹਿੰਦਾ ਹੈ, (ਪਰ) ਉਹ ਮਿਲਦਾ ਸਤਿਗੁਰੂ ਦੀ ਮਿਹਰ ਨਾਲ ਹੀ ਹੈ। ਹੇ ਕਬੀਰ! (ਤੂੰ ਭੀ) ਆਖ– ਮੈਂ ਆਪਣੇ ਗੁਰੂ ਤੋਂ ਸਦਕੇ ਹਾਂ, ਮੈਂ (ਆਪਣੇ ਗੁਰੂ ਦੀ) ਸੁਹਣੀ ਸੰਗਤ ਵਿਚ ਹੀ ਜੁੜਿਆ ਰਹਾਂ।3।4। 48।

          • 0
        • Reply
        • Share
          Share
          • Share on Facebook
          • Share on Twitter
          • Share on LinkedIn
          • Share on WhatsApp

    Sidebar

    Ask A Question

    Stats

    • Questions 4k
    • Answers 9k
    • Popular
    • Answers
    • Mauricio

      Sikhism conversion

      • 36 Answers
    • Amrit Pal Singh Sachdeva

      Do Sikhs believe in heaven and hell?

      • 33 Answers
    • OL

      Why don’t Sikhs eat kosher or halal?

      • 27 Answers
    • OL

      No Sikhs Here

      • 25 Answers
    • Karan Singh

      In Sikhi it is taught God Created itself. How is ...

      • 20 Answers
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਭੈਣ ਜਗਮੀਤ ਕੌਰ ਜੀ, ਵਾਹਿਗੁਰੂ ਜੀ ਕਾ ਖ਼ਾਲਸਾ,… July 14, 2026 at 5:10 am
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer If you want to have a better understanding about Sikhi… July 10, 2026 at 11:47 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer Respected Brother/Sister, Waheguru ji ka Khalsa, Waheguru ji ki Fateh!… July 10, 2026 at 11:45 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… July 7, 2026 at 3:18 pm
    • ਕੁਲਵਿੰਦਰ ਸਿੰਘ
      ਕੁਲਵਿੰਦਰ ਸਿੰਘ added an answer ਸਤਿਕਾਰ ਯੋਗ ਵੀਰ ਜੀ/ਭੈਣ ਜੀ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ… July 7, 2026 at 3:12 pm

    Trending Tags

    Email_blogs

    Any Question?

    Ask A Question

    Explore

    • Categories
    • Questions
      • New Questions
      • Trending Questions
      • Most Read Questions
    • Polls
    • Tags
    • Help

    Footer

    A Q&A platform designed to help people learn and teach others about Sikhism.

    In association with Global Sikh Council. Helping spread the message of Sri Guru Granth Sahib Ji.

    Facebook X-twitter Tiktok Linkedin Youtube Instagram

    Quick Links

    • Questions
    • Perspective
    • About Us
    • Contact Us
    • Kids Zone
    • Social Posts
    • News & Events
    • Download Our App
    • Our Story
    • Poems
    • SGGS Ji Di Bantar

    Legal Stuff

    • Terms and Conditions
    • Privacy Policy
    • Cookies Policy

    Subscribe

    © 2026 S W Organisation. All Rights Reserved.

    This website is created for informative purposes and is opinion-based.

    Manage Cookie Consent
    We use cookies on our website to give you the most relevant experience by remembering your preferences and repeat visits. By clicking “Accept All”, you consent to the use of ALL the cookies. However, you may visit "Cookie Settings" to provide a controlled consent.
    Functional Always active
    The technical storage or access is strictly necessary for the legitimate purpose of enabling the use of a specific service explicitly requested by the subscriber or user, or for the sole purpose of carrying out the transmission of a communication over an electronic communications network.
    Preferences
    The technical storage or access is necessary for the legitimate purpose of storing preferences that are not requested by the subscriber or user.
    Statistics
    The technical storage or access that is used exclusively for statistical purposes. The technical storage or access that is used exclusively for anonymous statistical purposes. Without a subpoena, voluntary compliance on the part of your Internet Service Provider, or additional records from a third party, information stored or retrieved for this purpose alone cannot usually be used to identify you.
    Marketing
    The technical storage or access is required to create user profiles to send advertising, or to track the user on a website or across several websites for similar marketing purposes.
    • Manage options
    • Manage services
    • Manage {vendor_count} vendors
    • Read more about these purposes
    View preferences
    • {title}
    • {title}
    • {title}

    Welcome to Sikh Wisdom

    Please Login or Sign Up to access all the features on Sikh Wisdom

    Log In
    Sign Up