How can one get rid of laziness according to Gurbani?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
be positive God himself will give you strength to overcome laziness
Respected Simar Kaur ji,
Waheguru ji ka Khalsa, Waheguru ji ki Fateh!
In reply to your question, the undersigned is giving three examples from Guru Granth Sahib (there are many). Guru Sahib is guiding us it is the mind (ਮਨ), who is responsible for laziness for many reasons including getting stuck in material world and in Gurbani the entire game is to control the mind. So, take care of your mind and the laziness will not come near you.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
————————-
ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥ ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥੨॥ (ਪੰਨਾ 92)
ਅਰਥ: ਹੇ ਪ੍ਰਾਣੀ! ਮਾਇਆ ਦੇ ਅਨੇਕ ਭੋਗਾਂ ਤੇ ਪ੍ਰਤਾਪ ਦੇ ਕਾਰਨ ਤੂੰ (ਪ੍ਰਭੂ ਨੂੰ) ਭੁਲਾ ਬੈਠਾ ਹੈਂ, (ਤੂੰ ਸਮਝਦਾ ਹੈਂ ਕਿ) ਇਸ ਸੰਸਾਰ-ਸਮੁੰਦਰ ਵਿਚ (ਮੈਂ) ਸਦਾ ਕਾਇਮ ਰਹਾਂਗਾ, ਮਾਇਆ ਦਾ ਠੱਗਿਆ ਹੋਇਆ ਤੂੰ (ਪ੍ਰਭੂ ਨੂੰ) ਨਹੀਂ ਸਿਮਰਦਾ। ਹੇ ਆਲਸੀ ਮਨੁੱਖ! ਤੂੰ ਆਪਣਾ ਜਨਮ ਅਜਾਈਂ ਗਵਾ ਲਿਆ ਹੈ।2।
————————–
ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ (ਪੰਨਾ 697)
ਅਰਥ: ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ।ਰਹਾਉ।
——————————
ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਸੁਮੇਧ ਜਗਨੇ ॥ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ (ਪੰਨਾ 873)
ਅਰਥ: ਜੇ ਕੋਈ ਮਨੁੱਖ ਅਸਮੇਧ ਜੱਗ ਕਰੇ, ਆਪਣੇ ਨਾਲ ਸਾਵਾਂ ਤੋਲ ਕੇ (ਸੋਨਾ ਚਾਂਦੀ ਆਦਿਕ) ਦਾਨ ਕਰੇ ਅਤੇ ਪ੍ਰਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰੇ।੧।;
ਤਾਂ ਭੀ ਇਹ ਸਾਰੇ ਕੰਮ ਪ੍ਰਭੂ ਦੇ ਨਾਮ ਦੀ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ, ਬਰਾਬਰੀ ਨਹੀਂ ਕਰ ਸਕਦੇ। ਸੋ, ਹੇ ਮੇਰੇ ਆਲਸੀ ਮਨ! ਆਪਣੇ ਪਿਆਰੇ ਪ੍ਰਭੂ ਨੂੰ ਸਿਮਰ।੧।ਰਹਾਉ।