How did Guru Nanak manage the travel? How did Guru Sahab walk around many countries?
How did Guru Nanak manage the travel? How did Guru Sahab walk around many countries?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਆਪਣੀਆਂ ਇੰਨੀਆਂ ਲੰਬੀਆਂ ਲੰਬੀਆਂ ਯਾਤਰਾਵਾਂ ਕਿਵੇਂ ਤੁਰ ਕੇ ਪੂਰੀਆਂ ਕੀਤੀਆਂ? ਗੁਰੂ ਸਾਹਿਬ ਦੀਆਂ ਚਾਰ ਯਾਤਰਾਵਾਂ, ਜਿਨ੍ਹਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ, ਪੈਦਲ ਤੁਰ ਕੇ ਕਰਨਾ ਆਪਣੇ ਆਪ ਵਿਚ ਇਕ ਅਚੰਭਾ ਹੈ।
ਪਰ ਗੁਰਬਾਣੀ ਸਾਨੂੰ ਉਪਦੇਸ਼ ਦਿੰਦੀ ਹੈ ਕਿ ਗੁਰੂ ਪਰਮੇਸ਼ਰ/ਪਰਮਾਤਮਾ/ਪਾਰਬ੍ਰਹਮ ਦਾ ਰੂਪ ਹੈ ਤੇ ਦੋਨਾਂ ਨੂੰ ਇੱਕੋ ਜਿਹਾ ਜਾਣ। ਗੁਰੂ ਗ੍ਰੰਥ ਸਾਹਿਬ ਵਿਚ ਇਸ ਵਿਸ਼ੇ ਤੇ ਬਹੁਤ ਸਾਰੇ ਸ਼ਬਦ ਹਨ। ਸਿਰਫ਼ ਤਿੰਨ ਉਦਾਹਰਣਾਂ ਦੇ ਰਿਹਾ ਹਾਂ। ਤਿੰਨੇ ਸ਼ਬਦ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਹਨ। ਪਹਿਲੇ ਦੋ ਸਿਰੀ ਰਾਗ ਵਿਚੋਂ ਤੇ ਤੀਸਰਾ ਗੋਂਡ ਰਾਗ ਵਿਚੋਂ।
ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ, ਅਕਾਲਪੁਰਖ ਕੋਲੋਂ ਸਾਰੀ ਮਨੁੱਖਤਾ ਨੂੰ ਭਰਮਾਂ, ਪਖੰਡਾਂ ਤੇ ਕਰਮ ਕਾਂਡਾਂ ਤੋਂ ਕੱਢ ਕੇ ਅਕਾਲਪੁਰਖ ਨਾਲ ਜੋੜਨ ਦੀ ਇੱਕ ਜੀਵਨ ਜਾਚ ਦੇਣ ਦਾ ਮਿਸ਼ਨ ਲੈ ਕੇ ਆਏ ਸਨ ਤੇ ਉਸ ਨੂੰ ਪੂਰਾ ਕਰਨ ਲਈ ਅਕਾਲਪੁਰਖ ਨੇ ਅੰਗ ਸੰਗ ਹੋ ਕੇ ਉਨ੍ਹਾਂ ਨੂੰ ਬਲ ਬਖਸ਼ਿਆ ਤੇ ਉਹ ਆਪਣਾ ਮਿਸ਼ਨ ਪੂਰਾ ਕਰ ਸਕੇ। ਜਦੋਂ ਅਸੀਂ ਇਸ ਤਰ੍ਹਾਂ ਸੋਚਾਂਗੇ ਤਾਂ ਫਿਰ ਸਾਨੂੰ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੁਆਰਾ ਕੀਤੀਆਂ ਯਾਤਰਾਵਾਂ ਅਰਥਾਤ ਉਦਾਸੀਆਂ ਅਚੰਭਾ ਨਹੀਂ ਲੱਗਣਗੀਆਂ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
—————————
ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥ (ਪੰਨਾ 49-50)
ਅਰਥ: ਜਿਸ ਮਨੁੱਖ ਨੇ ਜਾ ਕੇ ਗੁਰੂ ਦਾ ਦਰਸ਼ਨ ਕੀਤਾ ਹੈ, ਉਸ ਨੂੰ ਸਾਰੇ (ਕੀਮਤੀ) ਪਦਾਰਥ ਮਿਲ ਗਏ (ਸਮਝੋ) । ਹੇ ਮਾਂ! ਜਿਨ੍ਹਾਂ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਉਹ ਵੱਡੇ ਭਾਗਾਂ ਵਾਲੇ ਹਨ। ਗੁਰੂ (ਉਸ ਪਰਮਾਤਮਾ ਦਾ ਰੂਪ ਹੈ ਜੋ) ਸਭ ਦਾਤਾਂ ਦੇਣ ਵਾਲਾ ਹੈ ਜੋ ਸਭ ਤਰ੍ਹਾਂ ਦੀ ਤਾਕਤ ਦਾ ਮਾਲਕ ਹੈ ਜੋ ਸਭ ਜੀਵਾਂ ਵਿਚ ਵਿਆਪਕ ਹੈ। ਗੁਰੂ ਪਰਮੇਸਰ (ਦਾ ਰੂਪ) ਹੈ, ਗੁਰੂ ਪਾਰਬ੍ਰਹਮ (ਦਾ ਰੂਪ) ਹੈ, ਗੁਰੂ (ਸੰਸਾਰ-ਸਮੁੰਦਰ ਵਿਚ) ਡੁੱਬਦੇ ਜੀਵ ਨੂੰ ਪਾਰ ਲੰਘਾ ਲੈਂਦਾ ਹੈ।2।
——————-
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥੪॥੩੦॥੧੦੦॥ {ਪੰਨਾ 53}
ਅਰਥ: ਹੇ ਭਾਈ! ਜਿਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੋ ਰਿਹਾ ਹੈ, ਉਹ ਅਤੇ ਗੁਰੂ ਇੱਕ-ਰੂਪ ਹੈ। ਜਿਨ੍ਹਾਂ ਮਨੁੱਖਾਂ ਦਾ ਪੂਰਬਲੇ ਜਨਮ ਦੀ ਨੇਕ ਕਮਾਈ ਦੇ ਸੰਸਕਾਰਾਂ ਦਾ ਲੇਖਾ ਉੱਘੜਦਾ ਹੈ ਉਹ ਮਨੁੱਖ ਹੀ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਸਿਮਰ ਕੇ (ਇਹ ਸਰਧਾ ਬਣਾਂਦੇ ਹਨ ਕਿ ਪਰਮਾਤਮਾ ਸਭ ਵਿਚ ਵਿਆਪਕ ਹੈ) ।
——————–
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ।। (ਪੰਨਾ 864)
ਹੇ ਭਾਈ! ਗੁਰੂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਗੁਰੂ ਉਸ ਪਰਮਾਤਮਾ ਦਾ ਰੂਪ ਹੈ, ਜੋ ਹਰ ਥਾਂ ਵਿਆਪਕ ਹੈ। ਹੇ ਨਾਨਕ! ਆਖ-ਜਿਸ ਮਨੁੱਖ ਦੇ ਵੱਡੇ ਭਾਗ ਜਾਗਦੇ ਹਨ, ਉਸ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ।੪।੬।੮।