How do I know that Sikhi is a religion that will not lead me to hell?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
The basic principle of Gurmat is
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ Jap – 1
Gurbani guides us to become Sachyaar.
A Sachyaar person never goes to hell.
ਸਤਿਕਾਰ ਯੋਗ ਦਵਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਮੈਨੂੰ ਕਿਵੇਂ ਪਤਾ ਲੱਗ ਸਕਦਾ ਹੈ ਕਿ ਸਿੱਖੀ ਮੈਨੂੰ ਨਰਕ ਵਿਚ ਨਹੀਂ ਪੈਣ ਦੇਵੇਗੀ?
ਦਾਸ ਤੁਹਾਨੂੰ ਦੱਸਣਾ ਚਾਹੇਗਾ ਕਿ ਸਿੱਖੀ ਦਾ ਸਵਰਗ/ਨਰਕ ਨਾਲ ਕੁੱਝ ਲੈਣਾ ਦੇਣਾ ਨਹੀਂ ਹੈ ਕਿਉਂਕਿ ਗੁਰਬਾਣੀ ਦੋਨਾਂ ਨੂੰ ਹੀ ਰੱਦ ਕਰਦੀ ਹੈ। ਕਬੀਰ ਜੀ ਫੁਰਮਾਉਂਦੇ ਹਨ ਕਿ ਕਿਸੇ ਚੀਜ਼ ਦਾ ਮਾਣ ਕਰਨ ਵਾਲਾ ਅਰਥਾਤ ਹੰਕਾਰੀ ਪੁਰਖ ਸਾਰੀ ਉਮਰ ਘੋਰ ਨਰਕ ਵਿਚ ਪਿਆ ਰਹਿੰਦਾ ਹੈ:-
ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਾਤੇ ਨਰਕੇ ਘੋਰ ਪਚਾਹੀ ॥੪॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥ (ਪੰਨਾ 969)
ਅਰਥ: ਜੋ ਮਨੁੱਖ ਮਾਣ ਕਰਦਾ ਹੈ (ਮਾਣ ਚਾਹੇ ਕਿਸੇ ਗੱਲ ਦਾ ਹੋਵੇ) ਉਸ ਨੂੰ (ਇਉਂ ਹੁੰਦਾ ਹੈ ਜਿਵੇਂ) ਸੂਲਾਂ ਚੁੱਭਦੀਆਂ ਹਨ। ਕੋਈ ਉਹਨਾਂ ਦੀਆਂ ਇਹ ਸੂਲਾਂ ਪੁੱਟ ਨਹੀਂ ਸਕਦਾ। ਸਾਰੀ ਉਮਰ (ਉਹ ਹੰਕਾਰੀ) ਉਹਨਾਂ ਚੋਭਾਂ ਦੇ ਮਾਰੇ ਵਿਲਕਦੇ ਹਨ, ਮਾਨੋ, ਘੋਰ ਨਰਕ ਵਿਚ ਸੜ ਰਹੇ ਹਨ।4।
(ਇਹ ਲੋਕ ਆਖਦੇ ਹਨ ਕਿ ਕਾਸ਼ੀ ਵਿਚ ਰਹਿਣ ਵਾਲਾ ਸੁਰਗ ਮਾਣਦਾ ਹੈ, ਪਰ) ਨਰਕ ਕੀਹ, ਤੇ, ਵਿਚਾਰਾ ਸੁਰਗ ਕੀਹ? ਸੰਤਾਂ ਨੇ ਦੋਵੇਂ ਹੀ ਰੱਦ ਕਰ ਦਿੱਤੇ ਹਨ; ਕਿਉਂਕਿ ਸੰਤ ਆਪਣੇ ਗੁਰੂ ਦੀ ਕਿਰਪਾ ਨਾਲ (ਨਾਹ ਸੁਰਗ ਤੇ ਨਾਹ ਨਰਕ) ਕਿਸੇ ਦੇ ਭੀ ਮੁਥਾਜ ਨਹੀਂ ਹਨ।5।
ਇਸ ਲਈ ਸਿੱਖ ਨੇ ਮਰਨ ਤੋਂ ਬਾਅਦ ਨਰਕ/ਸੁਰਗ ਤੇ ਮੁਕਤੀ ਦੇ ਬਾਰੇ ਸੋਚਣਾ ਹੀ ਨਹੀਂ ਹੈ। ਮਲਾਰ ਰਾਗ ਵਿਚ ਪੰਨਾ 1292 ਤੇ ਭਗਤ ਨਾਮਦੇਵ ਜੀ ਆਪਣੇ ਸ਼ਬਦ ਵਿਚ ਉਚਾਰਨ ਕਰ ਰਹੇ ਹਨ ਕਿ ਹੇ ਪਰਮਾਤਮਾ, ਜੇ ਤੂੰ ਮੈਨੂੰ ਮਰਨ ਤੋਂ ਬਾਅਦ ਮੈਨੂੰ ਮੁਕਤੀ ਦੇ ਵੀ ਦਿੱਤੀ ਤਾਂ ਤੇਰੀ ਦਿੱਤੀ ਹੋਈ ਮੁਕਤੀ ਦਾ ਕਿਸੇ ਨੂੰ ਪਤਾ ਨਹੀਂ ਲੱਗਣਾ:-
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥(ਪੰਨਾ 1292)
ਅਰਥ: ਜੇ ਤੂੰ ਮੈਨੂੰ ਮਰਨ ਪਿੱਛੋਂ ਮੁਕਤੀ ਦੇ ਦਿੱਤੀ, ਤੇਰੀ ਦਿੱਤੀ ਹੋਈ ਮੁਕਤੀ ਦਾ ਕਿਸੇ ਨੂੰ ਪਤਾ ਨਹੀਂ ਲੱਗਣਾ; ਇਹ ਪਾਂਡੇ ਮੈਨੂੰ ਨੀਚ ਆਖ ਰਹੇ ਹਨ, ਇਸ ਤਰ੍ਹਾਂ ਤਾਂ ਤੇਰੀ ਆਪਣੀ ਹੀ ਇੱਜ਼ਤ ਘੱਟ ਰਹੀ ਹੈ (ਕੀ ਤੇਰੀ ਬੰਦਗੀ ਕਰਨ ਵਾਲਾ ਕੋਈ ਬੰਦਾ ਨੀਚ ਰਹਿ ਸਕਦਾ ਹੈ?) ।2।
ਅੱਗੇ ਪ੍ਰਭਾਤੀ ਰਾਗ ਵਿਚ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1348 ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਜੀ ਉਚਾਰਨ ਕਰ ਰਹੇ ਹਨ:-
ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿ ਦੁਆਰੁ ॥ ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥ ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥ (ਪੰਨਾ 1348)
ਮੁਕਤਿ ਦੁਆਰੁ = ਵਿਕਾਰਾਂ ਵਲੋਂ ਖ਼ਲਾਸੀ ਦਾ ਬੂਹਾ।
ਅਰਥ: (ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਨੇ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ (ਇਹ ਨਾਮ-ਸਿਮਰਨ ਵਾਲਾ) ਰਸਤਾ ਵਿਖਾ ਦਿੱਤਾ, ਉਸ ਦੀ ਭਟਕਣਾ ਮੁੱਕ ਗਈ, (ਉਸ ਦੇ ਅੰਦਰੋਂ ਆਤਮਕ ਜੀਵਨ ਵਲੋਂ ਬੇਸਮਝੀ ਦਾ ਹਨੇਰਾ ਮਿਟ ਗਿਆ, ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਸਦਾ ਰੰਗਿਆ ਰਹਿੰਦਾ ਹੈ। ਪਰ, ਹੇ ਭਾਈ! ਇਹ ਸੂਝ ਤਦੋਂ ਹੀ ਪੈਂਦੀ ਹੈ ਜਦੋਂ ਪਰਮਾਤਮਾ ਆਪ ਸੂਝ ਬਖ਼ਸ਼ੇ।2।
ਇਸ ਲਈ ਸਿੱਖ ਨੇ ਸਵਰਗ/ਨਰਕ ਬਾਰੇ ਨਾਂਹ ਸੋਚ ਕੇ ਇਹ ਸੋਚਣਾ ਹੈ ਕਿ ਉਹ ਆਪਣੇ ਕਰਮ ਕਿਸ ਤਰ੍ਹਾਂ ਸੁਧਾਰੇ ਤਾਂ ਜੋ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਜੀਉਂਦਿਆਂ ਹੀ ਮੁਕਤ ਹੋ ਜਾਵੇ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ