How does Gurbani address social and moral issues such as equality, justice, and compassion?
How does Gurbani address social and moral issues such as equality, justice, and compassion?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
GURBANI addresses most important social issues. GURU says NA KO VARRY NAHEE BEGANA SAGAL SANG HUM KO BAN AYEE. MANDA KISNU AKHIE JA TIS BIN KOEE NAHE. All human beings are equal in the house of NANAK. GURU says DHAUL DHARAM DAYA KA POOT. SANTOKH THAP RAKHIA JIN SOOT meaning true spirituality begins with compassion and that compassion gives birth to contentment. Compassion and spiritual contentment are key virtues. As I said equality of humans is the path to real justice. NANAK said i stand with low, oppressed and gender equality, women. GURU even teach love for creation. BALIHAREE KUDRAT WASIA. The creator and creation is one and the same.
Appreciate
ਸਤਿਕਾਰ ਯੋਗ ਭੈਣ ਨਿੱਕੀ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
You have asked a question as to how does Gurbani address social and moral issues such as equality, justice and compassion?
Respected learned brother Kandola Sahib has already given a brief and appropriate reply.
The undersigned will try to go further. We will take up each of the issues, raised by you, one by one by giving some examples from Guru Granth Sahib:-
Equality & Justice:
About caste inequality
ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ {ਪੰਨਾ 274} (Sukhmani Sahib)
ਅਰਥ: ਜੋ (ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ, ਹੇ ਨਾਨਕ! (ਆਖ) ਉਸ ਪੰਡਿਤ ਅੱਗੇ ਅਸੀਂ ਸਦਾ ਸਿਰ ਨਿਵਾਉਂਦੇ ਹਾਂ।4।
ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥ {ਪੰਨਾ 747}
ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।
About gender inequality
ਮਃ ੧ ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥ {ਪੰਨਾ 473}
ਅਰਥ: ਇਸਤ੍ਰੀ ਤੋਂ ਜਨਮ ਲਈਦਾ ਹੈ, ਇਸਤ੍ਰੀ (ਦੇ ਪੇਟ) ਵਿਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ। ਇਸਤ੍ਰੀ ਦੀ (ਹੀ) ਰਾਹੀਂ ਕੁੜਮਾਈ ਤੇ ਵਿਆਹ ਹੁੰਦਾ ਹੈ। ਇਸਤ੍ਰੀ ਦੀ ਰਾਹੀਂ (ਹੋਰ ਲੋਕਾਂ ਨਾਲ) ਸੰਬੰਧ ਬਣਦਾ ਹੈ। ਤੇ ਇਸਤ੍ਰੀ ਤੋਂ ਹੀ (ਜਗਤ ਦੀ ਉਤਪੱਤੀ ਦਾ) ਰਸਤਾ ਚੱਲਦਾ ਹੈ। ਜੇ ਇਸਤ੍ਰੀ ਮਰ ਜਾਏ ਤਾਂ ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ, ਇਸਤ੍ਰੀ ਤੋਂ ਹੀ (ਹੋਰਨਾਂ ਨਾਲ) ਰਿਸ਼ਤੇਦਾਰੀ ਬਣਦੀ ਹੈ। ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ। ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ। ਹੇ ਨਾਨਕ! ਕੇਵਲ ਇਕ ਸੱਚਾ ਪ੍ਰਭੂ ਹੀ ਹੈ, ਜੋ ਇਸਤ੍ਰੀ ਤੋਂ ਨਹੀਂ ਜੰਮਿਆ। (ਭਾਵੇਂ ਮਨੁੱਖ ਹੋਵੇ, ਭਾਵੇਂ ਇਸਤ੍ਰੀ, ਜੋ ਭੀ) ਆਪਣੇ ਮੂੰਹ ਨਾਲ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦੇ ਮੱਥੇ ਉੱੱਤੇ ਭਾਗਾਂ ਦੀ ਮਣੀ ਹੈ, ਭਾਵ ਉਹਦਾ ਮੱਥਾ ਭਾਗਾਂ ਵਾਲਾ ਹੈ। ਹੇ ਨਾਨਕ! ਉਹੀ ਮੁਖ ਉਸੇ ਸੱਚੇ ਪ੍ਰਭੂ ਦੇ ਦਰਬਾਰ ਵਿਚ ਸੋਹਣੇ ਲੱਗਦੇ ਹਨ।2।
About rich and poor
ਗਉੜੀ ਮਹਲਾ ੫ ॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥ ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥ (ਪੰਨਾ 199)
(ਹੇ ਭਾਈ! ਵੇਖ ਉਸ ਦਾ ਨਿਆਂ!) ਜੇਹੜੀ ਦਾੜ੍ਹੀ ਗਰੀਬਾਂ ਉਤੇ ਖਿੱਝਦੀ ਰਹਿੰਦੀ ਹੈ ਪਾਰਬ੍ਰਹਮ-ਪ੍ਰਭੂ ਨੇ ਉਹ ਦਾੜ੍ਹੀ ਅੱਗ ਵਿਚ ਸਾੜ ਦਿੱਤੀ (ਹੁੰਦੀ) ਹੈ (ਭਾਵ, ਜੇਹੜਾ ਮਨੁੱਖ ਅਹੰਕਾਰ ਵਿਚ ਆ ਕੇ ਦੂਜਿਆਂ ਨੂੰ ਦੁੱਖੀ ਕਰਦਾ ਹੈ, ਉਹ ਆਪ ਭੀ ਕ੍ਰੋਧ-ਅੱਗ ਵਿਚ ਸੜਦਾ ਰਹਿੰਦਾ ਹੈ) ।1।
ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥ {ਪੰਨਾ 1225}
ਹੇ ਮਾਂ! ਜਿਹੜੇ ਮਨੁੱਖ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿੰਦੇ ਹਨ, ਉਹ ਧਨ ਵਾਲੇ ਹਨ, ਉਹ ਇੱਜ਼ਤ ਵਾਲੇ ਹਨ। ਹੇ ਨਾਨਕ! (ਆਖ– ਹੇ ਮਾਂ!) ਗੁਰੂ ਦੀ ਮਿਹਰ ਨਾਲ ਉਹਨਾਂ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ਹੈ, ਉਹ ਮੁੜ ਮੁੜ ਨਾਹ ਜੰਮਦੇ ਹਨ ਨਾਹ ਮਰਦੇ ਹਨ।2। 88।੧੧੧।
As per Shabadakosh, Compassion means ਦਰਦ, ਕਿਰਪਾ, ਦਇਆ, ਮਿਹਰ, ਤਰਸ।
ਅਕਾਲਪੁਰਖ/ਗੁਰੂ ਮਿਹਰਾਂ ਦਾ ਸਾਂਈਂ ਹੈ, ਦਇਆ ਦਾ ਭੰਡਾਰ ਹੈ ਤੇ ਕਿਰਪਾ ਦਾ ਸਾਗਰ ਹੈ। ਗੁਰੂ ਸਾਹਿਬ ਫੁਰਮਾਉਂਦੇ ਹਨ:-
ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ।। ਅਰਥਾਤ ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ। ਉਹ ਇਹੋ ਜਿਹਾ ਪਿਤਾ ਹੈ ਜੋ ਉਨ੍ਹਾਂ ਨੂੰ ਵੀ ਦਾਤਾਂ ਦਿੰਦਾ ਹੈ, ਦੋ ਉਸ ਨੂੰ ਯਾਦ ਨਹੀਂ ਕਰਦੇ। ਉਹ ਇਹ ਸਿਖਾਂਦਾ ਹੈ:-
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ {ਪੰਨਾ 1382}
ਅਰਥ: ਹੇ ਫਰੀਦ! ਬੁਰਾਈ ਕਰਨ ਵਾਲੇ ਨਾਲ ਭੀ ਭਲਾਈ ਕਰ। ਗੁੱਸਾ ਮਨ ਵਿਚ ਨਾਹ ਆਉਣ ਦੇਹ। (ਇਸ ਤਰ੍ਹਾਂ) ਸਰੀਰ ਨੂੰ ਕੋਈ ਰੋਗ ਨਹੀਂ ਲੱਗਦਾ ਅਤੇ ਹਰੇਕ ਪਦਾਰਥ (ਭਾਵ, ਚੰਗਾ ਗੁਣ) ਸਾਂਭਿਆ ਰਹਿੰਦਾ ਹੈ।
The entire Guru Granth Sahib teaches the Sikh to be compassionate, the result of which the entire world has seen during covid. There is much more to say but for the sake of brevity, the undersigned stops here.
Hope it helps. If you have any further questions please do ask. If there are any shortcomings, please indicate the same for improvement in future.
Regards,
Your Brother
thank you very much