How does the concept of Miri and Piri explained in Gurbani?
How does the concept of Miri and Piri explained in Gurbani?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
The words MIRI AND PIRI do appear in the text of SGGSJI. May be some one can explain. My understanding is that GURBANI talks about both spiritual and temporal aspects of life.
Dear Brother/Sister,
Waheguru ji ka Khalsa, Waheguru ji ki Fateh!
Your question is as to how the concept of Miri and Piri explained in Gurbani?
Respected learned brother Kandola Sahib has given a brief reply.
Since you have desired to know about the concept of Miri and Piri as per Gurbani, the undersigned is giving few examples from Guru Granth Sahib. As you would observe that both the words Mir (ਮੀਰ/ਮੀਰਾ) and Pir (ਪੀਰ/ਪੀਰਾ) have been used in Gurbani for Akalpurakh/Guru, who are embodiment of each other.
Hope it helps. If you have any further questions, please do ask.
If you find any deficiencies, please point out the same for improvement in future.
Regards,
Your Brother
P.S. ਮੀਰੀ ਤੇ ਪੀਰੀ’ ਦੇ ਦੋਵੇਂ ਸ਼ਬਦ ਫਾਰਸੀ ਭਾਸ਼ਾ ਦੇ ਹਨ। ਮੀਰ ਸ਼ਬਦ ਅਮੀਰ ਦਾ ਛੋਟਾ ਰੂਪ ਹੈ। ‘ਮੀਰ’ ਦਾ ਮੂਲ ਅਰਥ ਹੈ- ਹੁਕਮ ਕਰਨ ਵਾਲਾ, ਮੁਖੀ, ਸਰਦਾਰ, ਹਾਕਮ, ਜਰਨੈਲ ਅਤੇ ਬਾਦਸ਼ਾਹ। ‘ਪੀਰ’ ਸ਼ਬਦ ਦਾ ਅਰਥ ਹੈ ਧਰਮ ਦਾ ਅਚਾਰੀਆ, ਭਗਤ ਜਾਂ ਗੁਰੂ। ਗੁਰਬਾਣੀ ਵਿੱਚ ਇਹ ਦੋਵੇਂ ਸ਼ਬਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਵਰਤੋਂ ਵਿੱਚ ਆ ਚੁੱਕੇ ਸਨ ਜਿਵੇਂ –
ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ (ਪੰਨਾ 417)
ਜਦੋਂ ਪਠਾਣ ਹਾਕਮਾਂ ਨੇ ਸੁਣਿਆ ਕਿ ਮੀਰ ਬਾਬਰ ਹੱਲਾ ਕਰ ਕੇ (ਵਗਾ ਤਗ) ਆ ਰਿਹਾ ਹੈ, ਤਾਂ ਉਹਨਾਂ ਅਨੇਕਾਂ ਹੀ ਪੀਰਾਂ ਨੂੰ (ਜਾਦੂ ਟੂਣੇ ਕਰਨ ਲਈ) ਰੋਕ ਰੱਖਿਆ। (ਪਰ ਉਹਨਾਂ ਦੀਆਂ ਤਸਬੀਆਂ ਫਿਰਨ ਤੇ ਭੀ) ਪੱਕੇ ਥਾਂ ਮੁਕਾਮ ਪੱਕੇ ਮਹਲ (ਮੁਗ਼ਲਾਂ ਦੀ ਲਾਈ ਅੱਗ ਨਾਲ) ਸੜ (ਕੇ ਸੁਆਹ ਹੋ) ਗਏ। ਉਹਨਾਂ ਨੇ ਪਠਾਣ ਸ਼ਾਹਜ਼ਾਦਿਆਂ ਨੂੰ ਟੋਟੇ ਕਰ ਕਰ ਕੇ (ਮਿੱਟੀ ਵਿਚ) ਰੋਲ ਦਿੱਤਾ। (ਪੀਰਾਂ ਦੀਆਂ ਤਸਬੀਆਂ ਨਾਲ) ਕੋਈ ਇੱਕ ਭੀ ਮੁਗ਼ਲ ਅੰਨ੍ਹਾ ਨਾ ਹੋਇਆ, ਕਿਸੇ ਭੀ ਪੀਰ ਨੇ ਕੋਈ ਕਰਾਮਾਤ ਕਰ ਨਾ ਵਿਖਾਈ।4।
ਇਸ ਸ਼ਬਦ ਵਿਚ ਮੀਰ ਬਾਬਰ ਵਾਸਤੇ ਵਰਤਿਆ ਗਿਆ ਹੈ।
ਸੋ ‘ਪੀਰੀ ਤੇ ਮੀਰੀ’ ਦਾ ਸਮੁੱਚਾ ਅਰਥ ਹੈ ਭਗਤੀ ਤੇ ਸ਼ਕਤੀ ਜਾਂ ਧਰਮ ਤੇ ਰਾਜਨੀਤੀ। ਸਿੱਖ ਧਰਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਗੁਰੂ ਸਾਹਿਬਾਨ ਆਪ ‘ਪੀਰ’ ਹੁੰਦੇ ਹੋਏ ‘ਮੀਰ’ ਵਾਲਾ ਫਰਜ਼ ਨਿਭਾਉਂਦੇ ਰਹੇ। ਸਮਕਾਲੀ ਸਿੱਖ, ਸ੍ਰੀ ਗੁਰੂ ਨਾਨਕ ਸਾਹਿਬ ਜੀ ਨੂੰ ‘ਸਤਿਗੁਰ ਸੱਚਾ ਪਾਤਸ਼ਾਹ’ ਜਾਂ ‘ਦੀਨ ਦੁਨੀ ਦਾ ਪਾਤਸ਼ਾਹ’ ਕਹਿ ਕੇ ਨਮਸਕਾਰ ਕਰਦੇ ਸਨ।
—————————–
ਮੀਰ
ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥ {ਪੰਨਾ 131-132}
ਪਦ ਅਰਥ: ਸਾਚਾ = ਸਦਾ-ਥਿਰ ਰਹਿਣ ਵਾਲਾ। ਗੋਲਾ = ਗ਼ੁਲਾਮ। ਮੀਰਾ = ਮਾਲਕ। ਸਾਚੀ = ਸਦਾ ਕਾਇਮ ਰਹਿਣ ਵਾਲੀ। ਠਕੁਰਾਈ = ਮਾਲਕੀ।8।
ਅਰਥ: ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ। ਮੈਂ ਤੇਰਾ ਦਾਸ ਹਾਂ, ਗ਼ੁਲਾਮ ਹਾਂ। ਹੇ ਨਾਨਕ! (ਆਖ– ਹੇ ਪ੍ਰਭੂ! ਤੂੰ (ਮੇਰਾ) ਮਾਲਕ ਹੈ, ਤੇਰੀ ਸਦਾ ਮਾਲਕੀ ਕਾਇਮ ਰਹਿਣ ਵਾਲੀ ਹੈ, ਮੈਂ ਤੈਥੋਂ ਸਦਾ ਸਦਕੇ ਹਾਂ ਕੁਰਬਾਨ ਹਾਂ।8।3। 37।
—————————-
ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥ (ਪੰਨਾ 376)
ਪਦ ਅਰਥ: ਦਾਸਰਾ = ਸੇਵਕ, ਗ਼ਰੀਬ ਜਿਹਾ ਸੇਵਕ। ਕਾਣਿ = ਮੁਥਾਜੀ। ਮੀਰਾ = ਪਾਤਿਸ਼ਾਹ। ਆਣਿ = ਇੱਜ਼ਤ।2।
ਅਰਥ: ਹੇ ਪ੍ਰਭੂ! ਤੇਰੇ ਨਿੱਕੇ ਜਿਹੇ ਸੇਵਕ ਨੂੰ ਭੀ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਹੇ ਭਾਈ!) ਜਿਸ ਸੇਵਕ ਦੀ ਇੱਜ਼ਤ ਪ੍ਰਭੂ-ਪਾਤਿਸ਼ਾਹ ਆਪ ਰੱਖੇ (ਉਹ ਕਿਸੇ ਦੀ ਮੁਥਾਜੀ ਕਰੇ ਭੀ ਕਿਉਂ?) ।2।
———————————
ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ (ਪੰਨਾ 400)
ਪਦ ਅਰਥ: ਵੇਪਰਵਾਹੁ = ਬੇ-ਮੁਥਾਜ। ਅਨੰਦ ਮੈ = ਆਨੰਦ-ਸਰੂਪ। ਮਾਣਕ = ਮੋਤੀ। ਧਾਈ = ਧ੍ਰਾਪੀ, ਰੱਜੀ ਹੋਈ, ਤ੍ਰਿਪਤ। ਮੀਰਾ = ਪਾਤਿਸ਼ਾਹ।2।
ਅਰਥ: ਹੇ ਪ੍ਰਭੂ! ਜਿਸ ਜੀਵ-ਇਸਤ੍ਰੀ ਦਾ (ਜਿਸ ਜੀਵ-ਇਸਤ੍ਰੀ ਦੇ ਸਿਰ ਉਤੇ) ਤੂੰ ਪਾਤਿਸ਼ਾਹ (ਬਣਦਾ) ਹੈਂ ਉਹ (ਮਾਇਆ ਵਲੋਂ) ਰੱਜੀ ਰਹਿੰਦੀ ਹੈ ਤ੍ਰਿਪਤ ਹੋਈ ਰਹਿੰਦੀ ਹੈ ਉਹ ਸਦਾ ਆਨੰਦ ਮਾਣਦੀ ਹੈ।2।
————————————
ਪੀਰ
ਮਃ ੧ ॥ ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥ {ਪੰਨਾ 141}
ਅਰਥ: ਹੇ ਨਾਨਕ! ਪਰਾਇਆ ਹੱਕ ਮੁਸਲਮਾਨ ਲਈ ਸੂਰ ਹੈ ਤੇ ਹਿੰਦੂ ਲਈ ਗਾਂ ਹੈ। ਗੁਰੂ ਪੈਗ਼ੰਬਰ ਤਾਂ ਹੀ ਸਿਫ਼ਾਰਿਸ਼ ਕਰਦਾ ਹੈ ਜੇ ਮਨੁੱਖ ਪਰਾਇਆ ਹੱਕ ਨਾਹ ਵਰਤੇ। ਨਿਰੀਆਂ ਗੱਲਾਂ ਕਰਨ ਨਾਲ ਬਹਿਸ਼ਤ ਵਿਚ ਨਹੀਂ ਅੱਪੜ ਸਕੀਦਾ। ਸੱਚ ਨੂੰ (ਭਾਵ, ਜਿਸ ਨੂੰ ਸੱਚਾ ਰਸਤਾ ਆਖਦੇ ਹਉ, ਉਸ ਨੂੰ) ਅਮਲੀ ਜੀਵਨ ਵਿਚ ਵਰਤਿਆਂ ਹੀ ਨਜਾਤ ਮਿਲਦੀ ਹੈ। (ਬਹਿਸ ਆਦਿਕ ਗੱਲਾਂ ਦੇ) ਮਸਾਲੇ ਹਰਾਮ ਮਾਲ ਵਿਚ ਪਾਇਆਂ ਉਹ ਹੱਕ ਦਾ ਮਾਲ ਨਹੀਂ ਬਣ ਜਾਂਦਾ। ਹੇ ਨਾਨਕ! ਕੂੜੀਆਂ ਗੱਲਾਂ ਕੀਤਿਆਂ ਕੂੜ ਹੀ ਮਿਲਦਾ ਹੈ।2।
————————–
ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥ {ਪੰਨਾ 634-635}
ਅਰਥ: ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।
————————————-
ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥ (ਪੰਨਾ 1422)
ਅਰਥ: ਹੇ ਭਾਈ! ਮਹਾਂ ਪੁਰਖਾਂ ਦੀ (ਦੱਸੀ ਹੋਈ) ਕਾਰ ਬਹੁਤ ਔਖੀ ਹੁੰਦੀ ਹੈ (ਕਿਉਂਕਿ ਉਸ ਵਿਚ ਆਪਾ ਵਾਰਨਾ ਪੈਂਦਾ ਹੈ, ਪਰ ਉਸ ਵਿਚੋਂ) ਸ੍ਰੇਸ਼ਟ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। (ਇਸ ਸੇਵਾ ਦੇ ਕਰਨ ਲਈ) ਉਸ ਮਨੁੱਖ ਦੇ ਅੰਦਰ (ਪਰਮਾਤਮਾ) ਪ੍ਰੀਤ-ਪਿਆਰ ਪੈਦਾ ਕਰਦਾ ਹੈ, ਜਿਸ ਉਤੇ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ।
ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਵਿਚ ਲੱਗਿਆਂ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। (ਜਿਹੜਾ ਭੀ ਮਨੁੱਖ ਗੁਰੂ ਦੀ ਦੱਸੀ ਸੇਵਾ ਕਰੇਗਾ ਉਹ) ਮਨ-ਮੰਗੀ ਮੁਰਾਦ ਪ੍ਰਾਪਤ ਕਰ ਲਏਗਾ ਉਸ ਦੇ ਅੰਦਰ ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ (ਪੈਦਾ ਹੋ ਜਾਇਗੀ) । ਹੇ ਨਾਨਕ! ਜੇ ਗੁਰੂ ਮਿਲ ਪਏ, ਤਾਂ ਉਹ ਪਰਮਾਤਮਾ ਮਿਲ ਪੈਂਦਾ ਹੈ, ਜੋ ਹਰੇਕ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ।16।
miri represents temporal authority and piri represents spiritual authority