How should we treat the apostates (Patits)?
How should we treat the apostates (Patits)?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ‘How to deal with apostates (Patits)?’
ਦਾਸ ਆਪਣੀ ਸਮਝ ਅਨੁਸਾਰ ਤੁਹਾਡਾ ਧਿਆਨ, ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਕਾਨੜਾ ਰਾਗ ਵਿਚ ਉਚਾਰਨ ਕੀਤੇ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1299 ਤੇ ਸੁਸ਼ੋਭਿਤ ਹੈ, ਵਲ ਦਿਵਾਉਣਾ ਚਾਹੁੰਦਾ ਹੈ, ਜਿਸ ਵਿਚ ਗੁਰੂ ਸਾਹਿਬ ਉਪਦੇਸ਼ ਕਰ ਰਹੇ ਹਨ ਕਿ ਕਿਸੇ ਨੂੰ ਓਪਰਾ ਨਹੀਂ ਸਮਝਣਾ ਕਿਉਂਕਿ ਪਰਮਾਤਮਾ ਸਭ ਵਿਚ ਮੌਜੂਦ ਹੈ।
ਜੋ ਗੁਰੂ ਸਾਹਿਬ ਦੇ ਦੱਸੇ ਰਾਹ ਤੋਂ ਭਟਕ ਗਏ ਹਨ, ਉਨ੍ਹਾਂ ਨਾਲ ਨਫ਼ਰਤ ਕਰਨ ਦੀ ਬਜਾਏ, ਉਨ੍ਹਾਂ ਵਾਸਤੇ ਅਰਦਾਸ ਕਰਨੀ ਹੈ ਕਿ ਪਰਮਾਤਮਾ ਉਨ੍ਹਾਂ ਨੂੰ ਸੁਮੱਤ ਬਖਸ਼ੇ ਤਾਂ ਜੋ ਉਹ ਮੁੜ ਗੁਰੂ ਸਾਹਿਬ ਦੇ ਦੱਸੇਰਸਤੇ ਤੇ ਵਾਪਿਸ ਪਰਤ ਆਉਣ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ
ਆਪ ਦਾ ਵੀਰ
—————-
ਕਾਨੜਾ ਮਹਲਾ ੫ ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥ {ਪੰਨਾ 1299}
ਅਰਥ: ਹੇ ਭਾਈ! ਜਦੋਂ ਤੋਂ ਮੈਂ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, (ਤਦੋਂ ਤੋਂ) ਦੂਜਿਆਂ ਦਾ ਸੁਖ ਵੇਖ ਕੇ ਅੰਦਰੇ ਅੰਦਰ ਸੜਨ ਦੀ ਸਾਰੀ ਆਦਤ ਭੁੱਲ ਗਈ ਹੈ।1। ਰਹਾਉ।
ਹੇ ਭਾਈ! (ਹੁਣ) ਮੈਨੂੰ ਕੋਈ ਵੈਰੀ ਨਹੀਂ ਦਿੱਸਦਾ, ਕੋਈ ਓਪਰਾ ਨਹੀਂ ਦਿੱਸਦਾ; ਸਭਨਾਂ ਨਾਲ ਮੇਰਾ ਪਿਆਰ ਬਣਿਆ ਹੋਇਆ ਹੈ।1।
ਹੇ ਭਾਈ! (ਹੁਣ) ਜੋ ਕੁਝ ਪਰਮਾਤਮਾ ਕਰਦਾ ਹੈ, ਮੈਂ ਉਸ ਨੂੰ (ਸਭ ਜੀਵਾਂ ਲਈ) ਭਲਾ ਹੀ ਮੰਨਦਾ ਹਾਂ। ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਪਾਸੋਂ ਸਿੱਖੀ ਹੈ।2।
ਹੇ ਨਾਨਕ! (ਆਖ– ਜਦੋਂ ਤੋਂ ਸਾਧ ਸੰਗਤਿ ਮਿਲੀ ਹੈ, ਮੈਨੂੰ ਇਉਂ ਦਿੱਸਦਾ ਹੈ ਕਿ) ਇਕ ਪਰਮਾਤਮਾ ਹੀ ਸਭ ਜੀਵਾਂ ਵਿਚ ਮੌਜੂਦ ਹੈ (ਤਾਹੀਏਂ ਸਭ ਨੂੰ) ਵੇਖ ਵੇਖ ਕੇ ਮੈਂ ਖ਼ੁਸ਼ ਹੁੰਦਾ ਹਾਂ।3।8।