How to deal with Anger? ਗੁੱਸੇ ਨਾਲ ਕਿਵੇਂ ਨਜਿੱਠਣਾ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਜਿੰਦਰ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਕ੍ਰੋਧ ਬਾਰੇ ਸਵਾਲ ਦੇ ਜਵਾਬ ਵਿਚ ਦਾਸ ਸਲੋਕ ਸਹਸਕ੍ਰਿਤੀ ਮਹਲਾ ੫ ਵਿਚੋਂ ਇੱਕ ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹੈ। ਇਹ ਸਲੋਕ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਉਚਾਰੇ ਹੋਏ ਹਨ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1353 ਤੋਂ 1361 ਤੇ ਸੁਸ਼ੋਭਿਤ ਹਨ।
ਗੁਰੂ ਸਾਹਿਬ ਉਪਦੇਸ਼ ਦੇ ਰਹੇ ਹਨ ਕਿ ਕ੍ਰੋਧ ਬਹੁਤ ਬਲੀ ਹੈ ਤੇ ਇਸ ਦੇ ਵਸ ਵਿਚ ਆ ਕੇ ਮਨੁੱਖ ਕਈ ਝਗੜੇ ਖੜੇ ਕਰ ਲੈਂਦਾ ਹੈ, ਤੇ, ਆਪਣਾ ਜੀਵਨ ਨੂੰ ਦੁਖੀ ਬਣਾ ਲੈਂਦਾ ਹੈ। ਇਸ ਦੀ ਮਾਰ ਤੋਂ ਬਚਣ ਲਈ ਇਕੋ ਇਕ ਤਰੀਕਾ ਹੈ, ਪਰਮਾਤਮਾ ਦੀ ਸ਼ਰਨ ਪੈਣਾ ਅਰਥਾਤ ਸ਼ਬਦ ਗੁਰੂ ਨਾਲ ਜੁੜ ਕੇ, ਆਪਣੇ ਜੀਵਨ ਵਿਚ ਬਦਲਾਅ ਲਿਆਉਣਾ ਤੇ ਕ੍ਰੋਧ ਤੇ ਹੋਰ ਵਿਕਾਰਾਂ ਕੋਲੋਂ ਛੁਟਕਾਰਾ ਪਾ ਕੇ ਇਸ ਸੰਸਾਰ ਸਮੁੰਦਰ ਵਿਚੋਂ ਪਾਰ ਹੋਣਾ ਅਰਥਾਤ ਜੀਵਨ ਮੁਕਤ ਹੋਣਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸ੍ਯ੍ਯੰ ਕਰੋਤਿ ਨਿਰਤ੍ਯ੍ਯੰ ਕਰੋਤਿ ਜਥਾ ਮਰਕਟਹ ॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯ੍ਯਾ ਕਰੋਤਿ ॥੪੭॥ {ਪੰਨਾ 1358}
ਅਰਥ: ਹੇ ਝਗੜੇ ਦੇ ਮੁੱਢ ਕ੍ਰੋਧ! (ਤੇਰੇ ਅੰਦਰ) ਕਦੇ ਦਇਆ ਨਹੀਂ ਉਪਜਦੀ। ਤੂੰ ਵਿਸ਼ਈ ਜੀਵਾਂ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈਂ। ਤੇਰੇ ਵੱਸ ਵਿਚ ਆਇਆ ਜੀਵ ਇਉਂ ਨੱਚਦਾ ਹੈ ਜਿਵੇਂ ਬਾਂਦਰ।
ਤੇਰੀ ਸੰਗਤ ਵਿਚ ਜੀਵ ਨੀਚ (ਸੁਭਾਵ ਵਾਲੇ) ਬਣ ਜਾਂਦੇ ਹਨ। ਜਮਦੂਤ ਉਹਨਾਂ ਨੂੰ ਅਨੇਕਾਂ ਹੁਕਮ ਤੇ ਦੰਡ ਦੇਂਦੇ ਹਨ।
ਹੇ ਨਾਨਕ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਦਿਆਲ ਪ੍ਰਭੂ ਹੀ (ਇਸ ਕ੍ਰੋਧ ਤੋਂ) ਸਭ ਜੀਵਾਂ ਦੀ ਰੱਖਿਆ ਕਰਦਾ ਹੈ (ਹੋਰ ਕੋਈ ਨਹੀਂ ਕਰ ਸਕਦਾ) । 47।