Veer ji, can you please explain how to do Swas Gras Simran?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਮਨਕਰਨ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
‘ਸਾਸ ਸਾਸ ਸਿਮਰਨ’ ਬਾਰੇ ਤੁਹਾਡੇ ਪ੍ਰਸ਼ਨ ਦੇ ਉੱਤਰ ਵਿਚ ਦਾਸ ਤੀਸਰੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਦਾ ਇੱਕ ਸਲੋਕ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 515 ਤੇ ਸੁਸ਼ੋਭਿਤ ਹੈ, ਨੂੰ ਅਤੇ ਉਸ ਦੇ ਅਰਥ ਪੜ੍ਹਨ ਦੀ ਬੇਨਤੀ ਕਰਦਾ ਹੈ:-
ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥ {ਪੰਨਾ 515}
ਅਰਥ: ਜੋ ਪ੍ਰਭੂ ਆਕਾਰ-ਰਹਿਤ ਹੈ; ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਥਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫ਼ਤਿ-ਸਾਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ। ਸਿਫ਼ਤਿ-ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫ਼ਤਿ-ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ।੧।
ਤੁਸੀਂ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਸਪੱਸ਼ਟ ਕਰ ਰਹੇ ਹਨ ਕਿ ਜੋ ਮਨੁੱਖ ਸਚਿਆਰ/ਗੁਣਵਾਨ ਅਰਥਾਤ ਗੁਰਮੁਖ ਬਣਦਾ ਹੈ (ਅਰਥਾਤ ਗੁਰਬਾਣੀ ਦੀ ਸਿੱਖਿਆ ਤੇ ਚੱਲਦਾ ਹੈ ਅਤੇ ਵਿਕਾਰਾਂ ਤੋਂ ਛੁਟਕਾਰਾ ਪਾਉਂਦਾ ਹੈ) ਅਤੇ ਹੁਕਮ ਵਿਚ ਰਹਿੰਦਾ ਹੈ, ਉਸ ਨੂੰ ਬਾਣੀ ਦੀ ਸਿਫਤ-ਸਲਾਹ ਦੀ ਦਾਤ ਮਿਲਦੀ ਹੈ ਅਰਥਾਤ ਉਹ ਹਰ ਵੇਲੇ ਨਾਮ ਜਪਦਾ ਹੈ। ਇਸ ਤਰ੍ਹਾਂ ਮਨੁੱਖ ਅਕਾਲਪੁਰਖ ਅਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਨਾਲ ਜੁੜਦਾ ਹੈ ਤੇ ਆਤਮਿਕ ਅਡੋਲਤਾ ਤੇ ਆਤਮਿਕ ਆਨੰਦ ਦੀ ਅਵਸਥਾ ਵਿਚ ਪਹੁੰਚਦਾ ਹੈ। ਆਖ਼ਰੀ ਮੰਜ਼ਿਲ ਇਸੇ ਜੀਵਨ ਵਿਚ ਆਤਮਿਕ ਮੁਕਤੀ ਦੀ ਅਵਸਥਾ ਪ੍ਰਾਪਤ ਕਰਨਾ ਹੈ।
ਆਸ ਹੈ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Respected Mankarn ji
Veer Kulwinder Singh ji has given a very good answer.
I would also like to add here that swas – swas simran means to stay connected in the remembrance of Akal Purakh all the time. Now how can we chant do simran all the time? The thing that is to be understood in this all is that by reading and understanding Gurbani, we understand good qualities, divine virtues such as connecting with the truth, not being jealous, not condemning, etc. Now when we live life according to all these qualities that is called swas swas simran. All of these auspicious qualities can be adopted by reading and understanding Gurbani. So, one should always read Gurbani with thought and simran and try to live life accordingly so that swas swas are successful, that is Simran.
ਵੀਰ ਕੁਲਵਿੰਦਰ ਸਿੰਘ ਜੀ ਨੇ ਬਹੁਤ ਵਧੀਆ ਜੁਆਬ ਦਿੱਤਾ ਹੈ।
ਮੈਂ ਇਥੇ ਇਹ ਵੀ ਜੋੜਨਾ ਚਾਹੁੰਦੀ ਹਾਂ ਕਿ ਸੁਆਸ ਸੁਆਸ ਸਿਮਰਨ ਦਾ ਭਾਵ ਹੈ, ਹਰ ਸਮੇਂ ਪ੍ਰਮਾਤਮਾ ਦੀ ਯਾਦ ਵਿੱਚ ਜੁੜੇ ਰਹਿਣਾ । ਹੁਣ ਅਸੀਂ ਹਰ ਵੇਲੇ ਕਿਵੇਂ ਸਵਾਸ ਸਵਾਸ ਜਪ ਸਕਦੇ ਹਾਂ। ਇਸ ਵਿੱਚ ਸਮਝਣ ਵਾਲੀ ਗੱਲ ਹੈ ਗੁਰਬਾਣੀ ਪੜ੍ਹਕੇ, ਸਮਝਕੇ ਸਾਨੂੰ ਸ਼ੁਭ ਗੁਣਾਂ ਦੀ ਸਮਝ ਆਉਂਦੀ ਹੈ, ਜਿਵੇਂ ਕਿ ਸੱਚ ਨਾਲ ਜੁੜਨਾ ਹੈ, ਈਰਖਾ ਨਹੀਂ ਕਰਨੀ, ਨਿੰਦਾ ਨਹੀਂ ਕਰਨੀ ਆਦਿ । ਹੁਣ ਜਦੋਂ ਅਸੀਂ ਇਸ ਤਰ੍ਹਾਂ ਦੇ ਸਾਰੇ ਗੁਣਾਂ ਅਨੁਸਾਰ ਜੀਵਨ ਜੀਊਂਦੇ ਹਾਂ ਉਸ ਨੂੰ ਹੀ ਸੁਆਸ ਸੁਆਸ ਸਿਮਰਨ ਕਿਹਾ ਗਿਆ ਹੈ। ਇਹ ਸਾਰੇ ਸ਼ੁਭ ਗੁਣ ਗੁਰਬਾਣੀ ਪੜ੍ਹਕੇ ਅਤੇ ਸਮਝਕੇ ਅਪਣਾਏ ਜਾ ਸਕਦੇ ਹਨ। ਸੋ ਹਮੇਸ਼ਾ ਗੁਰਬਾਣੀ ਸੋਚ ਕੇ, ਵੀਚਾਰ ਕੇ ਪੜ੍ਹਨੀ ਚਾਹੀਦੀ ਹੈ ਅਤੇ ਉਸ ਅਨੁਸਾਰ ਜੀਵਨ ਜੀਊਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਕਿ ਸੁਆਸ ਸੁਆਸ ਸਫਲਾ ਹੋਵੇ ਉਹੋ ਹੀ ਸਿਮਰਨ ਹੈ।