I am amritdhari and I really love music. Are Amritdharis allowed to Dance, Bhangra?
I am amritdhari and I really love music. Are Amritdharis allowed to Dance, Bhangra?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਨੱਚਣਾ, ਭੰਗੜਾ ਪਾਉਣਾ ਆਦਿ ਸਭਿਆਚਾਰ ਦਾ ਹਿੱਸਾ ਹੈ। ਸਿੱਖ ਰਹਿਤ ਮਰਿਆਦਾ ਵਿਚ ਇਸ ਬਾਰੇ ਕੁੱਝ ਦੇਖ਼ਣ ਨੂੰ ਨਹੀਂ ਮਿਲਿਆ। ਅਨੰਦ ਸੰਸਕਾਰ ਦੇ ਸਿਰਲੇਖ ਹੇਠਾਂ ਸਿਰਫ਼ ਵੇਸਵਾ ਦੇ ਨਾਚ ਤੋਂ ਜ਼ਰੂਰ ਰੋਕਿਆ ਗਿਆ ਹੈ।
ਪਰ ਦਾਸ ਤੁਹਾਡਾ ਧਿਆਨ ਆਸਾ ਰਾਗ ਵਿਚ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 350 ਤੇ ਸੁਸ਼ੋਭਿਤ ਹੈ, ਵੱਲ ਦਿਵਾਉਣਾ ਚਾਹੁੰਦਾ ਹੈ। ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਤੁਸੀਂ ਆਪਣੇ ਆਪ ਦੇਖ ਸਕਦੇ ਹੋ ਕਿ ਗੁਰੂ ਸਾਹਿਬ ਕਿਹੋ ਜਿਹਾ ਨਾਚ ਨੱਚਣ ਦਾ ਉਪਦੇਸ਼ ਸਿੱਖ ਨੂੰ ਦੇ ਰਹੇ ਹਨ। ਵਿਚਾਰ ਕਰਨੀ ਜੀ ਤੇ ਅੱਗੇ ਤੁਹਾਡਾ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
—————————
ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥ {ਪੰਨਾ 350}
ਅਰਥ: ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ (ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ। ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ। ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ। ਬੱਸ! ਇਹ ਨਾਚ ਨੱਚੋ (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।1।
ਜੋ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਜਾਣਦਾ ਹੈ ਉਹ (ਜੀਵਨ-ਨਾਚ ਵਿਚ) ਤਾਲ-ਸਿਰ ਨੱਚਦਾ ਹੈ (ਜੀਵਨ ਦੀਆਂ ਸਹੀ ਲੀਹਾਂ ਤੇ ਤੁਰਦਾ ਹੈ) । (ਰਾਸ ਆਦਿਕਾਂ ਵਿਚ ਕ੍ਰਿਸ਼ਨ-ਮੂਰਤੀ ਅੱਗੇ ਇਹ) ਹੋਰ ਹੋਰ ਨਾਚ ਇਹ ਨਿਰੀਆਂ ਮਨ ਦੀਆਂ ਖ਼ੁਸ਼ੀਆਂ ਹਨ, ਮਨ ਦੇ ਚਾਉ ਹਨ (ਇਹ ਭਗਤੀ ਨਹੀਂ, ਇਹ ਤਾਂ ਮਨ ਦੇ ਨਚਾਏ ਨੱਚਣਾ ਹੈ) ।1। ਰਹਾਉ।
(ਖ਼ਲਕਤ ਦੀ) ਸੇਵਾ, ਸੰਤੋਖ (ਵਾਲਾ ਜੀਵਨ) = ਇਹ ਦੋਵੇਂ ਛੈਣੇ ਵੱਜਣ, ਸਦਾ ਖਿੜੇ-ਮਿੱਥੇ ਰਹਿਣਾ = ਇਹ ਪੈਰੀਂ ਘੁੰਘਰੂ (ਵੱਜਣ) ; (ਪ੍ਰਭੂ-ਪਿਆਰ ਤੋਂ ਬਿਨਾ) ਕੋਈ ਹੋਰ ਲਗਨ ਨ ਹੋਵੇ = ਇਹ (ਹਰ ਵੇਲੇ ਅੰਦਰ) ਰਾਗ ਤੇ ਅਲਾਪ (ਹੁੰਦਾ ਰਹੇ) । (ਹੇ ਭਾਈ!) ਇਸ ਆਤਮਕ ਆਨੰਦ ਵਿਚ ਟਿਕੋ, ਇਸ ਜੀਵਨ-ਰਸਤੇ ਤੁਰੋ। ਬੱਸ! ਇਹ ਨਾਚ ਨੱਚੋ (ਭਾਵ, ਇਸ ਤਰ੍ਹਾਂ ਦੇ ਜੀਵਨ ਦਾ ਆਤਮਕ ਹੁਲਾਰਾ ਮਾਣੋ) ।2।
ਉਠਦਿਆਂ ਬੈਠਦਿਆਂ ਸਦਾ ਹਰ ਵੇਲੇ ਪ੍ਰਭੂ ਦਾ ਡਰ ਅਦਬ ਮਨ-ਚਿਤ ਵਿਚ ਟਿਕਿਆ ਰਹੇ = ਨਾਚ ਦੀ ਇਹ ਭੁਆਟਣੀ ਹੋਵੇ; ਆਪਣੇ ਸਰੀਰ ਨੂੰ ਮਨੁਖ ਨਾਸਵੰਤ ਸਮਝੇ = ਇਹ ਲੇਟ ਕੇ ਨਿਰਤਕਾਰੀ ਹੋਵੇ। (ਹੇ ਭਾਈ!) ਇਸ ਆਨੰਦ ਵਿਚ ਟਿਕੇ ਰਹੋ; ਇਹ ਜੀਵਨ ਜੀਵੋ। ਬੱਸ! ਇਹ ਨਾਚ ਨੱਚੋ (ਇਹ ਆਤਮਕ ਹੁਲਾਰਾ ਮਾਣੋ) ।3।
ਸਤਸੰਗ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਦਾ ਪਿਆਰ (ਆਪਣੇ ਅੰਦਰ ਪੈਦਾ ਕਰਨਾ) ; ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦਾ ਅਟੱਲ ਨਾਮ ਸੁਣਦੇ ਰਹਿਣਾ; ਪਰਮਾਤਮਾ ਦਾ ਨਾਮ ਮੁੜ ਮੁੜ ਜਪਣਾ = ਇਸ ਰੰਗ ਵਿਚ, ਹੇ ਨਾਨਕ! ਟਿਕੋ, ਇਸ ਜੀਵਨ-ਰਸਤੇ ਵਿਚ ਪੈਰ ਧਰੋ। ਬੱਸ! ਇਹ ਨਾਚ ਨੱਚੋ (ਇਹ ਜੀਵਨ-ਆਨੰਦ ਮਾਣੋ) ।4।6।
You said you are AMRITDHAREE. I assume you have become SACHIARA, SPIRITUALLY AWAKENED. In this state of mind you play music, dance, BHANGRA is just ok.