I am at a crucial juncture in life where I need to make significant decisions that affect both myself and my family. Please advise me on how I can make the right decisions in accordance with the teachings of Guru Granth Sahib Ji.
I am at a crucial juncture in life where I need to make significant decisions that affect both myself and my family. Please advise me on how I can make the right decisions in accordance with the teachings of Guru Granth Sahib Ji.
Share
ਸਤਿਕਾਰ ਯੋਗ ਜਸਮੀਤ ਕੌਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਗੁਰਬਾਣੀ ਉਪਦੇਸ਼ ਦਿੰਦੀ ਹੈ:-
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥ (ਪੰਨਾ 103) ਅਰਥਾਤ ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ, ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। (ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ।1।
ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ।। (ਪੰਨਾ 519) ਅਰਥਾਤ (ਹੇ ਭਾਈ!) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੇ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ, ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ ‘ਬਿਰਥਾ’) ਸੜ ਜਾਂਦੀ ਹੈ, ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ।
ਹੋਰ ਅੱਗੇ: ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਅਰਥਾਤ ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ। ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ।ਰਹਾਉ। ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ।੧। ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ।੨।
ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ, ਅਰਜ਼ੋਈ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਇੱਕ ਤਰ੍ਹਾਂ ਨਾਲ ਸਿੱਖ ਗੁਰੂ ਨਾਲ ਆਪਣਾ ਦੁੱਖ, ਸੁੱਖ ਸਾਂਝਾ ਕਰਦਾ ਹੈ। ਦੁੱਖ ਵਿਚ ਗੁਰੂ ਨਾਲ ਆਪਣਾ ਮਨ ਦੇ ਵਲਵਲੇ ਸਾਂਝੇ ਕਰਦਾ ਹੈ ਤੇ ਸੁੱਖ ਵਿਚ ਗੁਰੂ ਦਾ ਧੰਨਵਾਦ ਕਰਦਾ ਹੈ। ਜੇ ਸਿੱਖ ਨੇ ਆਪਣੇ ਮਾਤਾ, ਪਿਤਾ ਕੋਲੋਂ ਨਹੀਂ ਮੰਗਣਾ ਤਾਂ ਹੋਰ ਕਿਸ ਕੋਲੋਂ ਮੰਗਣਾ ਹੈ।
ਆਪਣੀ ਸਮਝ ਅਨੁਸਾਰ ਦਾਸ ਕਹਿਣਾ ਚਾਹੁੰਦਾ ਹੈ ਕਿ ਆਪਣੀ ਜ਼ਿੰਦਗੀ ਵਿਚ ਤੁਸੀਂ ਜਿਸ ਸਥਿਤੀ ਵਿਚ ਹੋ, ਉਸ ਵਿਚੋਂ ਠੀਕ ਰਾਹ ਲੱਭਣ ਲਈ ਤੁਹਾਨੂੰ ਅਰਦਾਸ ਕਰਨੀ ਚਾਹੀਦੀ ਹੈ ਪਰ ਇਹ ਵੀ ਸਮਝਣਾ ਪਵੇਗਾ ਕਿ ਤੁਹਾਨੂੰ ਕੀ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ ਤਾਂ ਜੋ ਅਰਦਾਸ ਸਫ਼ਲ ਹੋ ਜਾਵੇ ਤੇ ਅਕਾਲਪੁਰਖ ਤੇ ਸ਼ਬਦ ਗੁਰੂ, ਜੋ ਇੱਕ ਦੂਜੇ ਦਾ ਆਤਮਿਕ ਰੂਪ ਹਨ, ਤੁਹਾਨੂੰ ਠੀਕ ਰਾਹ ਦਿੱਖਾ ਦੇਣ।
ਸਰਦਾਰ ਰਘਬੀਰ ਸਿੰਘ ਬੀਰ ਨੇ ਆਪਣੀ ਪੁਸਤਕ ‘ਅਰਦਾਸ ਸ਼ਕਤੀ ‘ ਵਿਚ ਅਰਦਾਸ ਦੇ ਪ੍ਰਵਾਣਿਤ ਹੋਣ ਲਈ ਚਾਰ ਸ਼ਰਤਾਂ ਦੱਸੀਆਂ ਹਨ:-
੧. ਅਕਾਲਪੁਰਖ ਦੀ ਹਸਤੀ ਵਿਚ ਪੂਰਨ ਯਕੀਨ;
੨. ਆਪਣੀ ਅਰਦਾਸ ਦੇ ਜਾਇਜ਼ ਜਾਂ ਦਰੁਸੱਤ ਹੋਣ ਦਾ ਪੱਕਾ ਵਿਸ਼ਵਾਸ;
੩. ਅਕਾਲਪੁਰਖ ਦੀ ਦਾਤਾਂ ਦੇਣ ਦੀ ਸਮਰੱਥਾ ਵਿਚ ਪੂਰਨ ਭਰੋਸਾ;
੪. ਅਰਦਾਸ ਦੇ ਪੂਰਿਆਂ ਹੋ ਜਾਣ ਉਤੇ ਪੂਰਾ ਯਕੀਨ।
ਉਪਰੋਕਤ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਚਤੁਰਾਈਆਂ, ਸਿਆਣਾਂ ਛੱਡ ਕੇ, ਮਨ ਤਨ ਗੁਰੂ ਦੇ ਹਵਾਲੇ ਕਰਕੇ ਉੱਪਰ ਲਿੱਖੀਆਂ ਸ਼ਰਤਾਂ ਨੂੰ ਪੂਰਾ ਕਰੋ ਜੀ ਤਾਂ ਜੋ ਅਕਾਲਪੁਰਖ ਆਪਣਾ ਮਿਹਰ ਭਰਿਆ ਹੱਥ ਤੁਹਾਡੇ ਸਿਰ ਤੇ ਹੱਥ ਰੱਖ ਕੇ ਤੁਹਾਨੂੰ ਰਾਹ ਦਿਖਾਉਣ।
ਤੁਹਾਡਾ ਅੱਗੇ ਕੋਈ ਹੋਰ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
Follow the path of righteousness shown by Gurbani and do not do any injustice to anybody.
In view of the seriousness of the situation and not knowing it is not advisable to give any suggestions. Please communicate with one of the scholars individually.