ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
\
I couldn’t understand the meaning of this line can someone help please ..
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥
\
This sever has been literally translated as but if it meats the cooled and soothed , peace ensues and the fire of desire is quenched. This verse is for my mind that is suffering in pain for craving for material things, power and status. There is no such message in literal translation. What is meeting cooled and soothed. It is important to understand the essence of the words. SATGURA here mean DIVINE WISDOM, GIAN, TREASRE OF VIRTUES. SETAL mean the DIVINE WISDOM that awaken us, make us aware of the pain of craving. JE MILAI mean when we internalize WISDOM and become spiritually awakened, SACHIARA. JALE NA DOOJEE VAR mean we become free from such suffering. GURU says as humans when we contemplate, understand, internalize and live the wisdom of the GURU, become SACHIARA, we do not suffer anxiety, worries and pain in life. Enjoy peace and happiness.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ,
ਤੁਸੀਂ ਗੁਰੂ ਗ੍ਰੰਥ ਸਾਹਿਬ ਵਿਚੋਂ ਇੱਕ ਪੰਗਤੀ ‘ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ’ ਲਿੱਖ ਕੇ ਵਿਚਾਰ ਮੰਗੀ ਹੈ। ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦੇ ਦਿੱਤਾ ਹੈ।
ਦਾਸ ਤੁਹਾਡੇ ਗਿਆਨ ਵਾਸਤੇ ਹੋਰ ਜਾਣਕਾਰੀ ਦੇਣ ਲਈ ਦੱਸਣਾ ਚਾਹੇਗਾ ਕਿ ਜਿਸ ਪੰਗਤੀ ਤੇ ਤੁਸੀਂ ਵਿਚਾਰ ਮੰਗੀ ਹੈ, ਉਹ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੀ ਵਡਹੰਸ ਰਾਗ ਵਿਚ ਉਚਾਰਨ ਕੀਤੀ ਵਾਰ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 585 ਤੋਂ 594 ਤੇ ਸੁਸ਼ੋਭਿਤ ਹੈ, ਦੇ ਸਲੋਕ ਵਿਚੋਂ ਹੈ, ਜੋ ਕਿ ਤੀਜੇ ਗੁਰੂ ਸਰੀਰ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦਾ ਉਚਾਰਿਆ ਹੋਇਆ ਹੈ।
ਇਹ ਵਾਰ, ਜੋ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦੀ ਉਚਾਰੀ ਹੋਈ ਹੈ ਵਿਚ 21 ਪਉੜੀਆਂ ਹਨ। ਪਹਿਲੀ ਪਉੜੀ ਦੇ ਨਾਲ 3 ਸਲੋਕ ਹਨ ਤੇ ਬਾਕੀ ਹਰੇਕ ਪਉੜੀ ਨਾਲ ਦੋ ਦੋ ਸਲੋਕ ਹਨ ਅਰਥਾਤ ਕੁੱਲ 43 ਸਲੋਕ ਹਨ। 40 ਸਲੋਕ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੇ ਹਨ ਤੇ ਤਿੰਨ ਸਲੋਕ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਦੇ ਹਨ।
ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਸਾਹਿਬ ਦਾ, ਜਿਨ੍ਹਾਂ ਦੀ ਇਹ ਵਾਰ ਹੈ, ਇੱਕ ਭੀ ਸਲੋਕ ਨਹੀਂ ਹੈ। ਇਸ ਤੋਂ ਇਹ ਨਤੀਜਾ ਨਿਕਲਦਾ ਹੈ ਕਿ ‘ਵਾਰ’ ਦਾ ਅਸਲ ਸਰੂਪ ਸਿਰਫ਼ ‘ਪਉੜੀਆਂ’ ਸਨ ਤੇ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਨੇ ਆਦਿ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਨ ਵਕਤ ਪਉੜੀਆਂ ਦੇ ਨਾਲ ਸਲੋਕ ਜੋੜੇ ਤੇ ਸਿਰਲੇਖ ਦੇ ਕੇ ਵਾਰਾਂ ਨੂੰ, ਜੋ ਰੂਪ ਅੱਜ ਅਸੀਂ ਦੇਖ ਰਹੇ ਹਾਂ, ਉਹ ਦਿੱਤਾ।
ਵਾਰ ਵਿਚੋਂ ਦੋ ਸਲੋਕ, ਜਿਨ੍ਹਾਂ ਵਿਚ ਤ੍ਰਿਸ਼ਨਾ ਵਿਚ ਸੜਨ ਤੇ ਉਨ੍ਹਾਂ ਨਾਲ ਸਬੰਧਤ ਪਉੜੀ ਜੋ ਸੁਖੀ ਹੋਣ ਦਾ ਰਸਤਾ ਦੱਸਦੀ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਜੀ।
ਗੁਰੂ ਸਾਹਿਬ ਦਾ ਉਪਦੇਸ਼ ਹੈ ਕਿ ਕੇਵਲ ਗੁਰੂ ਦੀ ਸ਼ਰਨ ਪਿਆਂ ਹੀ ਮਨੁੱਖ ਸਰਬ-ਵਿਆਪਕ ਪ੍ਰਭੂ ਦੀ ਬੰਦਗੀ ਕਰ ਸਕਦਾ ਹੈ ਅਤੇ ਗੁਰੂ ਤੋਂ ਬਿਨਾ ਪ੍ਰਾਪਤੀ ਨਹੀਂ ਹੋ ਸਕਦੀ। ਗੁਰੂ ਸਾਹਿਬ ਰਸਤਾ ਦੱਸਦੇ ਹਨ ਕਿ ਭੇਖ ਧਾਰਨ ਕਰਨ ਨਾਲ ਨਹੀਂ ਬਲਕਿ ਗੁਰਸ਼ਬਦ ਦੀ ਵਿਚਾਰ ਕਰਕੇ, ਗਿਆਨ ਲੈ ਕੇ ਅਤੇ ਦਿੱਤੀ ਸਿੱਖਿਆ ਤੇ ਚੱਲ ਕੇ ਹੀ ਤ੍ਰਿਸ਼ਨਾ ਦੀ ਸੜਨ ਤੋਂ ਬੱਚਿਆ ਜਾ ਸਕਦਾ ਹੈ ਤੇ ਹਉਮੈ ਤੇ ਔਗੁਣਾਂ ਤੋਂ ਛੁਟਕਾਰਾ ਪਾ ਕੇ ਇਸ ਸੰਸਾਰ ਸਮੁੰਦਰ ਤੋਂ ਪਾਰ ਅਰਥਾਤ ਜੀਵਨ ਮੁਕਤ ਹੋਇਆ ਜਾ ਸਕਦਾ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪਦਾ ਵੀਰ
—————————–
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ {ਪੰਨਾ 588}
ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।
ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ {ਪੰਨਾ 588}
ਅਰਥ: ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ।
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ।
ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥ {ਪੰਨਾ 588}
ਅਰਥ: ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ।
ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) ।੬।