I practice Nitnem, tie a dastaar, and follow a vegetarian lifestyle, but I still yearn for Amrit. This desire weighs on my soul, making prayers feel insufficient. I revisit the gurdwara, trusting Maharaj's grace for Amrit, despite the challenge of following Maharaj's hukam. I believe Maharaj will fulfill my desire.
I practice Nitnem, tie a dastaar, and follow a vegetarian lifestyle, but I still yearn for Amrit. This desire weighs on my soul, making prayers feel insufficient. I revisit the gurdwara, trusting Maharaj's grace for Amrit, despite the challenge of following Maharaj's hukam. I believe Maharaj will fulfill my desire.
Share
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਅਕਾਲਪੁਰਖ ਦੀ ਮਿਹਰ ਸਦਕਾ ਤੁਸੀਂ ਚੰਗੇ ਰਾਹ ਤੇ ਪਏ ਹੋ ਤੇ ਗੁਰੂ ਸਾਹਿਬ ਦਾ ਹੁਕਮ ਆਪਣੇ ਹੱਥੀਂ ਆਪ ਹੀ ਆਪਣਾ ਕਾਰਜ ਸੰਵਾਰਨ ਦਾ ਹੈ ਜਿਵੇਂ ਕਿ ਤੁਸੀਂ ਹੇਠਾਂ ਦਿੱਤੀ ਪਉੜੀ ਤੇ ਉਸ ਦੇ ਅਰਥਾਂ ਤੋਂ ਦੇਖ ਸਕਦੇ ਹੋ ਜੀ:-
ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥ {ਪੰਨਾ 474}
ਅਰਥ: (ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ। ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ।
(ਹੇ ਭਾਈ!) ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ। (ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) । 20।
ਇਸ ਸਿੱਖਿਆ ਨੂੰ ਮੁੱਖ ਰੱਖ ਕੇ ਅੱਗੇ ਵੱਧੋ ਤੇ ਝਿਜਕ ਛੱਡ ਕੇ ਪਾਹੁਲ ਲਓ।
ਦਾਸ ਕਹਿਣਾ ਚਾਹੁੰਦਾ ਹੈ ਕਿ ਪਾਹੁਲ ਲੈਣਾ (ਆਮ ਬੋਲਚਾਲ ਦੀ ਭਾਸ਼ਾ ਵਿਚ ਇਸ ਨੂੰ ਅੰਮ੍ਰਿਤ ਛੱਕਣਾ ਕਿਹਾ ਜਾਂਦਾ ਹੈ), ਦਸਵੇਂ ਗੁਰੂ ਸਰੀਰ, ਗੁਰੂ ਗੋਬਿੰਦ ਸਿੰਘ ਸਾਹਿਬ ਨੇ 1699 ਵਿਚ ਸ਼ੁਰੂ ਕੀਤਾ ਤਾਂ ਜੋ ਸਿੱਖ ਸਰੀਰਕ ਮੌਤ ਦੇ ਡਰ ਤੋਂ ਉੱਪਰ ਉੱਠ ਕੇ ਖ਼ਾਲਸੇ (ਅਕਾਲਪੁਰਖ ਦੇ ਆਪਣੇ) ਬਣਨ ਤੇ ਆਤਮਿਕ ਮੌਤ ਨਾਂਹ ਮਰ ਕੇ ਅਨਿਆਂ ਦੇ ਖਿਲਾਫ਼ ਲੜ੍ਹ ਸੱਕਣ, ਕਿਉਂਕਿ ਸਰੀਰਕ ਮੌਤ ਤਾਂ ਆਉਣੀ ਹੀ ਆਉਣੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਿਆ ਦੇਂਦੇ ਹਨ:
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ।।
ਅਰਥ: ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ।।
ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥
ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।।
ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਦੁਆਰਾ ਗਉੜੀ ਰਾਗ ਵਿਚ ਉਚਾਰਨ ਕੀਤੇ ਇਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 153 ਤੇ ਸੁਸ਼ੋਭਿਤ ਹੈ, ਦੀ ਉਦਾਹਰਣ ਦੇ ਰਿਹਾ ਹੈ ਜਿਸ ਵਿਚ ਗੁਰੂ ਸਾਹਿਬ ਸਰੀਰਕ ਤੇ ਆਤਮਿਕ ਮੌਤ ਦੀ ਦੁਬਿਧਾ (Duality) ਦੂਰ ਕਰਨ ਦੀ ਗੱਲ ਕਰ ਰਹੇ ਹਨ। ਗੁਰੂ ਗ੍ਰੰਥ ਸਾਹਿਬ ਵਿਚ ਦੁਬਿਧਾ ਨੂੰ ਲੈ ਕੇ ਹੋਰ ਵੀ ਬਹੁਤ ਸਾਰੇ ਸ਼ਬਦ ਹਨ।
ਇਸ ਸ਼ਬਦ ਵਿਚ ਗੁਰੂ ਸਾਹਿਬ ਸਮਝਾਉਂਦੇ ਹਨ ਕਿ ਸ਼ਬਦ ਗੁਰੂ ਦਾ ਉਪਦੇਸ਼ ਮੰਨ ਕੇ ਕਿਵੇਂ ਦੁਬਿਧਾ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਹੁਕਮ ਰੂਪ ਅਕਾਲਪੁਰਖ ਨਾਲ, ਵਿਕਾਰਾਂ ਤੋਂ ਛੁਟਕਾਰਾ ਪਾ ਕੇ, ਕਿਵੇਂ ਜੁੜਿਆ ਜਾ ਸਕਦਾ ਹੈ ਤਾਂ ਜੋ ਸਦੀਵੀ ਆਤਮਿਕ ਜੀਵਨ ਦੀ ਉੱਚੀ ਆਤਮਿਕ ਅਵਸਥਾ (ਆਤਮਿਕ ਅਡੋਲਤਾ ਤੇ ਆਤਮਿਕ ਆਨੰਦ) ਦੀ ਪ੍ਰਾਪਤੀ ਹੋ ਜਾਵੇ ਤੇ ਮਨੁੱਖ ਇਸੇ ਜੀਵਨ ਵਿਚ ਸਰੀਰਕ ਮੌਤ ਦਾ ਡਰ ਲਾਹ ਕੇ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕੇ।
ਸਿੱਖ ਇਤਿਹਾਸ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੁਰੂ ਸਾਹਿਬਾਨ, ਚਾਰ ਸਾਹਿਬਜ਼ਾਦੇ, ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਅਨੇਕਾਂ ਸਿੱਖਾਂ ਨੇ ਸਮੇਂ ਦੀਆਂ ਸਰਕਾਰਾਂ ਦੇ ਅੱਗੇ ਗੋਡੇ ਟੇਕਣ ਦੀ ਬਜਾਏ ਸਰੀਰਕ ਮੌਤ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਪਰ ਆਤਮਿਕ ਮੌਤ ਨਹੀਂ ਮਰੇ ਤੇ ਸਦਾ ਲਈ ਅਮਰ ਹੋ ਗਏ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
————————-
ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥ {ਪੰਨਾ 153}
ਅਰਥ: (ਹੇ ਭਾਈ! ਸਾਰੇ ਜੀਵ ਸਰੀਰਕ) ਮੌਤ-ਰੂਪ ਹੁਕਮ (ਪ੍ਰਭੂ ਦੀ ਹਜ਼ੂਰੀ ਵਿਚੋਂ) ਲਿਖਾ ਕੇ ਜੰਮਦੇ ਹਨ (ਭਾਵ, ਇਹੀ ਰੱਬੀ ਨਿਯਮ ਹੈ ਕਿ ਜੋ ਜੰਮਦਾ ਹੈ ਉਸ ਨੇ ਮਰਨਾ ਭੀ ਜ਼ਰੂਰ ਹੈ) । ਸੋ, ਇਥੇ ਸਰੀਰਕ ਤੌਰ ਤੇ ਕਿਸੇ ਨੇ ਸਦਾ ਨਹੀਂ ਟਿਕੇ ਰਹਿਣਾ। (ਹਾਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ, ਪ੍ਰਭੂ ਦੀ ਸਰਨ ਵਿਚ ਰਹਿ ਕੇ ਸਦੀਵੀ ਆਤਮਕ ਜੀਵਨ ਮਿਲ ਜਾਂਦਾ ਹੈ।1। ਰਹਾਉ।
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਉਹ ਮੌਤ ਵਿਖਾ ਦੇਂਦਾ ਹੈ (ਵਿਕਾਰਾਂ ਵਲੋਂ ਉਹ ਮੌਤ ਉਸ ਦੇ ਜੀਵਨ-ਤਜਰਬੇ ਵਿਚ ਲਿਆ ਦੇਂਦਾ ਹੈ) ਜਿਸ ਮੌਤ ਦਾ ਆਨੰਦ (ਤੇ ਉਸ ਤੋਂ ਪੈਦਾ ਹੋਏ) ਸਦੀਵੀ ਆਤਮਕ ਜੀਵਨ ਦਾ ਆਨੰਦ ਉਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਪਿਆਰਾ ਲੱਗਣ ਪੈਂਦਾ ਹੈ। ਉਹ ਮਨੁੱਖ (ਸਰੀਰ ਆਦਿਕ ਦਾ) ਅਹੰਕਾਰ ਦੂਰ ਕਰ ਕੇ ਉਹ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿੱਥੇ ਸੁਰਤਿ ਉੱਚੀਆਂ ਉਡਾਰੀਆਂ ਲਾਂਦੀ ਰਹੇ।1।
ਜੇ ਸਤਿਗੁਰੂ ਮਿਲ ਪਏ, ਤਾਂ ਮਨੁੱਖ ਦੀ ਦੁਬਿਧਾ ਦੂਰ ਹੋ ਜਾਂਦੀ ਹੈ, ਹਿਰਦੇ ਦਾ ਕੌਲ-ਫੁੱਲ ਖਿੜ ਕੇ ਉਸ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੀ ਮਾਇਆ ਦੇ ਮੋਹ ਤੋਂ ਉੱਚਾ ਰਹਿੰਦਾ ਹੈ, ਉਸ ਨੂੰ ਪਰਤੱਖ ਤੌਰ ਤੇ ਪਰਮਾਤਮਾ ਦੇ ਸਿਮਰਨ ਦਾ ਮਹਾ ਆਨੰਦ ਅਨੁਭਵ ਹੁੰਦਾ ਹੈ।2।