ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
I read this line in hukamnama so please can someone explain
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
Without the guidance of the Guru, the mind is in darkness, and the intellect is tarnished.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਪੰਗਤੀ ‘ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ’ ਤੇ ਵਿਚਾਰ ਮੰਗੀ ਹੈ। ਵਿਦਵਾਨ ਭੈਣ ਰਮਨੀਤ ਕੌਰ ਜੀ ਨੇ ਇਸ ਦਾ ਸੰਖੇਪ ਵਿਚ ਬਹੁਤ ਸੁਹਣਾ ਜਵਾਬ ਦੇ ਦਿੱਤਾ ਹੈ।
ਇਹ ਸਲੋਕ ਚੌਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੀ ਰਾਗ ਸੋਰਠਿ ਵਿਚ ਉਚਾਰੀ ਵਾਰ, ਜੋ ਗੁਰੂ ਗ੍ਰੰਥ ਸਾਹਿਬ ਦੇ ਪੰਨਾ 642 ਤੋਂ 654 ਤੇ ਸੁਸ਼ੋਭਿਤ ਹੈ, ਵਿਚੋਂ ਹੈ। ਸਲੋਕ ਦਾ ਮੂਲ ਪਾਠ ਤੇ ਅਰਥ ਹੇਠਾਂ ਦੇ ਰਿਹਾ ਹਾਂ ਕਿਉਂਕਿ ਸਲੋਕ ਦੀ ਆਖ਼ਰੀ ਪੰਗਤੀ ਵਿਚ ਬੀਮਾਰੀ ਦਾ ਇਲਾਜ ਵੀ ਦੱਸਿਆ ਹੈ। ਗੱਲ ਸਾਰੀ ਅਕਾਲਪੁਰਖ ਦੀ ਮਿਹਰ ਹੋਣ ਦੀ ਹੈ, ਜਿਸ ਵਾਸਤੇ ਗੁਰੂ ਸਾਹਿਬ ਦੇ ਉਪਦੇਸ਼ ਨੂੰ ਸਮਝ ਕੇ, ਆਪਣਾ ਜੀਵਨ ਬਦਲ ਕੇ ਅਰਥਾਤ ਉਸ ਤੇ ਚੱਲ ਕੇ, ਮਿਹਰ ਪ੍ਰਾਪਤ ਕਰਨ ਦੇ ਯੋਗ ਬਣਨਾ ਪੈਂਦਾ ਹੈ। ਆਸ ਹੈ ਕਿ ਤੁਹਾਨੂੰ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ ਤੇ ਤੁਸੀਂ ਆਪਣੇ ਜੀਵਨ ਵਿਚ ਬਦਲਾਅ ਲਿਆ ਕੇ, ਵਿਕਾਰਾਂ ਤੋਂ ਛੁਟਕਾਰਾ ਪਾਉਣ ਲਈ ਉੱਦਮ ਕਰੋਗੇ ਤੇ ਜੀਵਨ ਮੁਕਤ ਹੋਣ ਦੇ ਯੋਗ ਬਣ ਜਾਓਗੇ। ਅਕਾਲਪੁਰਖ ਮਿਹਰ ਕਰਣ!
ਆਦਰ ਸਹਿਤ,
ਆਪ ਦਾ ਵੀਰ
—————————
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ {ਪੰਨਾ 652}
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।