i was checking and saw this shabad has only 2 lines please explain and describe it as we’ll
i was checking and saw this shabad has only 2 lines please explain and describe it as we’ll
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਇਹ ਸਲੋਕ ਜਿਸ ਦੇ ਬਾਰੇ ਤੁਸੀਂ ਸਵਾਲ ਪੁੱਛਿਆ ਹੈ, ਇਹ ਚੋਥੇ ਗੁਰੂ ਸਰੀਰ ਗੁਰੂ ਰਾਮਦਾਸ ਜੀ ਦੁਆਰਾ ਰਾਗ ਕਾਨੜਾ ਵਿਚ ਉਚਾਰਿਆ ਹੋਇਆ ਹੈ ਤੇ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1317 ਤੇ ਕਾਨੜੇ ਕੀ ਵਾਰ ਮਹਲਾ ੪ ਵਿਚ ਸੁਸ਼ੋਭਿਤ ਹੈ। ਕਾਨੜੇ ਕੀ ਵਾਰ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1312 ਤੋਂ 1318 ਤੱਕ ਹੈ।
ਇਸ ਸਲੋਕ ਤੇ ਇਸ ਦੇ ਨਾਲ ਜੁੜੀ ਹੋਈ ਪਉੜੀ ਦੇ ਅਰਥਾਂ ਨੂੰ ਪੜ੍ਹਨ ਨਾਲ ਸਾਰੀ ਗੱਲ ਸਪਸ਼ੱਟ ਹੋ ਜਾਂਦੀ ਹੈ ਕਿ ਕਿਵੇਂ ਪਰਮਾਤਮਾ ਦੇ ਦਰਸ਼ਨ ਹੋ ਸਕਦੇ ਹਨ। ਅਰਥਾਂ ਵਿਚ ਤਿੰਨ ਵਾਰ ਦਰਸ਼ਨ ਲਫ਼ਜ਼ ਆਇਆ ਹੈ। ਪਰਮਾਤਮਾ ਦੇ ਦਰਸ਼ਨ ਇਨ੍ਹਾਂ ਅੱਖਾਂ ਨਾਲ ਨਾਲ ਤਾਂ ਹੋਣੇ ਨਹੀਂ ਹਨ, ਇਸ ਲਈ ਦਰਸ਼ਨ ਦਾ ਅਰਥ ਹੈ ‘ਗੁਰੂ ਦਾ ਗਿਆਨ’ ਲੈਣਾ ਤੇ ਉਸ ਤੇ ਚੱਲਣਾ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਸੀਂ ਅੱਗੇ ਕੁੱਝ ਪੁੱਛਣਾ ਚਾਹੋ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————
ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥੨॥ {ਪੰਨਾ 1317}
ਅਰਥ: (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਮਿੱਤਰ ਪ੍ਰਭੂ ਨੂੰ ਲੱਭ ਲੈ, (ਉਹ ਮਿੱਤਰ-ਪ੍ਰਭੂ) ਕਿਸਮਤ ਨਾਲ ਵੱਡੀ ਕਿਸਮਤ ਨਾਲ (ਹਿਰਦੇ ਵਿਚ ਆ) ਵੱਸਦਾ ਹੈ। ਹੇ ਨਾਨਕ! (ਆਖ– ਹੇ ਭਾਈ!) ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਉਸ ਦਾ) ਦਰਸਨ ਕਰਾ ਦਿੱਤਾ, ਉਸ ਦੀ ਸੁਰਤਿ (ਹਰ ਵੇਲੇ) ਹਰੀ-ਪ੍ਰਭੂ ਵਿਚ ਲੱਗੀ ਰਹਿੰਦੀ ਹੈ।2।
ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥੧੦॥ {ਪੰਨਾ 1317}
ਅਰਥ: (ਹੇ ਭਾਈ! ਮਨੁੱਖ ਵਾਸਤੇ ਉਹ) ਘੜੀ ਭਾਗਾਂ ਵਾਲੀ ਹੁੰਦੀ ਹੈ ਸੋਹਣੀ ਹੁੰਦੀ ਹੈ ਮਨੁੱਖਾ ਜੀਵਨ ਦਾ ਮਨੋਰਥ ਪੂਰਾ ਕਰਨ ਵਾਲੀ ਹੁੰਦੀ ਹੈ। ਜਿਸ ਵਿਚ (ਮਨੁੱਖ ਨੂੰ ਆਪਣੇ) ਮਨ ਵਿਚ ਪਰਮਾਤਮਾ ਦੀ ਸੇਵਾ-ਭਗਤੀ ਚੰਗੀ ਲੱਗਦੀ ਹੈ।
ਹੇ ਮੇਰੇ ਗੁਰੂ ਦੇ ਸਿੱਖੋ! ਤੁਸੀ ਮੈਨੂੰ ਭੀ ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਵੋ (ਤੇ ਦੱਸੋ ਕਿ) ਉਹ ਸੋਹਣਾ ਸਿਆਣਾ ਪ੍ਰਭੂ ਕਿਵੇਂ ਮਿਲ ਸਕਦਾ ਹੈ ਕਿਵੇਂ ਉਸ ਦਾ ਦਰਸਨ ਹੋ ਸਕਦਾ ਹੈ।
ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੀ ਸੁਰਤਿ ਪਰਮਾਤਮਾ ਦੇ ਨਾਮ ਵਿਚ ਲੀਨ ਹੁੰਦੀ ਹੈ ਉਹਨਾਂ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਜੋੜ ਕੇ ਆਪਣਾ ਦਰਸਨ ਕਰਾਂਦਾ ਹੈ। ਹੇ ਭਾਈ! ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ ਜਿਹੜੇ ਨਿਰਲੇਪ ਪਰਮਾਤਮਾ (ਦਾ ਨਾਮ ਹਰ ਵੇਲੇ) ਜਪਦੇ ਹਨ।10।
This is SLOK by GURUAMARDASJI on page 1317. GURU says when we contemplate, meditate with complete devotion, then through blessings of the GURU we realize DEVINE WITHIN. NANAK says with this enlightened state 0f consciousness comes SEHAJ, ANAND, ECSTASY in life.