ਜੇ ਸਭ ਕੁਝ ਪਹਿਲਾਂ ਹੀ ਤੈਅ ਕੀਤਾ ਹੋਇਆ ਹੈ, ਤਾਂ ਅਸੀਂ ਪ੍ਰਾਰਥਨਾ ਵਿਚ ਪਰਮੇਸ਼ੁਰ ਤੋਂ ਚੀਜ਼ਾਂ ਕਿਉਂ ਮੰਗਦੇ ਹਾਂ? ਕੀ ਸਾਨੂੰ ਅਰਦਾਸ ਕਰਨੀ ਚਾਹੀਦੀ ਹੈ ਜਾਂ ਸਿਰਫ਼ ਗੁਰੂ ਦੇ ਦੱਸੇ ਅਨੁਸਾਰ ਚੱਲਣਾ ਚਾਹੀਦਾ ਹੈ?
If everything is already decided, why do we ask God for things in prayer? Should we pray or simply follow the Guru's guidance?
Share
Respected Prabh ji,
Waheguru ji ka Khalsa, Waheguru ji ki Fateh!
In response to your question the undersigned wants to say that the word Ardas appears in Guru Granth Sahib many times. The word Ardas is made from Persian word Arjdashat i.e. Arj + Dashat (ਅਰਜ਼ਦਾਸ਼ਤ – ਅਰਜ਼ + ਦਾਸ਼ਤ). Arj means request (ਬੇਨਤੀ) and Dashat means to present (ਪੇਸ਼ ਕਰਨਾ). Thus, Ardas is a request from a person/Sikh to Akalpurakh in which he/she shares happiness or sorrow with Him and seeks His blessings for remaining in Chardi Kala!
At Panna 103 of Guru Granth Sahib, the Fifth Guru Person, Guru Arjan Sahib says: ‘ਮਾਝ ਮਹਲਾ ੫ ॥ ਤੂੰ ਮੇਰਾ ਪਿਤਾ ਤੂੰ ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥’ which means that Akalpurakh is my father, mother, every relation and protector everywhere.
Now coming to the question as to what should a Sikh seek, from Akalpurakh and Shabad Guru, who are spiritually embodiment of each other, in the Ardas?
At Panna 481 of Guru Granth Sahib, Guru Sahib raises the same question as what should I seek from Akalpurakh, when nothing is permanent:-
ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥੧॥ ਰਹਾਉ ॥
ਅਰਥ: ਮੈਂ (ਪਰਮਾਤਮਾ ਪਾਸੋਂ ਦੁਨੀਆ ਦੀ) ਕਿਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਰਹਿਣ ਵਾਲੀ ਨਹੀਂ ਹੈ; ਮੇਰੇ ਅੱਖੀਂ ਵੇਂਹਦਿਆਂ ਸਾਰਾ ਜਗਤ ਤੁਰਿਆ ਜਾ ਰਿਹਾ ਹੈ।1। ਰਹਾਉ।
In the following stanza Guru Sahib teaches us that the child, whose protector is Akalpurakh, has no hunger/greed for worldly things, though Akalpurakh has given an open sanction that the child should be given, whatever he seeks. The child, however, seeks knowledge (ਦਰਸ਼ਨ – ਗਿਆਨ) to remain one with Akalpurakh:-
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥ {ਪੰਨਾ 1266}
ਅਰਥ: ਹੇ ਮੇਰੇ ਮਾਲਕ-ਪ੍ਰਭੂ! ਜਿਸ (ਬੱਚੇ) ਦਾ ਤੂੰ ਪਿਤਾ (ਵਾਂਗ ਰਾਖਾ) ਹੈਂ, ਉਸ ਬੱਚੇ ਨੂੰ ਕੋਈ (ਮਾਇਕ) ਭੁੱਖ ਨਹੀਂ ਰਹਿ ਜਾਂਦੀ। ਤੇਰੇ ਘਰ ਵਿਚ ਤੇਰਾ ਨਾਮ-ਖ਼ਜ਼ਾਨਾ ਹੈ (ਇਹੀ ਹੈ) ਨੌ ਖ਼ਜ਼ਾਨੇ। ਉਹ ਜੋ ਕੁਝ ਆਪਣੇ ਮਨ ਵਿਚ (ਤੈਥੋਂ) ਮੰਗਦਾ ਹੈ, ਉਹ ਕੁਝ ਹਾਸਲ ਕਰ ਲੈਂਦਾ ਹੈ।3।
ਹੇ ਭਾਈ! ਕਿਰਪਾਲ ਪਿਤਾ-ਪ੍ਰਭੂ ਨੇ ਇਹ ਹੁਕਮ ਦੇ ਰੱਖਿਆ ਹੈ, ਕਿ ਬਾਲਕ ਜੋ ਕੁਝ ਮੰਗਦਾ ਹੈ ਉਹ ਉਸ ਨੂੰ ਦੇ ਦੇਣਾ ਹੈ। ਹੇ ਪ੍ਰਭੂ! ਤੇਰਾ ਬੱਚਾ ਨਾਨਕ ਤੇਰਾ ਦਰਸਨ ਚਾਹੁੰਦਾ ਹੈ (ਤੇ, ਆਖਦਾ ਹੈ– ਹੇ ਪ੍ਰਭੂ!) ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਰਹਿਣ।4।
Further, at Panna 959 of Guru Granth Sahib, Fifth Guru Person, Guru Arjun Sahib, guides us:-
ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ {ਪੰਨਾ 958}
ਅਰਥ: ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।
ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।
So, Guru Sahib is guiding us that instead of seeking worldly riches, one should seek contentment (so that no hunger/greed is left for worldly things) in the Ardas.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਸਤਿਕਾਰ ਯੋਗ ਪ੍ਰਭ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਸੀਂ ਆਪਣੇ ਸਵਾਲ ਵਿਚ ਇੱਕ ਗੱਲ ਕਹੀ ਹੈ ਕਿ ਜੇ ਸਭ ਕੁੱਝ ਪਹਿਲਾਂ ਦਾ ਹੀ ਮਿੱਥਿਆ (pre-destined) ਹੈ ਤਾਂ ਫ਼ਿਰ ਅਰਦਾਸ ਵਿਚ ਅਸੀਂ ਕਿਉਂ ਮੰਗਣਾ ਹੈ? ਇਸ ਲਈ ਕੀ ਅਸੀਂ ਅਰਦਾਸ ਕਰੀਏ ਜਾਂ ਸਿਰਫ਼ ਅਕਾਲਪੁਰਖ ਦੀ ਅਗਵਾਈ/ਨਸੀਹਤ ਲਈਏ?
ਦਾਸ ਪਹਿਲਾਂ ਹੀ ਅਰਦਾਸ ਬਾਰੇ ਬੇਨਤੀ ਕਰ ਚੁੱਕਾ ਹੈ ਕਿ ਅਰਦਾਸ ਵਿਚ ਅਸੀਂ ਅਕਾਲਪੁਰਖ ਨਾਲ ਆਪਣਾ ਦੁੱਖ ਸੁੱਖ ਸਾਂਝਾ ਕਰਨਾ ਹੈ ਤੇ ਚੜ੍ਹਦੀ ਕਲ੍ਹਾ ਵਿਚ ਰਹਿਣ ਲਈ ਅਸੀਸ ਲੈਣੀ ਹੈ ਅਤੇ ਅਰਦਾਸ ਵਿਚ ਦੁਨਿਆਵੀ ਚੀਜ਼ਾਂ ਨਾਂਹ ਮੰਗ ਕੇ ਸੰਤੋਖ (contentment) ਮੰਗਣਾ ਹੈ ਤਾਂ ਜੋ ਮਨ ਤ੍ਰਿਪਤ ਹੋ ਜਾਵੇ ਤੇ ਹੋਰ ਹੋਰ ਦੀ ਰੱਟ ਨਾਂਹ ਲਗਾਈ ਰੱਖੇ।
ਹੁਣ ਆਉਂਦੇ ਹਾਂ ਤੁਹਾਡੀ ਗੱਲ, ਸਭ ਕੁੱਝ ਮਿੱਥੇ ਹੋਏ ਹੋਣ ਵੱਲ।
ਆਪਣੀ ਸਮਝ ਅਨੁਸਾਰ ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਸਿੱਖੀ ਵਿਚ ‘ਕਰਣੀ’ ਅਰਥਾਤ ‘ਕਰਮ’ ਪ੍ਰਧਾਨ ਹੈ ਤੇ ਸਿੱਖੀ ਅੱਜ ਵਿਚ ਤੇ ਅਕਾਲਪੁਰਖ ਦੇ ਹੁਕਮ ਵਿਚ ਤੇ ਗੁਰੂ ਉਪਦੇਸ਼ ਅਨੁਸਾਰ ਜੀਵਨ ਜੀਉਣਾ ਸਿਖਾਉਂਦੀ ਹੈ। ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਸਭ ਕੁੱਝ ਮਿਥਿਆ ਹੋਇਆ ਹੈ।
ਗੁਰੂ ਸਾਹਿਬ ਦਾ ਉਪਦੇਸ਼ ਹੈ ‘ਭਈ ਪਰਾਪਤਿ ਮਾਨੁਖ ਦੇਹੁਰੀਆ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ।।’ ਅਰਥਾਤ ‘ਹੇ ਭਾਈ! ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ।’
ਅੱਗੇ ‘ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ॥’ ਅਰਥਾਤ ‘ਕੀਤੇ ਵਿਕਾਰਾਂ ਦਾ ਮਾਨਸਕ ਸਿੱਟਾ ਨਿਕਲਦਿਆਂ ਰਤਾ ਭੀ ਸਮਾ ਨਹੀਂ ਲੱਗਦਾ, ਜੋ ਕੁਝ ਇਹ ਹੱਥ ਕਰਦਾ ਹੈ ਉਸ ਦਾ ਫਲ ਇਹੀ ਹੱਥ ਪਾ ਲੈਂਦਾ ਹੈ।’
ਹੋਰ ਅੱਗੇ ਗੁਰੂ ਸਾਹਿਬ ਸਿੱਖਿਆ ਦਿੰਦੇ ਹਨ:-
ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ (ਪੰਨਾ 134)
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) ।
ਗੁਰੂ ਸਾਹਿਬ ਦਾ ਫੁਰਮਾਨ ਹੈ:-
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ {ਪੰਨਾ 433}
ਅਰਥ: (ਹੇ ਮਨ! ਜੇ ਤੂੰ ਪੜ੍ਹ ਕੇ ਸਚ ਮੁਚ ਪੰਡਿਤ ਹੋ ਗਿਆ ਹੈਂ, ਤਾਂ ਇਹ ਚੇਤੇ ਰੱਖ ਕਿ) ਜਿਹੋ ਜਿਹੇ ਕੰਮ ਮੈਂ ਕਰਦਾ ਹਾਂ, ਉਹੋ ਜਿਹਾ ਫਲ ਮੈਂ ਪਾ ਲੈਂਦਾ ਹਾਂ, (ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਉਤੇ ਆਏ ਦੁੱਖ ਕਲੇਸ਼ਾਂ ਬਾਰੇ) ਹੋਰ ਲੋਕਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਭੈੜ ਆਪਣੇ ਕਰਮਾਂ ਵਿਚ ਹੀ ਹੁੰਦਾ ਹੈ; (ਇਸ ਵਾਸਤੇ ਹੇ ਮਨ! ਇਹ ਚੇਤਾ ਰੱਖ ਕਿ) ਮੈਂ ਕਿਸੇ ਹੋਰ ਦੇ ਮੱਥੇ ਦੋਸ਼ ਨ ਮੜ੍ਹਾਂ (ਆਪਣੀ ਵਿੱਦਿਆ ਦੇ ਬਲ ਆਸਰੇ ਕਿਸੇ ਹੋਰ ਨੂੰ ਦੋਸ਼ੀ ਠਹਰਾਣ ਦੇ ਥਾਂ, ਹੇ ਮਨ! ਆਪਣੀ ਹੀ ਕਰਣੀ ਨੂੰ ਸੁਧਾਰਨ ਦੀ ਲੋੜ ਹੈ) । 21।
ਗੁਰੂ ਸਾਹਿਬ ਅੱਗੇ ਸਿੱਖਿਆ ਦਿੰਦੇ ਹਨ:-
ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਅਰਥ: ਹੇ ਨਾਨਕ! ‘ਪੁੰਨ’ ਜਾਂ ‘ਪਾਪ’ ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।
ਜਪੁ ਬਾਣੀ ਦੀ ਪਹਿਲੀ ਪਉੜੀ ਵਿਚ ਤੁੱਕ ਆਈ ਹੈ, ‘ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ’। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, ‘ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ’। ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨਿਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨਿਯਮਾਂ ਦਾ ਨਾਮ ਸਤਿਗੁਰੂ ਜੀ ਨੇ ‘ਹੁਕਮ’ ਰੱਖਿਆ ਹੈ। ਉਹ ਨਿਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।
ਇਸ ਦਾ ਭਾਵ ਇਹ ਹੀ ਹੈ ਕਿ ਮਾਇਆ ਦੇ ਪਰਭਾਵ ਦੇ ਕਾਰਨ ਮਨੁੱਖ ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ ਇਸ ਦੀ ਮਤ ਮੈਲੀ ਹੋ ਜਾਂਦੀ ਹੈ। ਇਹ ਮੈਲ ਇਸ ਨੂੰ ਸੁੱਧ-ਸਰੂਪ ਪਰਮਾਤਮਾ ਤੋਂ ਵਿਛੋੜ ਰੱਖਦੀ ਹੈ, ਤੇ ਜੀਵ ਦੁਖੀ ਰਹਿੰਦਾ ਹੈ। ਨਾਮ-ਸਿਮਰਨ ਹੀ ਇਕੋ-ਇਕ ਵਸੀਲਾ ਹੈ ਜਿਸ ਨਾਲ ਮਨ ਦੀ ਇਹ ਮੈਲ ਧੁਪ ਸਕਦੀ ਹੈ। (ਸੋ, ਸਿਮਰਨ ਤਾਂ ਵਿਕਾਰਾਂ ਦੀ ਮੈਲ ਧੋ ਕੇ ਮਨ ਨੂੰ ਪ੍ਰਭੂ ਨਾਲ ਮੇਲਣ ਵਾਸਤੇ ਹੈ, ਪ੍ਰਭੂ ਤੇ ਉਸ ਦੀ ਰਚਨਾ ਦਾ ਅੰਤ ਪਾਣ ਲਈ ਜੀਵ ਨੂੰ ਸਮਰਥ ਨਹੀਂ ਬਣਾ ਸਕਦਾ)।
ਸਿੱਖ ਇਤਿਹਾਸ ਸਾਨੂੰ ਗੁਰੂ ਅੰਗਦ ਸਾਹਿਬ ਜੀ ਤੇ ਗੁਰੂ ਅਮਰਦਾਸ ਸਾਹਿਬ ਜੀ ਦੇ ਹਿੰਦੂ ਪਰਿਵਾਰ ਵਿਚ ਪੈਦਾ ਹੋਣ ਕਰਕੇ ਹਿੰਦੂ ਸੰਸਕਾਰਾਂ ਤੇ ਕਰਮ ਕਾਂਡਾਂ ਵਿਚ ਲਗੇ ਹੋਣ ਦੇ ਬਾਰੇ ਦਸਦਾ ਹੈ। ਪਰ ਗੁਰੂ ਅੰਗਦ ਸਾਹਿਬ ਜੀ ਪਾਰਸ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਕਰਕੇ ਪਿਛਲੇ ਹਿੰਦੂ ਸੰਸਕਾਰ ਛਡ ਕੇ ਗੁਰੂ ਨਾਨਕ ਦੇਵ ਜੀ ਦੀ ਜੋਤ ਪ੍ਰਾਪਤ ਕਰਨ ਦੇ ਪਾਤਰ ਬਣ ਗਏ। ਇਹ ਹੀ ਗੁਰੂ ਅਮਰਦਾਸ ਸਾਹਿਬ ਜੀ ਨਾਲ ਹੋਇਆ।
ਪ੍ਰੋਫੈਸਰ ਸਾਹਿਬ ਸਿੰਘ ਜੀ ਨੇ ਪੂਰੇ ਗੁਰੂ ਗ੍ਰੰਥ ਸਾਹਿਬ ਜੀ ਦਾ ਟੀਕਾ ਕਰਨ ਤੋਂ ਬਾਅਦ ਗੁਰਮਤਿ ਸਿੱਧਾਂਤ “ਕਿਵ ਕੂੜੈ ਤੁਟੈ ਪਾਲਿ” ਦਿੱਤਾ ਹੈ ਜਿਸ ਵਿਚ ‘ਕਰਮ ਅਤੇ ਉਹਨਾਂ ਦਾ ਪ੍ਰਭਾਵ’ ਦੇ ਸਿਰਲੇਖ ਹੇਠਾਂ ਪੇਂਡੂ ਬੱਚੇ ਦੀ ਉਦਾਹਰਣ ਦਿੰਦੇ ਹੋਏ ਸੰਸਕਾਰਾਂ ਦੇ ਬਣਨ ਤੇ ਮਿਟਣ ਬਾਰੇ ਆਪਣੀ ਵਿਚਾਰ ਦੇਂਦੇ ਹੋਏ ਲਿਖਦੇ ਹਨ:-
“ਜਿਹੜਾ ਭੀ ਕਰਮ ਮਨੁੱਖ ਕਰਦਾ ਹੈ ਉਸ ਦੇ ਸੰਸਕਾਰ ਉਸ ਦੇ ਅੰਦਰ ਟਿਕ ਜਾਂਦੇ ਹਨ, ਉਸ ਦੇ ਮਨ ਦਾ ਹਿੱਸਾ ਬਣ ਜਾਂਦੇ ਹਨ। ਮਨ ਕੀਹ ਹੈ? ਮਨੁੱਖ ਦੇ ਚੰਗੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ, ਕੀਤੇ ਕਰਮਾਂ ਦੇ ਲੁਕਵੇਂ ਚਿੱਤਰ ਗੁਪਤ ਚਿੱਤਰ। ਇਹ ਗੁਪਤ ਚਿੱਤਰ, ਚਿੱਤਰ ਗੁਪਤ, ਇਕ ਤਾਂ ਮਨੁੱਖ ਦੇ ਹੁਣ ਤਕ ਦੇ ਕੀਤੇ ਕਰਮਾਂ ਦੇ ਗਵਾਹ ਹਨ, ਦੂਜੇ ਉਹੋ ਜਿਹੇ ਹੀ ਹੋਰ ਕਰਮ ਕਰਨ ਲਈ ਪ੍ਰਰੇਦੇ ਰਹਿੰਦੇ ਹਨ।
ਜਦ ਤੋਂ ਦੁਨੀਆਂ ਬਣੀ ਹੈ ਜਦ ਤਕ ਬਣੀ ਰਹੇਗੀ, ਮਾਨਸਕ ਬਣਤਰ ਬਾਰੇ ਕੁਦਰਤਿ ਦਾ ਇਹ ਨਿਯਮ ਅਟੱਲ ਤੁਰਿਆ ਆ ਰਿਹਾ ਹੈ, ਅਟੱਲ ਤੁਰਿਆ ਰਹੇਗਾ। ਪਰ ਹਾਂ, ਮਨੁੱਖ ਦੀ ਇਹ ਮਾਨਸਕ ਬਣਤਰ ਖਾਸ ਨਿਯਮਾਂ ਅਨੁਸਾਰ ਬਦਲ ਭੀ ਸਕਦੀ ਹੈ ਤੇ ਬਦਲਦੀ ਰਹਿੰਦੀ ਹੈ। ਚੰਗੇ ਤੇ ਮੰਦੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਮਨੁੱਖ ਦੇ ਮਨ ਵਿਚ ਸਦਾ ਘੋਲ ਹੁੰਦਾ ਰਹਿੰਦਾ ਹੈ। ਤਕੜਾ ਧੜਾ ਮਾੜੇ ਧੜੇ ਨੂੰ ਹੋਰ ਮਾੜਾ ਕਰਨ ਦਾ ਜਤਨ ਸਦਾ ਕਰਦਾ ਰਹਿੰਦਾ ਹੈ। ਦੁਨੀਆਂ ਦੇ ਕਿਰਤ ਕਾਰ ਵਿਚ ਮਨੁੱਖ ਨੂੰ ਜਿਹੋ ਜਿਹੇ ਕਰਮਾਂ ਨਾਲ ਵਾਹ ਪੈਂਦਾ ਹੈ ਉਸ ਦੇ ਅੰਦਰਲੇ ਉਹੋ ਜਿਹੇ ਸੰਸਕਾਰ ਜਾਗ ਕੇ ਬਾਹਰਲੀ ਪ੍ਰੇਰਨਾ ਨਾਲ ਤਕੜੇ ਹੋ ਕੇ ਦੂਜੇ ਧੜੇ ਦੇ ਸੰਸਕਾਰਾਂ ਨੂੰ ਨੱਪ ਲੈਂਦੇ ਹਨ।
ਗੁਰੂ ਆਪਣੀ ਬਾਣੀ ਦੀ ਰਾਹੀਂ ਮਨੁੱਖ ਨੂੰ ਪਰਮਾਤਮਾ ਦੇ ਗੁਣ ਗਾਣ ਵਿਚ ਜੋੜਦਾ ਹੈ, ਸਿਫ਼ਤਿ-ਸਾਲਾਹ ਵਿਚ ਟਿਕਾਂਦਾ ਹੈ। ਇਸ ਸਿਫ਼ਤਿ-ਸਾਲਾਹ ਨੂੰ ਧਿਆਨ ਨਾਲ ਸੁਣਨਾ ਹੀ ਪਰਮਾਤਮਾ ਵਿਚ ਸਮਾਧੀ ਲਾਉਣੀ ਹੈ। ਜਿਉਂ ਜਿਉਂ ਮਨੁੱਖ ਗੁਰੂ ਦੀ ਬਾਣੀ ਦੀ ਰਾਹੀਂ ਸਿਰਜਣਹਾਰ ਕਰਤਾਰ ਵਿਚ ਜੁੜਦਾ ਹੈ, ਤਿਊ ਤਿਉਂ ਮਨੁੱਖ ਦੇ ਅੰਦਰ ਭਲੇ ਸੰਸਕਾਰ ਜਾਗ ਕੇ ਤਕੜੇ ਹੁੰਦੇ ਹਨ ਤੇ ਮੰਦੇ ਸੰਸਕਾਰ ਕਮਜ਼ੋਰ ਹੋ ਕੇ ਮਿਟਣੇ ਸ਼ੁਰੂ ਹੋ ਜਾਂਦੇ ਹਨ। ਇਸੇ ਦਾ ਨਾਮ ਹੈ ‘ਮਨ ਨੂੰ ਮਾਰਨਾ’, ‘ਆਪਾ-ਭਾਵ ਮਿਟਾਣਾ’, ‘ਗੁਰੂ ਦੀ ਸਰਨ ਪੈਣਾ’।”
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਗੁਰੂ ਅੰਗਦ ਦੇਵ ਜੀ ਤੇ ਗੁਰੂ ਅਮਰਦਾਸ ਜੀ ਨੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਹਿੰਦੂ ਸੰਸਕਾਰ ਉਨ੍ਹਾਂ ਨੇ ਗ੍ਰਹਿਣ ਕੀਤੇ ਸਨ, ਉਹ ਮਿਟਾ ਦਿੱਤੇ ਤੇ ਕਿਰਪਾ ਦੇ ਪਾਤਰ ਬਣ ਗਏ।
ਇਸੇ ਤਰ੍ਹਾਂ ਅਸੀਂ ਵੀ ਗੁਰਸ਼ਬਦ ਦੀ ਰੋਸ਼ਨੀ ਵਿਚ ਆਪਣੇ ਜੀਵਨ ਨੂੰ ਬਦਲਣ ਦਾ ਉਪਰਾਲਾ ਕਰ ਸਕਦੇ ਹਾਂ ਤੇ ਗੁਰੂ ਦੀ ਸ਼ਰਨ ਪੈ ਕੇ ਆਪਣੇ ਜਨਮ ਤੋਂ ਲੈ ਕੇ ਜੋ ਮੰਦੇ ਸੰਸਕਾਰ ਗ੍ਰਹਿਣ ਕੀਤੇ ਹਨ, ਉਹ ਮਿਟਾ ਕੇ, ਇਸੇ ਜੀਵਨ ਵਿਚ ਆਤਮਿਕ ਤੌਰ ਤੇ ਜੀਵਨ ਮੁਕਤ ਹੋ ਸਕਦੇ ਹਾਂ ਕਿਉਂਕਿ ਮਰ ਕੇ ਮੁਕਤ ਹੋਣਾ ਸਿੱਖੀ ਸਿਧਾਂਤ ਨਹੀਂ ਹੈ।
ਇਸ ਵਿਚਾਰ ਤੋਂ ਇਹ ਹੀ ਸਮਝ ਆਉਂਦੀ ਹੈ ਕਿ ਸਾਰਾ ਕੁੱਝ ਪਹਿਲਾਂ ਹੀ ਮਿੱਥਿਆ ਹੋਇਆ ਨਹੀਂ ਹੈ ਤੇ ਅਸੀਂ ਆਪਣੇ ਕੀਤੇ ਕਰਮਾਂ ਅਨੁਸਾਰ ਆਪਣੇ ਜੀਵਨ ਵਿਚ ਗੁਰਬਾਣੀ ਦੀ ਸੇਧ ਲੈ ਕੇ ਗੁਰਮੁਖ ਬਣ ਸਕਦੇ ਹਾਂ ਤੇ ਆਪਣੇ ਜੀਵਨ ਨੂੰ ਸਫ਼ਲ ਕਰ ਸਕਦੇ ਹਾਂ ਜਾਂ ਫ਼ਿਰ ਮਨ ਤੋਂ ਸੇਧ ਲੈ ਕੇ ਮਨਮੁਖ ਬਣ ਸਕਦੇ ਹਾਂ ਤੇ ਹਰ ਵੇਲੇ, ਆਤਮਿਕ ਮੌਤ ਮਰਦੇ ਮਰਦੇ, ਠੇਡੇ ਖਾਂਦੇ ਖਾਂਦੇ, ਆਪਣਾ ਰਤਨ ਜਨਮ ਗੰਵਾ ਕੇ ਜਾ ਸਕਦੇ ਹਾਂ।
ਆਸ ਹੈ ਕਿ ਤੁਹਾਨੂੰ ਆਪਣੇ ਸਵਾਲ ਦਾ ਜਵਾਬ ਮਿਲ ਗਿਆ ਹੋਵੇਗਾ। ਜੇ ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ