If God is everywhere, is not everything worthy of worship?
If God is everywhere, is not everything worthy of worship?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
GOD is every where mean everything, event in the universe happens according to laws of nature, THE WILL OF GOD, HUKM. Nothing ever happen in violation of the HUKM. This does not mean GOD in the tree, stone or animal that we should worship these. Need to understand the message not take literally.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਜੇ ਪਰਮਾਤਮਾ ਹਰ ਦਿੱਖਦੀ ਚੀਜ਼ ਵਿਚ ਹੈ ਤਾਂ ਕੀ ਸਾਨੂੰ ਹਰ ਚੀਜ਼ ਦੀ ਪੂਜਾ ਕਰਨੀ ਚਾਹੀਦੀ ਹੈ?
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਇਸ ਦਾ ਬਹੁਤ ਸੁਹਣਾ ਜਵਾਬ ਦੇ ਦਿੱਤਾ ਹੈ।
ਦਾਸ ਤੁਹਾਨੂੰ ਦੱਸਣਾ ਚਾਹੁੰਦਾ ਹੈ ਕਿ ਗੁਰਬਾਣੀ ਕਿਸੇ ਬਾਹਰ ਦੀ ਚੀਜ਼ ਦੀ ਪੂਜਾ ਕਰਨ ਦੀ ਸਿੱਖਿਆ ਹੀ ਨਹੀਂ ਦੇਂਦੀ। ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਦਾ ਉਚਾਰਨ ਕੀਤਾ ਬਸੰਤ ਰਾਗ ਵਿਚ ਇੱਕ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 1173 ਤੇ ਸੁਸ਼ੋਭਿਤ ਹੈ, ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ ਜੀ।
ਗੁਰਬਾਣੀ ਤਾਂ ਇਹ ਉਪਦੇਸ਼ ਦੇ ਰਹੀ ਹੈ ਕਿ ਸਿੱਖ/ਮਨੁੱਖ ਨੇ ਹਰ ਥਾਂ, ਹਰ ਚੀਜ਼ ਵਿਚ ਸਿਰਫ਼ ਪਰਮਾਤਮਾ ਨੂੰ ਵੱਸਦਾ ਵੇਖਣਾ ਹੈ, ਕਿਤੇ ਭੀ ਪਰਮਾਤਮਾ ਤੋਂ ਬਿਨਾਂ ਕਿਸੇ ਹੋਰ ਨੂੰ ਨਹੀਂ ਵੇਖਣਾ ਹੈ ਪਰ ਜੁੜੇ ਮਨ ਨਾਲ ਪੂਜਾ/ਭਗਤੀ ਸਿਰਫ ਤੇ ਸਿਰਫ਼ ਪਰਮਾਤਮਾ ਦੀ ਹੀ ਕਰਨੀ ਹੈ। ਇਸ ਦਾ ਲਾਭ ਇਹ ਹੋਵੇਗਾ ਕਿ ਸਿੱਖ/ਮਨੁੱਖ ਕਦੇ ਵੀ ਆਤਮਕ ਮੌਤੇ ਮਰੇਗਾ ਨਹੀਂ ਤੇ ਪਰਮਾਤਮਾ ਨੂੰ ਅੰਗ ਸੰਗ ਜਾਣ ਕੇ ਹਮੇਸ਼ਾਂ ਆਤਮਕ ਅਡੋਲਤਾ ਵਿਚ ਟਿਕਿਆ ਰਹੇਗਾ ਤੇ ਇਸ ਸੰਸਾਰ ਸਮੁੰਦਰ ਤੋਂ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸਹਿਜੇ ਹੀ ਜੀਵਨ ਮੁਕਤ ਹੋ ਜਾਵੇਗਾ। ਤੁਹਾਡਾ ਅੱਗੇ ਕੋਈ ਹੋਰ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————-
ਬਸੰਤੁ ਮਹਲਾ ੩ ॥ ਅੰਤਰਿ ਪੂਜਾ ਮਨ ਤੇ ਹੋਇ ॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ ॥੧॥ ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥੧॥ ਰਹਾਉ ॥ ਗੁਰ ਪੂਛਹੁ ਤੁਮ੍ਹ੍ਹ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹਿ ਦਾਸਤ ਭਾਇ ॥ ਤਉ ਜਗਜੀਵਨੁ ਵਸੈ ਮਨਿ ਆਇ ॥੨॥ ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ ਕੋਈ ਜਾਣੈ ਭੇਉ ॥ ਸਭੁ ਮੇਰਾ ਪ੍ਰਭੁ ਆਤਮ ਦੇਉ ॥੩॥ ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ ਚਿਤੁ ਲਾਏ ॥ ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥੪॥੪॥ {ਪੰਨਾ 1173}
ਅਰਥ: ਹੇ ਭਾਈ! ਸਦਾ-ਆਨੰਦ-ਸਰੂਪ ਮੇਰਾ ਪਰਮਾਤਮਾ (ਹਰ ਥਾਂ) ਆਪਣਾ ਪਰਕਾਸ਼ ਕਰ ਰਿਹਾ ਹੈ। ਉਸ ਪਰਮਾਤਮਾ ਦੇ ਗੁਣ ਗਾ ਗਾ ਕੇ (ਮੇਰਾ) ਇਹ ਮਨ ਸਦਾ ਖਿੜਿਆ ਰਹਿੰਦਾ ਹੈ।1। ਰਹਾਉ।
ਹੇ ਭਾਈ! (ਜਿਹੜਾ ਭੀ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਸ ਦੇ) ਅੰਦਰ ਹੀ ਜੁੜੇ ਮਨ ਨਾਲ ਪਰਮਾਤਮਾ ਦੀ ਭਗਤੀ ਹੁੰਦੀ ਰਹਿੰਦੀ ਹੈ, (ਉਹ ਮਨੁੱਖ ਹਰ ਥਾਂ) ਸਿਰਫ਼ ਪਰਮਾਤਮਾ ਨੂੰ (ਵੱਸਦਾ) ਵੇਖਦਾ ਹੈ, (ਕਿਤੇ ਭੀ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਨੂੰ ਨਹੀਂ ਵੇਖਦਾ। ਹੇ ਭਾਈ! ਦੁਨੀਆ ਨੇ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਬਹੁਤ ਦੁੱਖ ਪਾਇਆ ਹੈ, ਪਰ ਗੁਰੂ ਨੇ (ਮਿਹਰ ਕਰ ਕੇ) ਮੈਨੂੰ ਸਿਰਫ਼ ਪਰਮਾਤਮਾ ਹੀ (ਹਰ ਥਾਂ ਵੱਸਦਾ) ਵਿਖਾ ਦਿੱਤਾ ਹੈ (ਤੇ, ਮੈਂ ਦੁੱਖ ਤੋਂ ਬਚ ਗਿਆ ਹਾਂ) ।1।
ਹੇ ਭਾਈ! (ਤੁਸਾਂ ਭੀ ਜੇ ਦੁੱਖਾਂ ਤੋਂ ਬਚਣਾ ਹੈ, ਤਾਂ) ਗੁਰੂ ਦੀ ਸਿੱਖਿਆ ਲਵੋ, ਤੇ, ਪਰਮਾਤਮਾ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾਈ ਰੱਖੋ, (ਜਦੋਂ ਪ੍ਰਭੂ ਦੇ ਗੁਣਾਂ ਨੂੰ ਆਪਣੇ ਮਨ ਵਿਚ ਵਸਾਉਗੇ) ਤਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ (ਤੁਹਾਡਾ) ਪਿਆਰ ਬਣ ਜਾਇਗਾ। ਹੇ ਭਾਈ! ਜੇ ਤੂੰ ਆਪਾ-ਭਾਵ (ਹਉਮੈ) ਛੱਡ ਕੇ ਸੇਵਕ-ਸੁਭਾਵ ਵਿਚ ਟਿਕਿਆ ਰਹੇਂ, ਤਾਂ ਜਗਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ (ਤੇਰੇ) ਮਨ ਵਿਚ ਆ ਵੱਸੇਗਾ।2।
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ, ਉਹ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੇਖਦਾ ਹੈ, ਪਿਆਰਾ ਪ੍ਰਭੂ ਉਸ ਨੂੰ ਹਰ ਥਾਂ ਵਿਆਪਕ ਦਿੱਸਦਾ ਹੈ। ਹੇ ਭਾਈ! ਜਿਹੜਾ ਭੀ ਮਨੁੱਖ ਪਰਮਾਤਮਾ ਦੀ ਇਸ ਭਗਤੀ (ਦੇ ਕੌਤਕ) ਦਾ ਭੇਤ ਸਮਝ ਲੈਂਦਾ ਹੈ, ਉਸ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸ ਪੈਂਦਾ ਹੈ।3।
ਪਰ, ਹੇ ਭਾਈ! (ਭਗਤੀ ਦੀ ਦਾਤਿ ਉਸ ਦੀ ਆਪਣੀ ਮਿਹਰ ਨਾਲ ਹੀ ਮਿਲਦੀ ਹੈ) ਜਗਤ ਦਾ ਜੀਵਨ ਪ੍ਰਭੂ ਆਪ ਹੀ (ਮਨੁੱਖ ਨੂੰ) ਗੁਰੂ ਮਿਲਾ ਕੇ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਆਪ ਹੀ ਮਨੁੱਖ ਦਾ ਚਿੱਤ ਆਪਣੇ ਨਾਲ ਜੋੜਦਾ ਹੈ। ਹੇ ਨਾਨਕ! ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ-ਪਿਆਰ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਮਨ ਉਹਨਾਂ ਦਾ ਤਨ ਆਤਮਕ ਜੀਵਨ ਨਾਲ ਭਰਪੂਰ ਰਹਿੰਦਾ ਹੈ।4। 4।
ਕੁਦਰਤਿ ਕਰਿ ਕੈ ਵਸਿਆ ਸੋਇ ॥ – 83
Akal Purkh is present in every where in His creation.
Hence, we have to respect nature and use every thing in an appropriate manner.
Ritual worship has no place in Gurmat.