If I give a promise to God to keep my brother healthy, and if I break that promise, will my brother be punished?
If I give a promise to God to keep my brother healthy, and if I break that promise, will my brother be punished?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਕਹਿਣਾ ਚਾਹੁੰਦਾ ਹੈ ਕਿ ਤੁਸੀਂ ਆਪਣੇ ਭਰਾ ਦੀ ਸਿਹਤ ਵਾਸਤੇ ਜੋ ਕੁੱਝ ਵੀ ਕਰਨਾ ਚਾਹੁੰਦੇ ਹੋ, ਉਹ ਤੁਹਾਡੀ ਚੰਗੀ ਸੋਚ ਦਾ ਪ੍ਰਗਟਾਵਾ ਹੈ ਪਰ ਇਹ ਗੁਰਮਤਿ ਦੇ ਅਨੁਕੂਲ ਨਹੀਂ ਹੈ ਕਿਉਂਕਿ ਸ਼ਾਇਦ ਇਹ ਹੁਕਮ ਵਿਚ ਨਹੀਂ ਹੈ। ਪਰ ਫ਼ਿਰ ਵੀ ਉਹ ਪਰਮਾਤਮਾ ਬਖ਼ਸ਼ਸ਼ ਕਰਨ ਵਾਲਾ ਹੈਂ। ਗੁਰੂ ਸਾਹਿਬ ਦਾ ਉਪਦੇਸ਼ ਹੈ:-
ਆਸਾ ਮਹਲਾ ੧ ॥ ਆਪਿ ਕਰੇ ਸਚੁ ਅਲਖ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥੧॥ (ਪੰਨਾ 356)
ਅਰਥ: (ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਸਦਾ ਕਾਇਮ ਰਹਿਣ ਵਾਲਾ ਅਲੱਖ ਬੇਅੰਤ ਪਰਮਾਤਮਾ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਕਰ ਰਿਹਾ ਹੈ। (ਹੇ ਪ੍ਰਭੂ! ਇਹ ਅਟੱਲ ਨਿਯਮ ਭੁਲਾ ਕੇ) ਮੈਂ ਗੁਨਹਗਾਰ ਹਾਂ (ਪਰ ਫਿਰ ਭੀ) ਤੂੰ ਬਖ਼ਸ਼ਸ਼ ਕਰਨ ਵਾਲਾ ਹੈਂ।1।
ਅੱਗੇ ਦਾਸ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਸੋਰਠਿ ਰਾਗ ਵਿਚੋਂ ਇਕ ਤੁੱਕ ਦਾ ਮੂਲ ਪਾਠ ਤੇ ਅਰਥਾਂ ਵੱਲ ਤੁਹਾਡਾ ਧਿਆਨ ਦਿਵਾਉਣਾ ਚਾਹੁੰਦਾ ਹੈ। ਤੁਸੀਂ ਦੇਖੋਗੇ ਕਿ ਜਿਸ ਤਰ੍ਹਾਂ ਦੁਨਿਆਵੀ ਪਿਤਾ ਆਪਣੇ ਬੱਚੇ ਦੀਆਂ ਗਲਤੀਆਂ ਕਰਨ ਲਈ ਉਸ ਨੂੰ ਝਿੜਕਦਾ ਵੀ ਹੈ ਪਰ ਫ਼ਿਰ ਗਲ ਨਾਲ ਲੱਗਾ ਲੈਂਦਾ ਹੈ, ਉਸੇ ਤਰ੍ਹਾਂ ਪ੍ਰਭੂ ਪਿਤਾ ਵੀ ਜੀਵਾਂ ਦੇ ਗੁਨਾਹ ਬਖ਼ਸ਼ ਦੇਂਦਾ ਹੈ ਤੇ ਅੱਗੇ ਵਾਸਤੇ ਠੀਕ ਰਸਤੇ ਪਾ ਦੇਂਦਾ ਹੈ:-
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ (ਪੰਨਾ 624)
ਅਰਥ: ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੨।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ