If Sikhs do not believe in re-incarnation, what is the meaning of this Shabad?
If Sikhs do not believe in re-incarnation, what is the meaning of this Shabad?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਭਗਤ ਤ੍ਰਿਲੋਚਨ ਜੀ ਆਪ ਬ੍ਰਾਹਮਣ ਜਾਤੀ ਦੇ ਸਨ। ਤੇ, ਇਸ ਸ਼ਬਦ ਦੀ ਰਾਹੀਂ ਹਿੰਦੂ ਜਾਤੀ ਦੇ ਭਰਾਵਾਂ ਨੂੰ ਤੇ ਸਾਨੂੰ ਸਭ ਨੂੰ ਵੱਖ ਵੱਖ ਜੂਨਾਂ ਵਿਚ ਪੈਣ ਦੀ ਉਦਾਹਰਣ ਦੇ ਕੇ ਸਿੱਖਿਆ ਦੇ ਰਹੇ ਹਨ। ਹਿੰਦੂਆਂ ਵਿਚ ਹਿੰਦੂ ਧਰਮ ਦੇ ਪੁਰਾਣਾਂ ਸ਼ਾਸਤ੍ਰਾਂ ਵਾਲੇ ਹੀ ਖ਼ਿਆਲ ਕੁਦਰਤੀ ਤੌਰ ਤੇ ਪ੍ਰਚਲਤ ਸਨ। ਜੂਨਾਂ ਵਿਚ ਪੈਣ ਬਾਰੇ ਜੋ ਖ਼ਿਆਲ ਆਮ ਹਿੰਦੂ ਜਨਤਾ ਵਿਚ ਚੱਲੇ ਹੋਏ ਸਨ ਉਹਨਾਂ ਦਾ ਹੀ ਹਵਾਲਾ ਦੇ ਕੇ ਭਗਤ ਤ੍ਰਿਲੋਚਨ ਜੀ ਸਮਝਾ ਰਹੇ ਹਨ ਕਿ ਸਾਰੀ ਉਮਰ ਧਨ ਇਸਤ੍ਰੀ ਪੁੱਤਰ ਤੇ ਮਹਲ-ਮਾੜੀਆਂ ਦੇ ਧੰਧਿਆਂ ਵਿਚ ਹੀ ਇਤਨਾ ਖਚਿਤ ਨਾਂਹ ਰਹੋ ਕਿ ਮਰਨ ਵੇਲੇ ਭੀ ਸੁਰਤਿ ਇਹਨਾਂ ਵਿਚ ਹੀ ਟਿਕੀ ਰਹੇ। ਗ੍ਰਿਹਸਤ-ਜੀਵਨ ਦੀਆਂ ਜ਼ਿੰਮੇਵਾਰੀਆਂ ਇਸ ਤਰੀਕੇ ਨਾਲ ਨਿਭਾਓ ਕਿ ਕਿਰਤ-ਕਾਰ ਕਰਦਿਆਂ ਭੀ “ਅਰੀ ਬਾਈ, ਗੋਬਿੰਦ ਨਾਮੁ ਮਤਿ ਬੀਸਰੈ”; ਤਾਕਿ ਅੰਤ ਵੇਲੇ ਧਨ ਇਸਤ੍ਰੀ ਪੁੱਤਰ ਮਹਲ-ਮਾੜੀਆਂ ਵਿਚ ਸੁਰਤਿ ਭਟਕਣ ਦੇ ਥਾਂ ਮਨ ਪ੍ਰਭੂ-ਚਰਨਾਂ ਵਿਚ ਜੁੜੇ। ਸੋ, ਭਗਤ ਜੀ ਨੇ ਕੋਈ ਗੁਰਮਤਿ ਤੋਂ ਉਲਟ ਕੋਈ ਗੱਲ ਨਹੀਂ ਕੀਤੀ ਤੇ ਸਿਰਫ਼ ਹਿੰਦੂ ਜਨਤਾ ਵਿਚ ਚੱਲੇ ਹੋਏ ਖ਼ਿਆਲਾਂ ਨੂੰ ਹੀ ਉਹਨਾਂ ਦੇ ਸਾਹਮਣੇ ਰੱਖ ਕੇ ਉਹਨਾਂ ਨੂੰ ਹੀ ਸਹੀ ਜੀਵਨ ਦਾ ਰਸਤਾ ਦੱਸ ਰਹੇ ਹਨ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ