If taking the life of living beings is considered sinful, does this principle extend to the act of killing pests and insects as well?
If taking the life of living beings is considered sinful, does this principle extend to the act of killing pests and insects as well?
Share
ਸਤਿਕਾਰ ਯੋਗ ਪ੍ਰਭ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਬਹੁਤ ਸੁੰਦਰ ਤੇ ਠੀਕ ਜਵਾਬ ਦਿੱਤਾ ਹੈ। ਕਿਉਂਕਿ ਤੁਸੀਂ ਆਪਣੇ ਸਵਾਲ ਦੇ ਨਾਲ ਦਰੱਖਤ ਤੇ ਬੂਟੇ ਵੀ ਪਾਏ ਹਨ, ਦਾਸ ਉਨ੍ਹਾਂ ਦੇ ਬਾਰੇ ਗੁਰਬਾਣੀ ਵਿਚੋਂ ਸਿਰਫ਼ ਦੋ ਤੁੱਕਾਂ ਵਲ ਤੁਹਾਡਾ ਧਿਆਨ ਦਿਵਾਉਣਾ ਚਾਹੁੰਦਾ ਹੈ, ਜਿਸ ਵਿਚ ਗੁਰੂ ਸਾਹਿਬ ਸਿੱਖਿਆ ਦੇ ਰਹੇ ਹਨ ਕਿ ਕਿਉਂਕਿ ਅਕਾਲਪੁਰਖ ਕੁਦਰਤ ਵਿਚ ਵੱਸਦਾ ਹੈ ਇਸ ਲਈ ਸਿੱਖ/ਮਨੁੱਖ ਨੇ ਕੁਦਰਤ ਨੂੰ ਨੁਕਸਾਨ ਨਹੀਂ ਪਹੁੰਚਾਉਣਾ, ਜੋ ਹੁਣੇ ਬੇਦਰਦੀ ਨਾਲ ਹੋ ਰਿਹਾ ਹੈ ਤੇ ਮਨੁੱਖਤਾ ਉਸ ਦੇ ਨਤੀਜੇ ਵੀ ਭੁਗਤ ਰਹੀ ਹੈ। ਅਰਦਾਸ ਕਰੀਏ ਕਿ ਅਕਾਲਪੁਰਖ ਮਨੁੱਖਾਂ ਨੂੰ ਸੁਮੱਤ ਬਖਸ਼ਣ ਤਾਂ ਜੋ ਇਹ ਬਰਬਾਦੀ ਰੁੱਕ ਜਾਵੇ।
ਆਦਰ ਸਹਿਤ,
ਆਪ ਦਾ ਵੀਰ
———————
ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥ (ਪੰਨਾ 469)
ਅਰਥ: ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ, ਤੇਰਾ ਅੰਤ ਪਾਇਆ ਨਹੀਂ ਜਾ ਸਕਦਾ।1। ਰਹਾਉ।
———————–
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥
ਅਰਥ: (ਮੂਰਤੀ ਅੱਗੇ ਭੇਟ ਧਰਨ ਲਈ) ਮਾਲਣ ਪੱਤਰ ਤੋੜਦੀ ਹੈ, (ਪਰ ਇਹ ਨਹੀਂ ਜਾਣਦੀ ਕਿ) ਹਰੇਕ ਪੱਤਰ ਵਿਚ ਜਿੰਦ ਹੈ। ਜਿਸ ਪੱਥਰ (ਦੀ ਮੂਰਤੀ) ਦੇ ਖ਼ਾਤਰ (ਮਾਲਣ) ਪੱਤਰ ਤੋੜਦੀ ਹੈ, ਉਹ ਪੱਥਰ (ਦੀ ਮੂਰਤੀ) ਨਿਰਜਿੰਦ ਹੈ।1।
(ਇਕ ਨਿਰਜਿੰਦ ਮੂਰਤੀ ਦੀ ਸੇਵਾ ਕਰ ਕੇ) ਇਸ ਤਰ੍ਹਾਂ (ਇਹ) ਮਾਲਣ ਭੁੱਲ ਰਹੀ ਹੈ, (ਅਸਲੀ ਇਸ਼ਟ) ਸਤਿਗੁਰੂ ਤਾਂ (ਜੀਉਂਦਾ) ਜਾਗਦਾ ਦੇਵਤਾ ਹੈ।1। ਰਹਾਉ।
ਹੇ ਮਾਲਣ!) ਪੱਤਰ ਬ੍ਰਹਮਾ-ਰੂਪ ਹਨ, ਡਾਲੀ ਵਿਸ਼ਨੂ-ਰੂਪ ਅਤੇ ਫੁੱਲ ਸ਼ਿਵ-ਰੂਪ। ਇਹਨਾਂ ਤਿੰਨ ਦੇਵਤਿਆਂ ਨੂੰ ਤਾਂ ਤੂੰ ਆਪਣੇ ਸਾਹਮਣੇ ਨਾਸ ਕਰ ਰਹੀ ਹੈਂ, (ਫਿਰ) ਸੇਵਾ ਕਿਸ ਦੀ ਕਰਦੀ ਹੈਂ?।2।
ਪ੍ਰਭ ਜੀ, ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਜਿਨ੍ਹਾਂ ਨੇ ਆਪਣੇ ਜਵਾਬ ਵਿਚ ਦੋ ਸ਼ਬਦਾਂ ਦਾ ਉੱਲੇਖ ਕੀਤਾ ਹੈ, ਉਨ੍ਹਾਂ ਸ਼ਬਦਾਂ ਦਾ ਮੂਲ ਪਾਠ ਤੇ ਅਰਥ, ਤੁਹਾਡੀ ਵਿਚਾਰ ਵਾਸਤੇ ਹੇਠਾਂ ਦੇ ਰਿਹਾ ਹਾਂ ਜੀ:-
ਸਲੋਕ ਮਃ ੨ ॥ ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥ {ਪੰਨਾ 955}
ਅਰਥ: ਹੇ ਨਾਨਕ! (ਆਪਣੀ ਰੋਜ਼ੀ ਲਈ) ਫ਼ਿਕਰ ਚਿੰਤਾ ਨਾਹ ਕਰੋ, ਇਹ ਫ਼ਿਕਰ ਉਸ ਪ੍ਰਭੂ ਨੂੰ ਆਪ ਹੀ ਹੈ। ਉਸ ਨੇ ਪਾਣੀ ਵਿਚ ਜੀਵ ਪੈਦਾ ਕੀਤੇ ਹਨ ਉਹਨਾਂ ਨੂੰ ਭੀ ਰਿਜ਼ਕ ਦੇਂਦਾ ਹੈ; ਪਾਣੀ ਵਿਚ ਨਾਹ ਕੋਈ ਦੁਕਾਨ ਚੱਲਦੀ ਹੈ ਨਾਹ ਓਥੇ ਕੋਈ ਵਾਹੀ ਕਰਦਾ ਹੈ, ਨਾਹ ਓਥੇ ਕੋਈ ਸਉਦਾ-ਸੂਤ ਹੋ ਰਿਹਾ ਹੈ ਨਾਹ ਕੋਈ ਲੈਣ-ਦੇਣ ਦਾ ਵਪਾਰ ਹੈ; ਪਰ ਓਥੇ ਇਹ ਖ਼ੁਰਾਕ ਬਣਾ ਦਿੱਤੀ ਹੈ ਕਿ ਜੀਵਾਂ ਦਾ ਖਾਣਾ ਜੀਵ ਹੀ ਹਨ। ਸੋ, ਜਿਨ੍ਹਾਂ ਨੂੰ ਸਮੁੰਦਰਾਂ ਵਿਚ ਉਸ ਨੇ ਪੈਦਾ ਕੀਤਾ ਹੈ ਉਹਨਾਂ ਦੀ ਭੀ ਸੰਭਾਲ ਕਰਦਾ ਹੈ। ਹੇ ਨਾਨਕ! (ਰੋਜ਼ੀ ਲਈ) ਚਿੰਤਾ ਨਾਹ ਕਰੋ, ਉਸ ਪ੍ਰਭੂ ਨੂੰ ਆਪ ਹੀ ਫ਼ਿਕਰ ਹੈ।1।
ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ {ਪੰਨਾ 472}
ਅਰਥ: ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ) ; ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ। ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ। ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ।1।
Thanks Ji
Prabhji good question. What is happening in the nature according to HUKAM, NATURAL FORCES is not sin in SIKHI. GURU says JIA KA AHAR JEE KHANNA EH KARE meaning animals eat other animals, it is their food. We eat food every day. GURU says JETE DANNAI ANN KE JIA BAJH NA KOE . We are not committing sin here. In fact GURU says to think this to be sin is superstition, SOOTAK. GURU says JE KAR SOOTAK MANIAI SABH TAI SOOTAK HOE. Here may say how about killing human being. In SIKHI this is violation of HUKAM.
Thanks Ji