In Guru Granth Sahib Ji somewhere its mention about “the four ages” what does it mean ?
In Guru Granth Sahib Ji somewhere its mention about “the four ages” what does it mean ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਲੋਕੁ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ {ਪੰਨਾ ੪੭੦}
ਇਸ ਸਲੋਕ ਵਿਚ ਗੁਰੂ ਨਾਨਕ ਸਾਹਿਬ ਹਿੰਦੂ ਮਤ ਅਨੁਸਾਰ ਜੁਗਾਂ ਦੀ ਕੀਤੀ ਹੋਈ ਵੰਡ ਤੇ ਵਿਚਾਰ ਕਰਦੇ ਹੋਏ ਫੁਰਮਾਂਦੇ ਹਨ ਕਿ:
ਸਤਜੁਗ, ਤ੍ਰੇਤਾ, ਦੁਆਪਰ, ਕਲਜੁਗ ਦੇ ਪਹਿਰੇ ਦੀ ਪਛਾਣ ਕਰਨ ਵਾਸਤੇ ਜੀਵਾਂ ਦੇ ਆਮ ਪਰਵਿਰਤੀ ਸੁਭਾਉ ਵਲ ਵੇਖੋ।
ਜਿੱਥੇ ‘ਧਰਮ’ ਪਰਬਲ ਹੈ, ਉਥੇ ਮਾਨੋ, ‘ਸਤਜੁਗ’ ਦਾ ਰਾਜ ਹੈ
ਜਿੱਥੇ ‘ਕੂੜੁ’ ਪਰਧਾਨ ਹੈ, ਉਥੇ ਸਮਝੋ ਕਲਜੁਗ ਦਾ ਪਹਿਰਾ ਹੈ
ਜੁਗਾਂ ਦਾ ਪਰਭਾਵ ਜਗਤ ਤੇ ਨਹੀਂ ਹੈ
ਜਗਤ ਦੇ ਜੀਵਾਂ ਦਾ ਸੁਭਾਉ ਤੇ ਆਚਰਨ ਬਦਲਣ ਨਾਲ ਮਾਨੋ ਜੁਗ ਬਦਲ ਗਿਆ ਹੈ
ਅਸੀਂ ਅੱਜ ਭੀ ਸਤਜੁਗ ਵਿਚ ਵਿਚਰ ਸਕਦੇ ਹਾਂ, ਜੇਕਰ ਧਰਮ ਨੂੰ ਆਪਣੇ ਜੀਵਨ ਦਾ ਮਨੋਰਥ ਬਣਾ ਲਈਏ