Why is there more pain and suffering for some, more than others?
How to overcome this?
In life as a Sikh there is pleasure and pain.
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Why is there more pain and suffering for some, more than others?
How to overcome this?
GURU says SUKH DUKH DOE DAR KAPRE PEHRE JAE MANUKH meaning the good times and bad times in life are situations we face according to laws of nature. We get sick, have accident. These are life situations. Mental pain and suffering comes from separation from GURU, being egoistic, ignorant, slave of our mind. Spiritual awakening is the answer. Spiritually enlightened conscious does not face mental suffering and is empowered to deal with difficult life situations.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਸਵਾਲ ਦੇ ਜਵਾਬ ਵਿਚ ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਸੰਖੇਪ ਤੇ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਗੁਰਬਾਣੀ ਦੀ ਰੋਸ਼ਨੀ ਵਿਚ ਦਾਸ ਬੇਨਤੀ ਕਰਨਾ ਚਾਹੁੰਦਾ ਹੈ ਕਿ ਸੁੱਖ ਤੇ ਦੁੱਖ ਮਨ ਦੀ ਇੱਕ ਅਵਸਥਾ ਹੈ। ਜਿਵੇਂ ਰਾਤ ਤੋਂ ਬਾਅਦ ਦਿਨ ਆਉਂਦਾ ਰਹਿੰਦਾ ਹੈ, ਉਸ ਤਰ੍ਹਾਂ ਹੀ ਸੁੱਖ ਤੋਂ ਬਾਅਦ ਦੁੱਖ ਆਉਂਦਾ ਰਹਿੰਦਾ ਹੈ। ਸੁੱਖ ਤੇ ਦੁੱਖ ਦੇ ਵਿਸ਼ੇ ਤੇ ਗੁਰੂ ਗ੍ਰੰਥ ਸਾਹਿਬ ਵਿਚ ਬਹੁਤ ਸਾਰੇ ਸ਼ਬਦ ਹਨ। ਸਿਰਫ਼ ਇੱਕ ਦੋ ਉਦਾਹਰਣਾਂ ਹੀ ਦੇ ਰਿਹਾ ਹਾਂ ਜੀ।
ਗੁਰੂ ਸਾਹਿਬ ਸਿੱਖਿਆ ਦਿੰਦੇ ਹਨ ਕਿ ਸੁੱਖ ਦੁੱਖ ਨੂੰ ਇਕੋ ਜਿਹਾ ਸਮਝਣਾ ਚਾਹੀਦਾ ਹੈ:-
ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥ (ਪੰਨਾ 57)
ਅਰਥ: ਹਰੇਕ ਜੀਵ (ਦੁਨੀਆ ਵਾਲਾ) ਸੁਖ ਮੰਗਦਾ ਹੈ, ਕੋਈ ਭੀ ਦੁੱਖ ਨਹੀਂ ਮੰਗਦਾ; ਪਰ (ਮਾਇਕ) ਸੁਖ ਨੂੰ ਦੁੱਖ-ਰੂਪ ਫਲ ਬਹੁਤ ਲੱਗਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਸ (ਭੇਤ) ਦੀ ਸਮਝ ਨਹੀਂ ਆਉਂਦੀ (ਉਹ ਦੁਨੀਆ ਵਾਲੇ ਸੁਖ ਹੀ ਮੰਗਦਾ ਰਹਿੰਦਾ ਹੈ ਤੇ ਨਾਮ ਤੋਂ ਵਾਂਜਿਆ ਰਹਿੰਦਾ ਹੈ) । (ਅਸਲ ਵਿਚ ਦੁਨੀਆ ਦੇ) ਸੁਖ ਤੇ ਦੁਖ ਇਕੋ ਜਿਹੇ ਹੀ ਸਮਝਣੇ ਚਾਹੀਦੇ ਹਨ। ਅਸਲ ਆਤਮਕ ਸੁਖ ਤਦੋਂ ਹੀ ਮਿਲਦਾ ਹੈ ਜੇ ਗੁਰੂ ਦੇ ਸ਼ਬਦ ਦੀ ਰਾਹੀਂ ਮਨ ਨੂੰ ਵਿੰਨ੍ਹ ਲਿਆ ਜਾਏ (ਮਨ ਨੂੰ ਨੱਥ ਕੇ ਦੁਨੀਆ ਦੇ ਮੌਜ-ਮੇਲਿਆਂ ਵਲੋਂ ਰੋਕ ਕੇ ਰੱਖਿਆ ਜਾਏ) ।5।
ਅੱਗੇ ਗੁਰੂ ਸਾਹਿਬ ਉਪਦੇਸ਼ ਦਿੰਦੇ ਹਨ ਕਿ ਨਾਮ ਮੰਗਣ ਵਿਚ ਹੀ ਸੁੱਖ ਹੈ ਕਿਉਂਕਿ ਸਿੱਖ/ਮਨੁੱਖ ਦੇ ਮਨ ਵਿਚ ਸੰਤੋਖ ਆ ਜਾਂਦਾ ਹੈ ਤੇ ਤ੍ਰਿਸ਼ਨਾ ਮੁੱਕ ਜਾਂਦੀ ਹੈ:-
ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ {ਪੰਨਾ 958}
ਅਰਥ: ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ।
ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।
ਇਸ ਵਿਸ਼ੇ ਤੇ ਇੱਕ ਬਹੁਤ ਸੁੰਦਰ ਲੇਖ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰਕੇ ਪੜ੍ਹਨ ਦੀ ਕ੍ਰਿਪਾਲਤਾ ਕਰਨੀ ਜੀ:-
https://gurparsad.com/suffering-and-happiness-according-to-gurbani/
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ