In Sikhism, are Gurus the same as Waheguru?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ।।
ਦਾਸ ਦੀ ਸਮਝ ਅਨੁਸਾਰ, ਸਿਖਾਂ ਦਾ ‘ਗੁਰੂ’ ਹੈ ਸ਼ਬਦ, ਕਿਉਂਕਿ ਪਹਿਲੇ ਗੁਰੂ ਸਰੀਰ ਗੁਰੂ ਨਾਨਕ ਸਾਹਿਬ ਨੇ ਆਪਣੇ ਜੋਗੀਆਂ ਨਾਲ ਵਿਚਾਰ ਵਟਾਂਦਰੇ ਵਿਚ ਇਹ ਸਾਫ਼ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਜੋਗੀਆਂ ਦੇ ਸਵਾਲ ਕਿ ਉਨ੍ਹਾਂ ਦਾ ਗੁਰੂ ਕੌਣ ਹੈ, ਦੇ ਜਵਾਬ ਵਿਚ ਕਿਹਾ ਸੀ ‘ਸਬਦੁ ਗੁਰੂ ਸੁਰਤਿ ਧੁਨਿ ਚੇਲਾ’।
“ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ।
ਗੁਰਬਾਣੀ ਅਨੁਸਾਰ ਗੁਰੂ ਤੇ ਪਰਮਾਤਮਾ/ਪਰਮੇਸ਼ਰ/ਅਕਾਲਪੁਰਖ ਇੱਕ ਰੂਪ ਹੀ ਹਨ:-
ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ (ਪੰਨਾ 864)
ਅਰਥ: ਹੇ ਭਾਈ! ਗੁਰੂ ਅਤੇ ਪਰਮਾਤਮਾ ਨੂੰ ਇੱਕ ਰੂਪ ਸਮਝੋ। ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਉਹੀ ਗੁਰੂ ਭੀ (ਸਿਰ-ਮੱਥੇ) ਕਬੂਲ ਕਰਦਾ ਹੈ।੧।ਰਹਾਉ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ