ਸੇਵਾ, ਸਿਮਰਨ, ਪਾਠ, ਕੀਰਤਨ ਆਦਿ ਦੇ ਬਾਵਜੂਦ ਮਨੁੱਖ ਸਦਾ ਦੁਖੀ ਕਿਉਂ ਰਹਿੰਦਾ ਹੈ?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸੇਵਾ, ਸਿਮਰਨ, ਪਾਠ, ਕੀਰਤਨ ਆਦਿ ਦੇ ਬਾਵਜੂਦ ਮਨੁੱਖ ਸਦਾ ਦੁਖੀ ਕਿਉਂ ਰਹਿੰਦਾ ਹੈ?
ਸਤਿਕਾਰ ਯੋਗ ਪਰਮਜੀਤ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡਾ ਸਵਾਲ ਕਿ ‘ਸੇਵਾ, ਸਿਮਰਨ, ਪਾਠ, ਕੀਰਤਨ ਆਦਿ ਦੇ ਬਾਵਜੂਦ ਮਨੁੱਖ ਸਦਾ ਦੁੱਖੀ ਕਿਉਂ ਰਹਿੰਦਾ ਹੈ?
ਸਤਿਕਾਰ ਯੋਗ ਵਿਦਵਾਨ ਵੀਰ ਕੰਡੋਲਾ ਸਾਹਿਬ ਨੇ ਤੁਹਾਡੇ ਸਵਾਲ ਦਾ ਸੰਖੇਪ ਵਿਚ ਬਹੁਤ ਸੁੰਦਰ ਜਵਾਬ ਦਿੱਤਾ ਹੈ।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਤੁਹਾਡਾ ਧਿਆਨ ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦੇ ਸੂਹੀ ਰਾਗ ਵਿਚ ਉਚਾਰਨ ਕੀਤੇ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 738 ਤੇ ਸੁਸ਼ੋਭਿਤ ਹੈ, ਦਿਵਾਉਣਾ ਚਾਹੁੰਦਾ ਹੈ। ਸ਼ਬਦ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਇਸ ਸ਼ਬਦ ਵਿਚ ਤੁਹਾਡੇ ਸਵਾਲ ਦਾ ਪੂਰਾ ਪੂਰਾ ਜਵਾਬ ਹੈ।
ਅੱਗੇ ਦਾਸ, ਆਪਣੀ ਸਮਝ ਅਨੁਸਾਰ, ਬੇਨਤੀ ਕਰਦਾ ਹੈ ਕਿ ਅਨੰਦੁ ਸਾਹਿਬ ਵਿਚ ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਜੀ ਸਿੱਖਿਆ ਦਿੰਦੇ ਹਨ ਕਿ ‘ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ॥’ ਅਰਥਾਤ ‘(ਹੇ ਭਾਈ!) ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।’
ਪਰ ਸਿੱਖ/ਮਨੁੱਖ ਇਸ ਬਾਰੇ ਤਾਂ ਸੋਚਦਾ ਵੀ ਨਹੀਂ, ਕਰਨਾ ਤਾਂ ਦੂਰ ਰਹਿ ਗਿਆ। ਫ਼ਿਰ ਦੱਸੋ ਸੁੱਖੀ ਕਿਵੇਂ ਹੋ ਸਕਦਾ ਹੈ? ਸਿਰਫ਼ ਦਿਖਾਵੇ ਦੇ ਕਰਮ, ਜੋ ਕਿ ਕਰਮਕਾਂਡਾਂ ਤੋਂ ਵੱਧ ਕੁੱਝ ਨਹੀਂ ਹਨ, ਕਰਨ ਨਾਲ ਸਿੱਖ/ਮਨੁੱਖ ਕਦੇ ਵੀ ਸੁੱਖੀ ਨਹੀਂ ਹੋ ਸਕਦਾ, ਦੁੱਖੀ ਹੀ ਰਹੇਗਾ। ਵਿਚਾਰ ਕਰਨੀ ਜੀ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
————————-
ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥ ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥ ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥ {ਪੰਨਾ 738}
ਅਰਥ: ਹੇ ਭਾਈ! ਝੂਠੇ ਮੂਰਖ ਮਨੁੱਖ ਦੇ ਹਠ ਦੀ ਗੱਲ (ਸੁਣ) । ਇਹ ਉਹਨਾਂ ਦੀ ਰੀਸ ਕਰਦਾ ਹੈ ਜੇਹੜੇ ਪਿਆਰੇ ਪ੍ਰਭੂ ਦੇ ਦਰ ਤੋਂ ਸਤਕਾਰ ਹਾਸਲ ਕਰ ਚੁਕੇ ਹਨ।੧।ਰਹਾਉ।
ਹੇ ਭਾਈ! ਇਹ ਮੂਰਖ ਕੰਮ ਤਾਂ ਥੋੜਾ ਕਰਦਾ ਹੈ, ਪਰ ਉਸ ਦੇ ਇਵਜ਼ ਵਿਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ। ਪ੍ਰਭੂ ਦੇ ਚਰਨਾਂ ਤਕ ਪਹੁੰਚ ਤਾਂ ਹਾਸਲ ਨਹੀਂ ਕਰ ਸਕਦਾ, ਪਰ ਆਖਦਾ ਹੈ ਕਿ ਮੈਂ (ਪ੍ਰਭੂ ਦੀ ਹਜ਼ੂਰੀ ਵਿਚ) ਪਹੁੰਚਿਆ ਹੋਇਆ ਹਾਂ।੧।
(ਹੇ ਭਾਈ! ਝੂਠਾ ਮੂਰਖ ਹੋਰਨਾਂ ਨੂੰ ਆਪਣੇ ਧਰਮੀ ਹੋਣ ਦੇ ਨਿਰੇ) ਭੇਖ ਵਿਖਾ ਰਿਹਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਮਾਈ ਨਹੀਂ ਕਰਦਾ। ਮੂੰਹੋਂ ਆਖਦਾ ਹੈ ਕਿ ਮੈਂ ਹਜ਼ੂਰੀ ਵਿਚ ਪਹੁੰਚਿਆ ਹੋਇਆ ਹਾਂ, ਪਰ (ਪ੍ਰਭੂ-ਚਰਨਾਂ ਦੇ ਕਿਤੇ) ਨੇੜੇ ਭੀ ਨਹੀਂ ਢੁਕਿਆ।੨।
(ਹੇ ਭਾਈ! ਵੇਖ ਮੂਰਖ ਦੀ ਹਠ ਦੀ ਗੱਲ! ਇਹ ਆਪਣੇ ਆਪ ਨੂੰ) ਤਿਆਗੀ ਅਖਵਾਂਦਾ ਹੈ ਪਰ ਮਾਇਆ (ਦੀ ਲਾਲਸਾ) ਵਿਚ ਮਸਤ ਰਹਿੰਦਾ ਹੈ। (ਇਸ ਦੇ) ਮਨ ਵਿਚ (ਪ੍ਰਭੂ-ਚਰਨਾਂ ਦਾ) ਪਿਆਰ ਨਹੀਂ ਹੈ, ਪਰ ਮੂੰਹੋਂ ਆਖਦਾ ਹੈ ਕਿ ਮੈਂ (ਪ੍ਰਭੂ ਦੇ ਪ੍ਰੇਮ-ਰੰਗ ਵਿਚ) ਰੰਗਿਆ ਹੋਇਆ ਹਾਂ।੩।
ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਬੇਨਤੀ ਸੁਣ (ਜੀਵ ਵਿਚਾਰਾ ਕੁਝ ਕਰਨ-ਜੋਗਾ ਨਹੀਂ, ਇਹ) ਮੰਦ-ਕਰਮੀ ਹੈ, ਨਿਰਦਈ ਹੈ, ਵਿਸ਼ਈ ਹੈ (ਫਿਰ ਭੀ ਤੇਰਾ) ਹੈ ਇਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਬਖ਼ਸ਼।੪।
ਹੇ ਪੁਰਖ ਪ੍ਰਭੂ! ਤੂੰ ਸਭ ਸੁਖ ਦੇਣ-ਜੋਗ ਹੈਂ, ਤੂੰ ਪਿਆਰ-ਭਰਪੂਰ ਹੈਂ। (ਅਸਾਂ ਜੀਵਾਂ ਨੂੰ) ਇਹ ਵਡਿਆਈ ਬਖ਼ਸ਼ ਕਿ ਤੇਰਾ ਦਰਸਨ ਕਰ ਸਕੀਏ।੧।ਰਹਾਉ ਦੂਜਾ।੧।੭।
Paramjit ji I know so many who are doing all you mentioned but no change in thoughts, SANSKARS and they are DUKHEE. You know why , they do NIT NEM as mechanical reading without understanding the spiritual message, without internalizing what GURU is saying. They do all this as ritual, not to change behavior, SOCH, ADATAN. What good is when I do SUKHMANI SAHIB without understanding . That is why they are DUKHEE, NO CHANGE.