ਗੁਰਬਾਣੀ ਅਨੁਸਾਰ ਕੀ ਮੋਹ ਮਾਇਆ ਦਾ ਰੂਪ ਹੈ?
According to Gurbani, is attachment a form of Maya?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਗੁਰਬਾਣੀ ਅਨੁਸਾਰ ਕੀ ਮੋਹ ਮਾਇਆ ਦਾ ਰੂਪ ਹੈ?
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਹਾਡੇ ਪ੍ਰਸ਼ਨ ‘ਗੁਰਬਾਣੀ ਅਨੁਸਾਰ ਕੀ ਮੋਹ ਮਾਇਆ ਦਾ ਰੂਪ ਹੈ’ ਦੇ ਉੱਤਰ ਵਿਚ ਦਾਸ ਗੁਰੂ ਗ੍ਰੰਥ ਸਾਹਿਬ ਵਿਚੋਂ ਦੋ ਤੁਕਾਂ ਅਤੇ ਇੱਕ ਪੂਰਾ ਸ਼ਬਦ ਉਦਾਹਰਣ ਵਜੋਂ ਦੇ ਰਿਹਾ ਹੈ। ਹੋਰ ਬਹੁਤ ਸਾਰੇ ਸ਼ਬਦ ਹਨ।
ਇਨ੍ਹਾਂ ਤੁਕਾਂ ਅਤੇ ਸ਼ਬਦ ਦੇ ਅਰਥਾਂ ਤੋਂ ਤੁਹਾਨੂੰ ਆਪਣੇ ਪ੍ਰਸ਼ਨ ਦਾ ਉੱਤਰ ਮਿਲ ਜਾਵੇਗਾ। ਤੁਹਾਡਾ ਅੱਗੇ ਕੋਈ ਪ੍ਰਸ਼ਨ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
——————
ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥ ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥ (ਪੰਨਾ 46)
ਅਰਥ: ਹੇ ਭਾਈ! (ਤੂੰ ਭੀ) ਉਸੇ ਪ੍ਰਭੂ ਨੂੰ ਆਪਣਾ ਮਿੱਤਰ ਬਣਾ। ਮਾਇਆ ਦਾ ਮੋਹ ਮਾਇਆ ਦੀ ਪ੍ਰੀਤਿ ਫਿਟਕਾਰ-ਜੋਗ ਹੈ (ਇਸ ਨੂੰ ਛੱਡ ਦੇ, ਮਾਇਆ ਦੇ ਮੋਹ ਵਿਚ ਫਸਿਆ ਹੋਇਆ) ਕੋਈ ਭੀ ਬੰਦਾ ਸੁਖੀ ਨਹੀਂ ਦਿਸਦਾ।1। ਰਹਾਉ।
————-
ਸਿਰੀਰਾਗੁ ਮਹਲਾ ੧ ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥੧॥ ਮੇਰੇ ਪ੍ਰੀਤਮਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥੧॥ ਰਹਾਉ ॥ (ਪੰਨਾ 61-62)
ਅਰਥ: ਪੁੱਤਰ, ਰਿਸ਼ਤੇਦਾਰ, ਘਰ, ਇਸਤ੍ਰੀ (ਆਦਿਕ ਦੇ ਮੋਹ) ਦੇ ਕਾਰਨ ਮੋਹਣੀ ਮਾਇਆ ਦੀ ਤ੍ਰਿਸ਼ਨਾ ਜੀਵਾਂ ਨੂੰ ਵਿਆਪ ਰਹੀ ਹੈ। ਧਨ ਨੇ, ਜੁਆਨੀ ਨੇ, ਲੋਭ ਨੇ, ਅਹੰਕਾਰ ਨੇ, (ਸਾਰੇ) ਜਗਤ ਨੂੰ ਲੁੱਟ ਲਿਆ ਹੈ। ਮੋਹ ਦੀ ਠੱਗਬੂਟੀ ਨੇ ਮੈਨੂੰ (ਭੀ) ਠੱਗ ਲਿਆ ਹੈ, ਇਹ ਮੋਹ-ਠੱਗਬੂਟੀ ਸਾਰੇ ਸੰਸਾਰ ਵਿਚ ਆਪਣਾ ਜ਼ੋਰ ਪਾ ਰਹੀ ਹੈ।1।
ਹੇ ਮੇਰੇ ਪ੍ਰੀਤਮ-ਪ੍ਰਭੂ! (ਇਸ ਠੱਗ-ਬੂਟੀ ਤੋਂ ਬਚਾਣ ਲਈ) ਮੈਨੂੰ ਤੈਥੋਂ ਬਿਨਾ ਹੋਰ ਕੋਈ (ਸਮਰੱਥ) ਨਹੀਂ (ਦਿੱਸਦਾ) । ਮੈਨੂੰ ਤੈਥੋਂ ਬਿਨਾ ਹੋਰ ਕੋਈ ਪਿਆਰਾ ਨਹੀਂ ਲੱਗਦਾ। ਜਦੋਂ ਤੂੰ ਮੈਨੂੰ ਪਿਆਰਾ ਲੱਗਦਾ ਹੈਂ, ਤਦੋਂ ਮੈਨੂੰ ਆਤਮਕ ਸੁਖ ਮਿਲਦਾ ਹੈ।1। ਰਹਾਉ।
————-
ਗਉੜੀ ਗੁਆਰੇਰੀ ਮਹਲਾ ੪ ॥ ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥ ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥ ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥ ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥ ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥ ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥ {ਪੰਨਾ 166}
ਅਰਥ: ਹੇ ਮੇਰੇ ਰਾਮ! ਮੈਨੂੰ ਮੂਰਖ ਨੂੰ ਉੱਚੀ ਆਤਮਕ ਅਵਸਥਾ ਬਖ਼ਸ਼, ਮੈਨੂੰ ਗੁਰੂ ਦੇ ਸੇਵਾ ਦੇ ਕੰਮ ਵਿਚ ਜੋੜ।1। ਰਹਾਉ।
ਕਿਸਾਨ ਖੇਤੀ ਦਾ ਕੰਮ ਜੀ ਲਾ ਕੇ (ਪੂਰੀ ਮਿਹਨਤ ਨਾਲ) ਕਰਦਾ ਹੈ, ਹਲ ਵਾਹੁੰਦਾ ਹੈ ਉੱਦਮ ਕਰਦਾ ਹੈ ਤੇ ਤਾਂਘ ਕਰਦਾ ਹੈ (ਕਿ ਫ਼ਸਲ ਚੰਗਾ ਲੱਗੇ, ਤਾਂ ਜੁ) ਮੇਰਾ ਪੁੱਤਰ ਖਾਏ ਮੇਰੀ ਧੀ ਖਾਏ। ਇਸੇ ਤਰ੍ਹਾਂ ਪਰਮਾਤਮਾ ਦਾ ਦਾਸ ਪਰਮਾਤਮਾ ਦੇ ਨਾਮ ਦਾ ਜਾਪ ਕਰਦਾ ਹੈ (ਜਿਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਅੰਤ ਵੇਲੇ (ਜਦੋਂ ਹੋਰ ਕੋਈ ਸਾਥੀ ਨਹੀਂ ਰਹਿ ਜਾਂਦਾ) ਪਰਮਾਤਮਾ ਉਸ ਨੂੰ (ਮੋਹ ਆਦਿਕ ਦੇ ਪੰਜੇ ਤੋਂ) ਛੁਡਾਂਦਾ ਹੈ।1।
ਸੌਦਾਗਰ ਸੌਦਾਗਰੀ ਕਰਨ ਵਾਸਤੇ ਘੋੜੇ ਲੈ ਕੇ ਤੁਰ ਪੈਂਦਾ ਹੈ (ਸੌਦਾਗਰੀ ਵਿਚ ਉਹ) ਧਨ ਖੱਟਦਾ ਹੈ (ਹੋਰ ਧਨ ਦੀ) ਆਸ ਕਰਦਾ ਹੈ (ਜਿਉਂ ਜਿਉਂ ਕਮਾਈ ਕਰਦਾ ਹੈ ਤਿਉਂ ਤਿਉਂ) ਮਾਇਆ ਦਾ ਮੋਹ ਵਧਾਂਦਾ ਜਾਂਦਾ ਹੈ। ਇਸੇ ਤਰ੍ਹਾਂ ਪਰਮਾਤਮਾ ਦਾ ਦਾਸ ਪਰਮਾਤਮਾ ਦਾ ਨਾਮ ਸਿਮਰਦਾ ਹੈ, ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਦਾ ਹੈ।2।
ਦੁਕਾਨਦਾਰ ਦੁਕਾਨ ਵਿਚ ਬੈਠ ਕੇ ਦੁਕਾਨ ਦਾ ਕੰਮ ਕਰਦਾ ਹੈ ਤੇ (ਮਾਇਆ) ਇਕੱਠੀ ਕਰਦਾ ਹੈ (ਜੋ ਉਸ ਦੇ ਆਤਮਕ ਜੀਵਨ ਵਾਸਤੇ) ਜ਼ਹਰ (ਦਾ ਕੰਮ ਕਰਦੀ ਜਾਂਦੀ) ਹੈ (ਕਿਉਂਕਿ ਇਹ ਤਾਂ ਨਿਰਾ) ਮੋਹ ਦਾ ਝੂਠਾ ਖਿਲਾਰਾ ਹੈ, ਝੂਠ ਦਾ ਪਸਾਰਾ ਹੈ (ਜਿਉਂ ਜਿਉਂ ਇਸ ਵਿਚ ਵਧੀਕ ਰੁੱਝਦਾ ਹੈ ਤਿਉਂ ਤਿਉਂ) ਇਸ ਨਾਸਵੰਤ ਦੇ ਮੋਹ ਵਿਚ ਫਸਦਾ ਜਾਂਦਾ ਹੈ। ਇਸੇ ਤਰ੍ਹਾਂ ਪਰਮਾਤਮਾ ਦੇ ਦਾਸ ਨੇ (ਭੀ) ਧਨ ਇਕੱਠਾ ਕੀਤਾ ਹੁੰਦਾ ਹੈ ਪਰ ਉਹ ਹਰਿ-ਨਾਮ ਦਾ ਧਨ ਹੈ, ਇਹ ਨਾਮ-ਧਨ ਉਹ ਆਪਣੀ ਜ਼ਿੰਦਗੀ ਦੇ ਸਫ਼ਰ ਵਾਸਤੇ ਖ਼ਰਚ (ਦੇ ਤੌਰ ਤੇ) ਲੈ ਜਾਂਦਾ ਹੈ।3।
ਮਾਇਆ ਦੇ ਮੋਹ ਦਾ ਇਹ ਖਿਲਾਰਾ (ਤਾਂ) ਮਾਇਆ ਦੇ ਮੋਹ ਵਿਚ ਫਸਾਣ ਲਈ ਫਾਹੀ ਹੈ। ਇਸ ਵਿਚੋਂ ਉਹ ਮਨੁੱਖ ਪਾਰ ਲੰਘਦਾ ਹੈ, ਜੇਹੜਾ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਦਾਸਾਂ ਦਾ ਦਾਸ ਬਣਦਾ ਹੈ। ਦਾਸ ਨਾਨਕ ਨੇ (ਭੀ) ਗੁਰੂ ਦੀ ਸਰਨ ਪੈ ਕੇ (ਆਤਮਕ ਜੀਵਨ ਵਾਸਤੇ) ਚਾਨਣ ਹਾਸਲ ਕਰ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ।4।3।9। 47।
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ {ਪੰਨਾ 643}
ਅਰਥ: (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
————–
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643}
ਪਦਅਰਥ: ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ।
{ਨੋਟ: ‘ਮਾਇਆ’ ਤੇ ‘ਮਮਤਾ’ ਦੋ ਵੱਖੋ ਵੱਖ ਚੀਜ਼ਾਂ ਨਹੀਂ ਲੈਣੀਆਂ; ਲਫ਼ਜ਼ ‘ਜਿਨਿ’ (=ਜਿਸ ਨੇ) ‘ਇਕ-ਵਚਨ’ ਹੈ।
ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ ‘ਮਮਤਾ’ ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
Yes, emotional attachment is a form of Maya and the most difficult to overcome.