is God a judge who punishes us according to our karma ? Many sikh pracharak say God don't bestow us anything when we do any bad karma ? Everything is pap for eg if someone drinks alcohol he is a sinner who cut his hair is a sinner, a person is sinner this or that? I meant to say many sikh pracharak has made our religion that of Hindus of paap punya like there are so many boundation and regulations they do parachar of Sikhi as a cult not as a pathway of freedom anyone who is reading know what I am to trying to say is imposing too many boundation , setting their own dogmas from their own perspective ? Many sikh people have same ritualistic tendencies as that of Hindus ? Is God really a men seating in cloud and jusghing are we it slaves ?
is God a judge who punishes us according to our karma ? Many sikh pracharak say God don't bestow us anything when we do any bad karma ? Everything is pap for eg if someone drinks alcohol he is a sinner who cut his hair is a sinner, a person is sinner this or that? I meant to say many sikh pracharak has made our religion that of Hindus of paap punya like there are so many boundation and regulations they do parachar of Sikhi as a cult not as a pathway of freedom anyone who is reading know what I am to trying to say is imposing too many boundation , setting their own dogmas from their own perspective ? Many sikh people have same ritualistic tendencies as that of Hindus ? Is God really a men seating in cloud and jusghing are we it slaves ?
Share
Respected Brother/Sister,
Waheguru ji ka Khalsa, Waheguru ji ki Fateh!
In response to your questions, the undersigned wants to say that the Guru Granth Sahib uses vocabulary from ancient religious texts of Hinduism and Islam, which were prevalent, during Guru Sahiban’s times, in India. Both the religions accept concepts of an afterlife and heaven and hell, after physical death, which Sikhi doesn’t accept. Gurbani explains Sikhi concepts mainly in relation to Brahmanical (Hindu) concepts.
Gurbani teaches spirituality and the two main concepts are that the Akalpurakh is everywhere, including inside us, but not in the clouds. Thus, there is no need to make efforts to search for the Akalpurakh outside. Gurbani teaches us:
ਕਾਹੇ ਰੇ ਬਨ ਖੋਜਨ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥ {ਪੰਨਾ 684}
ਅਰਥ: ਹੇ ਭਾਈ! ਪਰਮਾਤਮਾ ਨੂੰ) ਲੱਭਣ ਵਾਸਤੇ ਤੂੰ ਜੰਗਲਾਂ ਵਿਚ ਕਿਉਂ ਜਾਂਦਾ ਹੈਂ? ਪਰਮਾਤਮਾ ਸਭ ਵਿਚ ਵੱਸਣ ਵਾਲਾ ਹੈ, (ਫਿਰ ਭੀ) ਸਦਾ (ਮਾਇਆ ਦੇ ਪ੍ਰਭਾਵ ਤੋਂ) ਨਿਰਲੇਪ ਰਹਿੰਦਾ ਹੈ। ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ।੧।ਰਹਾਉ।
ਹੇ ਭਾਈ! ਜਿਵੇਂ ਫੁੱਲ ਵਿਚ ਸੁਗੰਧੀ ਵੱਸਦੀ ਹੈ, ਜਿਵੇਂ ਸ਼ੀਸ਼ੇ ਵਿਚ (ਸ਼ੀਸ਼ਾ ਵੇਖਣ ਵਾਲੇ ਦਾ) ਅਕਸ ਵੱਸਦਾ ਹੈ, ਤਿਵੇਂ ਪਰਮਾਤਮਾ ਇਕ-ਰਸ ਸਭਨਾਂ ਦੇ ਅੰਦਰ ਵੱਸਦਾ ਹੈ। (ਇਸ ਵਾਸਤੇ, ਉਸ ਨੂੰ) ਆਪਣੇ ਹਿਰਦੇ ਵਿਚ ਹੀ ਲੱਭ।੧।
ਹੇ ਭਾਈ! ਗੁਰੂ ਦਾ (ਆਤਮਕ ਜੀਵਨ ਦਾ) ਉਪਦੇਸ਼ ਇਹ ਦੱਸਦਾ ਹੈ ਕਿ (ਆਪਣੇ ਸਰੀਰ ਦੇ) ਅੰਦਰ (ਅਤੇ ਆਪਣੇ ਸਰੀਰ ਤੋਂ) ਬਾਹਰ (ਹਰ ਥਾਂ) ਇਕ ਪਰਮਾਤਮਾ ਨੂੰ (ਵੱਸਦਾ) ਸਮਝੋ। ਹੇ ਦਾਸ ਨਾਨਕ! ਆਪਣਾ ਆਤਮਕ ਜੀਵਨ ਪਰਖਣ ਤੋਂ ਬਿਨਾ (ਮਨ ਉੱਤੋਂ) ਭਟਕਣਾ ਦਾ ਜਾਲਾ ਦੂਰ ਨਹੀਂ ਹੋ ਸਕਦਾ (ਤੇ, ਉਤਨਾ ਚਿਰ ਸਰਬ-ਵਿਆਪਕ ਪਰਮਾਤਮਾ ਦੀ ਸੂਝ ਨਹੀਂ ਆ ਸਕਦੀ) ।੨।੧।
Further, the Gurbani guides us:
ਪਉੜੀ ॥ ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ ਗੁਰ ਸਬਦੀ ਦਰੁ ਜਾਣੀਐ ਅੰਦਰਿ ਮਹਲੁ ਅਸਰਾਉ ॥ ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥੧੮॥ {ਪੰਨਾ 1092}
ਅਰਥ: (ਜੀਵ ਦੇ) ਅੰਦਰ ਹੀ (ਜੀਆਂ ਦਾ) ਮਾਲਕ (ਬੈਠਾ) ਹੈ, (ਜੀਵ ਦੇ) ਅੰਦਰ ਹੀ (ਉਸ ਦਾ) ਤਖ਼ਤ ਹੈ, ਉਹ ਆਪ ਹੀ (ਅੰਦਰ ਬੈਠਾ ਹੋਇਆ, ਜੀਵ ਦੇ ਕੀਤੇ ਕਰਮਾਂ ਦਾ) ਨਿਆਂ ਕਰੀ ਜਾਂਦਾ ਹੈ; (ਜੀਵ ਦੇ) ਅੰਦਰ ਹੀ (ਉਸ ਦਾ) ਮਹਲ ਹੈ, (ਜੀਵ ਦੇ) ਅੰਦਰ ਹੀ (ਬੈਠਾ ਜੀਵ ਨੂੰ) ਆਸਰਾ (ਦੇਈ ਜਾ ਰਿਹਾ) ਹੈ, ਪਰ ਉਸ ਦੇ ਮਹਲ ਦਾ ਬੂਹਾ ਗੁਰੂ ਦੇ ਸ਼ਬਦ ਦੀ ਰਾਹੀਂ ਲੱਭਦਾ ਹੈ।
(ਜੀਵ ਦੇ ਅੰਦਰ ਹੀ ਬੈਠੇ ਹੋਏ ਦੀ ਹਜ਼ੂਰੀ ਵਿਚ) ਖਰੇ ਜੀਵ ਪਰਖ ਕੇ ਖ਼ਜ਼ਾਨੇ ਵਿਚ ਰੱਖੇ ਜਾਂਦੇ ਹਨ (ਭਾਵ, ਅੰਦਰ ਬੈਠਾ ਹੋਇਆ ਹੀ ਖਰੇ ਜੀਵਾਂ ਦੀ ਆਪ ਸੰਭਾਲ ਕਰੀ ਜਾਂਦਾ ਹੈ) , ਖੋਟਿਆਂ ਨੂੰ ਥਾਂ ਨਹੀਂ ਮਿਲਦੀ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਰ ਥਾਂ ਮੌਜੂਦ ਹੈ, ਉਸ ਦਾ ਨਿਆਂ ਸਦਾ ਅਟੱਲ ਹੈ; ਉਨ੍ਹਾਂ ਨੂੰ ਉਸ ਦੇ ਨਾਮ-ਅੰਮ੍ਰਿਤ ਦਾ ਸੁਆਦ ਆਉਂਦਾ ਹੈ ਜਿਨ੍ਹਾਂ ਦੇ ਮਨ ਵਿਚ ਨਾਮ ਵੱਸਦਾ ਹੈ। 18।
This means that the Akalpurakh is like a King but the King’s throne and court are inside our mind (ਮਨ) where our conscience (ਜ਼ਮੀਰ) acts as the judge of our thoughts (ਵਿਚਾਰ ) and actions (ਕਰਮ).
Therefore, we need to forget about Dharamraja (ਯਮਰਾਜ) and his court and Yamdoots (ਯਮਦੂਤ) or agents of death. The spiritual meaning of Yamdoots, as per Gurbani is agents of spiritual death, which takes place when we indulge in vices. The physical death is bound to come to everyone and the main issue is of not dying a spiritual death anytime.
Sikhi is for not following any religious practices/karamkands but realising the Divine within, which should be the ultimate purpose or goal of human birth. In other words, it would be necessary to reunite the mind with the Akalpurakh.
According to Prof. Sahib Singh ji, who has given meanings of all the Shabads included in Guru Granth Sahib, the entire Guru Granth Sahib is the vyakhya (explanation) of the following two Pangtis of the first Pauri of Jap Baani:-
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
Therefore, the basic principles of Sikhi are to become a righteous/ virtuous person and to remain in the Hukam (Divine Law) of Akalpurakh.
Therefore, the whole game is to get rid of vices (ਪਾਪ) and become righteous (ਸਚਿਆਰ)/Virtuous (ਗੁਣਵਾਨ – ਪੁੰਨੀ) i.e. Gurmukh (living life as per Divine Law, as per Gurbani’s teachings) and become one with Akalpurakh and Shabad Guru, who are spiritually embodiment of each other and reach the stage of spiritual equipoise (ਆਤਮਿਕ ਅਡੋਲਤਾ) and spiritual bliss (ਆਤਮਿਕ ਆਨੰਦ). Getting rid of vices amounts to spiritual salvation/emancipation i.e. enlightenment (ਇਸੇ ਜੀਵਨ ਵਿਚ ਆਤਮਿਕ ਤੌਰ ਤੇ ਮੁਕਤ ਹੋ ਜਾਣਾ) because there is no concept of salvation/emancipation, after death, which is a concept of Hinduism.
Further, regarding deeds, as understood by the undersigned, a person is born with a clean slate and with his good or bad deeds writes on it, while living, and lives a happy life, because of his good deeds or suffers because of his bad deeds. When he goes from this world, he doesn’t carry forward anything and goes with a clean slate. In other words, everything happens in the present life itself.
As regards punishment by Akalpurakh, the undersigned wants to request you to please read the following Pauri and its meanings. There are more Shabads on the subject in Guru Granth Sahib. It is very clear that Akalpurakh takes full care of us and doesn’t even remember our shortcomings, what to say of our sins (vices):-
ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥੨੧॥ {ਪੰਨਾ 1101}
ਅਰਥ: ਪਰਮਾਤਮਾ ਮੇਰਾ ਮਾਤਾ ਪਿਤਾ ਹੈ (ਮਾਪਿਆਂ ਵਾਂਗ ਮੈਨੂੰ) ਪਾਲਣ ਵਾਲਾ ਹੈ। ਪ੍ਰਭੂ ਮੇਰੀ ਸੰਭਾਲ ਕਰਦਾ ਹੈ, ਅਸੀਂ ਪ੍ਰਭੂ ਦੇ ਬੱਚੇ ਹਾਂ। ਮੈਨੂੰ ਮੇਰਾ ਹਰੀ ਅਡੋਲ ਅਵਸਥਾ ਵਿਚ ਟਿਕਾ ਕੇ ਜੀਵਨ-ਖੇਡ ਖਿਡਾ ਰਿਹਾ ਹੈ, (ਇਸ ਗੱਲੋਂ ਰਤਾ ਭੀ) ਆਲਸ ਨਹੀਂ ਕਰਦਾ। ਮੇਰੇ ਕਿਸੇ ਔਗੁਣ ਨੂੰ ਚੇਤੇ ਨਹੀਂ ਰੱਖਦਾ, (ਸਦਾ) ਆਪਣੇ ਗਲ ਨਾਲ (ਮੈਨੂੰ) ਲਾਈ ਰੱਖਦਾ ਹੈ। ਜੋ ਕੁਝ ਮੈਂ ਮੂੰਹੋਂ ਮੰਗਦਾ ਹਾਂ, ਮੇਰਾ ਸੁਖ-ਦਾਈ ਪਿਤਾ-ਪ੍ਰਭੂ ਉਹੀ ਉਹੀ ਦੇ ਦੇਂਦਾ ਹੈ। ਉਸ ਪ੍ਰਭੂ ਨੇ ਮੈਨੂੰ ਆਪਣੇ ਨਾਲ ਜਾਣ-ਪਛਾਣ ਦੀ ਪੂੰਜੀ ਆਪਣਾ ਨਾਮ-ਧਨ ਸੌਂਪ ਦਿੱਤਾ ਹੈ, ਤੇ ਮੈਨੂੰ ਇਹ ਸੌਦਾ ਵਿਹਾਝਣ ਦੇ ਲਾਇਕ ਬਣਾ ਦਿੱਤਾ ਹੈ। ਪ੍ਰਭੂ ਨੇ ਮੈਨੂੰ ਸਤਿਗੁਰੂ ਦੇ ਨਾਲ ਭਾਈਵਾਲ ਬਣਾ ਦਿੱਤਾ ਹੈ, (ਹੁਣ) ਸਾਰੇ ਸੁਖ ਮੇਰੇ ਦਾਸ ਬਣ ਗਏ ਹਨ। ਮੇਰਾ ਪਿਤਾ-ਪ੍ਰਭੂ ਕਦੇ ਭੀ ਮੇਰੇ ਨਾਲੋਂ ਵਿਛੁੜਦਾ ਨਹੀਂ, ਸਾਰੀਆਂ ਗੱਲਾਂ ਕਰਨ ਦੇ ਸਮਰੱਥ ਹੈ। 21।
Therefore, He has no system of giving punishment to His children for their mistakes/shortcomings or sins (vices) .
Please read this also:-
ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥
ਅਰਥ: ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧।
So, please get rid of any thoughts that Akalpurakh gives punishment for any one’s mistakes/shortcomings or sins (vices). Only thing is that one suffers during life time itself for his/her wrongs/sins (vices).
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
thank you for making me understand I want to know how can I practice real naam and simran not chanting but real thing 24/7 effortlessly
ਗੁਰਬਾਣੀ ਅਨੁਸਾਰ ਨਾਮ ਸਿਮਰਨ ਕੀ ਹੈ?
ਸੁਖਮਨੀ ਸਾਹਿਬ ਵਿਚ ਪੰਜਵੇਂ ਗੁਰੂ ਨਾਨਕ, ਗੁਰੂ ਅਰਜਨ ਸਾਹਿਬ ਸਿੱਖਿਆ ਦਿੰਦੇ ਹਨ:
ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰ ॥੧॥ {ਪੰਨਾ 295}
ਅਰਥ: (ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ, ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ।
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ, (ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ।
ਹੇ ਮਨ! ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਤੇ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ।
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, (ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ।
ਹੇ ਨਾਨਕ! ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ।1।
ਪ੍ਰੋਫੈਸਰ ਸਾਹਿਬ ਸਿੰਘ ਜੀ ਆਪਣੀ ਪੁਸਤਕ ‘ਸਿਮਰਨ ਦੀਆਂ ਬਰਕਤਾਂ ਤੇ ਹੋਰ ਲੇਖ’ ਦੇ ਪੰਨਾ 12 ਤੇ ‘ਸਿਮਰਨ ਕੀ ਹੈ’ ਬਾਰੇ ਲਿੱਖਦੇ ਹਨ:-
….ਆਪਣੀ ਨਿੱਕੀ ਜਿਹੀ ‘ਸੁਰਤਿ’ ਨੂੰ ਇਸ ਨੇ ਸਰਬ-ਵਿਆਪਕ ‘ਸੁਰਤਿ’ ਵਿਚ ਜੋੜਨਾ ਹੈ, ਆਪਣੇ ਨਿੱਕੇ ਜਿਹੇ ਮਨ ਨੂੰ ਇਸ ਨੇ ਸਰਬ-ਵਿਆਪਕ ਮਨ ਵਿਚ ਇਕ-ਮਿਕ ਕਰਨਾ ਹੈ, ਆਪਣੀ ਨਿੱਕੀ ਜਿਹੀ ਜਿੰਦ ਨੂੰ ਇਸ ਨੇ ਸਰਬ-ਵਿਆਪਕ ਜਿੰਦ ਵਿਚ ਚੁਭੀ ਲੁਆਣੀ ਹੈ। ਇਸੇ ਦਾ ਨਾਮ ‘ਸਿਮਰਨ’ ਹੈ। ਸਿਮਰਨ ਦਾ ਅਰਥ ਹੈ, ‘ਯਾਦ ਕਰਨਾ, ਯਾਦ ਰੱਖਣਾ’। ਉਸ ਸਰਬ-ਵਿਆਪਕ ਜੋਤਿ ਨੂੰ ਹਰ ਥਾਂ ਪਸਰੀ ਜਾਣ ਕੇ ਉਸ ਨੂੰ ‘ਤੂੰ ਹੈਂ ਤੂੰ’ ਆਖਦੇ ਰਹਿਣਾ ਉਸ ਦਾ ‘ਸਿਮਰਨ’ ਹੈ। ਸ਼ਬਦ ਦੀ ਰਾਹੀਂ ਉਸ ਦੀਆਂ ਸਿਫਤਾਂ ਪੜ੍ਹਨੀਆਂ ਸੁਣਨੀਆਂ, ਗਾਣੀਆਂ ਭੀ ਉਸ ਦਾ ਸਿਮਰਨ ਹੈ।
ਗੁਰਬਾਣੀ ਅਨੁਸਾਰ ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰੱਖਣਾ ਅਕਾਲਪੁਰਖ/ਪਰਮਾਤਮਾ ਦੀ ਸਿਫ਼ਤ ਸਲਾਹ ਕਰਨੀ ਹੈ ਤੇ ਇਹ ਹੀ ਨਾਮ ਸਿਮਰਨ ਹੈ। ਰਸਨਾ ਨਾਲ ਵਾਹਿਗੁਰੂ ਵਾਹਿਗੁਰੂ ਕਰਨਾ ਨਹੀਂ ਕਿਉਂਕਿ ਇਹ ਸਾਸ ਸਾਸ ਕਰਨਾ ਸੰਭਵ ਨਹੀਂ ਹੈ।
ਭਗਤ ਨਾਮਦੇਵ ਜੀ ਆਪਣੀ ਬਾਣੀ ਵਿਚ ਸਿੱਖਿਆ ਦਿੰਦੇ ਹਨ:
ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥ ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥ ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥ {ਪੰਨਾ 972}
ਅਰਥ: (ਹੇ ਤ੍ਰਿਲੋਚਨ!) ਜਿਵੇਂ ਸੁਨਿਆਰੇ ਦਾ ਮਨ (ਹੋਰਨਾਂ ਨਾਲ ਗੱਲਾਂ-ਬਾਤਾਂ ਕਰਦਿਆਂ ਭੀ, ਕੁਠਾਲੀ ਵਿਚ ਪਾਏ ਹੋਏ ਸੋਨੇ ਵਿਚ) ਜੁੜਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪਰਮਾਤਮਾ ਦੇ ਨਾਮ ਵਿਚ ਵਿੱਝਾ ਹੋਇਆ ਹੈ।1। ਰਹਾਉ।
(ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ।1।
(ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ।2।
(ਹੇ ਤ੍ਰਿਲੋਚਨ!) ਇੱਕ ਘਰ ਹੈ ਜਿਸ ਦੇ ਦਸ ਬੂਹੇ ਹਨ, ਇਸ ਘਰੋਂ ਮਨੁੱਖ ਗਊਆਂ ਚਾਰਨ ਲਈ ਛੱਡਦਾ ਹੈ; ਇਹ ਗਾਈਆਂ ਪੰਜਾਂ ਕੋਹਾਂ ਤੇ ਜਾ ਚੁਗਦੀਆਂ ਹਨ, ਪਰ ਆਪਣਾ ਚਿੱਤ ਆਪਣੇ ਵੱਛੇ ਵਿਚ ਰੱਖਦੀਆਂ ਹਨ (ਤਿਵੇਂ ਹੀ ਦਸ-ਇੰਦ੍ਰਿਆਂ-ਵਾਲੇ ਇਸ ਸਰੀਰ ਵਿਚੋਂ ਮੇਰੇ ਗਿਆਨ-ਇੰਦ੍ਰੇ ਸਰੀਰ ਦੇ ਨਿਰਬਾਹ ਲਈ ਕੰਮ-ਕਾਰ ਕਰਦੇ ਹਨ, ਪਰ ਮੇਰੀ ਸੁਰਤ ਆਪਣੇ ਪ੍ਰਭੂ-ਚਰਨਾਂ ਵਿਚ ਹੀ ਹੈ) ।3।
ਹੇ ਤ੍ਰਿਲੋਚਨ! ਸੁਣ, ਨਾਮਦੇਵ (ਇਕ ਹੋਰ ਦ੍ਰਿਸ਼ਟਾਂਤ) ਆਖਦਾ ਹੈ– ਮਾਂ ਆਪਣੇ ਬਾਲ ਨੂੰ ਪੰਘੂੜੇ ਵਿਚ ਪਾਂਦੀ ਹੈ, ਅੰਦਰ ਬਾਹਰ ਘਰ ਦੇ ਕੰਮਾਂ ਵਿਚ ਰੁੱਝੀ ਰਹਿੰਦੀ ਹੈ, ਪਰ ਆਪਣੀ ਸੁਰਤ ਆਪਣੇ ਬੱਚੇ ਵਿਚ ਰੱਖਦੀ ਹੈ।4।1।
ਭਾਵ: ਪ੍ਰੀਤਿ ਦਾ ਸਰੂਪ = ਕੰਮ-ਕਾਰ ਕਰਦਿਆਂ ਸੁਰਤ ਹਰ ਵੇਲੇ ਪ੍ਰਭੂ ਦੀ ਯਾਦ ਵਿਚ ਰਹੇ।
ਹੋਰ ਅੱਗੇ ਭਗਤ ਕਬੀਰ ਜੀ ਫੁਰਮਾਉਂਦੇ ਹਨ:
ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ {ਪੰਨਾ 1375-1376}
ਅਰਥ: ਤ੍ਰਿਲੋਚਨ ਆਖਦਾ ਹੈ-ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ। ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ।212।
ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ-ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ; ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ।213।
ਕਬੀਰ ਜੀ ਇਹਨਾਂ ਸ਼ਲੋਕਾਂ ਵਿਚ ਨਾਮਦੇਵ ਅਤੇ ਤ੍ਰਿਲੋਚਨ ਦੀ ਆਪੋ ਵਿਚ ਹੋਈ ਗੱਲ-ਬਾਤ ਦਾ ਜ਼ਿਕਰ ਕਰਦੇ ਹਨ। ਇਹ ਸਾਰਾ ਖ਼ਿਆਲ ਉਹੀ ਹੈ ਜੋ ਨਾਮਦੇਵ ਜੀ ਨੇ ਆਪ ਰਾਮਕਲੀ ਰਾਗ ਦੇ ਸ਼ਬਦ ਵਿਚ ਦਿੱਤਾ ਹੈ। ਸਾਥੀਆਂ ਨਾਲ ਗੱਪਾਂ ਮਾਰਦੇ ਇਕ ਮੁੰਡੇ ਦਾ ਕਾਗ਼ਜ਼ ਦੀ ਗੁੱਡੀ ਉਡਾਣਾ, ਰਲ ਕੇ ਗੱਲਾਂ ਕਰਦੀਆਂ ਕੁੜੀਆਂ ਦਾ ਖੂਹ ਤੋਂ ਪਾਣੀ ਭਰ ਕੇ ਲਿਆਉਣਾ, ਗਾਈਆਂ ਦਾ ਵੱਛਿਆਂ ਤੋਂ ਜੁਦਾ ਹੋ ਕੇ ਬਾਹਰ ਘਾਹ ਚੁਗਣ ਜਾਣਾ, ਮਾਂ ਦਾ ਆਪਣੇ ਨਿੱਕੇ ਬੱਚੇ ਨੂੰ ਪੰਘੂੜੇ ਤੇ ਸੁਆ ਕੇ ਘਰ ਦੇ ਕੰਮ-ਕਾਜ ਵਿਚ ਲੱਗਣਾ-ਇਹ ਸਾਰੇ ਕੰਮ-ਕਾਰ ਹੁੰਦਿਆਂ ਹੋਇਆਂ ਭੀ ਮੁੰਡੇ ਦੀ ਸੁਰਤਿ ਗੁੱਡੀ ਵਿਚ, ਕੁੜੀਆਂ ਦੀ ਸੁਰਤਿ ਆਪੋ ਆਪਣੇ ਘੜੇ ਵਿਚ, ਹਰੇਕ ਗਾਂ ਦੀ ਸੁਰਤਿ ਆਪਣੇ ਵੱਛੇ ਵਿਚ, ਤੇ, ਮਾਂ ਦੀ ਸੁਰਤਿ ਬੱਚੇ ਵਿਚ ਹੁੰਦੀ ਹੈ। ਨਾਮਦੇਵ ਜੀ ਦੇ ਉਸ ਸ਼ਬਦ ਦਾ ਸੰਖੇਪ ਭਾਵ ਕਬੀਰ ਜੀ ਇਹਨਾਂ ਦੋ ਸ਼ਲੋਕਾਂ ਵਿਚ ਦੇ ਰਹੇ ਹਨ।
ਇਹ ਸ਼ਬਦ ਸਿੱਖਾਂ ਦੇ ਮਨ ਦਾ ਭਰਮ ਦੂਰ ਕਰਦੇ ਹਨ ਕਿ ਕੀ ਘੰਟਾ ਦੋ ਘੰਟੇ ਚੌਂਕੜੀ ਮਾਰਕੇ ਬੈਠਣਾ ਤੇ ਵਾਹਿਗੁਰੂ ਵਾਹਿਗੁਰੂ ਕਰਨਾ ਨਾਮ ਸਿਮਰਨ ਹੈ?