Is it God or my ego when I seek advice and receive answers while struggling?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
As understood by the undersigned, it depends on your mental/spiritual status, at the time of struggling and seeking advice. If you are stuck in the material world, then your mind will be answering. However, if you are one with Akalpurakh and Shabad Guru, who are spiritually embodiment of each other, then Akalpurakh sitting inside you will be answering.
ਸਤਿਕਾਰ ਯੋਗ ਵੀਰ ਰਵ ਸਿੰਘ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਗੱਲ ਤਾਂ ਸਾਰੀ ਆਪਣੀਆਂ ਸਿਆਣਪਾਂ ਤੇ ਚਤੁਰਾਈਆਂ ਛੱਡ ਕੇ ਅਕਾਲਪੁਰਖ ਨੂੰ ਅੰਗਸੰਗ ਸਮਝਣ ਦੀ ਹੈ ਅਤੇ ਮਨ ਨੂੰ ਸੁੰਦਰ ਬਣਾਉਣ ਦੀ ਹੈ। ਪੰਜਵੇਂ ਗੁਰੂ ਸਰੀਰ ਗੁਰੂ ਅਰਜਨ ਸਾਹਿਬ ਦਾ, ਆਸਾ ਰਾਗ ਵਿਚ ਉਚਾਰਨ ਕੀਤਾ ਸ਼ਬਦ, ਜੋ ਕਿ ਗੁਰੂ ਗ੍ਰੰਥ ਸਾਹਿਬ ਦੇ ਪੰਨਾ 400 ਤੇ ਸੁਸ਼ੋਭਿਤ ਹੈ, ਪੜ੍ਹਨ ਤੇ ਉਸ ਦੇ ਅਰਥ ਵਿਚਾਰਨ ਦੀ ਕ੍ਰਿਪਾਲਤਾ ਕਰਨੀ ਜੀ:-
ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥ {ਪੰਨਾ 400}
ਅਰਥ: ਹੇ (ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ, ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ) , ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ।1। ਰਹਾਉ।
ਹੇ ਮੇਰੀ ਸੋਹਣੀ ਜਿੰਦੇ! ਤੂੰ ਸਤਸੰਗੀਆਂ ਦੀ ਨਿਮਾਣੀ ਜਿਹੀ ਦਾਸੀ ਬਣੀ ਰਹੁ = ਬੱਸ! ਇਹ ਕਰਤੱਬ ਸਿੱਖ, ਤੇ, ਹੇ ਜਿੰਦੇ! ਉਸ ਖਸਮ-ਪ੍ਰਭੂ ਨੂੰ ਕਿਤੇ ਦੂਰ ਵੱਸਦਾ ਨਾਹ ਖ਼ਿਆਲ ਕਰ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ਜੋ ਗੁਣਾਂ ਕਰਕੇ ਸਭ ਤੋਂ ਸ੍ਰੇਸ਼ਟ ਹੈ।1।
ਹੇ ਮੇਰੀ ਸੋਹਣੀ ਜਿੰਦੇ! ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ– ਬੱਸ! ਇਸ ਗੱਲ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ। ਪਰਮਾਤਮਾ ਤੋਂ ਬਿਨਾ ਹੋਰ (ਮਾਇਆ ਆਦਿਕ ਦਾ) ਪਿਆਰ ਭੁਲਾ ਦੇਣਾ ਚਾਹੀਦਾ ਹੈ– (ਇਹ ਨਿਯਮ ਆਤਮਕ ਜੀਵਨ ਵਾਸਤੇ, ਮਾਨੋ, ਪਾਨ ਦਾ ਬੀੜਾ ਹੈ) ਹੇ ਜਿੰਦੇ! ਇਹ ਪਾਨ ਖਾਇਆ ਕਰ।2।
ਹੇ ਮੇਰੀ ਸੋਹਣੀ ਜਿੰਦੇ! ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾ (ਜੋ ਤੇਰੇ ਅੰਦਰ ਆਤਮਕ ਜੀਵਨ ਦਾ ਚਾਨਣ ਪੈਦਾ ਕਰੇ) ਤੇ ਉਸ ਆਤਮਕ ਜੀਵਨ ਦੀ (ਆਪਣੇ ਹਿਰਦੇ ਵਿਚ) ਸੇਜ ਵਿਛਾ। ਹੇ ਸੋਹਣੀ ਜਿੰਦੇ! (ਆਪਣੇ ਅੰਦਰ ਆਤਮੇ) ਅੱਠੇ ਪਹਰ (ਦੋਵੇਂ) ਹੱਥ ਜੋੜ ਕੇ (ਪ੍ਰਭੂ-ਚਰਨਾਂ ਵਿਚ) ਟਿਕੀ ਰਹੁ, ਤਦੋਂ ਹੀ ਪ੍ਰਭੂ-ਪਾਤਿਸ਼ਾਹ (ਆ ਕੇ) ਮਿਲਦਾ ਹੈ।3।
ਹੇ ਨਾਨਕ! (ਆਖ–) ਹੇ ਮੇਰੀ ਸੋਹਣੀ ਜਿੰਦੇ! ਉਸੇ ਜੀਵ-ਇਸਤ੍ਰੀ ਦਾ ਸੁਚੱਜ ਮੰਨਿਆ ਜਾਂਦਾ ਹੈ ਉਸੇ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਪਰਵਾਨ ਹੁੰਦਾ ਹੈ, ਉਹ ਜੀਵ-ਇਸਤ੍ਰੀ ਸੁੰਦਰ ਰੂਪ ਵਾਲੀ ਸਮਝੀ ਜਾਂਦੀ ਹੈ ਜੋ ਬੇਅੰਤ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦੀ ਹੈ। ਹੇ ਜਿੰਦੇ! ਉਹੀ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜੋ (ਕਰਤਾਰ ਨੂੰ) ਪਿਆਰੀ ਲੱਗਦੀ ਹੈ ਜੋ ਕਰਤਾਰ (ਦੀ ਯਾਦ) ਵਿਚ ਲੀਨ ਰਹਿੰਦੀ ਹੈ।4। 16। 118।
ਆਦਰ ਸਹਿਤ,
ਆਪ ਦਾ ਵੀਰ
ਭਾਈ ਹਰਜਿੰਦਰ ਸਿੰਘ ਸ੍ਰੀਨਗਰ ਦਾ ਗਾਇਆ ਸ਼ਬਦ ‘ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮੁ ਮਜੀਠੈ ਰੰਗਿ ਰੀ’ ਸੁਣਨ ਦੀ ਕ੍ਰਿਪਾਲਤਾ ਕਰਨੀ ਜੀ।
Rav Singh ji, I would request you to remove the photograph added by you along with your question.