Is it mentioned anywhere in Guru Granth Sahib to consume cannabis? If not, then why are some Nihangs groups consuming?
Is it mentioned anywhere in Guru Granth Sahib to consume cannabis? If not, then why are some Nihangs groups consuming?
Share
Lost your password? Please enter your email address. You will receive a link and will create a new password via email.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਕੀ ਫ਼ਤਿਹ।।
ਗੁਰੂ ਗ੍ਰੰਥ ਸਾਹਿਬ ਦੇ ਪੰਨਾ 548 ਤੋਂ 556 ਤੇ ਦਰਜ ਕੀਤੀ ਬਿਹਾਗੜਾ ਕੀ ਵਾਰ ਮਹਲਾ ੪ ਵਿਚ ਤੀਸਰੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦਰਜ ਕਰਦੇ ਹਨ:-
ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ {ਪੰਨਾ 554}
ਅਰਥ: ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ) , ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ।੧।
ਇਸ ਸਲੋਕ ਤੇ ਇਸ ਦੇ ਅਰਥਾਂ ਤੋਂ ਬਿਲਕੁਲ ਸਾਫ਼ ਹੈ ਕਿ ਗੁਰਮਤਿ ਵਿਚ ਉਹ ਸਾਰੇ ਨਸ਼ੇ, ਜਿਸ ਦੇ ਪੀਤਿਆਂ ਸਿੱਖ ਨੂੰ ਆਪਣੇ ਪਰਾਏ ਦੀ ਪਛਾਣ ਨਾਂਹ ਰਹੇ ਤੇ ਪਾਗਲਪਨ ਕੁੱਦ ਪਵੇ, ਉਹ ਨਹੀਂ ਪੀਣੇ ਚਾਹੀਦੇ। ਬਲਕਿ ਉਹ ਗੁਣ ਧਾਰਨ ਕਰਨੇ ਚਾਹੀਦੇ ਹਨ, ਜਿਸ ਨਾਲ ਪਰਮਾਤਮਾ ਦੀ ਮਿਹਰ ਸਦਕਾ ਗੁਰੂ ਮਿਲ ਪਵੇ ਤੇ ਗੁਰੂ ਨਾਮ ਦਾ ਨਸ਼ਾ ਦੇਵੇ ਜਿਸ ਨਾਲ ਆਪਣੇ ਆਪ ਨੂੰ ਰੰਗ ਕੇ ਉਸ ਨੂੰ ਹਰ ਪਾਸੇ ਇਜ਼ਤ ਮਿਲ਼ੇ।
ਆਦਰ ਸਹਿਤ,
ਆਪ ਦਾ ਵੀਰ