Is it right to refuse to bow to the Guru's picture?
Is it right to refuse to bow to the Guru's picture?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that one is absolutely right in refusing to bow before the imaginary pictures of Guru Sahiban, which are drawn/painted by the artists.
Perhaps, you would be aware that the First Guru Person, Guru Nanak Sahib, in his discussion with Yogis, which is recorded in Guru Granth Sahib, as Baani ‘Sidh Gosht’ had made it very clear that his Guru was Shabad when he said ‘Sabad Guru Surat Dhun Chela’ (ਸਬਦ ਗੁਰੂ ਸੁਰਤਿ ਧੁਨਿ ਚੇਲਾ).
Further, please see what Kabir ji is teaching us in the following Shabad:-
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥ ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥ ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥ ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥ ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥ ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥ {ਪੰਨਾ 479}
ਅਰਥ: (ਮੂਰਤੀ ਅੱਗੇ ਭੇਟ ਧਰਨ ਲਈ) ਮਾਲਣ ਪੱਤਰ ਤੋੜਦੀ ਹੈ, (ਪਰ ਇਹ ਨਹੀਂ ਜਾਣਦੀ ਕਿ) ਹਰੇਕ ਪੱਤਰ ਵਿਚ ਜਿੰਦ ਹੈ। ਜਿਸ ਪੱਥਰ (ਦੀ ਮੂਰਤੀ) ਦੇ ਖ਼ਾਤਰ (ਮਾਲਣ) ਪੱਤਰ ਤੋੜਦੀ ਹੈ, ਉਹ ਪੱਥਰ (ਦੀ ਮੂਰਤੀ) ਨਿਰਜਿੰਦ ਹੈ।1।
(ਇਕ ਨਿਰਜਿੰਦ ਮੂਰਤੀ ਦੀ ਸੇਵਾ ਕਰ ਕੇ) ਇਸ ਤਰ੍ਹਾਂ (ਇਹ) ਮਾਲਣ ਭੁੱਲ ਰਹੀ ਹੈ, (ਅਸਲੀ ਇਸ਼ਟ) ਸਤਿਗੁਰੂ ਤਾਂ (ਜੀਉਂਦਾ) ਜਾਗਦਾ ਦੇਵਤਾ ਹੈ।1। ਰਹਾਉ।
(ਹੇ ਮਾਲਣ!) ਪੱਤਰ ਬ੍ਰਹਮਾ-ਰੂਪ ਹਨ, ਡਾਲੀ ਵਿਸ਼ਨੂ-ਰੂਪ ਅਤੇ ਫੁੱਲ ਸ਼ਿਵ-ਰੂਪ। ਇਹਨਾਂ ਤਿੰਨ ਦੇਵਤਿਆਂ ਨੂੰ ਤਾਂ ਤੂੰ ਆਪਣੇ ਸਾਹਮਣੇ ਨਾਸ ਕਰ ਰਹੀ ਹੈਂ, (ਫਿਰ) ਸੇਵਾ ਕਿਸ ਦੀ ਕਰਦੀ ਹੈਂ?।2।
(ਮੂਰਤੀ ਘੜਨ ਵਾਲੇ ਨੇ) ਪੱਥਰ ਘੜ ਕੇ, ਤੇ (ਘੜਨ ਵੇਲੇ ਮੂਰਤੀ ਦੀ) ਛਾਤੀ ਉੱਤੇ ਪੈਰ ਰੱਖ ਕੇ ਮੂਰਤੀ ਤਿਆਰ ਕੀਤੀ ਹੈ। ਜੇ ਇਹ ਮੂਰਤੀ ਹੀ ਅਸਲੀ ਦੇਵਤਾ ਹੈ ਤਾਂ (ਇਸ ਨਿਰਾਦਰੀ ਦੇ ਕਾਰਨ) ਘੜਨ ਵਾਲੇ ਨੂੰ ਹੀ ਖਾ ਜਾਂਦੀ।3।
ਭੱਤ, ਦਾਲ, ਲੱਪੀ ਅਤੇ ਮੁਰਕਣੀ ਪੰਜੀਰੀ ਤਾਂ ਛਕਣ ਵਾਲਾ (ਪੁਜਾਰੀ ਹੀ) ਛਕ ਜਾਂਦਾ ਹੈ, ਇਸ ਮੂਰਤੀ ਦੇ ਮੂੰਹ ਵਿਚ ਕੁਝ ਭੀ ਨਹੀਂ ਪੈਂਦਾ (ਕਿਉਂਕਿ ਇਹ ਤਾਂ ਨਿਰਜਿੰਦ ਹੈ, ਖਾਵੇ ਕਿਵੇਂ?) ।4।
ਹੇ ਕਬੀਰ! ਆਖ– ਮਾਲਣ (ਮੂਰਤੀ ਪੂਜਣ ਦੇ) ਭੁਲੇਖੇ ਵਿਚ ਪਈ ਹੈ, ਜਗਤ ਭੀ ਇਹੀ ਟਪਲਾ ਖਾ ਰਿਹਾ ਹੈ, ਪਰ ਅਸਾਂ ਇਹ ਗ਼ਲਤੀ ਨਹੀਂ ਖਾਧੀ, ਕਿਉਂਕਿ ਪਰਮਾਤਮਾ ਨੇ ਆਪਣੀ ਮਿਹਰ ਕਰ ਕੇ ਸਾਨੂੰ ਇਸ ਭੁਲੇਖੇ ਤੋਂ ਬਚਾ ਲਿਆ ਹੈ।5।1।14।
The above Shabad and its meanings make it absolutely clear that there is no life in stones as well and so is the case with photographs, paintings etc. etc. Therefore, one should refuse to bow before them and take direction from Shabad Guru i.e. the Shabads included in the Guru Granth Sahib.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
ਪੰਜਵੇਂ ਗੁਰੂ ਸਰੀਰ, ਗੁਰੂ ਅਰਜਨ ਸਾਹਿਬ ਹੇਠਾਂ ਦਿੱਤੀ ਤੁੱਕ ਵਿਚ ਸਮਝਾ ਰਹੇ ਹਨ ਕਿ ਗੁਰੂ ਦਾ ਸਬਦ ਹੀ ਗੁਰੂ ਦੀ ਮੂਰਤੀ ਹੈ ਤੇ ਸਿੱਖ ਨੇ ਉਸ ਵਿਚ ਆਪਣਾ ਧਿਆਨ ਲਾਉਣਾ ਹੈ:-
ਗੋਂਡ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ (ਪੰਨਾ 864)
ਪਦਅਰਥ: ਗੁਰ ਕੀ ਮੂਰਤਿ = ਗੁਰੂ ਦਾ ਸ਼ਬਦ = ਰੂਪ ਮੂਰਤੀ। ਗੁਰ ਕੀ ਮੂਰਤਿ ਧਿਆਨੁ = ਗੁਰੂ ਦੇ ਸ਼ਬਦ = ਰੂਪ ਮੂਰਤੀ ਦਾ ਧਿਆਨ। ਗੁਰ ਕੈ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਮੰਤ੍ਰੁ = ਨਾਮ = ਮੰਤ੍ਰ। ਮਾਨ = ਮੰਨਦਾ ਹੈ। ਰਿਦੈ = ਹਿਰਦੇ ਵਿਚ। ਲੈ = ਲੈ ਕੇ। ਧਾਰਉ = ਧਾਰਉਂ, ਮੈਂ ਧਾਰਦਾ ਹਾਂ।੧।
ਅਰਥ: (ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ, ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ। ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ੍ਰ ਨੂੰ (ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ) ਮੰਨ ਰਿਹਾ ਹੈ। (ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ।੧।