Is the SGGSJ the last Guru for Sikhs, or will there be another succession of Gurus in the next age beyond Kal Yug?
Is the SGGSJ the last Guru for Sikhs, or will there be another succession of Gurus in the next age beyond Kal Yug?
Share

Respected Brother/Sister,
Waheguru ji ka Khalsa, Waheguru ji ki Fateh!
In response to your question, the undersigned wants to say that Guru Granth Sahib is the ever living Guru of Sikhs and there will not be any succession of Guru Persons, because the Shabad Guru will always remain the Guru of Sikhs.
Now coming to Kal Yug. Guru Granth Sahib doesn’t subscribe to the theory of Yugs, as pronounced by Hinduism.
Please read the Shabad given below, of Fourth Guru Person, Guru Ramdas Sahib, in Raag Aasa, which is located at Pannas 445-446 of Guru Granth Sahib. The meanings are also given below. Guru Sahib is teaching us that the so called Yugs are nothing but spiritual state of mind of a Sikh/Person.
Hope it helps. If you have any further questions, please do ask. If you find any deficiencies, please point out the same, for improvement in future.
Regards,
Your Brother
———————-
ਆਸਾ ਮਹਲਾ ੪ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥ ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥ {ਪੰਨਾ 445}
ਅਰਥ: ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ) ਦੇਈ ਰੱਖਦਾ ਹੈ, ਹਰ ਵੇਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਹੁੰਦਾ ਹੈ। (ਸਤਜੁਗੀ) ਆਤਮਕ ਅਵਸਥਾ ਵਿਚ ਟਿਕੇ ਹੋਏ (ਮਨੁੱਖ) ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਤੇ ਸਭ ਤੋਂ ਉੱਚਾ ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਟਿਕੀ ਰਹਿੰਦੀ ਹੈ।
ਸਤਜੁਗੀ ਆਤਮਕ ਅਵਸਥਾ ਵਿਚ ਟਿਕਿਆ ਹੋਇਆ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਡੂੰਘੀ ਸਾਂਝ ਨੂੰ ਕੀਮਤੀ ਚੀਜ਼ ਜਾਣਦਾ ਹੈ, ਹਰਿ-ਨਾਮ ਸਿਮਰਨ ਵਿਚ ਆਪਣੇ ਜੀਵਨ ਨੂੰ ਸਫਲ ਸਮਝਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਹਰ ਥਾਂ) ਸੋਭਾ ਮਿਲਦੀ ਹੈ। ਉਸ ਨੂੰ ਆਪਣੇ ਅੰਦਰ ਤੇ ਸਾਰੇ ਜਗਤ ਵਿਚ ਇਕ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ।
(ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ, ਪਰਮਾਤਮਾ ਉਸ ਦਾ (ਸਦਾ ਲਈ) ਸਾਥੀ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ। (ਹੇ ਭਾਈ!) ਅਜੇਹੀ ਸਤਜੁਗੀ ਆਤਮਕ ਅਵਸਥਾ ਵਿਚ ਟਿਕੇ ਹੋਏ ਮਨੁੱਖ ਨੂੰ ਹਰ ਥਾਂ ਸੰਤੋਖ (ਆਤਮਕ ਸਹਾਰਾ ਦੇਈ ਰੱਖਦਾ ਹੈ) ਹਰ ਗੱਲੇ ਮੁਕੰਮਲ ਧਰਮ ਉਸ ਦੇ ਜੀਵਨ ਦਾ ਨਿਸ਼ਾਨਾ ਬਣਿਆ ਰਹਿੰਦਾ ਹੈ।1।
ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥ {ਪੰਨਾ 445}
ਅਰਥ: (ਹੇ ਭਾਈ!) ਜਿਸ ਮਨੁੱਖ ਦੇ ਅੰਦਰ (ਦੂਜਿਆਂ ਉਤੇ) ਧੱਕਾ (ਕਰਨ ਦਾ ਸੁਭਾਉ) ਆ ਵੱਸਦਾ ਹੈ, ਉਸ ਦੇ ਭਾ ਦਾ ਤ੍ਰੇਤਾ ਜੁਗ ਆ ਜਾਂਦਾ ਹੈ (ਉਸ ਦੇ ਅੰਦਰ ਮਾਨੋ ਤ੍ਰੇਤਾ ਜੁਗ ਵਾਪਰ ਰਿਹਾ ਹੈ। ਉਹ ਮਨੁੱਖ ਪਰਮਾਤਮਾ ਦਾ ਸਿਮਰਨ ਭੁਲਾ ਕੇ) ਵੀਰਜ ਨੂੰ ਰੋਕਣਾ (ਹੀ ਧਰਮ ਸਮਝ ਲੈਂਦਾ ਹੈ) ਉਹ ਮਨੁੱਖ ਇੰਦ੍ਰਿਆਂ ਨੂੰ ਵੱਸ ਕਰਨ ਵਾਲੇ ਕਰਮ ਹੀ ਕਮਾਂਦਾ ਹੈ। ਉਸ ਮਨੁੱਖ ਦੇ ਅੰਦਰੋਂ (ਧਰਮ-ਬਲਦ ਦਾ) ਚੌਥਾ ਪੈਰ ਤਿਲਕ ਜਾਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਤਿੰਨਾਂ ਪੈਰਾਂ ਦੇ ਸਹਾਰੇ ਖਲੋਂਦਾ ਹੈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਕ੍ਰੋਧ ਪੈਦਾ ਹੁੰਦਾ ਹੈ ਜੋ ਉਸ (ਦੇ ਆਤਮਕ ਜੀਵਨ) ਨੂੰ ਸਾੜਦਾ ਹੈ।
(ਹੇ ਭਾਈ!) ਉਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ ਕ੍ਰੋਧ ਪੈਦਾ ਹੋਇਆ ਰਹਿੰਦਾ ਹੈ ਜੋ, ਮਾਨੋ, ਇਕ ਵੱਡਾ ਵਿਹੁਲਾ ਰੁੱਖ (ਉੱਗਾ ਹੋਇਆ) ਹੈ। (ਧੱਕਾ ਕਰਨ ਦੇ ਸੁਭਾਵ ਤੋਂ ਪੈਦਾ ਹੋਏ ਇਸ ਕ੍ਰੋਧ ਦੇ ਕਾਰਨ ਹੀ) ਰਾਜੇ ਇਕ ਦੂਜੇ ਉਤੇ ਹਮਲੇ ਕਰਦੇ ਹਨ, ਆਪੋ ਵਿਚ ਲੜ ਲੜ ਕੇ ਦੁੱਖ ਪਾਂਦੇ ਹਨ। ਜਿਸ ਮਨੁੱਖ ਦੇ ਅੰਦਰ ਮਮਤਾ ਦਾ ਰੋਗ ਲੱਗ ਜਾਂਦਾ ਹੈ ਉਸ ਦੇ ਅੰਦਰ ਹਉਮੈ ਵਧਦੀ ਹੈ ਅਹੰਕਾਰ ਵਧਦਾ ਹੈ ਪਰ ਜਿਸ ਮਨੁੱਖ ਉੱਤੇ ਮੇਰੇ ਮਾਲਕ ਪ੍ਰਭੂ ਨੇ ਮੇਹਰ ਕੀਤੀ, ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਦੀ ਬਰਕਤਿ ਨਾਲ ਉਸ ਦੇ ਅੰਦਰੋਂ ਇਹ ਜ਼ਹਰ ਉਤਰ ਜਾਂਦੀ ਹੈ। (ਹੇ ਭਾਈ!) ਜਿਸ ਮਨੁੱਖ ਦੇ ਅੰਦਰ (ਦੂਜਿਆਂ ਉੱਤੇ) ਧੱਕਾ (ਕਰਨ ਦਾ ਸੁਭਾਉ) ਆ ਵੱਸਦਾ ਹੈ ਉਸ ਦੇ ਅੰਦਰ, ਮਾਨੋ, ਤ੍ਰੇਤਾ ਜੁਗ ਵਾਪਰ ਰਿਹਾ ਹੈ।2।
ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨ੍ਹ੍ਹੇ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹ੍ਹੁ ਉਪਾਇ ਜੀਉ ॥੩॥ {ਪੰਨਾ 445}
ਅਰਥ: ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ (ਇਹ ਸਾਰੇ ਇਸਤ੍ਰੀ ਮਰਦ ਜੋ ਹਰੀ ਨੇ ਪੈਦਾ ਕੀਤੇ ਹਨ, ਇਹਨਾਂ ਵਿਚੋਂ ਜੇਹੜਾ ਜੇਹੜਾ ਮਾਇਆ ਦੀ) ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ। (ਅਜੇਹੇ ਲੋਕ ਭਟਕਣਾ ਵਿਚ ਪੈ ਕੇ) ਤਪ ਸਾਧਦੇ ਹਨ, ਧੂਣੀਆਂ ਤਪਾਣ ਦੇ ਕਸ਼ਟ ਸਹਾਰਦੇ ਹਨ, ਜੱਗ ਆਦਿਕ (ਮਿਥੇ ਹੋਏ) ਪੁੰਨ ਕਰਮ ਕਰਦੇ ਹਨ। (ਜੇਹੜਾ ਭੀ ਮਨੁੱਖ ਪਰਮਾਤਮਾ ਦਾ ਸਿਮਰਨ ਛੱਡ ਕੇ ਹੋਰ ਹੋਰ ਧਾਰਮਿਕ ਮਿਥਿਆ ਹੋਇਆ) ਕਿਰਿਆ ਕਰਮ ਕਰਦਾ ਹੈ (ਉਸ ਦੇ ਅੰਦਰੋਂ ਧਰਮ-ਬਲਦ ਆਪਣੇ ਦੋਵੇਂ) ਪੈਰ ਖਿਸਕਾ ਲੈਂਦਾ ਹੈ (ਉਸ ਦੇ ਅੰਦਰ ਧਰਮ-ਬਲਦ) ਦੋ ਪੈਰਾਂ ਦੇ ਆਸਰੇ ਟਿਕਿਆ ਰਹਿੰਦਾ ਹੈ। (ਇਹ ਦੁਆਪੁਰ ਜੁਗ ਦਾ ਪ੍ਰਭਾਵ ਹੀ ਸਮਝੋ ਕਿ ਮਾਇਆ ਦੀ ਭਟਕਣਾ ਵਿਚ ਫਸ ਕੇ) ਬੜੇ ਬੜੇ ਸੂਰਮੇ ਵੱਡੇ ਜੁੱਧ ਮਚਾ ਦੇਂਦੇ ਹਨ। (ਮਾਇਆ ਦੀ ਭਟਕਣਾ ਦੇ ਕਾਰਨ ਹੀ ਮਨੁੱਖ ਆਪ) ਹਉਮੈ ਵਿਚ ਸੜਦਾ ਹੈ ਤੇ ਹੋਰਨਾਂ ਨੂੰ ਸਾੜਦਾ ਹੈ।
ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਾ ਦਿੱਤਾ, ਗੁਰੂ ਨੂੰ ਮਿਲ ਕੇ (ਉਸ ਦੇ ਅੰਦਰੋਂ ਮਾਇਆ ਦੀ) ਮੈਲ ਲਹਿ ਜਾਂਦੀ ਹੈ। (ਹੇ ਭਾਈ!) ਜੋ ਜੋ ਇਸਤ੍ਰੀ ਮਰਦ ਪਰਮਾਤਮਾ ਨੇ ਪੈਦਾ ਕੀਤਾ ਹੈ, ਜੇਹੜਾ ਜੇਹੜਾ ਮਾਇਆ ਦੀ ਭਟਕਣਾ ਵਿਚ ਭਟਕ ਰਿਹਾ ਹੈ (ਉਸ ਦੇ ਵਾਸਤੇ, ਮਾਨੋ) ਦੁਆਪੁਰ ਜੁਗ ਆਇਆ ਹੋਇਆ ਹੈ।3।
ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥ {ਪੰਨਾ 446}
ਅਰਥ: (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼ ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ) ਉਹ ਹਰਿ-ਨਾਮ ਦਵਾਈ ਹਾਸਲ ਕਰ ਲੈਂਦਾ ਹੈ, ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ (ਉਸ ਦੇ ਅੰਦਰ) ਸ਼ਾਂਤੀ ਪੈਦਾ ਕਰ ਦੇਂਦਾ ਹੈ। (ਉਸ ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਇਹ ਮਨੁੱਖਾ ਜਨਮ ਦੀ) ਰੁੱਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਸਤੇ ਮਿਲੀ ਹੈ, ਪਰਮਾਤਮਾ ਦਾ ਨਾਮ ਹੀ (ਲੋਕ-ਪਰਲੋਕ ਵਿਚ) ਆਦਰ-ਮਾਣ ਦੇਂਦਾ ਹੈ (ਉਹ ਮਨੁੱਖ ਆਪਣੇ ਅੰਦਰ) ਪਰਮਾਤਮਾ ਦੇ ਨਾਮ (ਦਾ) ਫਸਲ ਬੀਜਦਾ ਹੈ। ਪਰ ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਛੱਡ ਕੇ (ਕਰਮ ਕਾਂਡ ਆਦਿਕ ਕੋਈ ਹੋਰ) ਬੀਜ ਬੀਜਦਾ ਹੈ ਉਹ (ਮਾਨੋ) ਕਲਿਜੁਗ (ਦੇ ਪ੍ਰਭਾਵ) ਵਿਚ ਹੈ ਉਹ ਸਰਮਾਇਆ ਭੀ ਗਵਾ ਲੈਂਦਾ ਹੈ ਤੇ ਲਾਭ ਭੀ ਕੋਈ ਨਹੀਂ ਖੱਟਦਾ।
(ਹੇ ਭਾਈ! ਪਰਮਾਤਮਾ ਦੀ ਕਿਰਪਾ ਨਾਲ) ਦਾਸ ਨਾਨਕ ਨੇ ਪੂਰਾ ਗੁਰੂ ਲੱਭ ਲਿਆ ਹੈ, ਗੁਰੂ ਨੇ (ਨਾਨਕ ਦੇ) ਮਨ ਵਿਚ ਹਿਰਦੇ ਵਿਚ ਪ੍ਰਭੂ ਨਾਮ ਪਟਗਟ ਕਰ ਦਿੱਤਾ ਹੈ।
(ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਧਰਮ-ਬਲਦ ਦੇ) ਤਿੰਨ ਪੈਰ ਤਿਲਕ ਗਏ (ਜਿਸ ਮਨੁੱਖ ਦੇ ਅੰਦਰ ਧਰਮ-ਬਲਦ ਸਿਰਫ਼) ਚੌਥਾ ਪੈਰ ਟਿਕਾਈ ਰੱਖਦਾ ਹੈ (ਜਿਸ ਦੇ ਅੰਦਰ ਸਿਰਫ਼-ਨਾਮ-ਮਾਤ੍ਰ ਧਰਮ ਰਹਿ ਜਾਂਦਾ ਹੈ, ਉਸ ਦੇ ਵਾਸਤੇ) ਪਰਮਾਤਮਾ ਨੇ (ਮਾਨੋ) ਕਲਿਜੁਗ ਬਣਾ ਦਿੱਤਾ ਹੈ।4। 4।11।
ਹਿੰਦੂ ਧਰਮ ਅਨੁਸਾਰ ਸਤਿਯੁਗ ਦੀ ਉਮਰ 17,28,000 ਵਰ੍ਹੇ, ਤ੍ਰੇਤਾ ਦੀ 12,96,000 ਵਰ੍ਹੇ, ਦ੍ਵਾਪਰ ਦੀ 8,64,000 ਵਰ੍ਹੇ ਅਤੇ ਕਲਿਯੁਗ ਦੀ 4,32,000 ਵਰ੍ਹੇ ਹੈ ਪਰ ਗੁਰਮਤਿ ਨੇ ਸਤਿਯੁਗ ਨੂੰ ਕੋਈ ਬੀਤਿਆ ਹੋਇਆ ਯੁਗ ਨਹੀਂ ਮੰਨਿਆ ਹੈ ਅਤੇ ਨ ਹੀ ਕਲਿਯੁਗ ਨੂੰ ਵਰਤਮਾਨ ਯੁਗ ਸਮਝਦੇ ਹਨ। ਗੁਰਮਤਿ ਅਨੁਸਾਰ ਜਿਥੇ ਅਤੇ ਜਦੋਂ ਵੀ ਲੋਕ ਅਧਰਮ ਵਿਚ ਮਗਨ ਹੁੰਦੇ ਹਨ, ਉਥੇ ਉਦੋਂ ਕਲਿਯੁਗ ਹੀ ਸਮਝਣਾ ਚਾਹੀਦਾ ਹੈ। ਅਸਲ ਵਿਚ, ਯੁਗ-ਪਰਿਵਰਤਨ ਮਨੁੱਖ ਦੇ ਸੁਭਾ ਅਨੁਸਾਰ ਹੁੰਦਾ ਹੈ। ਉਂਜ ਉਹੀ ਚੰਦ੍ਰਮਾ ਹੈ, ਉਹੀ ਤਾਰੇ ਹਨ, ਉਹੀ ਸੂਰਜ ਹੈ, ਉਹੀ ਧਰਤੀ ਹੈ, ਉਹੀ ਹਵਾ ਚਲਦੀ ਹੈ, ਫਿਰ ਯੁਗ ਬਦਲੀ ਕਿਵੇਂ ਹੋਈ? ਇਹ ਸਭ ਕੁਝ ਮਨੁੱਖ ਦੀ ਮਨੋਸਥਿਤੀ (ਮਾਨਸਿਕ ਅਵਸਥਾ) ਦਾ ਪ੍ਰਗਟਾਵਾ ਹੈ। ਪਹਿਲੇ ਗੁਰੂ ਸਰੀਰ, ਗੁਰੂ ਨਾਨਕ ਸਾਹਿਬ ਗੁਰੂ ਗ੍ਰੰਥ ਸਾਹਿਬ ਵਿਚ ਉਚਾਰਦੇ ਹਨ;-
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ।
ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ। (ਗੁ.ਗ੍ਰੰ.902)।
ਅਰਥ: (ਜਿਸ ਅਸਲ ਕਲਿਜੁਗ ਦਾ ਜ਼ਿਕਰ ਅਸਾਂ ਕੀਤਾ ਹੈ ਉਸ) ਕਲਿਜੁਗ ਦਾ ਪ੍ਰਭਾਵ ਹੀ ਜੀਵਾਂ ਦੇ ਮਨਾਂ ਵਿਚ (ਖੇਡਾਂ) ਖੇਡਦਾ ਹੈ ਕਿਸੇ ਖ਼ਾਸ ਥਾਵਾਂ ਵਿਚ ਨਹੀਂ ਖੇਡ ਸਕਦਾ (ਕਿਉਂਕਿ ਸਤਜੁਗ ਤ੍ਰੇਤਾ ਦੁਆਪੁਰ ਆਦਿਕ ਸਾਰੇ ਹੀ ਸਮਿਆਂ ਵਿਚ) ਉਹੀ ਚੰਦ੍ਰਮਾ ਚੜ੍ਹਦਾ ਆਇਆ ਹੈ, ਉਹੀ ਤਾਰੇ ਚੜ੍ਹਦੇ ਆ ਰਹੇ ਹਨ, ਉਹੀ ਸੂਰਜ ਚਮਕਦਾ ਆ ਰਿਹਾ ਹੈ, ਉਹੀ ਧਰਤੀ ਹੈ ਤੇ ਉਹੀ ਹਵਾ ਝੁਲਦੀ ਆ ਰਹੀ ਹੈ।1।