As I always hear elders say now it’s their age to do path pooja.
Is there a certain age to become Spiritual?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
As I always hear elders say now it’s their age to do path pooja.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ।।
ਤੁਸੀਂ ਇੱਕ ਸਵਾਲ ਪੁੱਛਿਆ ਹੈ ਕਿ ਕੀ ਭਗਤੀ ਕਰਨ ਲਈ ਕੋਈ ਖਾਸ ਉਮਰ ਹੈ ਕਿਉਂਕਿ ਬਜ਼ੁਰਗ ਕਹਿੰਦੇ ਸੁਣੇ ਜਾਂਦੇ ਹਨ ਕਿ ਹੁਣ ਉਨ੍ਹਾਂ ਦਾ ਭਗਤੀ ਕਰਨ ਦਾ ਵਕਤ ਹੈ।
ਤੀਜੇ ਗੁਰੂ ਸਰੀਰ ਗੁਰੂ ਅਮਰਦਾਸ ਸਾਹਿਬ ਦੀ ਉਚਾਰਨ ਕੀਤੀ ਬਾਣੀ ਵਿਚੋਂ ਦੋ ਤੁਕਾਂ ਦਾ ਮੂਲ ਪਾਠ ਤੇ ਅਰਥ ਹੇਠਾਂ ਦਿੱਤੇ ਹਨ। ਤੁਸੀਂ ਦੇਖੋਗੇ ਕਿ ਗੁਰੂ ਸਾਹਿਬ ਇਹ ਉਪਦੇਸ਼ ਦੇ ਰਹੇ ਹਨ ਕਿ ਭਗਤੀ ਕਰਨ ਲਈ ਗੱਲ ਕਿਸੇ ਖਾਸ ਸਮੇਂ ਜਾਂ ਉਮਰ ਦੀ ਨਹੀਂ ਹੈ, ਬਲਕਿ ਗੱਲ ਮਨਮੁਖ ਨਾਂਹ ਰਹਿ ਕੇ ਗੁਰਮੁਖ ਬਣਨ ਦੀ ਹੈ ਤੇ ਗੁਰੂ ਦੀ ਮੱਤ ਲੈ ਕੇ ਔਗੁਣਾਂ/ਵਿਕਾਰਾਂ ਤੋਂ ਛੁਟਕਾਰਾ ਪਾ ਕੇ ਸੰਸਾਰ ਸਮੁੰਦਰ ਵਿਚੋਂ ਪਾਰ ਹੋਣ ਅਰਥਾਤ ਜੀਵਨ ਮੁਕਤ ਹੋਣ ਦੀ ਹੈ। ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ।
ਆਦਰ ਸਹਿਤ,
ਆਪ ਦਾ ਵੀਰ
———————–
ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ (ਪੰਨਾ 35)
ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ। ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ।1। ਰਹਾਉ।
ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਉਹ ਕਾਹਦੀ ਭਗਤੀ ਹੋਈ ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ।1।
——————-
ਸਲੋਕ ਵਾਰਾਂ ਤੇ ਵਧੀਕ॥ ਮਹਲਾ ੩।।
ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹ੍ਹਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥ {ਪੰਨਾ 1418}
ਅਰਥ: ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਰੋਏ ਸਰੀਰਕ ਅੰਗਾਂ ਵਾਲਾ ਹੁੰਦਾ ਹੋਇਆ ਭੀ (ਆਤਮਕ ਜੀਵਨ ਵਿਚ) ਬੁੱਢੇ ਮਨੁੱਖ ਵਰਗਾ ਕਮਜ਼ੋਰ ਹੁੰਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦੀ ਲਗਨ ਨਹੀਂ ਹੁੰਦੀ, ਉਹ ਮਨੁੱਖ (ਧਾਰਮਿਕ) ਕਰਮ (ਭੀ) ਹਉਮੈ ਵਿਚ (ਰਹਿ ਕੇ ਹੀ) ਕਰਦੇ ਹਨ, ਉਹ ਸਾਰੇ ਧਰਮਰਾਜ ਦੇ ਵੱਸ ਪੈਂਦੇ ਹਨ।
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ) ਪਿਆਰ ਵਿਚ ਟਿਕ ਕੇ ਸੁੱਚੇ ਪਵਿੱਤਰ ਜੀਵਨ ਵਾਲੇ ਹੁੰਦੇ ਹਨ। ਜਿਹੜੇ ਮਨੁੱਖ ਗੁਰੂ ਦੇ ਅਨੁਸਾਰ ਰਹਿ ਕੇ ਜੀਵਨ ਚਾਲ ਚੱਲਦੇ ਹਨ, ਉਹਨਾਂ ਨੂੰ (ਵਿਕਾਰਾਂ ਦੀ) ਰਤਾ ਭੀ ਮੈਲ ਨਹੀਂ ਲੱਗਦੀ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ (ਵਿਕਾਰਾਂ ਦੀ) ਜੂਠ (ਉਸ ਦੇ ਮਨ ਤੋਂ) ਕਦੇ ਭੀ ਨਹੀਂ ਲਹਿੰਦੀ, ਭਾਵੇਂ ਉਹ ਸੌ ਵਾਰੀ (ਉਸ ਨੂੰ) ਧੋਣ ਦਾ ਜਤਨ ਕਰਦਾ ਰਹੇ।
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਨੂੰ ਗੁਰੂ ਦੀ ਗੋਦ ਵਿਚ ਲੀਨ ਕਰ ਕੇ ਪਰਮਾਤਮਾ ਨੇ (ਆਪ ਆਪਣੇ ਚਰਨਾਂ ਵਿਚ) ਮਿਲਾਇਆ ਹੁੰਦਾ ਹੈ।45।
The answer is there no certain age when we should become spirituality. I must mention here that very young children should not be forced to do path or anything like that. It is there time to play, grow , not be burdened with anything. They will learn the spiritual path as they grow.