Is there any Shabad in SGGS that says we all have been created with a purpose in life?
Is there any Shabad in SGGS that says we all have been created with a purpose in life?
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ।
ਅਕਾਲਪੁਰਖ ਨੂੰ ਮਿਲਣ ਲਈ ਉਪਰਾਲਾ ਕਰਨਾ ਹੀ ਜ਼ਿੰਦਗੀ ਦਾ ਮਕਸਦ (Purpose) ਹੈ ਜੀ।
—————
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ {ਪੰਨਾ 12}
ਅਰਥ: (ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ। ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ। (ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ) । (ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਹ ਵਿਚ ਜੁੜੇਂ) ।1।
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ। (ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।1। ਰਹਾਉ।
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ = ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ। ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ। ਹੇ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ) ਆਖ– (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ) , ਸਰਨ ਪਿਆਂ ਦੀ ਲਾਜ ਰੱਖ।2।4।
ਸਿੱਖ ਧਰਮ ਦਾ ਮੁੱਢਲਾ ਸਿਧਾਂਤ
“ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ”
Basic Principle of Sikhism, “Living according to the System of Akal Purkh”
ਜੀਵਨ ਇਕ ਰੇਲ ਦੇ ਸਫਰ ਦੀ ਤਰ੍ਹਾਂ ਹੈ ਮੰਜਲ, ਮੰਤਵ, ਸਿਧਾਂਤ, ਸਫਰ ਵਿਚ ਕੀ ਕਰਨਾ ਹੈ
ਮੰਜਲ ਅਕਾਲ ਪੁਰਖੁ = ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
ਮੰਤਵ ਸਫਰ ਕਿਉਂ ਕਰਨਾ ਹੈ = ਸਚਿਆਰ
ਸਿਧਾਂਤ ਕਿਸ ਤਰੀਕੇ ਨਾਲ ਸਫਰ ਕਰਨਾ ਹੈ = “ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ”
ਸਫਰ ਵਿਚ ਕੀ ਕਰਨਾ ਹੈ ਸਚੁ ਆਚਾਰੁ, ਸਭ ਨਾਲ ਪਿਆਰ, ਸਨਿਮਰ ਸੇਵਾ, ਉਦਮੀ ਜੀਵਨ, ਗੁਰ ਸਬਦ ਵੀਚਾਰ, ਨਿਰਮਲ ਕਰਮ, ਨਾਮੁ ਅਨੁਸਾਰ ਜੀਵਨ, ਗੁਰਬਾਣੀ ਬਣੋ, ਹੱਕ ਦੀ ਕਮਾਈ, ਸੱਚ ਦਾ ਨਿਰਭਉ ਤੇ ਨਿਰਵੈਰ ਜੀਵਨ,
ਨਾਮੁ = ਖਾਲੀ ਗੁਣ ਨਹੀਂ, ਸਭ ਕੁਝ ਹੈ = ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ੪
ਗੁਰਮਤਿ ਵਿਚਾਰਧਾਰਾ ਦਾ ਮੂਲ ਮਿਸ਼ਨ ਜਾਂ ਨਿਸ਼ਾਨਾਂ ਸਪੱਸ਼ਟ ਤੌਰ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਵਿਚ ਅੰਕਿਤ ਕੀਤਾ ਗਿਆ ਹੈ। ਅਕਾਲ ਪੁਰਖ ਕਿਸ ਤਰ੍ਹਾਂ ਦਾ ਹੈ ਅਤੇ ਉਸ ਨੂੰ ਕਿਸ ਤਰ੍ਹਾਂ ਪਾਉਣਾਂ ਹੈ। ਉਹ ਅਕਾਲ ਪੁਰਖ ਦੀ ਹੇਠ ਲਿਖੀ ਅਧੁਨਿਕ ਪ੍ਰੀਭਾਸ਼ਾ ਵਿਚ ਸਪੱਸ਼ਟ ਕਰ ਦਿਤਾ ਗਿਆ ਹੈ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਗੁਰੂ ਨਾਨਕ ਸਾਹਿਬ ਨੇ ਸਾਨੂੰ ਅਕਾਲ ਪੁਰਖੁ ਦੀ ਅਧੁਨਿਕ ਤੇ ਵਿਗਿਆਨਕ ਪ੍ਰੀਭਾਸ਼ਾ ਦਿਤੀ ਹੈ।
Guru Nanak Sahib gave the first Scientific and Modern Definition of Akal Purkh
ਸਿੱਖ ਧਰਮ ਦਾ ਮੁਢਲਾ ਸਿਧਾਂਤ ਹੈ:The fundamental principle of Sikhi is:
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ ੧
ਸਿਧਾਂਤ ਤੇ ਚਲਿਆ ਜਾਂਦਾ ਹੈ, ਸਚਿਆਰ ਬਣਨਾ ਅੰਤਮ ਮੰਜਲ ਹੈ, ਉਸ ਮੰਜਲ ਨੂੰ ਪ੍ਰਾਪਤ ਕਰਨ ਲਈ ਹੁਕਮਿ ਰਜਾਈ ਚਲਣਾ ਜਰੂਰੀ ਹੈ
ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥ ੧੨
ਗੁਰੂ ਨਾਨਕ ਸਾਹਿਬ ਨੇ ਤਾਂ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਵਿੱਚ ਹੀ ਸਮਝਾ ਦਿੱਤਾ ਹੈ ਕਿ ਜੇ ਕਰ ਅਕਾਲ ਪੁਰਖੁ ਨੂੰ ਪਾਉਣਾਂ ਹੈ ਤਾਂ ਅਕਾਲ ਪੁਰਖੁ ਦੇ ਹੁਕਮੁ ਤੇ ਉਸ ਦੀ ਰਜ਼ਾ ਅਨੁਸਾਰ ਚਲਣਾ ਪਵੇਗਾ, ਜੋ ਕਿ ਧੁਰ ਤੋਂ ਹੀ ਜੀਵ ਦੇ ਨਾਲ ਲਿਖਿਆ ਹੋਇਆ ਹੈ। ਗੁਰੂ ਨਾਨਕ ਸਾਹਿਬ ਨੇ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਵਿਚ ਹੀ ਹੋਰਨਾਂ ਮਤਾਂ ਦਾ ਜਿਕਰ ਕਰਦੇ ਹੋਏ ਸਿੱਖ ਧਰਮ ਦੇ ਮੁਢਲੇ ਸਿਧਾਂਤ, “ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ” ਬਾਰੇ ਵੀ ਸਪੱਸ਼ਟ ਜਾਣਕਾਰੀ ਦੇ ਦਿਤੀ ਹੈ। ਗੁਰੂ ਨਾਨਕ ਸਾਹਿਬ ਨੇ ਤਾਂ ਸਾਨੂੰ ਇਕ ਨਿਵੇਕਲਾ ਅਧੁਨਿਕ ਵਿਗਿਆਨਕ ਧਰਮ ਦਿਤਾ ਸੀ, ਪਰੰਤੂ ਅਸੀਂ ਦੂਸਰਿਆਂ ਦੇ ਮਗਰ ਲਗ ਕੇ ਇਸ ਨੂੰ ਇਕ ਰਵਾਇਤੀ ਧਰਮ ਬਣਾ ਦਿਤਾ ਹੈ।
ਆਮ ਤੌਰ ਤੇ ਅਸੀਂ ਹੁਕਮੁ ਬਾਰੇ ਇਹ ਹੀ ਸਮਝਦੇ ਹਾਂ ਕਿ ਕਿਸੇ ਬਜ਼ੁਰਗ, ਵੱਡੇ, ਮਾਲਕ, ਅਫ਼ਸਰ ਜਾਂ ਅਧਿਆਪਕ ਨੇ ਜਿਹੜਾ ਵੀ ਕੰਮ ਕਿਹਾ ਹੈ, ਉਸ ਦਾ ਕਿਹਾ ਹੀ ਹੁਕਮੁ ਹੈ। ਪਰੰਤੂ ਗੁਰਬਾਣੀ ਵਿੱਚ ਹੁਕਮੁ ਦਾ ਸਬੰਧ ਅਕਾਲ ਪੁਰਖੁ ਦੇ ਨਿਯਮ, ਧਰਮ, ਅਸੂਲ ਜਾ ਸਿਸਟਮ ਨਾਲ ਹੈ। ਇਹ ਸੀਮਿਤ ਨਹੀਂ ਹੈ ਕਿਉਂਕਿ ਅਕਾਲ ਪੁਰਖੁ ਦਾ ਅਸੂਲ ਕੁਦਰਤ ਅਤੇ ਜੀਵਨ ਦੇ ਹਰ ਪਹਿਲੂ ਨਾਲ ਸਬੰਧਤ ਹੈ, ਇਸ ਵਿੱਚ ਅਨੇਕਤਾ ਹੈ। ਗੁਰਬਾਣੀ ਵਿੱਚ ਹੁਕਮੁ, ਭੈ ਨਾਵ ਨਾਲ ਵੀ ਵਰਤਿਆ ਗਿਆ ਹੈ।
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ੪੭੨-੪੭੩
ਗੁਰੂ ਗਰੰਥ ਸਾਹਿਬ ਵਿਚ ਕੋਈ ਸਬਦ ਨਹੀਂ ਹੈ, ਕਿ ਜਿਹੜਾ ਸਿਖਿਆਂ ਦੇਂਦਾ ਹੈ, ਕਿ “ਨਾਮ ਜਪਣਾ, ਵੰਡ ਸ਼ਕਣਾ, ਕਿਰਤ ਕਰਨੀ”, ਸਿਖੀ ਦਾ ਮੁਢਲਾ ਸਿਧਾਂਤ ਹੈ। ਇਹ ਅਸੀਂ ਲੋਕਾਂ ਦੇ ਪ੍ਰਾਪੇਗੰਡੇ ਨਾਲ ਬਣਾਇਆ ਹੈ
ਗੁਰਮਤਿ ਦੀ ਖੋਜ ਸਬੰਧੀ ਹੋਰ ਵਿਸ਼ਿਆਂ ਤੇ ਜਾਣਕਾਰੀ ਹਾਸਲ ਕਰਨ ਲਈ ਕਿਰਪਾ ਕਰਕੇ ਇਸ ਲਿੰਕ ਤੇ ਕਲਿਕ ਕਰੋ ਜੀ
Please visit this website to get more information about research on Gurbani.
https://gurmat-research.com/