Is there Bani or a specific Paath I should be doing to help my personal life become more pleasant?
Is there Bani or a specific Paath I should be doing to help my personal life become more pleasant?
Share
ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਜਵਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚੋਂ ਸਿਰਫ਼ ਦੋ ਉਦਾਹਰਣਾਂ ਦੇ ਰਿਹਾ ਹਾਂ। ਹੋਰ ਬਹੁਤ ਸਾਰੀਆਂ ਹਨ। ਤੁਸੀਂ ਦੇਖੋਗੇ ਕਿ ਸਾਰੀ ਬਾਣੀ ਹੀ ਅੰਮ੍ਰਿਤ ਹੈ, ਕੋਈ ਇੱਕ ਬਾਣੀ ਦੀ ਗੱਲ ਹੀ ਨਹੀਂ ਹੈ। ਅਸਲ ਮੁੱਦਾ ਤਾਂ ਬਾਣੀ ਨੂੰ ਸਮਝ ਕੇ ਆਪਣੇ ਮਨ ਵਿਚ ਵਸਾਉਣ ਦਾ ਹੈ ਤੇ ਆਪਣੇ ਜੀਵਨ ਨੂੰ ਬਾਣੀ ਅਨੁਸਾਰ ਚਲਾ ਕੇ ਸੁੰਦਰ ਬਣਾਉਣ ਦਾ ਹੈ।
————-
ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥ (ਪੰਨਾ 35)
ਅਰਥ: ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ) ਇਹ ਮਨ ਅਡੋਲ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਵਿਚ ਰੰਗਿਆ ਜਾਂਦਾ ਹੈ, ਤੇ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਲੀਨ ਰਹਿੰਦਾ ਹੈ।2।
ਮਾਝ ਮਹਲਾ ੫ ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥ (ਪੰਨਾ 103)
ਅਰਥ: ਹੇ ਹਰੀ। ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ (ਆਤਮਕ ਮੌਤ ਤੋਂ ਬਚਾਣ ਵਾਲੀ ਹੈ) , (ਗੁਰੂ ਦੀ ਉਚਾਰੀ ਹੋਈ ਇਹ ਬਾਣੀ) ਮੁੜ ਮੁੜ ਸੁਣ ਕੇ ਮੇਰੀ ਉੱਚੀ ਆਤਮਕ ਅਵਸਥਾ ਬਣਦੀ ਜਾ ਰਹੀ ਹੈ। ਗੁਰੂ ਦਾ ਦਰਸਨ ਕਰ ਕੇ (ਤ੍ਰਿਸ਼ਨਾ ਈਰਖਾ ਆਦਿਕ ਦੀ) ਸੜਨ ਬੁੱਝ ਜਾਂਦੀ ਹੈ ਤੇ ਮਨ ਠੰਢਾ-ਠਾਰ ਹੋ ਜਾਂਦਾ ਹੈ।1।