can someone please give me a solution to stopping temptation/kaam
I have been trying for many years and as a teenager male I always fall into temptation after saying I will stop.
kaam
Share
You must login to ask a question.
Please briefly explain why you feel this question should be reported.
Please briefly explain why you feel this answer should be reported.
Please briefly explain why you feel this user should be reported.
can someone please give me a solution to stopping temptation/kaam
I have been trying for many years and as a teenager male I always fall into temptation after saying I will stop.
ਸਤਿਕਾਰ ਯੋਗ ਵੀਰ ਜੀ/ਭੈਣ ਜੀ,
ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।।
ਤੁਹਾਡੇ ਸਵਾਲ ਦੇ ਜਵਾਬ ਵਿਚ ਦਾਸ ਸਲੋਕ ਸਹਸਕ੍ਰਿਤੀ ਮਹਲਾ ੫॥ ਵਿਚੋਂ ਇਕ ਸਲੋਕ, ਜਿਸ ਵਿਚ ਗੁਰੂ ਸਾਹਿਬ ਨੇ ਕਾਮ ਨੂੰ ਸੰਬੋਧਿਤ ਕਰਕੇ, ਉਸ ਤੋਂ ਹੋਣ ਵਾਲੇ ਨਤੀਜਿਆਂ ਦਾ ਜ਼ਿਕਰ ਕਰਕੇ, ਛੁੱਟਣ ਦਾ ਉਪਾਅ, ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਣਾ, ਵੀ ਦੱਸਿਆ ਹੈ,। ਸਲੋਕ ਦੇ ਅਰਥ ਵੀ ਤੁਹਾਡੇ ਵਿਚਾਰ ਵਾਸਤੇ ਦਿੱਤੇ ਹਨ।
ਤੁਹਾਡਾ ਅੱਗੇ ਕੋਈ ਸਵਾਲ ਹੋਵੇ ਤਾਂ ਤੁਹਾਡਾ ਸਵਾਗਤ ਹੈ। ਜੇਕਰ ਕੋਈ ਕੰਮੀ ਹੋਵੇ ਤਾਂ ਦੱਸਣ ਦੀ ਕ੍ਰਿਪਾਲਤਾ ਕਰਨੀ ਜੀ ਤਾਂ ਜੋ ਅੱਗੇ ਸੁਧਾਰ ਹੋ ਸਕੇ।
ਆਦਰ ਸਹਿਤ,
ਆਪ ਦਾ ਵੀਰ
———————–
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ {ਪੰਨਾ 1358}
ਅਰਥ: ਹੇ ਕਾਮ! ਤੂੰ (ਜੀਵਾਂ ਨੂੰ ਆਪਣੇ ਵੱਸ ਵਿਚ ਕਰ ਕੇ) ਨਰਕ ਵਿਚ ਅਪੜਾਣ ਵਾਲਾ ਹੈਂ ਅਤੇ ਕਈ ਜੂਨਾਂ ਵਿਚ ਭਟਕਾਣ ਵਾਲਾ ਹੈਂ।
ਤੂੰ ਜੀਵਾਂ ਦੇ ਮਨ ਭਰਮਾ ਲੈਂਦਾ ਹੈਂ, ਤਿੰਨਾਂ ਹੀ ਲੋਕਾਂ ਵਿਚ ਤੇਰੀ ਪਹੁੰਚ ਹੈ, ਤੂੰ ਜੀਵਾਂ ਦੇ ਜਪ ਤਪ ਤੇ ਸੁੱਧ ਆਚਰਨ ਨਾਸ ਕਰ ਦੇਂਦਾ ਹੈਂ।
ਹੇ ਚੰਚਲ ਕਾਮ! ਤੂੰ ਸੁਖ ਤਾਂ ਥੋੜਾ ਹੀ ਦੇਂਦਾ ਹੈਂ, ਪਰ ਇਸੇ ਨਾਲ ਤੂੰ ਜੀਵਾਂ ਨੂੰ (ਸੁੱਧ ਆਚਰਨ ਦੇ) ਧਨ ਤੋਂ ਸੱਖਣਾ ਕਰ ਦੇਂਦਾ ਹੈਂ। ਜੀਵ ਉੱਚੇ ਹੋਣ, ਨੀਵੇਂ ਹੋਣ, ਸਭਨਾਂ ਵਿਚ ਤੂੰ ਪਹੁੰਚ ਜਾਂਦਾ ਹੈਂ।
ਸਾਧ ਸੰਗਤਿ ਵਿਚ ਪਹੁੰਚਿਆਂ ਤੇਰੇ ਡਰ ਤੋਂ ਖ਼ਲਾਸੀ ਮਿਲਦੀ ਹੈ। ਹੇ ਨਾਨਕ! (ਸਾਧ ਸੰਗ ਵਿਚ ਜਾ ਕੇ) ਪ੍ਰਭੂ ਦੀ ਸਰਨ ਲੈ। 46।
ਭਾਵ: ਮਨੁੱਖ ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਕਾਮਦੇਵ ਸਭਨਾਂ ਨੂੰ ਆਪਣੇ ਕਾਬੂ ਵਿਚ ਕਰ ਲੈਂਦਾ ਹੈ। ਇਸ ਦੀ ਮਾਰ ਤੋਂ ਉਹੀ ਬਚਦਾ ਹੈ ਜੋ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਆਸਰਾ ਲੈਂਦਾ ਹੈ।
You do not seem to be ready to accept the truth. To keep control on lust one has to be part of Sadh Sangat and be one with Akalpurakh and Shabad Guru, who are spiritually embodiment of each other.